ਠੇਕਾ ਆਧਾਰਤ ਅਤੇ ਆਊਟਸੋਰਸ ਕਰਮਚਾਰੀਆਂ ਨੂੰ ਤਿਉਹਾਰ ਦੇ ਐਡਵਾਂਸ ਵਜੋਂ ਪ੍ਰਤੀ ਮੁਲਾਜ਼ਮ 10,000 ਰੁਪਏ ਦੇਣ ਦਾ ਐਲਾਨ
ਚੰਡੀਗੜ੍ਹ, 26 ਅਕਤੂਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਸੂਬਾ ਸਰਕਾਰ ਨੇ ਪਨਬੱਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਬਕਾਏ ਅਤੇ ਤਿਉਹਾਰ ਦੇ ਐਡਵਾਂਸ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ ਹੈ ਅਤੇ 3,189 ਕਰਮਚਾਰੀਆਂ ਨੂੰ ਸਾਲਾਨਾ ਵਾਧੇ ਦੇ ਬਕਾਏ ਦੀ ਪਹਿਲੀ ਕਿਸ਼ਤ ਵਜੋਂ 1.15 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।
ਟਰਾਂਸਪੋਰਟ ਮੰਤਰੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਅਤੇ ਕਰਮਚਾਰੀਆਂ ਦੀਆਂ ਵਿੱਤੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਠੋਸ ਕਦਮ ਚੁੱਕੇ ਜਾ ਰਹੇ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪਨਬੱਸ ਨੇ ਠੇਕਾ ਆਧਾਰਤ ਅਤੇ ਆਊਟਸੋਰਸ ਕਰਮਚਾਰੀਆਂ ਲਈ ਅਕਤੂਬਰ 2022 ਤੋਂ ਅਗਸਤ 2023 ਤੱਕ ਦੇ 5 ਫ਼ੀਸਦੀ ਸਾਲਾਨਾ ਵਾਧੇ ਦੇ ਬਕਾਏ ਦੀ ਵੰਡ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਕਰਮਚਾਰੀਆਂ ਦੇ ਬਕਾਏ ਦੀ ਇਹ ਵੰਡ ਤਿੰਨ ਪੜਾਵਾਂ ਵਿੱਚ ਕੀਤੀ ਜਾਵੇਗੀ, ਜਿਸ ਤਹਿਤ ਲਗਭਗ 1.15 ਕਰੋੜ ਰੁਪਏ ਦੀ ਕਿਸ਼ਤ 3,189 ਕਰਮਚਾਰੀ...