Tuesday, August 11Malwa News
Shadow

Tag: punjabi news

ਫੜ੍ਹੀ ਗਈ ਨਕੀਲ ਖਾਦ ਦੇ ਲੈਬਾਰਟਰੀ ਟੈਸਟ ਵਿਚ ਵੀ ਨਿਕਲਿਆ ਘਟੀਆ ਮਿਆਰ

Hot News
ਚੰਡੀਗੜ੍ਹ, 26 ਨਵੰਬਰ : ਸ਼ਹੀਦ ਭਗਤ ਸਿੰਘ ਨਗਰ ਤੋਂ ਫੜ੍ਹੀ ਗਈ ਨਕਲੀ ਡੀ.ਏ.ਪੀ. ਖਾਦ ਦੀ ਲਬਾਰਟਰੀ ਵਿਚ ਕੀਤੀ ਗਈ ਜਾਂਚ ਦੌਰਾਨ ਇਹ ਖਾਦ ਨਕਲੀ ਪਾਈ ਗਈ, ਜਿਸ ਵਿਚ ਨਾਈਟ੍ਰੋਜ਼ਨ ਅਤੇ ਫਾਸਫੋਰਸ ਦੀ ਵੱਡੀ ਕਮੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਡੀ.ਏ.ਪੀ. ਦੀਆਂ 23 ਬੋਰੀਆਂ ਜਬਤ ਕੀਤੀਆਂ ਗਈਆਂ ਸਨ। ਉਨ੍ਹਾਂ ਨੇ ਦੱਸਿਆ ਕਿ ਜਿਲੇ ਦੇ ਕਿਸਾਨਾਂ ਵਲੋਂ ਮਹਿੰਗੇ ਭਾਅ 'ਤੇ ਨਕਲੀ ਖਾਦ ਵੇਚੇ ਜਾਣ ਦੀਆਂ ਸ਼ਿਕਾਇਤਾਂ ਆਈਆਂ ਸਨ। ਇਸ ਪਿਛੋਂ ਖੇਤੀਬਾੜੀ ਵਿਭਾਗ ਵਲੋਂ ਪਿੰਡ ਉੜਾਪੜ ਵਿਖੇ ਮੈਸਰਜ਼ ਸਿੰਘ ਟਰੇਡਰ ਫਰਮ ਦੇ ਮਾਲਕ ਹਰਕੀਰਤ ਸਿੰਘ ਦੇ ਘਰ ਛਾਪਾ ਮਾਰਿਆ ਗਿਆ। ਛਾਪੇ ਦੌਰਾਨ 23 ਬੋਰੀਆਂ ਨਕਲੀ ਖਾਦ ਬਰਾਮਦ ਕੀਤੀ ਗਈ। ਇਹ ਖਾਦ ਬਰਾਮਦ ਕਰਨ ਪਿਛੋਂ ਇਸਦੇ ਸੈਂਪਲ ਲੈਬਾਰਟਰੀ ਵਿਚ ਟੈਸਟ ਕਰਨ ਲਈ ਭੇਜੇ ਗਏ ਸਨ। ਅੱਜ ਇਨ੍ਹਾਂ ਦੇ ਟੈਸਟ ਦੀ ਰਿਪੋਰਟ ਪ੍ਰਾਪਤ ਹੋਈ ਹੈ। ਇਸ ਰਿਪੋਰਟ ਅਨੁਸਾਰ ਇਹ ਖਾਦ ਨਕਲੀ ਸਾਬਤ ਹੋਈ ਹੈ ਅਤੇ ਖਾਦ ਸਟਾਕ ਘਟੀਆ ਸੀ। ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਦੇ ਹਿੱਤਾਂ ਦੀ ਹਮੇਸ਼ਾਂ ਰਾਖੀ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਕਿਸਾ...

