Wednesday, August 12Malwa News
Shadow

Tag: punjabi news

ਸੰਗਰੂਰ ‘ਚ ਵਿੱਤ ਮੰਤਰੀ ਨੇ ਕੀਤੇ ਵੱਡੇ ਐਲਾਨ

Breaking News
ਸੰਗਰੂਰ, 26 ਜਨਵਰੀ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੁਲੀਸ ਲਾਈਨ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੇਸ਼ ਦੀਆਂ ਤਿੰਨੇ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਅਤੇ ਯੋਧਿਆਂ ਦੀ ਬਦੌਲਤ ਹੀ ਅਸੀਂ ਆਜਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਯਤਨਸ਼ੀਲ ਹੈ। ਪੰਜਾਬ ਸਰਕਾਰ ਵਲੋਂ ਸੰਗਰੂਰ ਜਿਲੇ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਿਕਰ ਕਰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਪਿੰਡ ਖੇੜੀ ਵਿਚ 29 ਕਰੋੜ ਦੀ ਲਾਗਤ ਨਾਲ ਸੀ ਪਾਈਟ ਕੇਂਦਰ ਸਥਾਪਿਤ ਕੀਤਾ ਜਾ ਰਿਹਾ ਹੈ। ਇਸੇ ਤਰਾਂ ਜਿਲੇ ਦੇ ਪਿੰਡਾਂ ਵਿਚ 35 ਅਤੇ ਸ਼ਹਿਰਾਂ ਵਿਚ 11 ਆਮ ਆਦਮੀ ਕਲੀਨਿਕ ਬਣਾਏ ਜਾ ਚੁੱਕੇ ਹਨ। ਇਸ ਤੋਂ ਇਲਾਵਾ ਦਿੜ੍ਹਬਾ ਵਿਖੇ 11 ਕਰੋੜ ਦੀ ਲਾਗਤ ਨਾਲ ਕਮਿਊਨਿਟੀ ਸ...

ਉੜੀਸਾ ਵਿਚ ਹੋਇਆ ਖਨਣ ਬਾਰੇ ਰਾਸ਼ਟਰੀ ਸੰਮੇਲਨ

Hot News
ਚੰਡੀਗੜ੍ਹ, 25 ਜਨਵਰੀ : ਪੰਜਾਬ ਦੇ ਖਨਨ ਮੰਤਰੀ ਬਰਿੰਦਰ ਗੋਇਲ ਨੇ ਉੜੀਸਾ ਵਿਚ ਕੋਣਾਰਕ ਵਿਖੇ ਕਰਵਾਏ ਗਏ ਤੀਜੇ ਰਾਸ਼ਟਰੀ ਖਨਨ ਸੰਮੇਲਨ ਵਿਚ ਭਾਗ ਲਿਆ। ਇਸ ਸੰਮੇਲਨ ਵਿਚ ਕੇਂਦਰੀ ਖਨਨ ਮੰਤਰੀ, 11 ਰਾਜਾਂ ਦੇ ਪ੍ਰਤੀਨਿਧੀ ਅਤੇ ਉੱਚ ਅਧਿਕਾਰੀ ਮੌਜੂਦ ਸਨ।ਗੋਇਲ ਨੇ ਦੱਸਿਆ ਕਿ ਪੰਜਾਬ ਦਾ ਖਨਨ ਦਾ ਨਜਰੀਆ ਹੋਰ ਰਾਜਾਂ ਤੋਂ ਵੱਖਰਾ ਹੈ। ਜਦੋਂ ਹੋਰ ਰਾਜਾਂ ਵਿਚ ਖਨਨ ਗਤੀਵਿਧੀਆਂ ਧਰਤੀ ਦੇ ਹੇਠਲੇ ਹਿੱਸੇ ਵਿਚ ਕੀਤੀਆਂ ਜਾਂਦੀਆਂ ਹਨ, ਉਥੇ ਪੰਜਾਬ ਵਿਚ ਇਹ ਗਤੀਵਿਧੀਆਂ ਸਿਰਫ ਉੱਪਰਲੀ ਸਤਹ 'ਤੇ ਹੀ ਸੀਮਤ ਰਹਿੰਦੀਆਂ ਹਨ।ਮੰਤਰੀ ਨੇ ਜੋਰ ਦਿੱਤਾ ਕਿ ਪੰਜਾਬ ਆਪਣੇ ਕੁਦਰਤੀ ਸਰੋਤਾਂ ਦਾ ਸਭ ਤੋਂ ਵਧੀਆ ਇਸਤੇਮਾਲ ਕਰ ਰਿਹਾ ਹੈ। ਉਸੇ ਤਰ੍ਹਾਂ ਜਿਵੇਂ ਰਾਜ ਨੇ ਸਾਲਾਂ ਤੋਂ ਜਿੰਮੇਵਾਰੀ ਨਾਲ ਖੇਤੀ ਦੀਆਂ ਗਤੀਵਿਧੀਆਂ ਨੂੰ ਵਧਾਇਆ ਅਤੇ ਪੂਰੇ ਦੇਸ਼ ਨੂੰ ਅਨਾਜ ਮੁਹੱਈਆ ਕੀਤਾ, ਉਸੇ ਤਰ੍ਹਾਂ ਖਨਨ ਖੇਤਰ ਵਿਚ ਵੀ ਕੁਦਰਤੀ ਸਰੋਤਾਂ ਦਾ ਸਹੀ ਵਰਤੋਂ ਕੀਤਾ ਜਾ ਰਿਹਾ ਹੈ।ਉਨ੍ਹਾਂ ਨੇ ਪੰਜਾਬ ਵਿਚ ਪਾਰਦਰਸ਼ਤਾ ਲਿਆਉਣ ਦੇ ਯਤਨਾਂ 'ਤੇ ਜੋਰ ਦਿੱਤਾ, ਤਾਂ ਜੋ ਆਮ ਨਾਗਰਿਕਾਂ ਨੂੰ ਸਹੀ ਦਰਾਂ 'ਤੇ ਰੇਤ ਉਪਲਬਧ ਹੋ ਸਕੇ ਅਤੇ ਸਥਾਨਕ ਮਜ਼...

