ਸਮੂਹ ਵਿਭਾਗ, ਭਲਾਈ ਸਕੀਮਾਂ ਦਾ ਲਾਭ ਜ਼ਿਲ੍ਹੇ ਦੇ ਹਰੇਕ ਲੋੜਵੰਦ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ-ਸਾਂਸਦ ਸੁਖਜਿੰਦਰ ਸਿੰਘ ਰੰਧਾਵਾ
ਗੁਰਦਾਸਪੁਰ, 17 ਫਰਵਰੀ ( ) ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੀਆਂ ਕੇਂਦਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸਾਂਸਦ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ (ਦਿਸ਼ਾ) ਕਮੇਟੀ ਦੀ ਮੀਟਿੰਗ ਅੱਜ ਸਥਾਨਿਕ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਹੋਈ। ਦਿਸ਼ਾ ਕਮੇਟੀ ਦੀ ਮੀਟਿੰਗ ਵਿੱਚ ਫ਼ਤਹਿਗੜ੍ਹ ਚੂੜੀਆਂ ਦੇ ਵਿਧਾਇਕ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਗੁਰਦਾਸਪੁਰ ਦੇ ਵਿਧਾਇਕ ਸ. ਬਰਿੰਦਰਮੀਤ ਸਿੰਘ ਪਾਹੜਾ, ਦੀਨਾਨਗਰ ਦੀ ਵਿਧਾਇਕਾ ਸ੍ਰੀਮਤੀ ਅਰੁਣਾ ਚੌਧਰੀ, ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਅਤੇ ਦਿਸ਼ਾ ਕਮੇਟੀ ਦੇ ਮੈਂਬਰ ਸ੍ਰੀ ਅਸ਼ੋਕ ਚੌਧਰੀ, ਸ੍ਰੀ ਰਾਜੇਸ਼ ਕਵਾਤਰਾ, ਸ੍ਰੀ ਹਰਵਿੰਦਰ ਸਿੰਘ ਅਤੇ ਸ੍ਰੀਮਤੀ ਅਨੀਤਾ ਕੁਮਾਰੀ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਸਹਾਇਕ ਕਮਿਸ਼ਨਰ (ਜ) ਆਦਿੱਤਿਆ...