ਆਮ ਆਦਮੀ ਪਾਰਟੀ ਨੇ ਕੱਢੀ ਸ਼ਾਨਦਾਰ ਸ਼ੁਕਰਾਨਾ ਯਾਤਰਾ

Breaking News, Hot News
ਅੰਮ੍ਰਿਤਸਰ, 26 ਨਵੰਬਰ : ਆਮ ਆਦਮੀ ਪਾਰਟੀ ਵਲੋਂ ਅੱਜ ਪਟਿਆਲਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਤੱਕ ਇਕ ਸ਼ੁਕਰਾਨਾ ਯਾਤਰਾ ਕੱਢੀ ਗਈ, ਜਿਸ ਵਿਚ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਯਾਤਰਾ ਦੌਰਾਨ ਨੌਜਵਾਨਾਂ ਦਾ ਇਕੱਠ ਸਾਬਤ ਕਰ ਰਿਹਾ ਸੀ ਕਿ ਪੰਜਾਬ ਦੇ ਲੋਕਾਂ ਨੂੰ ਆਪ ਵਿਚ ਪੂਰਾ ਵਿਸ਼ਵਾਸ਼ ਬਣਿਆ ਹੋਇਆ ਹੈ।ਪਿਛਲੀਆਂ ਜ਼ਿਮਨੀ ਚੋਣਾ ਵਿਚ ਪੰਜਾਬ ਦੇ ਲੋਕਾਂ ਵਲੋਂ ਆਪ ਸਰਕਾਰ ਵਿਚ ਪ੍ਰਗਟਾਏ ਗਏ ਵਿਸ਼ਵਾਸ਼ ਅਤੇ ਉਮੀਦਵਾਰਾਂ ਦੀ ਜਿੱਤ ਪਿਛੋਂ ਕੱਢੀ ਗਈ ਸ਼ੁਕਰਾਨਾ ਯਾਤਰਾ ਪਟਿਆਲਾ ਦੇ ਕਾਲੀ ਦੇਵੀ ਮੰਦਰ ਤੋਂ ਸ਼ੁਰੁ ਹੋਈ। ਇਸ ਯਾਤਰਾ ਦਾ ਰਸਤੇ ਵਿਚ ਸਰਹੰਦ, ਖੰਨਾ, ਗੋਬਿੰਦਗੜ੍ਹ, ਲੁਧਿਆਣਾ, ਦੁਰਾਹਾ, ਫਗਵਾੜਾ, ਜਲੰਧਰ, ਕਰਤਾਰਪੁਰ, ਬਿਆਸ ਅਤੇ ਹੋਰ ਸ਼ਹਿਰਾਂ ਕਸਬਿਆਂ ਵਿਚ ਭਰਵਾਂ ਸਵਾਗਤ ਕੀਤਾ ਗਿਆ।ਆਮ ਆਦਮੀ ਪਰਟੀ ਦੇ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿਚ ਕੱਢੀ ਗਈ ਇਸ ਸ਼ੁਕਰਾਨਾ ਯਾਤਰਾ ਵਿਚ ਆਪ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਖੇਡ ਮੰਤਰੀ ਹਰਜੋਤ ਸਿੰਘ ਬੈਂਸ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੋ...

