Wednesday, August 12Malwa News
Shadow

Tag: punjabi news

ਮਿੱਡਲ ਕਲਾਸ ਨੂੰ ਆਤਮਾ ਰਹਿਤ ਢਾਂਚਾ ਸਮਝਦੀ ਹੈ ਕੇਂਦਰ ਸਰਕਾਰ : ਚੱਢਾ

Hot News, Punjab Politics
ਨਵੀਂ ਦਿੱਲੀ, 12 ਫਰਵਰੀ : ਰਾਜ ਸਭਾ ਵਿੱਚ ਬਜਟ ਚਰਚਾ ਦੌਰਾਨ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਸਰਕਾਰ ਦੀਆਂ ਨੀਤੀਆਂ 'ਤੇ ਤਿੱਖਾ ਹਮਲਾ ਬੋਲਿਆ ਅਤੇ ਮਿਡਲ ਕਲਾਸ, ਰੇਲਵੇ, ਅਤੇ ਪਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਨੂੰ ਖੁੱਲ੍ਹ ਕੇ ਸਾਹਮਣੇ ਰੱਖਿਆ। ਉਨ੍ਹਾਂ ਕਿਹਾ ਕਿ ਸਰਕਾਰ ਮਿਡਲ ਕਲਾਸ ਨੂੰ ਆਤਮਾ-ਰਹਿਤ ਢਾਂਚਾ ਸਮਝਦੀ ਹੈ, ਜਿਸ ਦੀਆਂ ਹੱਡੀਆਂ ਦੇ ਢੇਰ 'ਤੇ ਚੜ੍ਹ ਕੇ ਪੰਜ ਬਿਲੀਅਨ ਡਾਲਰ ਦੀ ਇਕਾਨਮੀ ਬਣਾਉਣਾ ਚਾਹੁੰਦੀ ਹੈ।ਰਾਘਵ ਚੱਢਾ ਨੇ ਆਪਣੇ ਭਾਸ਼ਣ ਵਿੱਚ ਕਿਹਾ, "ਗਰੀਬਾਂ ਨੂੰ ਸਬਸਿਡੀ ਅਤੇ ਸਕੀਮਾਂ ਮਿਲ ਜਾਂਦੀਆਂ ਹਨ, ਅਮੀਰਾਂ ਦੇ ਕਰਜ਼ੇ ਮਾਫ਼ ਕਰ ਦਿੱਤੇ ਜਾਂਦੇ ਹਨ, ਪਰ ਮਿਡਲ ਕਲਾਸ ਨੂੰ ਕੁਝ ਨਹੀਂ ਮਿਲਦਾ। ਸਰਕਾਰ ਸੋਚਦੀ ਹੈ ਕਿ ਮਿਡਲ ਕਲਾਸ ਕੋਲ ਕੋਈ ਸੁਪਨੇ ਅਤੇ ਅਰਮਾਨ ਨਹੀਂ ਹਨ। ਇਸ ਨੂੰ ਸੋਨੇ ਦਾ ਅੰਡਾ ਦੇਣ ਵਾਲੀ ਮੁਰਗੀ ਸਮਝਿਆ ਜਾਂਦਾ ਹੈ, ਜਿਸ ਨੂੰ ਬਾਰ-ਬਾਰ ਨਿਚੋੜਿਆ ਜਾਂਦਾ ਹੈ।"ਉਨ੍ਹਾਂ ਕਿਹਾ ਕਿ ਜੇ ਅਰਥਵਿਵਸਥਾ ਵਧ ਰਹੀ ਹੈ, ਤਾਂ ਮੰਗ ਵੀ ਵਧ ਰਹੀ ਹੈ, ਪਰ ਇਹ ਮੰਗ ਮਿਡਲ ਕਲਾਸ ਤੋਂ ਹੀ ਹੈ ਜਿਸ ਦੀਆਂ ਜੇਬਾਂ ਖਾਲੀ ਹਨ। ਜਨਗਣਨਾ ਅਤੇ ਸਰਵੇਖਣ ਵੀ ਇਸ ਗੱਲ ਦੀ...

