ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ, ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 21 ਫਰਵਰੀ:-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਭਵਨ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਦਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਨਿਰੰਤਰ ਸੁਧਾਰਾਂ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਪਹਿਲੀ ਕੋਸ਼ਿਸ਼ ਵਿੱਚ ਹੀ ਜੁਆਇੰਟ ਐਂਟਰੈਂਸ ਪ੍ਰੀਖਿਆ (ਜੇ.ਈ.ਈ.) ਮੇਨਜ਼- 2026 ਪਾਸ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ, ਜੋ ਕਿ ਪਿਛਲੇ ਸਾਲ ਦੇ 187 ਸਫਲ ਉਮੀਦਵਾਰਾਂ ਨਾਲੋਂ 63 ਫੀਸਦੀ ਦੇ ਸ਼ਾਨਦਾਰ ਵਾਧੇ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਇਸ ਪ੍ਰਾਪਤੀ ਨੂੰ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਲਈ ਇੱਕ ਅਹਿਮ ਤੇ ਇਤਿਹਾਸਕ ਪਲ ਦੱਸਿਆ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਸ੍ਰੀ ਆਨੰਦਪੁਰ ਸਾਹਿਬ ਦੇ ਪੰਜ ਵਿਦਿਆਰਥੀਆਂ ਨੇ ਵੀ ਇਹ ਵੱਕਾਰੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਯੋਗ ਵਿਦਿਆਰਥੀਆਂ ਨੂੰ ਜੇ.ਈ.ਈ. ਐਡਵਾਂਸ ਦੀ ਤਿਆਰੀ ਲਈ ਤਿੰਨ ਹਫ਼ਤਿਆਂ ਦਾ ਵਿਸ਼ੇਸ਼ ਰਿਹਾਇਸ਼ੀ ਸਿਖਲਾਈ ਕੈਂਪ ਲਾਵੇਗੀ ਤਾਂ ਜੋ ...








