Friday, November 13Malwa News
Shadow

Tag: punjabi news

ਸੜਕਾਂ ‘ਤੇ ਰੁਲ ਰਹੇ ਕਿਸਾਨਾਂ ਬਾਰੇ ਕੇਂਦਰ ਮੂਕ ਦਰਸ਼ਕ ਬਣੀ : ਸੰਧਵਾਂ

Hot News
ਚੰਡੀਗੜ੍ਹ, 9 ਦਸੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਦੇ ਮਸਲੇ 'ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਜਾਣ ਬੁੱਝ ਕੇ ਕਿਸਾਨਾਂ ਨੂੰ ਸੰਘਰਸ਼ ਲਈ ਮਜਬੂਰ ਕੀਤਾ ਜਾ ਰਿਹਾ ਹੈ।ਸ੍ਰੀ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਸੜਕਾਂ 'ਤੇ ਰੁਲ ਰਹੇ ਹਨ ਅਤੇ ਕੇਂਦਰ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਯੂਰਪ ਵਰਗੇ ਦੇਸ਼ਾਂ ਦੇ ਕਿਸਾਨ ਆਪਣੇ ਮਸਲਿਆਂ ਨੂੰ ਸਿੱਧੇ ਸੰਸਦ ਵਿਚ ਉਠਾ ਸਕਦੇ ਹਨ, ਪਰ ਭਾਰਤ ਵਿਚ ਕਿਸਾਨਾਂ ਦੀ ਫਰਿਆਦ ਨਹੀਂ ਸੁਣੀ ਜਾ ਰਹੀ। ਉਨ੍ਹਾਂ ਨੇ ਕਿਹਾ ਕਿ ਜਿਹੜਾ ਕਿਸਾਨਾਂ ਦੇਸ਼ ਦੇ ਲੱਖਾਂ ਲੋਕਾਂ ਲਈ ਭੋਜਨ ਪੈਦਾ ਕਰ ਰਿਹਾ ਹੈ, ਉਹ ਖੁਦ ਆਪਣੀਆਂ ਮੰਗਾਂ ਲਈ ਸੜਕਾਂ 'ਤੇ ਰੁਲ ਰਿਹਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਕਿਸਾਨਾਂ 'ਤੇ ਅੱਤਿਆਚਾਰ ਕਰਨ ਦੀ ਥਾਂ ਗੱਲਬਾਤ ਦਾ ਰਾਹ ਅਪਣਾ ਕੇ ਕਿਸਾਨਾਂ ਦੇ ਮਸਲੇ ਸੁਣੇ ਜਾਣ।...