ਸੜਕ ਸੁਰੱਖਿਆ ਤੇ ਬਲੈਕ ਸਪਾਟਸ ਬਾਰੇ ਵਰਸ਼ਾਪ

Hot News
ਚੰਡੀਗੜ੍ਹ, 25 ਜਨਵਰੀ : ਪੰਜਾਬ ਵਿਚ ਸੜਕ ਦੁਰਘਟਨਾਵਾਂ ਰੋਕਣ ਅਤੇ ਸੜਕ ਹਾਦਸਿਆਂ ਵਿਚ ਹੋ ਰਹੀਆਂ ਮੌਤਾਂ ਦੀ ਗਿਣਤੀ ਘਟਾਉਣ ਲਈ ਅੱਜ ਬਲੈਕ ਸਪਾਟ ਦੇ ਸੁਧਾਰ ਤੇ ਸੜਕ ਦੁਰਘਟਨਾਵਾਂ ਅਤੇ ਮੌਤਾਂ 'ਤੇ ਪ੍ਰਭਾਵ ਵਿਸ਼ੇ ਬਾਰੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ।ਸੜਕ ਸੁਰੱਖਿਆ ਏਜੰਸੀ, ਪੰਜਾਬ ਰਾਜ ਸੜਕ ਸੁਰੱਖਿਆ ਪ੍ਰੀਸ਼ਦ ਅਤੇ ਰਾਸ਼ਟਰੀ ਰਾਜ ਮਾਰਗ ਅਥਾਰਟੀ ਆਫ ਇੰਡੀਆ ਵਲੋਂ ਕਰਵਾਈ ਗਈ ਇਸ ਵਰਕਸ਼ਾਪ ਲੋਕਾਂ ਨੂੰ ਬਲੈਕ ਸਪਾਟ ਬਾਰੇ ਜਾਗਰੂਕ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਗਿਆ। ਇਸ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਮੁੱਖ ਸਕੱਤਰ ਡੀ.ਕੇ. ਤਿਵਾੜੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੜਕ ਹਾਦਸਿਆਂ ਨੂੰ ਰੋਕਣ ਲਈ ਪਹਿਲਾਂ ਵੀ ਬਹੁਤ ਸਾਰੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨਾਲ ਬਣਾਈ ਗਈ ਸੜਕ ਸੁਰੱਖਿਆ ਫੋਰਸ ਦੇ ਬਹੁਤ ਵਧੀਆ ਨਤੀਜੇ ਸਾਹਮਣੇ ਆਏ ਹਨ। ਹੁਣ ਵੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਸੜਕਾਂ 'ਤੇ ਆਮ ਜਨਤਾ ਦੀ ਸੁਰੱਖਿਆ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਧੁਨਿਕ ਤਕਨੀਕ ਨਾਲ ਸੜਕ ਸਰੱਖਿ...

