ਪੰਜਾਬ ‘ਚੋਂ 76 ਕਿੱਲੋ ਹੈਰੋਇਨ ਤੇ 50 ਕਿੱਲੋ ਅਫੀਮ ਬਰਾਮਦ : ਚੀਮਾ
ਚੰਡੀਗੜ੍ਹ, 11 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆ ਵਿਰੁੱਧ' ਨੂੰ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਸਫਲ ਮੁਹਿੰਮ ਦੱਸਿਆ ਅਤੇ ਪਿਛਲੇ 11 ਦਿਨਾਂ ਦੌਰਾਨ ਕੀਤੀ ਪੁਲਿਸ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ। ਮੰਗਲਵਾਰ ਨੂੰ ਹਰਪਾਲ ਚੀਮਾ ਨੇ 'ਆਪ' ਦੇ ਬੁਲਾਰੇ ਨੀਲ ਗਰਗ ਦੇ ਨਾਲ ਚੰਡੀਗੜ੍ਹ ਪਾਰਟੀ ਦਫਤਰ 'ਚ ਇਸ ਮੁਹਿੰਮ ਨਾਲ ਸਬੰਧਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਚੀਮਾ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਨਤੀਜੇ ਬਹੁਤ ਹੀ ਉਤਸ਼ਾਹਜਨਕ ਹਨ। ਸਾਨੂੰ ਭਰੋਸਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਸੂਬਾ ਬਣ ਜਾਵੇਗਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਹ ਮੁਹਿੰਮ ਸਫਲਤਾਪੂਰਵਕ ਚੱਲ ਰਹੀ ਹੈ। ਹੁਣ ਤੱਕ 76 ਕਿਲੋ ਹੈਰੋਇਨ, 50 ਕਿਲੋ ਅਫੀਮ ਅਤੇ 50 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਜਾ ਚੁੱਕੀ ਹੈ। ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ (ਐਨਡੀਪੀਐਸ) ਤਹਿਤ 1072 ਐਫਆਈਆਰ...