Tuesday, August 11Malwa News
Shadow

Tag: punjabi news

ਪਿੰਡ ਖੇਮੂਆਣਾ ਦੀ ਪੰਚਾਇਤ ਵਲੋਂ ਅਧੂਰੇ ਵਿਕਾਸ ਕਾਰਜ ਪੂਰੇ ਕਰਨ ਦਾ ਵਾਅਦਾ

Local
ਬਠਿੰਡਾ 17 ਅਕਤੂਬਰ : ਬੀਤੇ ਦਿਨੀਂ ਪੰਜਾਬ ਦੇ ਪਿੰਡਾਂ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਅਲੱਗ ਅਲੱਗ ਪਿੰਡਾਂ ਵਿੱਚ ਸਰਪੰਚ, ਪੰਚ ਦੇ ਅਹੁਦੇ ਲਈ ਉਮੀਦਵਾਰ ਮੈਦਾਨ ਵਿੱਚ ਸਨ ਤੇ ਇਸੇ ਤਰ੍ਹਾਂ ਹੀ ਜ਼ਿਲ੍ਹਾ ਬਠਿੰਡਾ ਦੇ ਪਿੰਡ ਖੇਮੂਆਣਾ ਵਿੱਚ ਹੋਏ ਸਰਪੰਚੀ ਦੇ ਫਸਵੇਂ ਮੁਕਾਬਲੇ ਵਿੱਚ ਬੀਬਾ ਰੁਪਿੰਦਰ ਕੌਰ ਪਤਨੀ ਸੁਖਵੀਰ ਸਿੰਘ ਮਾਨ ਨੇ ਵਿਰੋਧੀ ਉਮੀਦਵਾਰ ਬੀਬਾ ਮੁਖਤਿਆਰ ਕੌਰ ਪਤਨੀ ਗੁਰਜੀਤ ਸਿੰਘ ਮੋਜੂਦਾ ਸਰਪੰਚ ਨੂੰ ਵੱਡੇ ਫਰਕ ਨਾਲ ਹਰਾਇਆ ਤੇ ਖੇਮੂਆਣਾ ਦੇ ਤੀਜੇ ਮਹਿਲਾ ਸਰਪੰਚ ਬਣਨ ਦਾ ਮਾਣ ਹਾਸਲ ਕੀਤਾਇਸ ਮੌਕੇ ਪਿੰਡ ਖੇਮੂਆਣਾ ਵਿੱਚ ਬਿਨਾਂ ਮੁਕਾਬਲਾ ਸੱਤ ਪੰਚ ਉਮੀਦਵਾਰ ਚੁਣੇ ਗਏ ਜਿਨ੍ਹਾਂ ਵਿੱਚ ਚਰਨਜੀਤ ਕੌਰ , ਸੁਰਿੰਦਰ ਕੌਰ , ਕੁਲਦੀਪ ਕੌਰ,ਬਲਜਿੰਦਰ ਕੌਰ,ਗੁਲਜ਼ਾਰ ਸਿੰਘ, ਜਗਦੇਵ ਸਿੰਘ, ਗੁਰਪਿਆਰ ਸਿੰਘ ਬਿਨਾਂ ਮੁਕਾਬਲਾ ਜੇਤੂ ਰਹੇ ਤੇ ਚਮਕੌਰ ਸਿੰਘ ਨੇ ਅਮਨਦੀਪ ਸਿੰਘ ਸਹੋਤਾ ਨੂੰ 35 ਵੋਟਾਂ ਤੇ ਸੁਖਦੇਵ ਸਿੰਘ ਨੇ ਹਾਕਮ ਸਿੰਘ ਨੂੰ 10 ਵੋਟਾਂ ਨਾਲ ਹਰਾਇਆਤੇ ਨਵੀਂ ਪੰਚਾਇਤ ਚੁਣਨ ਲਈ ਰਾਹ ਪੱਧਰਾ ਕੀਤਾਬੀਬੀ ਰੁਪਿੰਦਰ ਕੌਰ ਤੇ ਜੇਤੂ ਪੰਚਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਰਿ...