ਲਾਰੈਂਸ ਬਿਸ਼ਨੋਈ ਦੇ ਸਾਥੀ ਸਮੇਤ ਤਿੰਨ ਗੈਂਗਸਟਰ ਕਾਬੂ

Hot News
ਪਟਿਆਲਾ, 11 ਫਰਵਰੀ : ਪਟਿਆਲਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਮੈਂਬਰ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਸੀਆਈਏ ਸਟਾਫ ਨੇ 11 ਫਰਵਰੀ ਨੂੰ ਕੀਤੀ ਇਸ ਕਾਰਵਾਈ ਵਿੱਚ ਮੁਲਜ਼ਮਾਂ ਤੋਂ ਕੁੱਲ 4 ਪਿਸਤੌਲ, ਇੱਕ ਦੇਸੀ ਕੱਟਾ ਅਤੇ 21 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।ਐੱਸਐੱਸਪੀ ਡਾ. ਨਾਨਕ ਸਿੰਘ ਦੇ ਮੁਤਾਬਕ, ਪਹਿਲਾ ਮੁਲਜ਼ਮ ਦਿਲਦਾਰ ਖਾਨ ਉਰਫ ਦਿੱਲਾ ਹੈ, ਜੋ ਲਾਰੈਂਸ ਬਿਸ਼ਨੋਈ ਦੇ ਕਰੀਬੀ ਦੀਪਕ ਬਨੂੜ ਦੇ ਗੈਂਗ ਨਾਲ ਜੁੜਿਆ ਸੀ। ਉਸਨੂੰ ਅਬਚਲ ਨਗਰ ਫੋਕਲ ਪੁਆਇੰਟ ਏਰੀਏ ਤੋਂ ਗ੍ਰਿਫਤਾਰ ਕੀਤਾ ਗਿਆ ਅਤੇ ਉਸ ਕੋਲੋਂ ਦੋ ਪਿਸਤੌਲ ਅਤੇ ਅੱਠ ਕਾਰਤੂਸ ਬਰਾਮਦ ਹੋਏ। ਦੂਜਾ ਮੁਲਜ਼ਮ ਕੁਲਵਿੰਦਰ ਸਿੰਘ ਉਰਫ ਮੋਫਰ ਹੈ, ਜਿਸਨੂੰ ਡੀਸੀਡਬਲਯੂ ਪੁਲ ਦੇ ਹੇਠੋਂ ਫੜਿਆ ਗਿਆ।ਉਸ ਕੋਲੋਂ 32 ਬੋਰ ਦੀਆਂ ਦੋ ਪਿਸਤੌਲਾਂ ਅਤੇ ਦਸ ਕਾਰਤੂਸ ਮਿਲੇ। ਤੀਜਾ ਮੁਲਜ਼ਮ ਮਨਿੰਦਰ ਸਿੰਘ ਲੱਡੂ ਹੈ, ਜਿਸਨੂੰ ਸਨੌਰ ਥਾਣਾ ਖੇਤਰ ਤੋਂ ਗ੍ਰਿਫਤਾਰ ਕੀਤਾ ਗਿਆ ਅਤੇ ਉਸ ਕੋਲੋਂ ਇੱਕ ਦੇਸੀ ਪਿਸਤੌਲ ਅਤੇ ਤਿੰਨ ਕਾਰਤੂਸ ਬਰਾਮਦ ਹੋਏ।ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦਿਲਦਾਰ ਖਾਨ ...

