ਕਿਸਾਨਾਂ ਦੀ ਆਮਦਨ ਵਧਾਉਣ ਲਈ 1300 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਨੂੰ ਬਾਗਬਾਨੀ ਦੇ ਖੇਤਰ ਵਿੱਚ ਮਿਲੇਗਾ ਵੱਡਾ ਹੁਲਾਰਾ : ਮੋਹਿੰਦਰ ਭਗਤ
ਚੰਡੀਗੜ੍ਹ, 18 ਫਰਵਰੀ:-ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਲਗਭਗ 1300 ਕਰੋੜ ਰੁਪਏ ਦੇ ਪ੍ਰਸਤਾਵਿਤ ਨਿਵੇਸ਼ ਨਾਲ ਬਾਗਬਾਨੀ ਖੇਤਰ ਵਿੱਚ ਵੱਡੀ ਸਕਾਰਾਤਮਕ ਤਬਦੀਲੀ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਦੇ ਨਾਲ ਜਿੱਥੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ ਉੱਥੇ ਨਵੇਂ ਨਿਰਯਾਤ ਮੌਕਿਆਂ ਲਈ ਵੀ ਰਾਹ ਪੱਧਰਾ ਹੋਵੇਗਾ।
ਅੱਜ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਮੰਤਰੀ ਨੇ ਮਹਾਰਾਸ਼ਟਰ ਦੇ ਨਾਸਿਕ ਵਿੱਚ ਸਹਿਯਾਦਰੀ ਕਿਸਾਨ ਉਤਪਾਦਕ ਕੰਪਨੀ ਲਿਮਟਿਡ ਦੇ ਆਪਣੇ ਹਾਲੀਆ ਦੌਰੇ ਦੇ ਨਤੀਜੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਮਹਾਰਾਸ਼ਟਰ ਬਾਗਬਾਨੀ ਮਾਡਲ ਦੇ ਸਫ਼ਲ ਅਭਿਆਸਾਂ ਨੂੰ ਅਪਣਾਏਗਾ ਤਾਂ ਜੋ ਸੂਬੇ ਦੇ ਕਿਸਾਨ ਸੰਗਠਿਤ ਖੇਤੀ, ਪ੍ਰੋਸੈਸਿੰਗ ਅਤੇ ਬਿਹਤਰ ਮਾਰਕੀਟ ਲਿੰਕੇਜ ਰਾਹੀਂ ਵੱਧ ਮੁਨਾਫ਼ਾ ਕਮਾ ਸਕਣ। ਉਨ੍ਹਾਂ ਦੱਸਿਆ ਕਿ ਸਿਖਲਾਈ ਅਤੇ ਸੰਸਥਾਗਤ ਸਹਾਇਤਾ ਰਾਹੀਂ ਪੰਜਾਬ ਵਿੱਚ ਕਿਸਾਨ ਉਤਪਾਦਕ ਸੰਗਠਨਾਂ (ਐਫ.ਪੀ.ਓ.) ਨੂੰ ਮਜ਼ਬੂਤ ਕਰਨ ਲਈ ਸਹਿਯਾਦਰੀ ਨਾਲ ਸਮਝੌਤਾ ’ਤੇ ਵੀ ਹਸਤਾਖਰ ਕੀਤੇ ਗਏ ਹਨ।
ਸ੍ਰੀ ਭਗਤ ਨੇ ਕਿਹਾ ਕਿ ਉਨ੍ਹਾਂ ਦਾ ਇਹ ਦੌਰਾ ਬਹੁਤ ਸਫ...