ਭਗਵਾਨ ਵਾਲਮੀਕਿ ਜੀ ਨੇ ਸਮੁੱਚੀ ਲੋਕਾਈ ਨੂੰ ਮਾਨਵਤਾ ਦੇ ਕਲਿਆਣ ਦਾ ਮਾਰਗ ਦਿਖਾਇਆ- ਹਰਜੋਤ ਬੈਂਸ

Hot News
ਸ੍ਰੀ ਅਨੰਦਪੁਰ ਸਾਹਿਬ ,16 ਅਕਤੂਬਰ : ਅੱਜ ਅਸੀ ਆਦਿ ਕਵੀ ਮਹਾਰਿਸ਼ੀ ਵਾਲਮੀਕਿ ਜੀ ਦੀ ਜੈਯੰਤੀ ਦੇ ਸਮਾਰੋਹ ਮਨਾ ਰਹੇ ਹਾਂ। ਧਾਰਮਿਕ ਨਗਰਾਂ ਦੇ ਸਰਵਪੱਖੀ ਵਿਕਾਸ ਉਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਇਤਿਹਾਸਕ ਮਹਾਨਤਾਂ ਬਾਰੇ ਸਮੁੱਚੀ ਲੋਕਾਈ ਨੂੰ ਜਾਣੂ ਕਰਵਾਇਆ ਜਾ ਸਕੇ।     ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਪੰਜਾਬ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਗਵਾਨ ਮਹਾਰਿਸ਼ੀ ਵਾਲਮੀਕਿ ਜੈਯੰਤੀ ਮੌਕੇ ਆਯੋਜਿਤ ਭਰਵੇ ਤੇ ਪ੍ਰਭਾਵਸ਼ਾਲੀ ਧਾਰਮਿਕ ਸਮਾਗਮ ਵਿੱਚ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ। ਅੱਜ ਮਹਾਰਿਸ਼ੀ ਵਾਲਮੀਕਿ ਜੈਯੰਤੀ ਮੌਕੇ ਧਾਰਮਿਕ ਸੰਸਥਾਂ ਵੱਲੋਂ ਸੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਇਲਾਕਾ ਵਾਸੀਆਂ ਨੇ ਹੁੰਮ ਹੁਮਾ ਕੇ ਸ਼ਮੂਲੀਅਤ ਕੀਤੀ। ਸ.ਬੈਂਸ ਨੇ ਕਿਹਾ ਕਿ ਜੇਕਰ ਭਗਵਾਨ ਵਾਲਮੀਕਿ ਜੀ ਦੇ ਜੀਵਨ ਤੇ ਨਜ਼ਰ ਮਾਰੀਏ ਤਾਂ ਭਗਵਾਨ ਵਾਲਮੀਕਿ ਜੀ ਦੁਆਰਾ ਰਮਾਇਣ ਲਿਖੀ ਸੀ। ਵਾਲਮੀਕਿ ਜੈਯੰਤੀ ਨੂੰ ...

ਪ੍ਰਗਤੀਸ਼ੀਲ ਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਭਗਵਾਨ ਵਾਲਮੀਕਿ ਜੀ ਦੇ ਨਕਸ਼ੇ-ਕਦਮ ਉਤੇ ਚੱਲੋ: ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ

Breaking News, Hot News
ਜਲੰਧਰ, 16 ਅਕਤੂਬਰ: ‘ਕਰੁਨਾ ਸਾਗਰ’ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸ਼ੁੱਭ ਮੌਕੇ ਉਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਗਤੀਸ਼ੀਲ ਤੇ ਖ਼ੁਸ਼ਹਾਲ ਪੰਜਾਬ ਬਣਾਉਣ ਲਈ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਨਕਸ਼ੇ-ਕਦਮ ਉਤੇ ਚੱਲਣ ਦੀ ਅਪੀਲ ਕੀਤੀ। ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਸੰਸਕ੍ਰਿਤ ਭਾਸ਼ਾ ਦੇ ਪਿਤਾਮਾ ਸਨ ਅਤੇ ਉਹ ਵਿਸ਼ਵ ਦੇ ਆਦਿ ਕਵੀ ਹਨ, ਜਿਨ੍ਹਾਂ ਆਪਣੀ ਅਮਰ ਤੇ ਮਹਾਨ ਰਚਨਾ ‘ਰਾਮਾਇਣ’ ਰਾਹੀਂ ਬਦੀ ਉਤੇ ਨੇਕੀ ਦੀ ਜਿੱਤ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਹ ਮਹਾਨ ਮਹਾਂਕਾਵਿ ਸਦੀਆਂ ਤੋਂ ਲੋਕਾਂ ਨੂੰ ਜੀਵਨ ਜਾਚ ਸਿਖਾ ਰਿਹਾ ਹੈ ਅਤੇ ਲੋਕਾਂ ਲਈ ਨੈਤਿਕ ਕਦਰਾਂ-ਕੀਮਤਾਂ ਪੱਖੋਂ ਚਾਨਣ ਮੁਨਾਰਾ ਹੈ, ਜੋ ਅਜੋਕੇ ਪਦਾਰਥਵਾਦੀ ਸਮਾਜ ਵਿੱਚ ਜ਼ਿਆਦਾ ਪ੍ਰਸੰਗਿਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਨੇ ਸਮਾਜ ਵਿੱਚ ਬਰਾਬਰੀ ਦੇ ਨਾਲ-ਨਾਲ ਸੂਬੇ ਜਾਂ ਸਮਾਜ ਨੂੰ ਆਦ...
19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ

19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ

Punjab News
ਚੰਡੀਗੜ੍ਹ, 16 ਅਕਤੂਬਰ: ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ 19 ਅਕਤੂਬਰ, 2024 ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ਕੀਤਾ ਹੈ। ਇੱਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਨੂੰ ਮਨਾਉਣ ਦੇ ਅਵਸਰ ਨੂੰ ਮੁੱਖ ਰੱਖਦੇ ਹੋਏ 19 ਅਕਤੂਬਰ, 2024 ਦਿਨ ਸਨੀਵਾਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਅਧਿਸੂਚਨਾ ਜਾਰੀ ਕੀਤੀ ਗਈ ਹੈ। ਬੁਲਾਰੇ ਅਨੁਸਾਰ ਇਹ ਸਥਾਨਕ ਛੁੱਟੀ ਨੈਗੋਸੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਹੋਵੇਗੀ।...

ਪੰਜਾਬ ਵੱਲੋਂ ਰਾਜਾਂ ਦੇ ਵਿੱਤ ਨੂੰ ਮਜ਼ਬੂਤ ਕਰਨ ਲਈ ਵਾਧੂ ਜੀਐਸਟੀ ਸੈੱਸ ਦੀ ਨਿਰਪੱਖ ਵੰਡ ਦੀ ਵਕਾਲਤ

Hot News
ਚੰਡੀਗੜ੍ਹ, 16 ਅਕਤੂਬਰ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੀ ਵਿੱਤੀ ਸਥਿਤੀ ਅਤੇ ਮੌਜੂਦਾ ਜੀਐਸਟੀ ਢਾਂਚੇ ਨੂੰ ਦੇਖਦੇ ਹੋਏ ਜੀਐਸਟੀ ਮੁਆਵਜ਼ਾ ਸੈੱਸ ਜਾਰੀ ਰੱਖਣ ਦੀ ਲੋੜ 'ਤੇ ਜ਼ੋਰ ਦਿੱਤਾ ਹੈ। ਅੱਜ ਇਥੇ ਵੀਡੀਓ ਕਾਨਫਰੰਸਿੰਗ ਰਾਹੀਂ ਮੁਆਵਜ਼ੇ ਦੇ ਸੈੱਸ ਦੇ ਪੁਨਰਗਠਨ ਬਾਰੇ ਮੰਤਰੀਆਂ ਦੇ ਸਮੂਹ (ਜੀ.ਓ.ਐਮ) ਦੀ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸਥਿਰ ਮੰਗ ਵਾਲੀਆਂ ਵਸਤੂਆਂ ਅਤੇ ਲਗਜ਼ਰੀ ਵਸਤਾਂ 'ਤੇ ਲਗਾਇਆ ਗਿਆ ਸੈੱਸ ਪੰਜਾਬ ਲਈ ਮਾਲੀਆ ਜੁਟਾਉਣ ਵਾਸਤੇ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਹਾਲਾਂਕਿ, ਉਹਨਾਂ ਕਰ ਜਟਾਉਣ ਸਬੰਧੀ ਸੂਬਿਆਂ ਵਿੱਚ ਸਵੈ-ਨਿਰਭਰਤਾ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ। ਵਾਧੂ ਸੈੱਸ ਦੀ ਉਗਰਾਹੀ ਦੇ ਸਬੰਧ ਵਿੱਚ, ਪੰਜਾਬ ਵੱਲੋਂ ਇਸ ਨੂੰ ਇੱਕ ਉਚਿਤ ਵਿਧੀ ਦੇ ਅਧਾਰ 'ਤੇ ਰਾਜਾਂ ਵਿੱਚ ਵੰਡਣ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਤਾਂ ਜੋ ਲੋੜਵੰਦ ਸੂਬਿਆਂ ਦਰਮਿਆਨ ਸਮਾਨ ਵੰਡ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਦੇਸ਼ ਦੇ ਸੰਘੀ ਢਾਂਚੇ ਨੂੰ ਮਜ਼ਬੂਤੀ ਮਿਲੇਗੀ ...