ਸਕੂਲਾਂ ਦਾ ਪ੍ਰਬੰਧ ਸੁਧਾਰਨ ਲਈ 19 ਹਜਾਰ ਸਕੂਲਾਂ ‘ਚ ਮੀਟਿੰਗਾਂ

Breaking News
ਚੰਡੀਗੜ੍ਹ, 11 ਫਰਵਰੀ : ਪੰਜਾਬ ਦੇ ਸਕੂਲਾਂ ਦੀ ਪ੍ਰਸ਼ਾਸਨਿਕ ਪ੍ਰਣਾਲੀ ਵਿੱਚ ਲੋਕਤੰਤਰ ਨੂੰ ਹੋਰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਰਾਜ ਭਰ ਦੇ ਸਾਰੇ 19,110 ਸਰਕਾਰੀ ਸਕੂਲਾਂ ਵਿੱਚ ਮੈਗਾ ਸਕੂਲ ਮੈਨੇਜਮੈਂਟ ਕਮੇਟੀ (ਐੱਸਐੱਮਸੀ) ਦੀ ਮੀਟਿੰਗ ਆਯੋਜਿਤ ਕੀਤੀ, ਜਿਸ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਅਤੇ ਪ੍ਰਤੀਨਿਧੀਆਂ ਨੂੰ ਸਕੂਲਾਂ ਦੇ ਪ੍ਰਬੰਧਨ ਨਾਲ ਸਬੰਧਿਤ ਫੈਸਲੇ ਲੈਣ ਵਿੱਚ ਸਿੱਧੀ ਭੂਮਿਕਾ ਨਿਭਾਉਣ ਦਾ ਮੌਕਾ ਮਿਲਿਆ।ਇਸ ਸਬੰਧ ਵਿੱਚ ਜਾਣਕਾਰੀ ਸਾਂਝੀ ਕਰਦੇ ਹੋਏ ਅੱਜ ਇੱਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਵਾਰ ਮੈਗਾ ਐੱਸਐੱਮਸੀ ਮੀਟਿੰਗ ਸਕੂਲ ਪਰਿਸਰਾਂ ਵਿੱਚ ਸਫਾਈ 'ਤੇ ਕੇਂਦਰਿਤ ਸੀ। ਇਸ ਦੌਰਾਨ ਐੱਸਐੱਮਸੀ ਮੈਂਬਰ ਅਤੇ ਮਾਪਿਆਂ ਨੇ ਸਫਾਈ ਦਾ ਮੁਲਾਂਕਣ ਕਰਨ, ਸੁਧਾਰ ਦੀ ਲੋੜ ਵਾਲੇ ਖੇਤਰਾਂ ਦੀ ਪਛਾਣ ਕਰਨ ਅਤੇ ਸਥਾਨਕ ਹੱਲ ਸਾਂਝੇ ਕਰਨ ਲਈ ਆਪਣੇ-ਆਪਣੇ ਸਕੂਲਾਂ ਦਾ ਦੌਰਾ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਇੱਕ ਸਿਹਤਮੰਦ ਅਤੇ ਵਧੇਰੇ ਅਨੁਕੂਲ ਸਿੱਖਣ ਦਾ ਮਾਹੌਲ ਸਿਰਜਣ ਦੇ ਉਦੇਸ਼ ਨਾਲ ਸੁੰਦਰੀ...
ਸੁਨੀਲ ਜਾਖੜ ਦੇ ਬਿਆਨ ‘ਤੇ ਆਪ ਦਾ ਪਲਟਵਾਰ

