Friday, March 13Malwa News
Shadow

Tag: punjabi news

ਖੇਤੀਬਾੜੀ ਲਈ ਮੁਫ਼ਤ ਬਿਜਲੀ ਜਾਰੀ ਰਹੇਗੀ, ਬਿਜਲੀ ਸਬਸਿਡੀ ਲਈ 9,330 ਕਰੋੜ ਰੁਪਏ ਦਾ ਉਪਬੰਧ

ਖੇਤੀਬਾੜੀ ਲਈ ਮੁਫ਼ਤ ਬਿਜਲੀ ਜਾਰੀ ਰਹੇਗੀ, ਬਿਜਲੀ ਸਬਸਿਡੀ ਲਈ 9,330 ਕਰੋੜ ਰੁਪਏ ਦਾ ਉਪਬੰਧ

Breaking News
ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਵਿਧਾਨ ਸਭਾ ਵਿੱਚ ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ 2024-25 ਨੂੰ ਵਿਕਾਸਮੁਖੀ ਅਤੇ ਭਵਿੱਖਮੁਖੀ ਕਰਾਰ ਦਿੰਦਿਆਂ ਇਸ ਦੀ ਸ਼ਲਾਘਾ ਕੀਤੀ ਹੈ ਅਤੇ ਭਰੋਸਾ ਪ੍ਰਗਟਾਇਆ ਹੈ ਕਿ ਇਹ ਖੇਤੀਬਾੜੀ ਸੈਕਟਰ ਅਤੇ ਸਹਾਇਕ ਧੰਦਿਆਂ ਨੂੰ ਹੋਰ ਹੁਲਾਰਾ ਦੇਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ ਵਿੱਚ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਲਈ 13,784 ਕਰੋੜ ਰੁਪਏ ਰੱਖੇ ਹਨ, ਜੋ ਕਿ ਪਿਛਲੇ ਸਾਲ (12027.70 ਕਰੋੜ ਰੁਪਏ) ਦੇ ਮੁਕਾਬਲੇ 12.74 ਫ਼ੀਸਦੀ ਵੱਧ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਵਿੱਤੀ ਵਰ੍ਹੇ 2024-25 ਵਿੱਚ ਖੇਤੀਬਾੜੀ ਟਿਊਬਵੈੱਲਾਂ ਲਈ ਮੁਫ਼ਤ ਬਿਜਲੀ ਜਾਰੀ ਰੱਖਣ ਲਈ ਬਿਜਲੀ ਸਬਸਿਡੀ ਵਾਸਤੇ 9,330 ਕਰੋੜ ਰੁਪਏ ਰੱਖੇ ਗਏ ਹਨ।ਸੂਬੇ ਦੇ ਅੰਨਦਾਤਾ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕ...
ਪੇਟੀਐਮ ਯੂਜ਼ ਕਰਨ ਵਾਲਿਆਂ ਲਈ ਵੱਡੀ ਖੁਸ਼ਖਬਰੀ

ਪੇਟੀਐਮ ਯੂਜ਼ ਕਰਨ ਵਾਲਿਆਂ ਲਈ ਵੱਡੀ ਖੁਸ਼ਖਬਰੀ

Breaking News
ਮੁੰਬਈ : ਪੇਮੈਂਟ ਟਰਾਂਸਪਰ ਐਪ ਪੇਟੀਐਮ ਦੇ ਗਾਹਕਾਂ ਲਈ ਖੁਸ਼ਖਬਰੀ ਦੀ ਗੱਲ ਹੈ ਕਿ ਹੁਣ 15 ਮਾਰਚ ਨੂੰ ਪੇਟੀਐਮ ਬੰਦ ਨਹੀਂ ਹੋਵੇਗਾ। ਇਸ ਤੋਂ ਪਹਿਲਾਂ ਪੇ ਟੀ ਐਮ ਨੇ ਸਾਰੇ ਗਾਹਕਾਂ ਨੂੰ ਨੋਟੀਫਿਕੇਸ਼ਨ ਭੇਜ ਕੇ ਸੂਚਿਤ ਕਰ ਦਿੱਤਾ ਸੀ ਕਿ 15 ਮਾਰਚ ਤੋਂ ਪੇਮੈਂਟ ਟਰਾਂਸਫਰ ਦੀ ਸਹੂਲਤ ਬੰਦ ਕਰ ਦਿੱਤੀ ਜਾਵੇਗੀ। ਹੁਣ ਰਿਜ਼ਰਵ ਬੈਂਕ ਆਫ ਇੰਡੀਆ ਨੇ ਇਕ ਹੁਕਮ ਜਾਰੀ ਕਰ ਕੇ ਐਨ ਪੀ ਸੀ ਆਈ ਨੂੰ ਕਿਹਾ ਹੈ ਕਿ ਉਹ ਪੇਟੀਐਮ ਕੰਪਨੀ ਦੀ ਬੇਨਤੀ ਦੀ ਜਾਂਚ ਕਰੇ ਅਤੇ 15 ਮਾਰਚ ਤੋਂ ਪੇਮੈਂਟ ਟਰਾਂਸਫਰ ਦੀ ਸਹੂਲਤ ਬੰਦ ਨਾ ਕਰੇ।ਆਰ ਬੀ ਆਈ ਦੇ ਇਸ ਨਵੇਂ ਹੁਕਮ ਨਾਲ ਉਨ੍ਹਾਂ ਲੱਖਾਂ ਲੋਕਾਂ ਨੂੰ ਵੀ ਲਾਭ ਮਿਲੇਗਾ ਜੋ ਲਗਾਤਾਰ ਪੇਟੀਐਮ ਦੀ ਵਰਤੋਂ ਕਰਦੇ ਸਨ। ਬਹੁਤੇ ਦੁਕਾਨਦਾਰ ਵੀ ਪੇਟੀਐਮ ਬਾਰਕੋਡ ਰਾਹੀਂ ਹੀ ਪੇਮੈਂਟ ਹਾਸਲ ਕਰਦੇ ਸਨ। ਪਰ ਕੁੱਝ ਨਿਯਮਾਂ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਕਾਰਨ ਐਨ ਪੀ ਸੀ ਆਈ ਨੇ ਹੁਕਮ ਜਾਰੀ ਕਰਕੇ ਪੇਟੀਐਮ ਦੀ ਸਰਵਿਸ ਬੰਦ ਕਰਨ ਦਾ ਐਲਾਨ ਕਰ ਦਿੱਤਾ ਸੀ। ਪੇਟੀਐਮ ਕੰਪਨੀ ਨੇ ਇਸ ਹੁਕਮ ਖਿਲਾਫ ਅਪੀਲ ਦਾਇਰ ਕੀਤੀ ਸੀ, ਪਰ ਅਜੇ ਤੱਕ ਇਸ ਅਪੀਲ 'ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਹੁਣ ਆਰ ਬੀ ਆਈ ਦੇ...