ਮੰਤਰੀ ਨੇ ਕੀਤਾ ਬੁੱਢੇ ਨਾਲੇ ਦਾ ਦੌਰਾ

Hot News
ਲੁਧਿਆਣਾ, 25 ਜਨਵਰੀ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਬੱਢੇ ਦਰਿਆ ਦੇ ਗਊਸ਼ਾਲਾ ਪੁਆਇੰਟ ਦੇ ਨੇੜੇ ਸਥਾਪਿਤ ਕੀਤੇ ਗਏ ਅਸਥਾਈ ਪੰਪਿੰਗ ਸਟੇਸ਼ਨ ਦਾ ਨਿਰੀਖਣ ਕੀਤਾ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਬੁੱਢੇ ਨਾਲੇ ਵਿਚ ਪੈ ਰਹੇ ਸੀਵਰੇਜ਼ ਦੇ ਪਾਣੀ ਰੋਕਣ ਲਈ ਯੋਜਨਾ ਉਲੀਕੀ ਗਈ ਹੈ ਅਤੇ ਜਲਦੀ ਹੀ ਬੁੱਢੇ ਨਾਲੇ ਦੀ ਮੁਕੰਮਲ ਸਫਾਈ ਕੀਤੀ ਜਾ ਸਕੇਗੀ। ਉਨ੍ਹਾਂ ਨੇ ਕਿਹਾ ਕਿ ਇਸ ਪ੍ਰਦੂਸ਼ਣ ਨੂੰ ਰੋਕਣ ਲਈ ਪੰਜਾਬ ਸਰਕਾਰ ਪੂਰੀ ਤਰਾਂ ਵਚਨਬੱਧ ਹੈ। ਇਸ ਮੌਕੇ ਮੇਅਰ ਇੰਦਰਜੀਤ ਕੌਰ, ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਡੇਚਲਵਾਲ, ਐਸ ਡੀ ਐਮ ਜਸਲੀਨ ਕੌਰ ਭੁੱਲਰ, ਵਧੀਕ ਕਮਿਸ਼ਨਰ ਪਰਮਦੀਪ ਸਿੰਘ ਆਦਿ ਅਧਿਕਾਰੀ ਵੀ ਹਾਜਰ ਸਨ।...

ਤਹਿਸੀਲਦਾਰ ਦਫਤਰਾਂ ‘ਚ ਵੀ ਲੱਗਣਗੇ ਸੀ ਸੀ ਟੀ ਵੀ ਕੈਮਰੇ

Hot News
ਚੰਡੀਗੜ੍ਹ, 25 ਜਨਵਰੀ : ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਐਲਾਨ ਕੀਤਾ ਹੈ ਕਿ ਮਾਲ ਵਿਭਾਗ ਦੇ ਸਾਰੇ ਸਬ ਰਜਿਸਟਰਾਰ ਅਤੇ ਜੁਆਇੰਟ ਸਬ ਰਜਿਸਟਰਾਰ ਦਫਤਰਾਂ ਵਿਚ ਸੇਵਾਵਾਂ ਨੂੰ ਪਾਰਦਰਸ਼ੀ ਅੇਤ ਸੁਖਾਲੀਆਂ ਕਰਨ ਲਈ ਸੀ ਸੀ ਟੀ ਵੀ ਕੈਮਰਿਆਂ ਨੂੰ ਕਾਰਜਸ਼ੀਲ ਕੀਤਾ ਗਿਆ ਹੈ। ਵਿਭਾਗ ਵਲੋਂ ਇਨ੍ਹਾਂ ਕੈਮਰਿਆਂ ਦੀ ਚੈਕਿੰਗ ਵੀ ਕੀਤੀ ਜਾਂਦੀ ਰਹੇਗੀ ਅਤੇ ਇਨ੍ਹਾਂ 'ਤੇ ਉੱਚ ਅਧਿਕਾਰੀਆਂ ਵਲੋਂ ਨਿਗਰਾਨੀ ਵੀ ਰੱਖੀ ਜਾਵੇਗਾ। ਇਸ ਨਾਲ ਮਾਲ ਵਿਭਾਗ ਦੇ ਦਫਤਰਾਂ ਵਿਚ ਆਮ ਜਨਤਾ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਵਿਚ ਕੋਈ ਅਣਗਹਿਲੀ ਵਰਤਣ ਦੀ ਸੰਭਾਵਨਾ ਨਹੀਂ ਰਹੇਗੀ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ 31 ਜਨਵਰੀ ਤੱਕ ਸਾਰੇ ਦਫਤਰਾਂ ਦੇ ਸੀ ਸੀ ਟੀ ਵੀ ਕੈਮਰੇ ਚਾਲੂ ਹੋ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਦੱਸਿਆ ਕਿ ਸਾਰੇ ਜਿਲਿਆਂ ਦੇ ਡਿਪਟੀ ਕਮਿਸ਼ਨਰਾਂ ਵਲੋਂ ਵੀ ਇਨ੍ਹਾਂ ਕੈਮਰਿਆਂ ਦੀ ਨਿਗਰਾਨੀ ਕੀਤੀ ਜਾਵਗੀ।...