ਸਿਹਤ ਵਿਭਾਗ ਦਾ ਡਰਾਈਵਰ 35 ਕਰੋੜ ਦੀ ਹੈਰੋਇਨ ਸਮੇਤ ਕਾਬੂ

Breaking News
ਅੰਮ੍ਰਿਤਸਰ, 9 ਦਸੰਬਰ : ਪੁਲਿਸ ਨੇ ਨਸ਼ੇ ਦੇ ਖਿਲਾਫ਼ ਕਾਰਵਾਈ ਕਰਦਿਆਂ 35 ਕਰੋੜ ਦੀ ਹੇਰੋਇਨ ਸਮੇਤ ਸਿਵਲ ਸਰਜਨ ਦਫਤਰ ਫਿਰੋਜ਼ਪੁਰ ਦੇ ਇਕ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ। ਫੜਿਆ ਗਿਆ ਤਸਕਰ ਫੌਰਚੂਨਰ ਕਾਰ ਵਿਚ ਘੁੰਮ ਰਿਹਾ ਸੀ। ਜਦੋਂ ਉਹ ਲੋਹਾਰਕਾ ਰੋਡ 'ਤੇ ਜਾ ਰਿਹਾ ਸੀ ਤਾਂ ਨਾਕੇ 'ਤੇ ਪੁਲੀਸ ਨੇ ਉਸ ਨੂੰ ਕਾਬੂ ਕਰ ਲਿਆ।ਸਿਵਲ ਸਰਜਨ ਦਫਤਰ ਫਿਰੋਜਪੁਰ ਵਿਚ ਡਰਾਈਵਰ ਵਜੋਂ ਨੌਕਰੀ ਕਰਦੇ ਗੁਰਵੀਰ ਸਿੰਘ ਪਾਸੋਂ ਪੁਲੀਸ ਨੇ 5 ਕਿੱਲੋ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਬਾਜਾਰੀ ਕੀਮਤ 35 ਕਰੋੜ ਦੱਸੀ ਜਾ ਰਹੀ ਹੈ। ਪੁਲੀਸ ਨੂੰ ਮਿਲੀ ਜਾਣਕਾਰੀ ਅਨੁਸਾਰ ਗੁਰਵੀਰ ਸਿੰਘ ਹੈਰੋਇਨ ਦੀ ਇਸ ਖੇਪ ਨੂੰ ਫਿਰੋਜਪੁਰ ਵੱਲ ਲੈ ਕੇ ਜਾ ਰਿਹਾ ਸੀ। ਨਸ਼ੇ ਦੀ ਇਹ ਖੇਪ ਪਾਕਿਸਤਾਨ ਤੋਂ ਆਈ ਸੀ ਅਤੇ ਅੰਮ੍ਰਿਤਸਰ ਜਿਲੇ ਨਾਲ ਲੱਗਦੀ ਸਰਹੱਦ ਤੋਂ ਇਹ ਨਸ਼ਾ ਫਿਰੋਜਪੁਰ ਲੈ ਕੇ ਜਾਇਆ ਜਾ ਰਿਹਾ ਸੀ। ਰਸਤੇ ਵਿਚ ਲੋਹਾਰਕੇ ਕੋਲ ਪੁਲੀਸ ਨੇ ਨਾਕਾ ਲਾਇਆ ਹੋਇਆ ਸੀ। ਜਦੋਂ ਨਾਕੇ 'ਤੇ ਗੁਰਵੀਰ ਸਿੰਘ ਦੀ ਫਾਰਚੂਨਰ ਗੱਡੀ ਰੋਕ ਕੇ ਤਲਾਸ਼ੀ ਲਈ ਗਈ ਤਾਂ ਗੱਡੀ ਵਿਚੋਂ ਹੈਰੋਇਨ ਬਰਾਮਦ ਕਰ ਲਈ ਗਈ।ਪੁਲੀਸ ਵਲੋਂ ਕੀਤੀ ਗਈ ਜਾਂਚ ...

ਭਗਵੰਤ ਮਾਨ ਖੁਦ ਕਰੇਗਾ ਜੋੜ ਮੇਲੇ ਦੇ ਪ੍ਰਬੰਧਾਂ ਦੀ ਨਿਗਰਾਨੀ

Breaking News
ਚੰਡੀਗੜ੍ਹ, 9 ਦਸੰਬਰ : ਛੋਟੇ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ 25 ਤੋਂ 27 ਦਸੰਬਰ ਤੱਕ ਚੱਲਣ ਵਾਲੇ ਸਮਾਗਮਾਂ ਲਈ ਪੰਜਾਬ ਸਰਕਾਰ ਵਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਪ੍ਰਬੰਧਾਂ ਦੀ ਨਿਗਰਾਨੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਕਰਨਗੇ।ਸ਼ਹੀਦੀ ਜੋੜਮੇਲੇ ਦੇ ਪ੍ਰਬੰਧਾਂ ਲਈ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਬੁਲਾਈ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦੀ ਜੋੜ ਮੇਲੇ ਮੌਕੇ ਦੁਨੀਆਂ ਭਰ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਪਹੁੰਚਦੇ ਹਨ। ਇਸ ਲਈ ਸ਼ਰਧਾਲੂਆਂ ਲਈ ਹਰ ਤਰਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਐਲਾਨ ਕੀਤਾ ਕਿ ਇਨ੍ਹਾਂ ਪ੍ਰਬੰਧਾਂ ਦੀ ਨਿਗਰਾਨੀ ਉਹ ਖੁਦ ਕਰਨਗੇ। ਉਨ੍ਹਾਂ ਨੇ ਦੱਸਿਆ ਕਿ ਫਤਿਹਗੜ੍ਹ ਸਾਹਿਬ ਵਿਖੇ ਹਰ ਥਾਂ ਸੀ ਸੀ ਟੀਵੀ ਕੈਮਰੇ ਲਗਾਏ ਜਾਣਗੇ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਜੋੜ ਮੇਲੇ ਤੋਂ ਪਹਿਲਾਂ ਸਾਰੀਆਂ ਸੜਕਾਂ ਦੀ ਮੁਰੰਮਤ ਲਈ ਫੰਡ ਪਹਿਲਾਂ ਹੀ ਜਾਰੀ ਹੋ ਚੁੱਕੇ ਹਨ ਅਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ...

ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਪ੍ਰਕਿਰਿਆ ਹੋਵੇਗੀ ਜਲਦੀ ਸ਼ੁਰੂ

Hot News
ਚੰਡੀਗੜ੍ਹ, 9 ਦਸੰਬਰ : ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵਿਚਾਰ ਕੀਤਾ ਜਾ ਰਿਹਾ ਹੈ। ਸਰਕਾਰ ਵਲੋਂ ਨੌਜ਼ਵਾਨਾਂ ਨੂੰ ਨੌਕਰੀਆਂ ਦੇਣ ਲਈ ਪਹਿਲਾਂ ਹੀ ਮੁਹਿੰਮ ਸ਼ਰੂ ਕੀਤੀ ਹੋਈ ਹੈ ਅਤੇ ਹੁਣ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ।ਸਿੱਖਿਆ ਵਿਭਾਗ ਦੀਆ ਚਾਰ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੀਟਿੰਗ ਕੀਤੀ। ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਬਹੁਤ ਸਾਰੇ ਕੱਚੇ ਮੁਲਾਜ਼ਮਾਂ ਪੱਕੇ ਹੋਣ ਦੀ ਆਸ ਲਾਈ ਬੈਠੇ ਹਨ। ਇਸ ਮੀਟਿੰਗ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਸਰਕਾਰ ਵਲੋਂ ਪੂਰੀ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਸਿੱਖਿਆ ਵਿਭਾਗ, ਪ੍ਰਸੋਨਲ ਵਿਭਾਗ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਦੀ ਇਕ ਸਾਂਝੀ ਕਮੇਟੀ ਗਠਿਤ ਕੀਤੀ ਜਾਵੇਗੀ। ਇਸ ਕਮੇਟੀ ਵਲੋਂ ਮੁਲਾਜ਼ਮ ਯ...

ਜ਼ਿਮਣੀ ਚੋਣਾ ‘ਚ ਜਿੱਤੇ ਕਾਂਗਰਸ ਦੇ ਇਕਲੌਤੇ ਵਿਧਾਇਕ ਨੇ ਸਹੁੰ ਚੁੱਕੀ

Breaking News
ਚੰਡੀਗੜ੍ਹ, 9 ਦਸੰਬਰ : ਅੱਜ ਪੰਜਾਬ ਵਿਧਾਨ ਸਭਾ ਵਿਚ ਨਵੇਂ ਚੁਣੇ ਗਏ ਕਾਂਗਰਸ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਆਹੁਦੇ ਦੀ ਸਹੁੰ ਚੁੱਕੀ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਹੁਦੇ ਦੀ ਸਹੁੰ ਚੁੱਕਾਈ। ਪੰਜਾਬ ਦੇ ਚਾਰ ਵਿਧਾਨ ਸਭਾ ਵਿਚ ਹੋਈਆਂ ਜ਼ਿਮਣੀ ਚੋਣਾ ਦੌਰਾਨ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਚੋਣ ਜਿੱਤੀ ਸੀ। ਬਾਕੀ ਤਿੰਨ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਸੀ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪਹਿਲਾਂ ਵਿਧਾਇਕ ਵਜੋਂ ਸਹੁੰ ਚੁੱਕ ਲਈ ਸੀ, ਪਰ ਕਾਂਗਰਸ ਦੇ ਵਿਧਾਇਕ ਕੁਲਦੀਪ ਸਿੰਘ ਢਿੱਲੋਂ ਨੇ ਅੱਜ ਆਹੁਦੇ ਦੀ ਸਹੁੰ ਚੁੱਕੀ।...