ਵਿਜੀਲੈਂਸ ਬਿਊਰੋ ਵੱਲੋਂ ਪਲਾਟ ਦੇ ਇੰਤਕਾਲ ਬਦਲੇ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

Hot News
ਚੰਡੀਗੜ੍ਹ, 16 ਅਕਤੂਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੁਲਤਾਨਵਿੰਡ-2, ਤਹਿਸੀਲ ਅੰਮ੍ਰਿਤਸਰ-1 ਵਿਖੇ ਤਾਇਨਾਤ ਪਟਵਾਰੀ ਮਨਦੀਪ ਸਿੰਘ ਅਤੇ ਉਸ ਦੇ ਸਾਥੀ ਜਰਨੈਲ ਸਿੰਘ ਨੂੰ ਇੱਕ ਪਲਾਟ ਦੇ ਇੰਤਕਾਲ ਬਦਲੇ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਪਟਵਾਰੀ ਨੂੰ ਲਖਵਿੰਦਰ ਸਿੰਘ ਵਾਸੀ ਡਾਕਟਰ ਐਵੀਨਿਊ, ਜੀ.ਟੀ. ਰੋਡ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਵੱਲੋਂ ਵੇਚੇ ਗਏ ਪਲਾਟ ਦਾ ਇੰਤਕਾਲ ਕਰਵਾਉਣ ਬਦਲੇ 20,00,000 ਰੁਪਏ ਰਿਸ਼ਵਤ ਮੰਗੀ ਸੀ। ਉਕਤ ਪਟਵਾਰੀ ਦੇ ਸਾਥੀ ਜਰਨੈਲ ਸਿੰਘ, ਜੋ ਪ੍ਰਾਪਰਟੀ ਡੀਲਰ ਵਜੋਂ ਕੰਮ ਕਰਦਾ ਹੈ, ਨੇ ਪਟਵਾਰੀ ਨਾਲ ਗੱਲ ਕਰਕੇ 3,00,000 ਰੁਪਏ ਵਿੱਚ ਸੌਦਾ ਤੈਅ ਕਰ ਲਿਆ। ਮੁਲਜ਼ਮ ਪਹਿਲੀ ਕਿਸ਼ਤ ਵਜੋਂ 1,00,000 ਰੁਪਏ ਰਿਸ਼ਵਤ ਲੈ ਚੁੱਕਾ ਸੀ।ਸ਼ਿਕਾਇਤ ਮਿਲਣ ਉਪਰੰਤ ਵਿਜੀਲੈਂਸ ਬਿਊ...

ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਹੜਤਾਲ ਦਾ ਸੱਦਾ ਵਾਪਸ

Hot News
ਚੰਡੀਗੜ੍ਹ, 16 ਅਕਤੂਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਜਾਇਜ਼ ਮੰਗਾਂ ਮੰਨੇ ਜਾਣ ਦੇ ਭਰੋਸੇ ਤੋਂ ਬਾਅਦ ਅੱਜ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ 21 ਅਕਤੂਬਰ ਤੋਂ ਦਿੱਤਾ ਹੜਤਾਲ ਦਾ ਸੱਦਾ ਵਾਪਸ ਲੈ ਲਿਆ ਹੈ। ਇਥੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਯੂਨੀਅਨ ਦੇ ਅਹੁਦੇਦਾਰਾਂ ਨਾਲ ਹੋਈ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਹਰ ਸਮੱਸਿਆ ਦੇ ਸਮਾਂਬੱਧ ਹੱਲ ਲਈ ਵਚਨਬੱਧ ਹੈ ਅਤੇ ਇਸੇ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਹੱਲ ਲਈ ਵਿਸ਼ੇਸ਼ ਵਿਭਾਗੀ ਕਮੇਟੀ ਗਠਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਹੋਈਆਂ ਕਮੇਟੀ ਦੀਆਂ ਮੀਟਿੰਗਾਂ ਵਿੱਚ ਮੁਲਾਜ਼ਮਾਂ ਦੀਆਂ ਕਾਫ਼ੀ ਮੰਗਾਂ 'ਤੇ ਸਹਿਮਤੀ ਬਣੀ ਹੈ।ਟਰਾਂਸਪੋਰਟ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਯੂਨੀਅਨ ਨਾਲ 22 ਅਕਤੂਬਰ ਨੂੰ ਅਗ...

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤੇ ਮੁੱਖ ਸਕੱਤਰ ਨੇ 51 ਪ੍ਰਮੋਟਰਾਂ/ਬਿਲਡਰਾਂ ਨੂੰ ਸੌਂਪੇ ਸਰਟੀਫਿਕੇਟ

Punjab News
ਚੰਡੀਗੜ੍ਹ, 16 ਅਕਤੂਬਰ : ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਤਹਿਤ ਅੱਜ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਨੇ ਆਪਣੇ ਤਰ੍ਹਾਂ ਦਾ ਨਿਵੇਕਲਾ ਅਤੇ ਪਹਿਲਾ ਕੈਂਪ ਲਗਾ ਕੇ ਰੀਅਲ ਅਸਟੇਟ ਨਾਲ ਜੁੜੇ 51 ਕਲੋਨਾਈਜ਼ਰਾਂ ਨੂੰ ਕਲੀਅਰੈਂਸ ਸਰਟੀਫਿਕੇਟ ਜਾਰੀ ਕੀਤੇ ਗਏ। ਪੰਜਾਬ ਭਵਨ ਵਿਖੇ ਲਗਾਏ ਕੈਂਪ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਤੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ 51 ਪ੍ਰਮੋਟਰਾਂ/ਬਿਲਡਰਾਂ ਨੂੰ ਕਲੋਨੀਆਂ ਦੇ ਲਾਇਸੈਂਸ, ਕੰਪਲੀਸ਼ਨ ਸਰਟੀਫਿਕੇਟ ਪਾਰਸ਼ੀਅਲ ਕੰਪਲੀਸ਼ਨ ਸਰਟੀਫਿਕੇਟ, ਲੈਟਰ ਆਫ ਇਟੈਂਟ, ਜ਼ੋਨਿੰਗ ਪਲੈਨ, ਬਿਲਡਿੰਗ ਪਲਾਨ, ਪ੍ਰਮੋਟਰ ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਲੇ-ਆਊਟ ਪਲਾਨ ਆਦਿ ਸੌਂਪੇ ਗਏ।  ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਰੀਅਲ ਅਸਟੇਟ ਨਾਲ ਜੁੜੇ ਲੋਕਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਵੱਲੋਂ ਅੱਜ ਪਹਿਲੀ ਵਾਰ ਅਜਿਹਾ ਵਿਸ...