ਸੁਨੀਲ ਜਾਖੜ ਦੇ ਬਿਆਨ ‘ਤੇ ਆਪ ਦਾ ਪਲਟਵਾਰ

Punjab Politics
ਚੰਡੀਗੜ੍ਹ, 11 ਫਰਵਰੀ : ਭਾਜਪਾ ਨੇਤਾ ਸੁਨੀਲ ਜਾਖੜ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਦਿੱਤੇ ਬਿਆਨ 'ਤੇ ਆਮ ਆਦਮੀ ਪਾਰਟੀ (ਆਪ) ਨੇ ਪਲਟਵਾਰ ਕੀਤਾ ਹੈ। 'ਆਪ' ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਸੁਨੀਲ ਜਾਖੜ ਨੂੰ ਭਗਵੰਤ ਮਾਨ ਦੀ ਚਿੰਤਾ ਛੱਡ ਕੇ ਆਪਣੀ ਚਿੰਤਾ ਕਰਨੀ ਚਾਹੀਦੀ ਹੈ। ਜਿਸਦਾ ਖੁਦ ਦਾ ਭਵਿੱਖ ਹਨੇਰੇ 'ਚ ਹੋਵੇ ਉਸਨੂੰ ਦੂਜਿਆਂ ਦੀ ਚਿੰਤਾ ਨਹੀਂ ਕਰਨੀ ਚਾਹੀਦੀ।ਨੀਲ ਗਰਗ ਨੇ ਕਿਹਾ ਕਿ ਸੁਨੀਲ ਜਾਖੜ ਦਾ ਹਾਲ 'ਨਾ ਘਰ ਦਾ ਨਾ ਘਾਟ ਦਾ' ਵਾਲਾ ਹੋ ਗਿਆ ਹੈ। ਭਾਜਪਾ ਵਿੱਚ ਉਨ੍ਹਾਂ ਨੂੰ ਕੋਈ ਪੁੱਛ ਨਹੀਂ ਰਿਹਾ ਹੈ। ਪਾਰਟੀ ਮੀਟਿੰਗ ਵਿੱਚ ਵੀ ਉਨ੍ਹਾਂ ਨੂੰ ਨਹੀਂ ਬੁਲਾਇਆ ਜਾਂਦਾ, ਇਸ ਲਈ ਉਹ ਬੇਚੈਨ ਹੋ ਗਏ ਹਨ। ਉਨ੍ਹਾਂ ਨੇ ਪ੍ਰਦੇਸ਼ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਜੋ ਹੁਣ ਮਨਜ਼ੂਰ ਵੀ ਹੋ ਗਿਆ ਹੈ। ਫਿਰ ਉਨ੍ਹਾਂ ਨੇ ਪਾਰਟੀ ਲੀਡਰਸ਼ਿਪ ਦੇ ਸਾਹਮਣੇ ਬਹੁਤ ਨੱਕ ਰਗੜਿਆ ਤਦ ਜਾ ਕੇ ਉਨ੍ਹਾਂ ਦਾ ਅਸਤੀਫ਼ਾ ਵਾਪਸ ਹੋਇਆ।ਨੀਲ ਗਰਗ ਨੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੇ ਹਨ ਅਤੇ ਵੱਡੇ ਫ਼ੈਸਲੇ ਲੈ ਰਹੇ ਹਨ। ਉਹ ਪੰਜਾਬ ਦੇ ਸਭ ਤੋਂ ਸ਼ਕਤੀਸ਼ਾਲੀ ਅਤੇ ...

ਰਵਨੀਤ ਬਿੱਟੂ ਦਾ ਨਜ਼ਦੀਕੀ ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫਤਾਰ

Punjab Politics
ਲੁਧਿਆਣਾ, 11 ਫਰਵਰੀ : ਪੁਲਿਸ ਨੇ ਤੀਹ ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਨਜ਼ਦੀਕੀ ਰਾਜੀਵ ਰਾਜਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਇਕ ਵਪਾਰੀ ਤੋਂ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਤਿੰਨ ਨੌਜਵਾਨਾਂ ਨੂੰ ਫੜਿਆ ਗਿਆ ਸੀ। ਉਨ੍ਹਾਂ ਨੇ ਰਾਜੀਵ ਰਾਜਾ ਦਾ ਨਾਮ ਲਿਆ। ਇਸ ਤੋਂ ਬਾਅਦ ਉਸਨੂੰ ਗ੍ਰਿਫਤਾਰ ਕੀਤਾ ਗਿਆ। ਲੁਧਿਆਣਾ ਪੁਲਿਸ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਖਾਸਮਖਾਸ ਰਾਜੀਵ ਰਾਜਾ ਨੂੰ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਦੇ ਇਸ ਐਕਸ਼ਨ ਤੋਂ ਰਵਨੀਤ ਬਿੱਟੂ ਭੜਕ ਗਏ ਹਨ ਅਤੇ ਸੰਸਦ ਦਾ ਸੈਸ਼ਨ ਖਤਮ ਹੋਣ ਤੋਂ ਬਾਅਦ ਚੰਡੀਗੜ੍ਹ ਵਿੱਚ ਸੀਐਮ ਨਿਵਾਸ ਦੇ ਬਾਹਰ ਪਹੁੰਚ ਕੇ ਖੁਦ ਗ੍ਰਿਫਤਾਰੀ ਦੇਣ ਦੀ ਧਮਕੀ ਤਕ ਦੇ ਦਿੱਤੀ ਹੈ।ਬਿੱਟੂ ਦਾ ਤਰਕ ਹੈ ਕਿ ਦਿੱਲੀ ਵਿੱਚ ਮਿਲੀ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਹੁਣ ਬਦਲੇ ਦੀ ਭਾਵਨਾ ਨਾਲ ਕਾਰਵਾਈ ਕਰ ਰਹੀ ਹੈ। ਇਸਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਲੁਧਿਆਣਾ ਦੇ ਮਾਲ ਐਨਕਲੇਵ ਨਿਵਾਸੀ ਰਵੀਸ਼ ਗੁਪਤਾ ਨੇ ਤੀਹ ਲੱਖ ਰੁਪਏ ਦੀ ਰੰ...

