ਕਲੋਨਾਈਜ਼ਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਪਹਿਲੀ ਵਾਰ 16 ਅਕਤੂਬਰ ਨੂੰ ਲੱਗੇਗਾ ਵਿਸ਼ੇਸ਼ ਕੈਂਪ: ਹਰਦੀਪ ਸਿੰਘ ਮੁੰਡੀਆ
ਚੰਡੀਗੜ੍ਹ, 14 ਅਕਤੂਬਰ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸ਼ਹਿਰੀਆਂ ਅਤੇ ਕਲੋਨਾਈਜ਼ਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਵੱਲੋਂ ਪਹਿਲੀ ਵਾਰ 16 ਅਕਤੂਬਰ ਨੂੰ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਕਲੋਨਾਈਜ਼ਰਾਂ ਦੇ ਘੱਟੋ-ਘੱਟ 50 ਕੇਸਾਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਇਹ ਗੱਲ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੱਜ ਇੱਥੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਕਲੋਨਾਈਨਜ਼ਰਾਂ ਦੀ ਕਨਫੈਡਰੇਸ਼ਨ ਨਾਲ ਮੀਟਿੰਗ ਦੌਰਾਨ ਆਖੀ ਗਈ।
ਸ. ਮੁੰਡੀਆ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਨਿਰਵਿਘਨ ਤੇ ਸਮਾਂਬੱਧ ਸੇਵਾਵਾਂ ਦੇਣ ਲਈ ਕਲੋਨਾਈਜ਼ਰਾਂ ਤੇ ਸ਼ਹਿਰ ਵਾਸੀਆਂ ਦੇ ਕੰਮਾਂ ਦੀ ਪੈਂਡੇਸੀ ਬਿਲਕੁਲ ਖਤਮ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 16 ਅਕਤੂਬਰ ਦੇ ਪਹਿਲੇ ਕੈਂਪ ਤੋਂ ਬਾਅਦ ਨਵੰਬਰ ਦੇ ਅਖੀਰ ਵਿੱਚ ਇਸ ਤਰ੍ਹਾਂ ਦਾ ਹੀ ਦੂਜਾ ਕੈਂਪ ਲਗਾਇਆ ਜਾਵੇਗਾ ਜਿਸ ਵਿੱਚ ਵੱਧ ਤੋਂ ਵੱਧ ਪੈਂਡਿੰਗ ਕੇਸਾਂ ਨੂੰ ਨਿਪਟਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਅੱਗੇ ਕਿਹਾ ...