ਪੰਜਾਬ ਦੀਆਂ ਦੋ ਧੀਆਂ ਦੀ ਹੋਈ ਏਅਰ ਫੋਰਸ ਐਕਡਮੀ ਲਈ ਚੋਣ

Hot News
ਚੰਡੀਗੜ੍ਹ, 26 ਨਵੰਬਰ : ਪੰਜਾਬ ਸਰਕਾਰ ਵਲੋਂ ਲੜਕੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾ ਨਾਲ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਮੋਹਾਲੀ ਦੀਆਂ ਦੋ ਲੜਕੀਆਂ ਦੀ ਏਅਰ ਫੋਰਸ ਅਕੈਡਮੀ ਲਈ ਚੋਣ ਹੋ ਗਈ।ਦੋ ਮਹਿਲਾ ਕੈਡਿਆਂ ਚਰਨਪ੍ਰੀਤ ਕੌਰ ਅਤੇ ਮਹਿਕ ਦੀ ਚੋਣ ਨਾਲ ਬਾਕੀ ਲੜਕੀਆਂ ਵਿਚ ਵੀ ਉਤਸ਼ਾਹ ਪੈਦਾ ਹੋਇਆ ਹੈ। ਚਰਨਪ੍ਰੀਤ ਕੌਰ ਕੁਰਾਲੀ ਦੀ ਰਹਿਣ ਵਾਲੀ ਹੈ ਉਸਦੇ ਪਿਤਾ ਹਰਮਿੰਦਰ ਸਿੰਘ ਇਕ ਪ੍ਰਾਈਵੇਟ ਕੰਪਨੀ ਵਿਚ ਡਰਾਈਵਰ ਦੀ ਨੌਕਰੀ ਕਰ ਰਹੇ ਹਨ। ਇਸੇ ਤਰਾਂ ਦੂਜੀ ਕੈਡਿਟ ਮਹਿਕ ਵੀ ਮੋਹਾਲੀ ਦੇ ਇਕ ਸਧਾਰਨ ਪਰਿਵਾਰ ਦੀ ਪੜਕੀ ਹੈ ਅਤੇ ਉਸਦੇ ਪਿਤਾ ਸ੍ਰੀ ਅਨਿਲ ਕੁਮਾਰ ਦਹੀਆ ਵੀ ਸਰਕਾਰੀ ਅਧਿਆਪਕ ਹਨ।ਪੰਜਾਬ ਦੇ ਰੋਜ਼ਗਾਰ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਦੋਵਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਨਾਲ ਹੋਰ ਲੜਕੀਆਂ ਨੂੰ ਵੀ ਪ੍ਰੇਰਨਾ ਮਿਲੇਗੀ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਸਾਲ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਸੰਸਥਾ ਵਿਚ ਲੜਕੀਆਂ ਲਈ ਪ੍ਰੈਪਰੇਟਰੀ ਵਿੰਗ ਨੂੰ ਪ੍ਰਵਾਨਗੀ ਦਿੱਤੀ ਸੀ। ਇਥੋਂ ਸਿਖਲਾਈ ਹਾਸਲ ਕਰਕੇ ਲੜਕੀਆਂ ਵ...

ਭਰਿਸ਼ਟਾਚਾਰ ਦੇ ਦੋਸ਼ਾਂ ਅਧੀਨ ਸਿਵਲ ਸਰਜਨ ਦਫਤਰ ਦਾ ਕਲਰਕ ਗ੍ਰਿਫਤਾਰ

Hot News
ਚੰਡੀਗੜ੍ਹ, 26 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਿਕ ਭਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਾਬੂ ਕਰਨ ਦੇ ਸਿਲਸਲੇ ਵਿਚ ਅੱਜ ਜਿਲਾ ਹੁਸ਼ਿਆਰ ਦੇ ਸਿਵਲ ਸਰਜਨ ਦਫਤਰ ਦੇ ਕਲਕਰ ਜਸਵਿੰਦਰ ਸਿੰਘ ਨੂੰ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਅਧੀਨ ਗ੍ਰਿਫਤਾਰ ਕੀਤਾ ਗਿਆ ਹੈ।ਵਿਜੀਲੈਂਸ ਬਿਊਰੋ ਵਲੋਂ ਕੀਤੀ ਗਈ ਇਸ ਕਾਰਵਾਈ ਅਧੀਨ ਕਲਰਕ ਖਿਲਾਫ ਸ਼ਿਕਾਇਤਾਂ ਆਉਣ ਪਿਛੋਂ ਜਸਵਿੰਦਰ ਸਿੰਘ ਵਲੋਂ ਖਰੀਦੀ ਗਈ ਜਾਇਦਾਦ ਦੀ ਜਾਂਚ ਕੀਤੀ ਗਈ। ਇਸ ਜਾਂਚ ਦੌਰਾਨ ਪਤਾ ਲੱਗਾ ਕਿ ਉਸ ਨੇ ਆਪਣੇ ਆਮਦਨ ਦੇ ਸਰੋਤਾਂ ਤੋਂ ਕਈ ਗੁਣਾਂ ਵੱਧ ਜਾਇਦਾਦ ਬਣਾਈ ਹੈ। ਇਸ ਲਈ ਵਿਜੀਲੈਂਸ ਨੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਅਧੀਨ ਕੇਸ ਦਰਜ ਕਰਕੇ ਅੱਜ ਜਸਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।...