ਇੰਟਰਨੈਟ ਦੀ ਵਰਤੋਂ ਬਾਰੇ ਜਾਗਰੂਕਤਾ ਵਰਕਸ਼ਾਪ

Hot News
ਫ਼ਰੀਦਕੋਟ 11 ਫ਼ਰਵਰੀ : ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਿਆਪਕ ਵਰਤੋਂ ਅਤੇ ਡਿਜ਼ੀਟਲ ਭੁਗਤਾਨ ਕਰਦੇ ਸਮੇਂ ਸੁਰੱਖਿਤ ਰਹਿਣ ਲਈ ਅੱਜ ਅਸ਼ੋਕ ਚੱਕਰ ਹਾਲ ਵਿਖੇ ਸੁਰੱਖਿਤ ਇੰਟਰਨੈਂਟ ਦਿਵਸ ਸਬੰਧੀ ਜਾਗਰੂਕਤਾ ਵਰਕਸ਼ਾਪ ਲਗਾਈ ਗਈ।ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਕਰਮਚਾਰੀਆਂ ਨੇ ਭਾਗ ਲਿਆ।ਜ਼ਿਲ੍ਹਾ ਸੂਚਨਾ ਤੇ ਵਿਗਿਆਨ ਅਫ਼ਸਰ ਸ. ਗੁਰਜਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੁਰੱਖਿਅਤ ਇੰਟਰਨੈਟ ਦਿਵਸ ਇੰਟਰਨੈਟ ਦੀ ਸੁਰੱਖਿਅਤ ਅਤੇ ਜ਼ਿੰਮੇਵਾਰੀ ਨਾਲ ਵਰਤੋਂ ਨੂੰ ਉਤਸ਼ਾਹਿਤ ਕਰਦਾ ਹੈ । ਉਨ੍ਹਾਂ ਦੱਸਿਆ ਕਿ ਇਸ ਸਾਲ ਸੁਰੱਖਿਅਤ ਇੰਟਰਨੈਟ ਦਿਵਸ "ਬਿਹਤਰ ਇੰਟਰਨੈਟ ਲਈ ਇੱਕਠੇ" ਥੀਮ ਦੇ ਤਹਿਤ ਮਨਾਇਆ ਗਿਆ ਹੈ । ਇਸ ਜਾਗਰੂਕਤਾ ਵਰਕਸ਼ਾਪ ਵਿੱਚ ਆਮ ਲੋਕਾਂ ਨਾਲ ਹੋ ਰਹੀਆਂ ਸਾਈਬਰ ਠੱਗੀਆਂ ਤੋ ਬਚਾਅ ਅਤੇ ਆਨਲਾਈਨ ਭੁਗਤਾਨ ਕਰਦੇ ਸਮੇਂ ਕਿਹੜੀਆਂ ਗੱਲਾਂ ਦਾ ਧਿਆਨ ਰੱਖਿਆ ਜਾਣਾ ਚਾਹੀਦਾ ਹੈ, ਵਿਸਥਾਰ ਸਹਿਤ ਜਾਣਕਾਰੀ ਸਾਂਝੀ ਕੀਤੀ ਗਈ । ਉਨ੍ਹਾਂ ਦੱਸਿਆ ਕਿ ਇੰਟਰਨੈਂਟ ਜਿਥੇ ਸਾਨੂੰ ਸਹੂਲਤਾਂ ਪ੍ਰਦਾਨ ਕਰਦਾ ਹੈ ਉਥੇ ਹੀ ਅੱਜ ਕੱਲ ਇਸ ਰਾਹੀਂ ਸਾਈਬਰ ਕਰਾਈਮ ਵਧਦਾ ਜਾ ਰਿਹਾ ਹੈ । ਜਿਸ ਨੂੰ ਠੱਲ ਪਾਉ...

