Thursday, April 2Malwa News
Shadow

Tag: punjabi news

 ਸਾਫ਼-ਸੁਥਰੀ ਗਾਇਕੀ ਸਾਨੂੰ ਸਾਡੀ ਸੱਭਿਆਚਾਰਕ ਵਿਰਾਸਤ ਨਾਲ ਜੋੜਦੀ ਹੈ – ਤਰੁਨਪ੍ਰੀਤ ਸਿੰਘ ਸੌਂਦ

 ਸਾਫ਼-ਸੁਥਰੀ ਗਾਇਕੀ ਸਾਨੂੰ ਸਾਡੀ ਸੱਭਿਆਚਾਰਕ ਵਿਰਾਸਤ ਨਾਲ ਜੋੜਦੀ ਹੈ – ਤਰੁਨਪ੍ਰੀਤ ਸਿੰਘ ਸੌਂਦ

Breaking News
ਮਾਲੇਰਕੋਟਲਾ, 14 ਫਰਵਰੀ:-             ਪੰਜਾਬ ਸਰਕਾਰ ਵੱਲੋਂ ਆਯੋਜਿਤ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਦੀ ਦੂਜੀ ਸ਼ਾਮ ਸੂਫ਼ੀ ਰੰਗਾਂ ਨਾਲ ਰੰਗੀ ਰਹੀ। ਸਥਾਨਕ ਸਰਕਾਰੀ ਕਾਲਜ ਦੇ ਵਿਹੜੇ ਵਿੱਚ ਪ੍ਰਸਿੱਧ ਸੂਫ਼ੀ ਗਾਇਕ ਕੰਵਰ ਗਰੇਵਾਲ ਨੇ ਆਪਣੀ ਰੂਹਾਨੀ ਆਵਾਜ਼ ਨਾਲ ਦਰਸ਼ਕਾਂ ਨੂੰ ਮੋਹ ਲਿਆ ਅਤੇ ਸਮਾਗਮ ਨੂੰ ਸਿਖਰਾਂ ‘ਤੇ ਪਹੁੰਚਾ ਦਿੱਤਾ।ਉਨ੍ਹਾਂ ਨੇ “ਮਸਤ ਕਲੰਦਰ”, “ਅੱਲਾਹੂ” ਅਤੇ ਹੋਰ ਰੂਹਾਨੀ ਕਲਾਮਾਂ ਰਾਹੀਂ ਸਰੋਤਿਆਂ ਨਾਲ ਸਿੱਧਾ ਰੂਹਾਨੀ ਸੰਵਾਦ ਕੀਤਾ। ਇਸ ਤੋਂ ਇਲਾਵਾ ਸੂਫ਼ੀ ਗਾਇਕ ਅਰਸ਼ ਸੁਹੇਲ ਅਤੇ ਮਾਣਕ ਅਲੀ ਨੇ ਵੀ ਆਪਣੀ ਦਿਲਕਸ਼ ਗਾਇਕੀ ਨਾਲ ਸਮਾਂ ਬੰਨ੍ਹਿਆ ਅਤੇ ਦਰਸ਼ਕਾਂ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ।               ਸਮਾਰੋਹ ਵਿੱਚ ਸੈਰ ਸਪਾਟਾ ਅਤੇ ਸੱਭਿਆਚਾਰਕ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ , ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ, ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।                ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ...
ਅਕਾਲੀ-ਭਾਜਪਾ ਤੇ ਕਾਂਗਰਸ ਰਾਜ ‘ਚ ਨਸ਼ਿਆਂ ਦਾ ਹੜ੍ਹ ਵਗਾਇਆ, ਹੁਣ ਫੜੇ ਜਾ ਰਹੇ ਤਸਕਰਾਂ ਦੇ ਸਿੱਧੇ ਤਾਰ ਇਨ੍ਹਾਂ ਪਾਰਟੀਆਂ ਨਾਲ ਜੁੜੇ: ਚੀਮਾ

