8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 18 ਦਸੰਬਰ 2025:- ਭ੍ਰਿਸ਼ਟਾਚਾਰ ਵਿਰੁੱਧ ਆਪਣੀ ਅਣਥੱਕ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰ ਸਰਕਲ ਬਡਾਲਾ, ਤਹਿਸੀਲ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਰਾਮ ਸਿੰਘ ਪਟਵਾਰੀ ਨੂੰ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਮੁਲਜ਼ਮ ਵੱਲੋ ਇਹ ਰਿਸ਼ਵਤ ਬਡਾਲਾ ਪਿੰਡ ਵਿਖੇ ਸ਼ਿਕਾਇਤਕਰਤਾ ਦੀ ਜੱਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਮੰਗੀ ਗਈ ਸੀ।
ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਾਸੀ ਚਿੰਤਪੁਰਨੀ ਰੋਡ ਹੁਸ਼ਿਆਰਪੁਰ ਦਾ ਵਸਨੀਕ ਹੈ ਤੇ ਉਸ ਵੱਲੋਂ ਉਸਦੇ ਪਿਤਾ ਦੀ ਮੌਤ ਤੋਂ ਬਾਅਦ, ਪਿੰਡ ਬਡਾਲਾ, ਤਹਿਸੀਲ ਦਸੂਹਾ ਵਿਖੇ ਸਥਿਤ ਜੱਦੀ ਜਾਇਦਾਦ ਦੇ ਇੰਤਕਾਲ ਸਬੰਧੀ ਅਰਜ਼ੀ ਸੇਵਾ ਕੇਂਦਰ, ਦਸੂਹਾ ਵਿਖੇ ਜਮ੍ਹਾਂ ਕਰਵਾਈ ਗਈ ਸੀ।ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਪਟਵਾਰੀ ਨੇ ਸ਼ਿਕਾਇਤਕਰਤਾ ਨੂੰ ਦੱਸਿਆ ਕਿ ਸਰਕਾਰੀ ਫੀਸ 1,200/- ਰੁਪਏ ਹੈ, ਜਿਸਦੇ ਬਾਵਜੂਦ ਵੀ ਉਸਨੇ ਸ਼ਿਕਾਇਤਕਰਤਾ ਦੀ ਜ਼ਮੀਨ ਦਾ ਇੰਤਕਾਲ ਕਰ...