ਬਾਦਲ ‘ਤੇ ਗੋਲੀ ਚਲਾਉਣ ਵਾਲੇ ਚੌੜਾ ਦਾ ਤਿੰਨ ਦਿਨ ਦਾ ਹੋਰ ਰਿਮਾਂਡ

Breaking News
ਅੰਮ੍ਰਿਤਸਰ, 8 ਦਸੰਬਰ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਰਿਮਾਂਡ ਖਤਮ ਹੋਣ ਪਿਛੋਂ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਚੌਣਾ ਨੂੰ ਫਿਰ ਤੋਂ ਤਿੰਨ ਦੇ ਪੁਲੀਸ ਰਿਮਾਂਡ 'ਤੇ ਪੁਲੀਸ ਹਵਾਲੇ ਕਰ ਦਿੱਤਾ ਗਿਆ।ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਸੇਵਾ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ 'ਤੇ ਅਚਾਨਕ ਨਰਾਇਣ ਸਿੰਘ ਚੌੜਾ ਨੇ ਗੋਲੀ ਚਲਾ ਦਿੱਤੀ ਗਈ ਸੀ। ਮੌਕੇ 'ਤੇ ਹਾਜਰ ਪੁਲੀਸ ਮੁਲਾਜ਼ਮਾਂ ਨੇ ਚੌਕਸੀ ਵਰਤਿਆਂ ਤੁਰੰਤ ਨਰਾਇਣ ਸਿੰਘ ਚੌੜਾ ਨੂੰ ਕਾਬੂ ਕਰ ਲਿਆ, ਪਰ ਚੌੜਾ ਨੇ ਤੁਰੰਤ ਗੋਲੀ ਚਲਾ ਦਿੱਤੀ। ਪੁਲੀਸ ਦੀ ਹੁਸ਼ਿਆਰੀ ਕਾਰਨ ਇਹ ਗੋਲੀ ਸੁਖਬੀਰ ਸਿੰਘ ਬਾਦਲ ਦੀ ਥਾਂ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਗੇਟ 'ਚ ਵੱਜ ਗਈ, ਜਿਸ ਨਾਲ ਬਚਾਅ ਹੋ ਗਿਆ। ਪੁਲੀਸ ਨੇ ਚੌੜਾ ਨੂੰ ਗ੍ਰਿਫਤਾਰ ਕਰਨ ਪਿਛੋਂ ਅਦਾਲਤ ਵਿਚ ਪੇਸ਼ ਕੀਤਾ ਸੀ ਅਤੇ ਅਦਾਲਤ ਨੇ ਚੌੜਾ ਦਾ ਤਿੰਨ ਦਿਨ ਦਾ ਪੁਲੀਸ ਰਿਮਾਂਡ ਦੇ ਦਿੱਤਾ ਸੀ। ਪੁਲੀਸ ਰਿਮਾਂਡ ਖਤਮ ਹੋਣ ਪਿਛੋਂ ਅੱਜ ਫੇਰ ਪੁਲੀਸ ਵਲੋਂ ਚੌੜਾ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲੀਸ ਨੇ ਹੋਰ ਰਿਮਾਂਡ ਦੀ ਮੰਗ ...

ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ‘ਚ ਦਾਖਲਾ ਸ਼ੁਰੂ

Hot News
ਚੰਡੀਗੜ੍ਹ, 8 ਦਸੰਬਰ : ਪੰਜਾਬ ਸਰਕਾਰ ਦੇ ਪ੍ਰਬੰਧਾਂ ਹੇਠ ਚੱਲ ਰਹੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ ਵਿਚ ਦਾਖਲੇ ਲਈ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਇੰਸਟੀਚਿਊਟ ਵਿਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ 22 ਦਸੰਬਰ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਰਿਟਾ.) ਅਜੇ ਐਚ ਚੌਹਾਨ ਨੇ ਦੱਸਿਆ ਕਿ ਦਾਖਲਾ ਪ੍ਰੀਖਿਆ 12 ਜਨਵਰੀ ਨੂੰ ਲਈ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਨੈਸ਼ਨਲ ਡਿਫੈਂਸ ਅਕੈਡਮੀ ਵਿਚ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਤਿਆਰੀ ਕਰਵਾਉਣ ਲਈ ਇਸ ਇੰਸਟੀਚਿਊਟ ਵਿਚ ਕੋਰਸ ਕਰਵਾਏ ਜਾਂਦੇ ਹਨ। ਇਨ੍ਹਾਂ ਕੋਰਸਾਂ ਲਈ ਗਿਆਰਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀ ਵੀ ਅਪਲਾਈ ਕਰ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਸੰਸਥਾ ਵਿਚੋਂ ਟਰੇਨਿੰਗ ਪ੍ਰਾਪਤ ਕਰਨ ਪਿਛੋ਼ ਹੁਣ ਤੱਕ 238 ਕੈਡਿਟ ਵੱਖ ਵੱਖ ਸਰਵਿਸ ਟਰੇਨਿੰਗ ਅਕੈਡਮੀਆਂ ਵਿਚ ਜਾ ਚੁੱਕੇ ਹਨ। ਇਸ ਸੰਸਥਾ ਦੇ 160 ਕਿੈਡਿਟ ਰੱਖਿਆ ਸੇਵਾਵਾਂ ਵਿਚ ਕਮਿਸ਼ਨਡ ਅਫਸਰ ਵੀ ਬਣ ਚੁੱਕੇ ਹਨ।...