ਧੜੱਲੇ ਨਾਲ ਚੱਲ ਰਿਹਾ ਹੈ ਇਮੀਗ੍ਰੇਸ਼ਨ ਏਜੰਟਾਂ ਦਾ ਫਰਜੀ ਧੰਦਾ

Hot News
ਨਵੀਂ ਦਿੱਲੀ, 11 ਫਰਵਰੀ : ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ਦੀ ਇੱਕ ਰਿਪੋਰਟ ਵਿੱਚ ਪੰਜਾਬ ਦੇ ਟਰੈਵਲ ਏਜੰਟਾਂ ਬਾਰੇ ਖੁਲਾਸਾ ਹੋਇਆ ਹੈ ਕਿ ਰਾਜ ਵਿੱਚ ਸਿਰਫ 212 ਟਰੈਵਲ ਏਜੰਟ ਹੀ ਹਨ ਜਿਨ੍ਹਾਂ ਕੋਲ ਵੈਧ ਲਾਇਸੰਸ ਹੈ। ਪੰਜਾਬ ਦੇ 92 ਫੀਸਦੀ ਟਰੈਵਲ ਏਜੰਟ ਗੈਰ-ਕਾਨੂੰਨੀ ਤੌਰ 'ਤੇ ਕੰਮ ਕਰ ਰਹੇ ਹਨ। ਸਿਰਫ 8 ਫੀਸਦੀ ਏਜੰਟ ਹੀ ਕੇਂਦਰੀ ਗਾਈਡਲਾਈਨਾਂ ਦੇ ਅਧੀਨ ਆਉਂਦੇ ਹਨ। ਰਾਜ ਦੇ 8 ਜ਼ਿਲ੍ਹਿਆਂ ਵਿੱਚ ਇਮੀਗ੍ਰੇਸ਼ਨ ਦੇ ਦਫ਼ਤਰ ਖੋਲ੍ਹ ਕੇ ਬੈਠੇ ਕਿਸੇ ਵੀ ਏਜੰਟ ਕੋਲ ਲਾਇਸੰਸ ਨਹੀਂ ਹੈ।ਜਾਣਕਾਰੀ ਅਨੁਸਾਰ, 212 ਏਜੰਟਾਂ ਵਿੱਚੋਂ ਵੀ ਲਗਭਗ 65 ਦੇ ਲਾਇਸੰਸ ਦੀ ਮਿਆਦ ਖਤਮ ਹੋ ਚੁੱਕੀ ਹੈ। ਕੇਂਦਰ ਸਰਕਾਰ ਇਨ੍ਹਾਂ ਦੇ ਲਾਇਸੰਸ ਵੀ ਆਪਣੇ ਪੱਧਰ 'ਤੇ ਰੱਦ ਕਰ ਚੁੱਕੀ ਹੈ। ਪੰਜਾਬ ਦੇ ਲਗਭਗ ਹਰ ਜ਼ਿਲ੍ਹੇ ਵਿੱਚ ਵੱਡੇ ਪੱਧਰ 'ਤੇ ਗੈਰ-ਕਾਨੂੰਨੀ ਤੌਰ 'ਤੇ ਟਰੈਵਲ ਏਜੰਟਾਂ ਦਾ ਕੰਮ ਚੱਲ ਰਿਹਾ ਹੈ। ਇਸ ਨਾਲ ਧੋਖਾਧੜੀ ਦੀਆਂ ਸੰਭਾਵਨਾਵਾਂ ਵੀ ਵਧ ਗਈਆਂ ਹਨ।ਕੇਂਦਰ ਸਰਕਾਰ ਗੁਜਰਾਤ, ਪੰਜਾਬ, ਚੰਡੀਗੜ੍ਹ ਅਤੇ ਦਿੱਲੀ ਦੇ ਕਈ ਫਰਜ਼ੀ ਟਰੈਵਲ ਏਜੰਟਾਂ ਖਿਲਾਫ਼ ਕਾਰਵਾਈ ਕਰਨ ਦੀ ਤਿਆਰੀ ਵਿੱਚ ਹੈ। ਪੰਜਾਬ ਦੇ ਲਗਭਗ ਅੱਠ ...

