ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਆਪਣੀ ਨਿੱਜੀ ਜਾਇਦਾਦ ਬਣਾ ਦਿੱਤਾ : ਕੰਗ
ਚੰਡੀਗੜ੍ਹ, 25 ਅਕਤੂਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਕਾਰਵਾਈਆਂ ਅਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਰਵਉੱਚ ਸਿੱਖ ਸੰਸਥਾ ਦੇ ਜਥੇਦਾਰ ਵਿਰੁੱਧ ਬੋਲੇ ਸ਼ਬਦਾਂ ਦੀ ਤਿੱਖੀ ਆਲੋਚਨਾ ਕੀਤੀ ਹੈ।
'ਆਪ' ਦੇ ਸੀਨੀਅਰ ਬੁਲਾਰੇ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸ਼ੁੱਕਰਵਾਰ ਨੂੰ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਅਤੇ ਸਿੱਖ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਨਾਲ ਇਕ ਸਦੀ ਪਹਿਲਾਂ ਸਥਾਪਿਤ ਕੀਤਾ ਗਿਆ ਸ਼੍ਰੋਮਣੀ ਅਕਾਲੀ ਦਲ ਬਾਦਲ ਪਰਿਵਾਰ ਦੇ ਅਧੀਨ ਇਕ ਪਰਿਵਾਰਕ ਅਦਾਰਾ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਪਰਿਵਾਰ ਦਾ ਸਮਾਨਾਰਥੀ ਹੈ। ਉਨ੍ਹਾਂ ਨੇ ਇਕ ਪਵਿੱਤਰ ਸੰਸਥਾ ਨੂੰ ਨਿੱਜੀ ਜਾਇਦਾਦ ਵਿਚ ਬਦਲ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਅਤੇ ਇਸ ਦੇ ਆਗੂਆਂ ਵੱਲੋਂ ਕੀਤੀਆਂ ਇਤਿਹਾਸਕ ਕੁਰਬਾਨੀਆਂ ਨੂੰ ਉਜਾਗਰ ਕਰਦੇ ਹੋਏ, ਕੰਗ ਨੇ ਉਨ੍ਹਾਂ ਦੀਆਂ ਹਾਲੀਆ ਕਾਰਵਾਈਆਂ, ਖਾਸ ਤੌਰ 'ਤੇ ਆਉਣ ਵਾਲੀਆਂ ਜ਼ਿਮਨੀ ਚੋਣਾਂ ਨਾ ਲੜਨ ਦੇ ਫੈਸਲੇ 'ਤੇ ਅਫਸੋਸ ਪ੍ਰਗਟ ਕੀਤਾ। &...