ਪੰਜਾਬ ਵਿਚ ਹੋ ਗਿਆ ਫੇਰ ਚੋਣਾ ਦਾ ਐਲਾਨ : ਚੋਣ ਜਾਬਤਾ ਲਾਗੂ

Breaking News
ਚੰਡੀਗੜ੍ਹ, 8 ਨਵੰਬਰ : ਪੰਜਾਬ ਰਾਜ ਚੋਣ ਕਮਿਸ਼ਨ ਨੇ ਅੱਜ ਪੰਜਾਬ ਵਿਚ ਨਗਰ ਨਿਗਮਾਂ ਅਤੇ ਨਗਰ ਕੌਂਸਲ ਦੀਆਂ ਚੋਣਾ ਦਾ ਐਲਾਨ ਕਰ ਦਿੱਤਾ ਹੈ। ਇਹ ਚੋਣਾ 21 ਦਸੰਬਰ ਨੂੰ ਕਰਵਾਈਆਂ ਜਾਣਗੀਆਂ ਅਤੇ ਵੋਟਾਂ ਪੈਣ ਤੋਂ ਬਾਅਦ ਸ਼ਾਮ ਨੂੰ ਹੀ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਇਸਦੇ ਨਾਲ ਹੀ ਅੱਜ ਤੋਂ ਹੀ ਪੰਜਾਬ ਵਿਚ ਚੋਣ ਜਾਬਤਾ ਲੱਗ ਗਿਆ ਹੈ।ਚੋਣ ਕਮਿਸ਼ਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀ ਚੋਣ ਲਈ 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ ਚਾਰ ਵਜੇ ਤੱਕ ਵੋਟਾਂ ਪੈਣਗੀਆਂ। ਪੰਜਾਬ ਵਿਚ ਪੰਜ ਨਗਰ ਨਿਗਮ ਹਨ, ਜਿਨ੍ਹਾਂ ਵਿਚ ਲੁਧਿਆਣਾ, ਪਟਿਆਲ, ਅੰਮ੍ਰਿਤਸਰ, ਜਲੰਧਰ ਅਤੇ ਫਗਵਾੜਾ ਸ਼ਾਮਲ ਹਨ। ਇਸ ਤੋਂ ਇਲਾਵਾ ਬਾਕੀ ਸਾਰੇ ਸ਼ਹਿਰਾਂ ਵਿਚ ਨਗਰ ਕੌਂਸਲਾਂ ਹਨ। ਇਨ੍ਹਾਂ ਚੋਣਾ ਲਈ ਸੋਮਵਾਰ ਤੋਂ ਹੀ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਸਿਲਸਾ ਸ਼ੁਰੂ ਹੋ ਜਾਵੇਗਾ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਤਰੀਕ ਵੀ 12 ਦਸੰਬਰ ਮਿਥੀ ਗਈ ਹੈ। ਨਾਮਜ਼ਦਗੀਆਂ ਦੀ ਪੜਤਾਲ 13 ਦਸੰਬਰ ਨੂੰ ਕੀਤੀ ਜਾਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਤਰੀਕ 14 ਦਸੰਬਰ ਮਿਥੀ ਗਈ ਹੈ। ਇਸ ਤੋਂ ਪਹਿਲ...