ਪੰਜਾਬ ਵਿਚ ਗੰਨੇ ਦੇ ਭਾਅ ਵਿਚ ਵਾਧੇ ਦਾ ਐਲਾਨ

Breaking News
ਚੰਡੀਗੜ੍ਹ, 25 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੰਨਾ ਕਾਸ਼ਤਕਾਰਾਂ ਨੂੰ ਵੱਡਾ ਤੋਹਫਾ ਦਿੰਦਿਆਂ ਗੰਨੇ ਦੇ ਭਾਅ ਵਿਚ 10 ਰੁਪਏ ਪ੍ਰਤੀ ਕੁਇੰਟਲ ਵਾਧਾ ਕਰਨ ਦਾ ਐਲਾਨ ਕਰ ਦਿੱਤਾ। ਇਸ ਨਾਲ ਹੁਣ ਗੰਨੇ ਦੀ ਫਸਲ ਦਾ ਭਾਅ ਵਧ ਕੇ 401 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਪੰਜਾਬ ਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਨੇ ਵਾਅਦਾ ਕੀਤਾ ਕਿ ਪੰਜਾਬ ਵਿਚ ਕਿਸਾਨਾਂ ਨੂੰ ਪੂਰੇ ਦੇਸ਼ ਦੇ ਕਿਸਾਨਾਂ ਨਾਲੋਂ ਗੰਨੇ ਦਾ ਵੱਧ ਭਾਅ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਜਦੋਂ ਦੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਗੰਨੇ ਦੇ ਕਾਸ਼ਤਕਾਰ ਕਿਸਾਨਾਂ ਦੀ ਭਲਾਈ ਲਈ ਨਵੀਆਂ ਨਵੀਆਂ ਯੋਜਨਾਵਾਂ ਲਿਆਂਦੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਖੁਸ਼ਹਾਲੀ ਲਈ ਸਰਕਾਰ ਵਲੋਂ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਭਗਵੰਤ ਮਾਨ ਨੇ ਕਿਹਾ ਕਿ 'ਰੰਗਲਾ ਪੰਜਾਬ' ਸਿਰਜਣਾ ਹੀ ਸਰਕਾਰ ਦਾ ਮੁੱਖ ਟੀਚਾ ਹੈ। ਇਸ ਲਈ ਰੰਗਲੇ ਪੰਜਾਬ ਦੀ ਸਿਰਜਣਾ ਤਾਂ ਹੀ ਸੰਭਵ ਹੋਵੇਗੀ, ਜੇਕਰ ...

ਪੰਜਾਬ ਸਰਕਾਰ ਨੇ 50 ਹਜਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਨਵੀਂ ਮਿਸਾਲ ਕਾਇਮ ਕੀਤੀ : ਭਗਵੰਤ ਮਾਨ

Breaking News
ਚੰਡੀਗੜ੍ਹ, 25 ਨਵੰਬਰ : ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਚ ਕੇਵਲ 32 ਮਹੀਨਿਆਂ ਦੌਰਾਨ ਹੀ 50 ਹਜਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਨਵੀਂ ਮਿਸਾਲ ਕਾਇਮ ਕਰ ਦਿੱਤੀ ਹੈ। ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ ਐਸ ਪੀ ਸੀ ਐਲ ਵਿਚ 1311 ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਨਿਯੁਕਤੀ ਪੱਤਰ ਵੰਡੇ।ਇਸ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨ ਨੌਕਰੀਆਂ ਦੇ ਅਸਲ ਹੱਕਦਾਰ ਸਨ, ਪਰ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਬਾਰੇ ਕਦੇ ਸੋਚਿਆ ਹੀ ਨਹੀਂ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਰਕਾਰ ਵਲੋਂ ਕੇਵਲ ਯੋਗਤਾ ਦੇ ਆਧਾਰ 'ਤ਼ੇ ਹੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਹ ਪਹਿਲੀ ਵਾਰ ਹੈ ਕਿ ਜਦੋਂ ਹਰ ਵਿਭਾਗ ਵਿਚ ਨੌਕਰੀਆਂ ਲਈ ਸਾਰੀ ਪ੍ਰਕਿਰਿਆ ਨੂੰ ਪੂਰੀ ਤਰਾਂ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਂਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਪਿਛੋਂ ਪਹਿਲਾਂ ਰਾਜਪੁਰਾ ਦਾ ਥਰਮਲ ਪਲਾਂਟ ਖਰੀਦ ਕੇ ਨਵਾਂ ਇਤਿਹਾਸ ਸਿਰਜਿਆ ਸੀ, ਕਿਉਂਕਿ ਪਹਿਲੀਆਂ ਸਰਕਾਰਾਂ ਤਾਂ ਸਰਕਾਰੀ ਜਾਇਦਾਦਾਂ ਵੇਚਦੀਆਂ ਹੀ...

