ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ 19ਵੀਂ ਵਿਗਿਆਨਕ ਸਲਾਹਕਾਰ ਕਮੇਟੀ ਦਾ ਆਯੋਜਨ
ਮਾਨਸਾ, 19 ਫਰਵਰੀ:-ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਵੱਲੋਂ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ,ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਡਾ. ਤਰਸੇਮ ਸਿੰਘ ਢਿਲੋਂ ਦੀ ਪ੍ਰਧਾਨਗੀ ਹੇਠ 19ਵੀਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿੱਥੇ ਵੱਖ ਵੱਖ ਵਿਭਾਗੀ ਅਧਿਕਾਰੀਆਂ, ਅਗਾਂਹਵਧੂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ।
ਡਾ. ਤਰਸੇਮ ਸਿੰਘ ਢਿਲੋਂ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਦੁਆਰਾ ਫਸਲੀ ਰਹਿੰਦ-ਖੂੰਹਦ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕੁਦਰਤੀ ਸੋਮੇ ਮਿੱਟੀ ਅਤੇ ਪਾਣੀ ਦੀ ਸੰਭਾਲ ਲਈ ਹੋਰ ਵਧੇਰੇ ਕੰਮ ਕਰਨ ਅਤੇ ਇਸ ਸਬੰਧੀ ਪ੍ਰੋਗਰਾਮ ਉਲੀਕਣ ਦੀ ਸਲਾਹ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਸਹਾਇਕ ਕਿੱਤੇ ਅਪਣਾਉਣ ਅਤੇ ਖੇਤੀ ਉਤਪਾਦਾਂ ਦੀ ਪ੍ਰੋਸੈਸਿੰਗ ਕਰਕੇ, ਖੇਤੀ ਵਪਾਰ ਅਪਣਾਉਣ ਲਈ ਵੀ ਪ੍ਰੇਰਿਆ।
ਮੁੱਖ ਖੇਤੀਬਾੜੀ ਅਫ਼ਸਰ, ਡਾ. ਹਰਵਿੰਦਰ ਸਿੰਘ ਨੇ ਨਰਮੇ ਹੇਠਾਂ ਰਕਬਾ ਵਧਾਉਣ ਅਤੇ ਝੋਨੇ ਦੀਆਂ ਥੋੜ੍ਹੇ ਸਮੇਂ ਦੀਆਂ ਕਿਸਮਾਂ ਦੇ ਪਸਾਰ ਨੂੰ ਤਰਜੀਹ ਦੇਣ 'ਤੇ ਜ਼ੋਰ ਦਿੱਤਾ। ਡਾ. ਕਰਮਜੀਤ ਸਿੰਘ ਸੇ...