ਚੰਡੀਗੜ੍ਹ ‘ਚ ਲੱਗਾ ਸਿਲਕ ਮਾਰਕ ਐਕਸਪੋ

Hot News
ਚੰਡੀਗੜ੍ਹ, 7 ਦਸੰਬਰ : ਬਾਗਬਾਨੀ ਵਿਭਾਗ ਪੰਜਾਬ ਵਲੋਂ ਕੇਂਦਰੀ ਸਿਲਕ ਬੋਰਡ ਦੀ ਸਹਾਇਤਾ ਨਾਲ ਸਿਲਕ ਮਾਰਕ ਐਕਸਪੋ ਕਰਵਾਇਆ ਗਿਆ, ਜਿਸ ਵਿਚ ਬਾਗਬਾਨੀ ਵਿਭਾਗ ਵਲੋਂ ਸਿਲਕ ਪ੍ਰੋਸੈਸਿੰਗ ਦੀਆਂ ਸਟਾਲਾਂ ਲਗਾਈਆਂ ਗਈਆਂ।ਕਿਸਾਨ ਭਵਨ ਚੰਡੀਗੜ੍ਹ ਵਿਖੇ ਲਗਾਏ ਗਏ ਇਸ ਐਕਸਪੋ ਵਿਚ ਰੇਸ਼ਮ ਦੇ ਉਤਪਾਦਾਂ ਦੀਆਂ ਵੱਖ ਵੱਖ ਵੰਨਗੀਆਂ ਅਤੇ ਰੇਸ਼ਮ ਦੀ ਖੇਤੀ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਇਸ ਮੌਕੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਵਿਸੇ਼ਸ਼ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਪੰਜਾਬ ਵਿਚ ਰੇਸ਼ਮ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਗੁਰਦਾਸਪੁਰ, ਪਠਾਨਕੋਟ, ਰੋਪੜ ਅਤੇ ਹੁਸ਼ਿਆਰਪੁਰ ਜਿਲਿਆਂ ਵਿਚ ਰੇਸ਼ਮ ਦੀ ਖੇਤੀ ਨੂੰ ਭਾਰੀ ਹੁਲਾਰਾ ਮਿਲ ਰਿਹਾ ਹੈ।...

ਸਰਕਾਰ ਨੇ ਦਿੱਤੀਆਂ 85 ਹੋਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ

Breaking News
ਅੰਮ੍ਰਿਤਸਰ, 7 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਧੜਾਧੜ ਦਿੱਤੀਆਂ ਜਾ ਰਹੀਆਂ ਨੌਕਰੀਆਂ ਦੇ ਸਿਲਸਲੇ ਵਿਚ ਅੱਜ ਨਗਰ ਨਿਗਮ ਦਫਤਰ ਅੰਮ੍ਰਿਤਸਰ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ 85 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਸਰਕਾਰੀ ਨੌਕਰੀਆਂ ਦੇਣ ਦੀ ਗਿਣਤੀ 51000 ਹੋ ਚੁੱਕੀ ਹੈ।ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਜ ਦੇ ਲੋਕਾਂ ਦੀ ਸੇਵਾ ਕਰਨ ਅਤੇ ਸੂਬੇ ਦੇ ਆਰਥਿਕ ਵਿਕਾਸ ਲਈ ਯਤਨ ਸ਼ੁਰੂ ਕੀਤੇ ਗਏ ਹਨ। ਇਸ ਲਈ ਆਸ ਕੀਤੀ ਜਾਂਦੀ ਹੈ ਕਿ ਨਵੇਂ ਨਿਯੁਕਤ ਹੋਏ ਸਾਰੇ ਹੀ ਨੌਜਵਾਨ ਸਰਕਾਰ ਦੇ ਇਨ੍ਹਾਂ ਯਤਨਾਂ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾਉਣਗੇ। ਉਨ੍ਹਾਂ ਨੇ ਨੌਜਵਾਨਾਂ ਨੂੰ ਕਿਹਾ ਕਿ ਜੀਵਨ ਵਿਚ ਸਫਲ ਹੋਣ ਲਈ ਹਮੇਸ਼ਾਂ ਹੀ ਮਿਹਨਤ ਕਰਦੇ ਰਹਿਣਾ ਚਾਹੀਦਾ ਹੈ।ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਿਨਾਂ ਕਿਸੇ ਭੇਦਭਾਵ ਅਤੇ ਬਿਨਾਂ ਕਿਸੇ...