ਪੰਜਾਬ ਦੀਆਂ ਜੇਲ੍ਹਾਂ ਤੋਂ ਬਾਹਰ ਵੀ ਕੰਮ ਕਰਨਗੇ ਕੈਦੀ : ਭੁੱਲਰ

Hot News
ਚੰਡੀਗੜ੍ਹ, 25 ਨਵੰਬਰ : ਪੰਜਾਬ ਸਰਕਾਰ ਵਲੋਂ ਜੇਲਾਂ ਵਿਚ ਬੰਦ ਕੈਦੀਆਂ ਦੇ ਸੁਧਾਰ ਲਈ ਹੁਣ ਚੰਗੇ ਆਚਰਨ ਵਾਲੇ ਕੈਦੀਆਂ ਨੂੰ ਜੇਲ੍ਹਾਂ ਤੋਂ ਬਾਹਰ ਕੰਮ ਕਰਨ ਦੀ ਵੀ ਇਜਾਜਤ ਦਿੱਤੀ ਜਾਵੇਗੀ ਅਤੇ ਜੇਲਾਂ ਦੇ ਬਾਹਰ ਲਗਾਏ ਜਾ ਰਹੇ ਪੈਟਰੋਲ ਪੰਪਾਂ 'ਤੇ ਕੰਮ ਕਰਵਾਇਆ ਜਾਵੇਗਾ। ਇਸ ਨਾਲ ਜਿਥੇ ਜੇਲ੍ਹ ਵਿਭਾਗ ਦੀ ਆਮਦਨ ਵਿਚ ਵਾਧਾ ਹੋਵੇਗਾ, ਉਥੇ ਕੈਦੀਆਂ ਨੂੰ ਵੀ ਕਮਾਈ ਕਰਨ ਦਾ ਮੌਕਾ ਮਿਲੇਗਾ।ਅੱਜ ਨਾਭਾ ਅਤੇ ਫਾਜਿਲਕਾ ਜੇਲਾਂ ਦੇ ਬਾਹਰ ਪੈਟਰੋਲ ਪੰਪਾਂ ਦਾ ਉਦਘਾਟਨ ਕਰਨ ਪਿਛੋਂ ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਵਿਚ ਇਸ ਤੋਂ ਪਹਿਲਾਂ 6 ਜੇਲਾਂ ਦੇ ਬਾਹਰ ਪੈਟਰੋਲ ਪੰਪ ਲਗਾਏ ਜਾ ਚੁੱਕੇ ਹਨ ਅਤੇ ਅੱਜ ਦੋ ਜੇਲਾਂ ਦੇ ਬਾਹਰ ਪੈਟਰੋਲ ਪੰਪਾਂ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਹਰ ਜੇਲ ਨੂੰ ਪੈਟਰੋਲ ਪੰਪ ਤੋਂ ਲਗਭਗ 5 ਲੱਖ ਰੁਪਏ ਦੀ ਆਮਦਨ ਹੋਵੇਗੀ। ਇਹ ਕਮਾਈ ਜੇਲਾਂ ਵਿਚ ਸੁਧਾਰ ਲਈ ਹੀ ਖਰਚ ਕੀਤੀ ਜਾਵੇਗੀ। ਇਨ੍ਹਾਂ ਪੰਪਾਂ 'ਤੇ ਚੰਗੇ ਆਰਚਨ ਵਾਲੇ ਕੈਦੀਆਂ ਪਾਸੋਂ ਕੰਮ ਕਰਵਾਇਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਜੇਲਾਂ ਦੇ ਅੰਦਰ ਵੀ ਕੈਦੀਆਂ ਦੀ ਭਲਾਈ ਲਈ ਨਵੀਂ ...

