ਆਬਕਾਰੀ ਵਿਭਾਗ ਨੇ 14011 ਲੀਟਰ ਨਜਾਇਜ਼ ਸ਼ਰਾਬ ਅਤੇ 3450 ਲੀਟਰ ਈਐਨਏ ਜ਼ਬਤ, 16.8 ਲੱਖ ਲੀਟਰ ਲਾਹਣ ਨਸ਼ਟ ਕੀਤੀ
ਚੰਡੀਗੜ੍ਹ, 12 ਜੂਨ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ) ਸ੍ਰੀ ਵਿਕਾਸ ਪ੍ਰਤਾਪ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਨੂੰ ਨਿਰਦੇਸ਼ ਦਿੱਤੇ ਕਿ ਮੈਥਨੌਲ ਦੀ ਅੰਤਰਰਾਜੀ ਆਵਾਜਾਈ ਦੀ ਨਿਗਰਾਨੀ ਕਰਨ ਲਈ ਇੱਕ ਮਜਬੂਤ ਢਾਂਚਾ ਬਣਾਉਣ ਦਾ ਮੁੱਦਾ ਕੇਂਦਰ ਸਰਕਾਰ ਦੇ ਸਬੰਧਤ ਵਿਭਾਗਾਂ ਨਾਲ ਉਠਾਉਣ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਇਸ ਰਸਾਇਣ ਦੀ ਜ਼ਹਰੀਲੀ ਸ਼ਰਾਬ ਬਨਾਉਣ ਲਈ ਕੀਤੀ ਜਾਣ ਵਾਲੀ ਦੁਰਵਰਤੋਂ ਕਾਰਨ ਹੋਣ ਵਾਲੀਆਂ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ।
ਅਪਰੈਲ ਅਤੇ ਮਈ ਮਹੀਨਿਆਂ ਲਈ ਆਬਕਾਰੀ ਵਿਭਾਗ ਦੀਆਂ ਇਨਫੋਰਸਮੈਂਟ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਭਾਗ ਨੂੰ ਕਿਹਾ ਕਿ ਉਹ ਕੇਂਦਰ ਸਰਕਾਰ ਤੋਂ ਮੀਥੇਨੌਲ ਦੀ ਵਿਕਰੀ ਅਤੇ ਗਤੀਵਿਧੀ, ਖਾਸਤੌਰ 'ਤੇ ਇਸ ਕੈਮੀਕਲ ਦੀ ਆਨਲਾਈਨ ਵਿਕਰੀ ‘ਤੇ ਨਜ਼ਰ ਰੱਖਣ ਲਈ ਇੱਕ ਮਜ਼ਬੂਤ ਇਨਫੋਰਸਮੈਂਟ ਤੰਤਰ ਬਣਾਉਣ ਦੀ ਮੰਗ ਕਰਨ। । ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਗੈਰ-ਕਾਨੂੰਨੀ ਅਲਕੋਹਲ ਦੇ ਉਤਪਾਦਨ ਲਈ ...