ਫਰੀਦਕੋਟ ‘ਚ ਮਨਾਇਆ ਰਾਸ਼ਟਰੀ ਵੋਟਰ ਦਿਵਸ

Hot News
ਫਰੀਦਕੋਟ, 25 ਜਨਵਰੀ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਇਥੋਂ ਦੇ ਸਰਕਾਰੀ ਪੰਡਤ ਚੇਤਨ ਦੇਵ ਕਾਲਜ ਆਫ ਐਜੂਕੇਸ਼ਨ ਵਿਚ ਰਾਸ਼ਟਰੀ ਵੋਟਰ ਦਿਵਸ ਸਮਾਗਮ ਕਰਵਾਇਆ ਗਿਆ।ਇਸ ਮੌਕੇ ਜਿਲਾ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਪਿਛਲੀਆਂ ਚੋਣਾ ਦੌਰਾਨ ਸਭ ਤੋਂ ਵਧੀਆ ਕੰਮ ਕਰਨ ਵਾਲੇ ਅਧਿਕਾਰੀ ਵਰਿੰਦਰ ਸਿੰਘ, ਗਗਨਦੀਪ ਸਿੰਘ, ਪਰਮਜੀਤ ਸਿੰਘ ਅਤੇ ਹੋਰ ਅਧਿਾਕਰੀਆਂ ਤੇ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੋਟਰ ਦਿਸਵ ਦੀ ਮਹੱਤਤਾ ਬਾਰੇ ਦੱਸਿਆ ਅਤੇ ਅਪੀਲ ਕੀਤੀ ਕਿ ਵੋਟ ਦੇ ਅਧਿਕਾਰ ਦੀ ਹਰ ਵਿਅਕਤੀ ਨੂੰ ਯੋਗ ਵਰਤੋਂ ਕਰਨੀ ਚਾਹੀਦੀ ਹੈ। ਇਸ ਮੌਕੇ ਵੋਟ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਦੇ ਮੁਕਾਬਲੇ ਵੀ ਕਰਵਾਏ ਗਏ।...

21 ਹੋਰ ਨੌਜਵਾਨਾਂ ਨੂੰ ਵੰਡੀਆਂ ਸਰਕਾਰੀ ਨੌਕਰੀਆਂ

Breaking News
ਚੰਡੀਗੜ੍ਹ, 25 ਜਨਵਰੀ : ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰਾ ਵਲੋਂ ਅੱਜ 21 ਹੋਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਦਿੱਤੇ ਗਏ। ਇਨ੍ਹਾਂ ਵਿਚ 19 ਨੌਜਵਾਨਾਂ ਨੂੰ ਖੇਤੀਬਾੜੀ ਸਬ ਇੰਸਪੈਕਟਰ, ਇਕ ਜੂਨੀਅਰ ਡਰਾਫਟਸਮੈਨ ਅਤੇ ਇਕ ਸੇਵਾਦਾਰ ਨੂੰ ਨਿਯੁਕਤੀ ਪੱਤਰ ਦਿੱਤਾ ਗਿਆ।ਪੰਜਾਬ ਭਵਨ ਚੰਡੀਗੜ੍ਹ ਵਿਖੇ ਕਰਵਾਏ ਗਏ ਸੰਖੇਪ ਸਮਾਗਮ ਦੌਰਾਨ ਪੰਜਾਬ ਦੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਇਨ੍ਹਾਂ ਨਵੇਂ ਨਿਯੁਕਤ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਨਾਂ ਕਿਸੇ ਸਿਫਾਰਿਸ਼ ਦੇ ਪੂਰੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਲਈ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਨਵੇਂ ਨਿਯੁਕਤ ਹੋਏ ਨੌਜਵਾਨਾਂ ਦਾ ਫਰਜ਼ ਬਣਦਾ ਹੈ ਕਿ ਸਰਕਾਰ ਵਲੋਂ ਲੋਕਾਂ ਨਾਂਲ ਕੀਤੇ ਗਏ ਪਾਰਦਰਸ਼ੀ ਅਤੇ ਸਾਫ ਸੁਥਰਾ ਪ੍ਰਸਾਸ਼ਨ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਵਿਚ ਸਹਿਯੋਗ ਦੇਣ। ਉਨ੍ਹਾਂ ਨੇ ਦਾਅਵਾ ਕੀਤਾ ਕਿ ਸਾਰੀਆਂ ਨੌਕਰੀਆਂ ਮੈਰਿਟ ਦੇ ਆਧਾਰ 'ਤੇ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ...