ਅਕਾਲੀ-ਭਾਜਪਾ ਤੇ ਕਾਂਗਰਸ ਰਾਜ ‘ਚ ਨਸ਼ਿਆਂ ਦਾ ਹੜ੍ਹ ਵਗਾਇਆ, ਹੁਣ ਫੜੇ ਜਾ ਰਹੇ ਤਸਕਰਾਂ ਦੇ ਸਿੱਧੇ ਤਾਰ ਇਨ੍ਹਾਂ ਪਾਰਟੀਆਂ ਨਾਲ ਜੁੜੇ: ਚੀਮਾ

Hot News
ਚੰਡੀਗੜ੍ਹ 14 ਫਰਵਰੀ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਇੱਕ ਹੋਰ ਵੱਡੀ ਸਫ਼ਲਤਾ ਮਿਲੀ ਹੈ, ਜਦੋਂ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਦਾ ਰਹਿਣ ਵਾਲਾ ਗੁਰਕੀਰਤ ਸਿੰਘ ਕਥਿਤ ਤੌਰ 'ਤੇ ਸ਼ਮਸ਼ਾਨਘਾਟ (ਕ੍ਰੀਮੇਸ਼ਨ ਗਰਾਊਂਡ) ਦੇ ਅੰਦਰ ਨਸ਼ੇ ਕਰਦਾ ਫੜਿਆ ਗਿਆ। ਚੀਮਾ ਨੇ ਕਿਹਾ ਕਿ ਇਸ ਮੁਲਜ਼ਮ ਦਾ ਸਿੱਧਾ ਸਬੰਧ ਕਾਂਗਰਸ ਪਾਰਟੀ ਨਾਲ ਜੁੜਦਾ ਹੈ ਅਤੇ ਫੜੇ ਗਏ ਵਿਅਕਤੀ ਦੀਆਂ ਕਾਂਗਰਸ ਦੇ ਵੱਖ-ਵੱਖ ਵੱਡੇ ਲੀਡਰਾਂ ਨਾਲ ਫ਼ੋਟੋਆਂ ਵੀ ਸਾਹਮਣੇ ਆਈਆਂ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਜਾਣਦਾ ਹੈ ਕਿ ਜਦੋਂ ਸੂਬੇ ਵਿੱਚ ਅਕਾਲੀ ਦਲ-ਭਾਜਪਾ ਦਾ ਰਾਜ ਸੀ ਜਾਂ ਕਾਂਗਰਸ ਪਾਰਟੀ ਦਾ ਰਾਜ ਰਿਹਾ, ਉਸ ਸਮੇਂ ਪੰਜਾਬ ਵਿੱਚ ਨਸ਼ਿਆਂ ਦਾ ਹੜ੍ਹ ਵਗਾਇਆ ਗਿਆ। ਅੱਜ ਲਗਾਤਾਰ ਬਹੁਤ ਸਾਰੇ ਅਜਿਹੇ ਲੋਕ ਫੜੇ ਜਾ ਰਹੇ ਹਨ ਜਿਨ੍ਹਾਂ ਦਾ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨਾਲ ਸਬੰਧ ਰਿਹਾ ਹੈ। ਚੀਮਾ ਨੇ ਕਿਹਾ ਕਿ ਪੰਜਾਬ ਨੂੰ ਬਰਬਾਦ ਕਰਨ ਵਾਲੀਆਂ ਇਹ ਪਾਰਟੀਆਂ ਅੱਜ ਕੁਰਲਾ ਰਹੀਆਂ ਹਨ।...
ਐਚਿਸਨ ਕਾਲਜ ਲਾਹੌਰ ਦੇ ਗੁਰਦੁਆਰਾ ਸਾਹਿਬ ‘ਚ 80 ਸਾਲਾਂ ਬਾਅਦ ਹੋਈ ਸਿੱਖ ਅਰਦਾਸ ਤੇ ਸ਼ਬਦ ਕੀਰਤਨ