ਪੰਜਾਬ ‘ਚ ਵਧ ਰਹੀ ਹੈ ਸੈਰ ਸਪਾਟਾ ਸਨਅਤ : ਸੌਂਦ

Breaking News
ਚੰਡੀਗੜ੍ਹ, 11 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿੱਚ ਸੈਰ-ਸਪਾਟੇ ਅਤੇ ਸੱਭਿਆਚਾਰਕ ਸੰਭਾਲ ਦੇ ਖੇਤਰ ਵਿੱਚ ਸ਼ਾਨਦਾਰ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੈਰ-ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸਾਲ 2024 ਵਿੱਚ ਰਾਜ ਸਰਕਾਰ ਵੱਲੋਂ ਇਤਿਹਾਸਕ ਅਤੇ ਸੱਭਿਆਚਾਰਕ ਯਾਦਗਾਰਾਂ ਦੇ ਪੁਨਰ ਨਿਰਮਾਣ, ਆਧੁਨਿਕੀਕਰਨ ਅਤੇ ਸੰਭਾਲ ਲਈ ਲਗਭਗ 73 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਮਹੱਤਵਪੂਰਨ ਨਿਵੇਸ਼ ਨਾਲ ਮੁੱਖ ਵਿਰਾਸਤੀ ਸਥਾਨਾਂ ਦਾ ਨਵੀਨੀਕਰਨ ਕੀਤਾ ਗਿਆ ਹੈ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ।ਸੌਂਦ ਨੇ ਦੱਸਿਆ ਕਿ ਸਾਲ 2025 ਦੀ ਸ਼ੁਰੂਆਤ ਤੋਂ ਹੀ ਪੰਜਾਬ ਆਪਣੇ ਮੇਲਿਆਂ ਅਤੇ ਤਿਉਹਾਰਾਂ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਨਾਲ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾ ਸਕੇਗਾ। ਇਸ ਸਾਲ ਦੀ ਸ਼ੁਰੂਆਤ ਫਿਰੋਜ਼ਪੁਰ ਵਿੱਚ ਬਸੰਤ ਮੇਲੇ ਅਤੇ ਕਿਲਾ ਰਾਏਪੁਰ ਦੀ ਪੇਂਡੂ ਓਲੰਪਿਕ ਵਰਗੇ ਆਯੋਜਨਾਂ ਨਾਲ ਹੋਈ। ਉਨ੍ਹਾਂ ਦੱਸਿਆ ਕਿ ...