ਪਸ਼ੂ ਪਾਲਕਾਂ ਨੂੰ ਸਸਤੇ ਭਾਅ ਮੁਹਈਆ ਕਰਵਾਇਆ ਜਾਵੇਗਾ ਪਸ਼ੂ ਚਾਟ : ਖੁੱਡੀਆਂ

Hot News
ਚੰਡੀਗੜ੍ਹ, 25 ਨਵੰਬਰ : ਪੰਜਾਬ ਦੇ ਪਸ਼ੂਪਾਲਕਾਂ ਨੂੰ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਰਾਹੀਂ ਸਸਤੇ ਭਾਅ 'ਤੇ ਪਸ਼ੂ ਚਾਟ (ਯੂਰੋਮਿਨ ਲਿੱਕ) ਮੁਹਈਆ ਕਰਵਾਉਣ ਲਈ ਕਪੂਰਥਲਾ ਵਿਖੇ ਪਸ਼ੂ ਚਾਟ ਦਾ ਸਟੋਰੇਜ਼ ਯੂਨਿਟ ਸਥਾਪਿਤ ਕੀਤਾ ਜਾਵੇਗਾ ਅਤੇ ਪਟਿਆਲਾ ਵਿਖੇ ਪਸੂ ਚਾਟ ਤਿਆਰ ਕਰਨ ਲਈ ਪਲਾਂਟ ਲਗਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪਸ਼ੂ ਚਾਟ (ਯੂਰੋਮਿਨ ਲਿੱਕ) ਬਹੁਤ ਹੀ ਪੌਸ਼ਟਿਕ ਖੁਰਾਕ ਹੈ, ਜਿਸ ਨਾਲ ਪਸ਼ੂਆਂ ਦੀ ਸਰੀਰਕ ਸਥਿੱਤੀ ਵੀ ਮਜਬੂਤ ਹੁੰਦੀ ਹੈ ਅਤੇ ਦੁੱਧ ਦੀ ਕੁਆਲਿਟੀ ਵੀ ਵਧਦੀ ਹੈ। ਇਸ ਨਾਲ ਪਸ਼ੂਆਂ ਦੀ ਪਾਚਣ ਕਿਰਿਆ ਵਿਚ ਸੁਧਾਰ ਆਉਂਦਾ ਹੈ। ਪਸ਼ੂਆਂ ਨੂੰ ਤੰਦਰੁਸਤ ਰੱਖਣ ਅਤੇ ਵੱਧ ਪੈਦਾਵਾਰ ਲਈ ਇਹ ਬਹੁਤ ਹੀ ਸਸਤਾ ਤਰੀਕਾ ਹੈ। ਇਸ ਲਈ ਪੰਜਾਬ ਸਰਕਾਰ ਵਲੋਂ ਇਸ ਪਾਸੇ ਵਿਸ਼ੇਸ਼ ਤੌਰ 'ਤੇ ਜੋਰ ਦਿੱਤਾ ਜਾ ਰਿਹਾ ਹੈ। ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਦੱਸਿਆ ਕਿ ਪਸ਼ੂ ਚਾਟ ਪੰਜਾਬ ਦੇ ਪਸ਼ੂ ਪਾਲਕਾਂ ਲਈ ਵਰਦਾਨ ਸਾਬਤ ਹੋਵੇਗਾ।...

