‘ਆਪ’ ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਚੰਡੀਗੜ੍ਹ ‘ਤੇ ਪੰਜਾਬ ਦੇ ਹੱਕਾਂ ਦੀ ਰਾਖੀ ਦੀ ਕੀਤੀ ਮੰਗ
ਚੰਡੀਗੜ੍ਹ, 15 ਨਵੰਬਰ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਇੱਕ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇੱਕ ਮੰਗ ਪੱਤਰ ਸੌਂਪ ਕੇ ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿਖੇ ਵਿਧਾਨ ਸਭਾ ਕੰਪਲੈਕਸ ਬਣਾਉਣ ਦੇ ਪ੍ਰਸਤਾਵ ਦਾ ਸਖ਼ਤ ਵਿਰੋਧ ਦਰਜ ਕਰਵਾਇਆ। ਵਿੱਤ ਮੰਤਰੀ ਦੇ ਨਾਲ ਮੰਤਰੀ ਹਰਜੋਤ ਸਿੰਘ ਬੈਂਸ, ‘ਆਪ’ ਆਗੂ ਦੀਪਕ ਬਾਲੀ ਅਤੇ ਪਰਮਿੰਦਰ ਸਿੰਘ ਗੋਲਡੀ ਵੀ ਮੌਜੂਦ ਸਨ।
ਗਵਰਨਰ ਹਾਊਸ ਦੇ ਬਾਹਰ ਮੀਡੀਆ ਨੂੰ ਸੰਬੋਧਿਤ ਕਰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਮਾਮਲਾ ਪੰਜਾਬ ਦੇ ਹੱਕ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਪੂਰੀ ਤਰ੍ਹਾਂ ਸੂਬੇ ਨਾਲ ਸਬੰਧਿਤ ਹੈ। ਇਸ ਲਈ 'ਆਪ' ਸਰਕਾਰ ਹਰਿਆਣਾ ਵਿਧਾਨ ਸਭਾ ਦੀ ਉਸਾਰੀ ਲਈ ਸ਼ਹਿਰ ਵਿੱਚ ਜ਼ਮੀਨ ਅਲਾਟ ਕਰਨ ਦੀ ਕਿਸੇ ਵੀ ਕੋਸ਼ਿਸ਼ ਦੀ ਸਖ਼ਤ ਵਿਰੋਧ ਕਰਦੀ ਹੈ।
ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਕਿਸੇ ਹੋਰ ਸੂਬੇ ਨੂੰ ਇੱਥੇ ਵਿਧਾਨ ਸਭਾ ਬਣਾਉਣ ਦਾ ਅਧਿਕਾਰ ਨਹੀਂ ਹੈ।’’ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਰ...
