ਨਵੀਆਂ ਨੌਕਰੀਆਂ ਨਾਲ ਅਧਿਆਪਕ ਹੋ ਗਏ ਬਾਗੋ ਬਾਗ
ਲੁਧਿਆਣਾ, 19 ਮਾਰਚ : ਨਵ-ਨਿਯੁਕਤ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਤਹਿ ਦਿਲ ਤੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਦੇ ਲੰਬੇ ਸਮੇਂ ਤੋਂ ਅਧੂਰੇ ਪਏ ਸੁਪਨੇ ਪੂਰੇ ਹੋਏ ਹਨ। ਆਪਣੇ ਤਜਰਬਾ ਸਾਂਝਾ ਕਰਦਿਆਂ ਬਰਨਾਲਾ ਤੋਂ ਗੁਰਜੀਤ ਕੌਰ ਨੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ਉੱਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨੌਕਰੀ ਦੇ ਚਾਹਵਾਨਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਹੈ ਜੋ ਪਿਛਲੇ ਪੰਜ ਸਾਲਾਂ ਤੋਂ ਨੌਕਰੀਆਂ ਲਈ ਦੌੜ-ਭੱਜ ਕਰ ਰਹੇ ਸਨ। ਉਨ੍ਹਾਂ ਨੇ 'ਰੰਗਲਾ ਪੰਜਾਬ' ਬਣਾਉਣ ਲਈ ਮੁੱਖ ਮੰਤਰੀ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ।ਸ੍ਰੀ ਅਨੰਦਪੁਰ ਸਾਹਿਬ ਤੋਂ ਅਧਿਆਪਕਾ ਸੁਦੇਸ਼ ਕੁਮਾਰੀ ਨੇ ਕਿਹਾ ਕਿ ਉਹ ਪੰਜ ਭੈਣਾਂ ਹਨ ਜਿਨ੍ਹਾਂ ਵਿੱਚੋਂ ਚਾਰ ਨੂੰ ਸਰਕਾਰੀ ਨੌਕਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਰਕਾਰੀ ਸਕੂਲ ਵਿੱਚ ਪੜ੍ਹਾਈ ਕੀਤੀ ਹੈ ਅਤੇ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੂਰੀ ਭਰਤੀ ਪ੍ਰਕਿਰਿਆ ਪਾਰਦਰਸ਼...