ਹੁਕਮਾਂ ਦੀ ਉਲੰਘਣਾ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਨੂੰ ਚੇਤਾਵਨੀ

Punjab News
ਚੰਡੀਗੜ੍ਹ, 25 ਨਵੰਬਰ : ਪੰਜਾਬ ਦੇ ਬਹੁਤ ਸਾਰੇ ਪ੍ਰਾਈਵੇਟ ਸਕੂਲਾਂ ਵਲੋਂ ਸਰਕਾਰ ਦੇ ਹੁਕਮਾਂ ਦੀ ਪ੍ਰਵਾਹ ਕੀਤੇ ਬਿਨਾਂ ਹੀ ਸਵੇਰੇ ਜਲਦੀ ਸਕੂਲ ਖੋਲ੍ਹੇ ਜਾਂਦੇ ਹਨ, ਜਿਸ ਨਾਲ ਧੁੰਦ ਅਤੇ ਠੰਡ ਦੇ ਦਿਨਾਂ ਵਿਚ ਸਕੂਲੀ ਬੱਸਾਂ ਦੇ ਹਾਦਸਿਆਂ ਵਿਚ ਵੀ ਵਾਧਾ ਹੁੰਦਾ ਹੈ। ਇਸ ਲਈ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਹਦਾਇਤ ਕੀਤੀ ਹੈ ਕਿ ਸਰਕਾਰ ਦੀ ਹਦਾਇਤਾਂ ਦਾ ਹੂ ਬ ਹੂ ਪਾਲਣ ਕੀਤਾ ਜਾਵੇ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜਿਹੜੇ ਸਕੂਲ ਸਰਕਾਰ ਦੀਆਂ ਹਦਾਇਤਾਂ ਦੀ ਪਾਲਣ ਨਾ ਕਰਨਗੇ, ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਸਕੂਲ ਵਲੋਂ ਹੁਕਮਾਂ ਦੀ ਪਾਲਣਾ ਨਾ ਕਰਨ ਦੇ ਸਿੱਟੇ ਵਜੋਂ ਕੋਈ ਹਾਦਸਾ ਵਾਪਰਦਾ ਹੈ ਜਾਂ ਬੱਚਿਆਂ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਇਸਦੀ ਸਾਰੀ ਜੁੰਮੇਵਾਰੀ ਸਕੂਲ ਦੇ ਪ੍ਰਿੰਸੀਪਲ ਦੀ ਹੋਵੇਗੀ। ਉਨ੍ਹਾਂ ਨੇ ਸਰਕਾਰ ਦੇ ਸਿੱਖਿਆ ਵਿਭਾਗ ਅਤੇ ਪੁਲੀਸ ਵਿਭਾਗ ਨੂੰ ਵੀ ਸਖਤ ਹਦਾਇਤਾਂ ਜਾਰੀ ਕੀਤੀਆਂ ਕਿ ਜੋ ਵੀ ਪ੍ਰਾਈਵੇਟ ਸਕੂਲ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਦੇ ਹਨ, ਉ...

ਅਨੁਸੂਚਿਤ ਜਾਤੀਆਂ ਲਈ ਸਾਢੇ ਨੌ ਕਰੋੜ ਦੀ ਗਰਾਂਟ ਜਾਰੀ : ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 25 ਨਵੰਬਰ : ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਤੇ ਪੱਛੜੀਆਂ ਸ੍ਰੇਣੀਆਂ ਲਈ 9.51 ਕਰੋੜ ਰੁਪਏ ਦੀ ਗਰਾਂਟ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੀ ਆਪ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਤੇਜੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਅਧੀਨ ਪੰਜਾਬ ਦੇ ਸਾਰੇ ਜਿਲਿਆਂ ਨੂੰ ਗਰਾਂਟਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਲਾਭਪਾਤਰੀਆਂ ਦੀਆਂ ਪੈਂਡਿੰਗ ਦਰਖਾਸਤਾਂ ਦੇ ਤੁਰੰਤ ਨਿਪਟਾਰੇ ਲਈ ਵੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਸਕੀਮਾਂ ਵਿਚ ਕਿਸੇ ਕਿਸਮ ਦੀ ਵੀ ਕੁਤਾਹੀ ਨਾ ਵਰਤੀ ਜਾਵੇ।...