ਦਿੜ੍ਹਬਾ ‘ਚ 7 ਕਰੋੜ ਦੀ ਲਾਗਤ ਨਾਲ ਬਣੇਗਾ ਬਹੁ ਮੰਤਰੀ ਖੇਡ ਸਟੇਡੀਅਮ

Hot News
ਦਿੜ੍ਹਬਾ, 25 ਜਨਵਰੀ : ਪੰਜਾਬ ਦੇ ਵਿੱਤ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜਬਾ ਵਿੱਚ ਬਹੁ-ਉਦੇਸ਼ੀ ਇਨਡੋਰ ਖੇਡ ਸਟੇਡੀਅਮ ਦੇ ਨਿਰਮਾਣ ਦਾ ਉਦਘਾਟਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਸ ਸਟੇਡੀਅਮ 'ਤੇ 7.20 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਹ ਸਟੇਡੀਅਮ ਸ਼ਹੀਦ ਬਚਨ ਸਿੰਘ ਦੀ ਯਾਦ ਵਿਚ ਬਣਾਇਆ ਜਾ ਰਿਹਾ ਹੈ। ਇਸ ਮੌਕੇ ਪਦਮਸ਼੍ਰੀ ਕੌਰ ਸਿੰਘ ਦੀ ਪਤਨੀ ਰਣਜੀਤ ਕੌਰ ਅਤੇ ਸ਼੍ਰੀਮਤੀ ਪਰਮਜੀਤ ਕੌਰ ਵੀ ਹਾਜਰ ਸਨ।ਵਿੱਤ ਮੰਤਰੀ ਨੇ ਕਿਹਾ ਕਿ ਇਸ ਸਟੇਡੀਅਮ ਵਿਚ 11 ਤਰਾਂ ਦੀਆਂ ਵੱਖ ਵੱਖ ਖੇਡਾਂ ਲਈ ਖਿਡਾਰੀ ਆਪਣੀ ਪ੍ਰੈਕਟਿਸ ਕਰ ਸਕਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਇਸ ਨੂੰ ਖਿਡਾਰੀਆਂ ਲਈ ਵਰਦਾਨ ਦੱਸਿਆ ਅਤੇ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਦਿੜਬਾ ਦੀ ਤਰੱਕੀ ਦੀ ਸ਼ਲਾਘਾ ਕੀਤੀ।...