ਪਿਛਲੀਆਂ ਵਿਧਾਨ ਸਭਾ ਚੋਣਾਂ ਦੇ ਪੰਜ ਉਮੀਦਵਾਰ ਐਲਾਨੇ ਗਏ ਅਯੋਗ

Breaking News
ਚੰਡੀਗੜ੍ਹ, 16 ਅਕਤੂਬਰ: ਭਾਰਤੀ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ।  ਉਨ੍ਹਾਂ ਦੱਸਿਆ ਕਿ ਇਨ੍ਹਾਂ 5 ਉਮੀਦਵਾਰਾਂ ਵਿੱਚੋਂ ਸੰਗਰੂਰ ਜ਼ਿਲ੍ਹੇ ਦੇ 3 ਉਮੀਦਵਾਰ ਅਤੇ ਮਾਨਸਾ ਤੇ ਫਰੀਦਕੋਟ ਜ਼ਿਲ੍ਹੇ ਦਾ 1-1 ਉਮੀਦਵਾਰ ਸ਼ਾਮਿਲ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਸੰਗਰੂਰ ਜ਼ਿਲ੍ਹੇ ਦੀ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਸ਼ਕਤੀ ਕੁਮਾਰ ਗੁਪਤਾ ਤੇ ਜਸਵਿੰਦਰ ਸਿੰਘ ਅਤੇ ਸੁਨਾਮ ਵਿਧਾਨ ਸੀਟ ਤੋਂ ਚੋਣ ਲੜਨ ਵਾਲੇ ਸਨਮੁਖ ਸਿੰਘ ਮੋਖਾ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਫਰ...

ਸਰਬਸੰਮਤੀ ਨਾਲ ਚੁਣੇ ਗਏ ਸਰਪੰਚਾਂ ਨੂੰ ਹੋਵੇਗਾ ਫਾਇਦਾ: ਨੀਲ ਗਰਗ

Punjab News
 ਚੰਡੀਗੜ੍ਹ, 16 ਅਕਤੂਬਰ:  ਆਮ ਆਦਮੀ ਪਾਰਟੀ (ਆਪ) ਨੇ ਪੰਚਾਇਤੀ ਚੋਣਾਂ ਵਿੱਚ ਵੱਡੀ ਗਿਣਤੀ ਵਿੱਚ ਅਤੇ ਉਤਸ਼ਾਹ ਨਾਲ ਭਾਗ ਲੈਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਪਾਰਟੀ ਨੇ ਚੋਣਾਂ ਨੂੰ ਸਫਲਤਾਪੂਰਵਕ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਸਾਰੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਰਾਜ ਚੋਣ ਕਮਿਸ਼ਨ ਦੀ ਵੀ ਸ਼ਲਾਘਾ ਕੀਤੀ।  ਪਾਰਟੀ ਦਫਤਰ ਤੋਂ ਬੁੱਧਵਾਰ ਨੂੰ ਜਾਰੀ ਬਿਆਨ 'ਚ 'ਆਪ' ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਚਾਇਤੀ ਚੋਣਾਂ ਦੌਰਾਨ ਲੋਕਾਂ ਨੂੰ ਕੀਤੀ ਅਪੀਲ ਦਾ ਕਾਫੀ ਅਸਰ ਪਿਆ ਹੈ।  ਸੂਬੇ ਦੀਆਂ ਕੁੱਲ 13237 ਪੰਚਾਇਤਾਂ ਵਿੱਚੋਂ 3800 ਦੇ ਕਰੀਬ ਸਰਪੰਚ ਸਰਬਸੰਮਤੀ ਨਾਲ ਚੁਣੇ ਗਏ। 48 ਹਜ਼ਾਰ ਤੋਂ ਵੱਧ ਪੰਚ ਨਿਰਵਿਰੋਧ ਚੁਣੇ ਗਏ। ਇਹ ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕਪ੍ਰਿਅਤਾ ਨੂੰ  ਦਰਸਾਉਂਦਾ ਹੈ। ਨੀਲ ਗਰਗ ਨੇ ਕਿਹਾ ਕਿ ਪੰਚਾਇਤਾਂ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ। ਸੂਬੇ ਦੇ ਵਿਕਾਸ ਵਿੱਚ ਪੰਚਾਇਤਾਂ ਦੀ ਭੂਮਿਕਾ ਅਹਿਮ ਰਹੀ ਹੈ। ਇਸੇ ਕਰਕੇ ਮਾਨ ਸਰਕਾਰ ਨ...