ਪੰਜਾਬ ਨੂੰ ਮਿਲੇ ਦੋ ਨਵੇਂ ਸੂਚਨਾ ਕਮਿਸ਼ਨਰ

Hot News
ਚੰਡੀਗੜ੍ਹ, 11 ਫਰਵਰੀ : ਪੰਜਾਬ ਰਾਜ ਸੂਚਨਾ ਕਮਿਸ਼ਨ ਨੂੰ ਅੱਜ ਦੋ ਨਵੇਂ ਸੂਚਨਾ ਕਮਿਸ਼ਨਰ ਮਿਲੇ ਹਨ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਇਨ੍ਹਾਂ ਵਿੱਚ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਸ਼ਾਮਲ ਹਨ। ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਕੀਤਾ। ਪੰਜਾਬ ਸਰਕਾਰ ਦੁਆਰਾ 27 ਜਨਵਰੀ, 2025 ਨੂੰ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਦੀ ਨਿਯੁਕਤੀ ਨੂੰ ਅਧਿਕਾਰਤ ਤੌਰ 'ਤੇ ਨੋਟੀਫਾਈ ਕੀਤਾ ਗਿਆ ਸੀ। ਇਨ੍ਹਾਂ ਨਿਯੁਕਤੀਆਂ ਨਾਲ ਰਾਜ ਸੂਚਨਾ ਕਮਿਸ਼ਨ ਦੇ ਕੰਮ ਵਿੱਚ ਹੋਰ ਪਾਰਦਰਸ਼ਤਾ ਆਵੇਗੀ ਅਤੇ ਇਸ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਜਾਵੇਗੀ। ਇਸ ਨਾਲ ਕਮਿਸ਼ਨ ਦੇ ਕੰਮਾਂ ਵਿੱਚ ਤੇਜ਼ੀ ਆਵੇਗੀ। ਨਾਲ ਹੀ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਹੋਣਗੇ।...

ਜਥੇਦਾਰ ਹਰਪ੍ਰੀਤ ਸਿੰਘ ‘ਤੇ ਜਾਂਚ ਕਮੇਟੀ ਨੇ ਲਾਏ ਗੰਭੀਰ ਦੋਸ਼

Breaking News
ਅੰਮ੍ਰਿਤਸਰ, 11 ਫਰਵਰੀ : ਪੰਜਾਬ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਜਾਂਚ ਰਿਪੋਰਟ ਸਾਹਮਣੇ ਆਈ ਹੈ। ਜਿਸ ਵਿੱਚ ਸਾਫ਼ ਲਿਖਿਆ ਗਿਆ ਹੈ ਕਿ ਜਦੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਆਪਣਾ ਪੱਖ ਰੱਖਣ ਲਈ ਬੁਲਾਇਆ ਗਿਆ ਤਾਂ ਉਨ੍ਹਾਂ ਨੇ ਆਉਣ ਤੋਂ ਹੀ ਮਨ੍ਹਾ ਕਰ ਦਿੱਤਾ। ਇੰਨਾ ਹੀ ਨਹੀਂ, ਜਾਂਚ ਕਮੇਟੀ ਨੇ ਪਰਿਵਾਰਕ ਮਾਮਲਿਆਂ ਦੀ ਜਾਂਚ ਦੇ ਨਾਲ-ਨਾਲ ਗਿਆਨੀ ਹਰਪ੍ਰੀਤ ਸਿੰਘ 'ਤੇ ਕਈ ਹੋਰ ਦੋਸ਼ ਵੀ ਲਾਏ ਹਨ।ਉੱਥੇ ਹੀ, ਬੀਤੇ ਦਿਨ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਜੱਥੇਦਾਰ ਰਹਿੰਦੇ ਹੋਏ ਉਨ੍ਹਾਂ ਦਾ ਕਮੇਟੀ ਦੇ ਸਾਹਮਣੇ ਪੇਸ਼ ਹੋਣਾ ਸਹੀ ਨਹੀਂ ਹੈ। ਉਨ੍ਹਾਂ ਨੇ ਬੀਤੇ ਦਿਨ ਹੀ ਜਾਂਚ ਕਮੇਟੀ 'ਤੇ ਦੋਸ਼ ਲਾਏ ਸਨ ਕਿ 2 ਦਸੰਬਰ ਨੂੰ ਫ਼ੈਸਲਾ ਸੁਣਾਏ ਜਾਣ ਤੋਂ ਬਾਅਦ ਤੋਂ ਹੀ ਉਨ੍ਹਾਂ ਨੂੰ ਹਟਾਏ ਜਾਣ ਦੀ ਸਕ੍ਰਿਪਟ ਤਿਆਰ ਹੋ ਚੁੱਕੀ ਸੀ। ਪਰ, ਦੂਜੇ ਪਾਸੇ ਜਾਂਚ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਜਾਂਚ ਰਿਪੋਰਟ ਵਿੱਚ ਉਨ੍ਹਾਂ 'ਤੇ ਕਈ ਹੋਰ ਦੋਸ਼ ਵੀ ਲਾ ਦਿੱਤ...