ਗੋਲਡੀ ਬਰਾੜ ਦਾ ਇਕ ਹੋਰ ਸਾਥੀ ਗ੍ਰਿਫਤਾਰ

Breaking News
ਚੰਡੀਗੜ੍ਹ, 25 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਸੰਗਠਿਤ ਅਪਰਾਧਾਂ ਖਿਲਾਫ਼ ਚਲਾਈ ਗਈ ਮੁਹਿੰਮ ਦੌਰਾਨ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਐਸ.ਏ.ਐਸ. ਨਗਰ ਪੁਲਿਸ ਦੇ ਨਾਲ ਮਿਲਕੇ, ਡੇਰਾ ਬੱਸੀ ਦੇ ਆਇਲੇਟਸ/ਇਮੀਗ੍ਰੇਸ਼ਨ ਸੈਂਟਰ ਵਿੱਚ ਗੋਲੀਬਾਰੀ ਦੀ ਘਟਨਾ ਨਾਲ ਸਬੰਧਤ ਲੌਰੇਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਸਹਿਯੋਗੀ ਨੂੰ ਗ੍ਰਿਫਤਾਰ ਕੀਤਾ ਹੈ।ਗ੍ਰਿਫਤਾਰ ਕੀਤੇ ਗਏ ਗੈਂਗਸਟਰ ਦੀ ਪਛਾਣ ਮਹਫੂਜ਼ ਉਰਫ਼ ਵਿਸ਼ਾਲ ਖਾਨ ਵਜੋਂ ਹੋਈ ਹੈ। ਪੁਲਿਸ ਨੇ ਉਸ ਕੋਲੋਂ ਇੱਕ .32 ਬੋਰ ਪਿਸਤੌਲ ਅਤੇ ਪੰਜ ਕਾਰਤੂਸ ਬਰਾਮਦ ਕੀਤੇ ਹਨ।ਡੀਜੀਪੀ ਨੇ ਦੱਸਿਆ ਕਿ ਇਹ ਗੈਂਗਸਟਰ, ਲਾਰੈਂਸ ਬਿਸ਼ਨੋਈ ਅਤੇ ਮਨਜੀਤ ਉਰਫ਼ ਗੁਰੀ (ਜੋ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ) ਘਟਨਾ ਦੇ ਮਾਸਟਰਮਾਇੰਡ ਸਨ। 19 ਸਤੰਬਰ, 2024 ਨੂੰ ਦਿਨ-ਦਿਹਾੜੇ ਦੋ ਮੋਟਰਸਾਇਕਲ ਸਵਾਰਾਂ ਨੇ ਫਿਰੌਤੀ ਮੰਗਣ ਲਈ ਗੋਲੀਆਂ ਚਲਾਈਆਂ ਸਨ।ਇਸ ਤੋਂ ਇਲਾਵਾ ਹੋਰ ਵਿਅਕਤੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ ਮਹਫੂਜ਼ ਉਰਫ਼ ਵਿਸ਼ਾਲ...
ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਹੋਣਗੇ 19 ਪੁਲੀਸ ਅਧਿਕਾਰੀ

ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਹੋਣਗੇ 19 ਪੁਲੀਸ ਅਧਿਕਾਰੀ

Hot News
ਚੰਡੀਗੜ੍ਹ, 25 ਜਨਵਰੀ: ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ 'ਤੇ, ਪੰਜਾਬ ਦੇ ਰਾਜਪਾਲ ਨੇ ਅੱਜ ਗਣਤੰਤਰ ਦਿਵਸ-2025 ਮੌਕੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ।ਪੰਜਾਬ ਦੇ ਰਾਜਪਾਲ ਨੇ ਪੁਲਿਸ ਚੌਕੀ ਜੈਜੋਂ, ਹੁਸ਼ਿਆਰਪੁਰ ਦੇ ਚਾਰ ਅਧਿਕਾਰੀਆਂ/ਕਰਮਚਾਰੀਆਂ, ਜਿਨ੍ਹਾਂ ਵਿੱਚ ਏਐਸਆਈ ਮੰਨਾ ਸਿੰਘ, ਏਐਸਆਈ ਰਾਜਿੰਦਰ ਸਿੰਘ, ਲੇਡੀ ਸੀਨੀਅਰ ਕਾਂਸਟੇਬਲ ਕੁਲਵਿੰਦਰ ਕੌਰ ਅਤੇ ਪੰਜਾਬ ਹੋਮਗਾਰਡ ਗੁਰਦੀਪ ਸਿੰਘ ਸ਼ਾਮਲ ਹਨ, ਦੇ ਨਾਵਾਂ ਦਾ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਐਲਾਨ ਕੀਤਾ। ਦੱਸਣਯੋਗ ਹੈ ਕਿ ਇਸ ਪੁਲਿਸ ਟੀਮ ਨੇ 11 ਅਗਸਤ, 2024 ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਜੈਜੋਂ ਖੱਡ ਨਦੀ ਪਾਰ ਕਰਨ ਦੀ ਕੋਸ਼ਿਸ਼ ਕਰਨ ਵਾਲੇ ਦੀਪਕ ਕੁਮਾਰ, ਜਿਸਦੀ ਇਨੋਵਾ ਕਾਰ ਪਲਟ ਕੇ ਨਦੀ ਵਿੱਚ ਵਹਿ ਗਈ ਸੀ, ਦੀ ਜਾਨ ਬਚਾਈ ਸੀ।ਇਸੇ ਤਰ੍ਹਾਂ ਸੀਆਈਡੀ ਯੂਨਿਟ ਲੁਧਿਆਣਾ ਦੇ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਵੀ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ...