ਧੜਾਧੜ ਰਾਜਸੀ ਨੇਤਾ ਫੜ੍ਹ ਰਹੇ ਨੇ ਝਾੜੂ ਦਾ ਪੱਲਾ
ਚੰਡੀਗੜ੍ਹ, 6 ਮਈ : ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਤਾਕਤ ਲਗਾਤਾਰ ਵਧਦੀ ਜਾ ਰਹੀ ਹੈ, ਪਿਛਲੇ ਦੋ ਸਾਲਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਏ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵਿਰੋਧੀ ਪਾਰਟੀਆਂ ਦਾ ਇੱਕ ਵੱਡਾ ਧੜਾ ਨਿੱਤ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਿਹਾ ਹੈ।
ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਲੀਡਰਸ਼ਿਪ ਅਤੇ ਪਿਛਲੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਤੋਂ ਪ੍ਰੇਰਿਤ ਹੋ ਕੇ ਉਨ੍ਹਾਂ ਨੇ ‘ਆਪ’ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।
ਮਾਨਸਾ ਤੋਂ ਯੂਥ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਚੁਸਪਿੰਦਰਬੀਰ ਚਾਹਲ ਆਪਣੇ ਸੈਂਕੜੇ ਸਮਰਥਕਾਂ ਸਮੇਤ 'ਆਪ' ਵਿੱਚ ਸ਼ਾਮਲ ਹੋ ਗਏ। ਚੁਸਪਿੰਦਰਬੀਰ ਚਾਹਲ ਨੂੰ ਮਾਲਵਾ ਖੇਤਰ ਵਿੱਚ ਯੂਥ ਕਾਂਗਰਸ ਦਾ ਵੱਡਾ ਆਗੂ ਮੰਨਿਆ ਜਾਂਦਾ ਹੈ। ਮਾਲਵੇ ਦੇ ਵੱਖ-ਵੱਖ ਖੇਤਰਾਂ ਦੇ ਲੋਕਾਂ ਵਿੱਚ ਉਨ੍ਹਾਂ ਦੀ ਚੰਗੀ ਪਕੜ ਅਤੇ ਪ੍ਰਸਿੱਧੀ ਹੈ। ਉਨ੍ਹਾਂ ਦਾ ਪਾਰਟੀ ਛੱਡਣਾ ਯਕੀਨੀ ਤੌਰ 'ਤੇ ਪੰਜਾਬ ਕਾਂਗਰਸ ਲਈ ਵੱਡਾ ਝਟਕਾ ਹੈ।
ਚੁਸਪਿੰਦਰਬੀਰ ਚਾਹਲ ਆਪਣੇ ਸਾਥ...