ਐਚਿਸਨ ਕਾਲਜ ਲਾਹੌਰ ਦੇ ਗੁਰਦੁਆਰਾ ਸਾਹਿਬ ‘ਚ 80 ਸਾਲਾਂ ਬਾਅਦ ਹੋਈ ਸਿੱਖ ਅਰਦਾਸ ਤੇ ਸ਼ਬਦ ਕੀਰਤਨ

Global News
ਚੰਡੀਗੜ੍ਹ, 13 ਫ਼ਰਵਰੀ : ਲਾਹੌਰ ਦੇ ਮਾਲ ਰੋਡ ਸਥਿਤ ਐਚਿਸਨ ਕਾਲਜ ਕੰਪਲੈਕਸ ਵਿੱਚ ਸਥਿਤ ਪੁਰਾਤਨ ਗੁਰਦੁਆਰਾ ਸਾਹਿਬ ਵਿੱਚ ਸ਼ੁੱਕਰਵਾਰ, 13 ਫ਼ਰਵਰੀ ਨੂੰ ਇਕ ਇਤਿਹਾਸਕ ਅਤੇ ਭਾਵਨਾਤਮਕ ਸਿੱਖ ਸ਼ਬਦ ਕੀਰਤਨ ਕਰਵਾਇਆ ਅਤੇ ਅਰਦਾਸ ਕੀਤੀ ਗਈ। ਇਸ ਧਾਰਮਿਕ ਅਤੇ ਗੌਰਵਮਈ ਮੌਕੇ ‘ਤੇ ਪਾਕਿਸਤਾਨ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਸਰਦਾਰ ਰਮੇਸ਼ ਸਿੰਘ ਅਰੋੜਾ ਸਮੇਤ ਸਥਾਨਕ ਸਿੱਖ ਸੰਗਤ ਅਤੇ ਹੋਰ ਪ੍ਰਮੁੱਖ ਹਸਤੀਆਂ ਹਾਜ਼ਰ ਸਨ।ਇਹ ਜਾਣਕਾਰੀ ਦਿੰਦਿਆਂ ਡਾ. ਤਰੁਣਜੀਤ ਸਿੰਘ ਬੁਤਾਲੀਆ, ਜਿਨ੍ਹਾਂ ਨੇ ਕਾਲਜ ਪ੍ਰਬੰਧਕਾਂ ਦੇ ਸਹਿਯੋਗ ਨਾਲ ਇਹ ਪ੍ਰੋਗਰਾਮ ਕਰਵਾਇਆ, ਨੇ ਦੱਸਿਆ ਕਿ ਸਥਾਨਕ ਰਾਗੀ ਜਥੇ ਵਿੱਚ ਸ਼ਾਮਲ ਹਰਵਿੰਦਰ ਸਿੰਘ, ਅਕਸ਼ੈਦੀਪ ਸਿੰਘ ਅਤੇ ਦਲੀਪ ਸਿੰਘ ਵੱਲੋਂ ਗੁਰਬਾਣੀ ਦੇ ਪਵਿੱਤਰ ਸ਼ਬਦਾਂ ਦਾ ਰਸ-ਭਿੰਨਾ ਕੀਰਤਨ ਸਰਵਣ ਕਰਵਾਇਆ ਗਿਆ।ਉਨ੍ਹਾਂ ਅੱਗੇ ਦੱਸਿਆ ਕਿ ਸਾਲ 1947 ਤੋਂ ਬਾਅਦ ਸਿੱਖ ਵਿਦਿਆਰਥੀਆਂ ਦੀ ਕਮੀ ਕਾਰਨ ਇਹ ਗੁਰਦੁਆਰਾ ਸਾਹਿਬ ਬੰਦ ਹੋ ਗਿਆ ਸੀ ਪਰ ਇਸ ਦੀ ਦੇਖਭਾਲ ਕਾਲਜ ਪ੍ਰਸ਼ਾਸਨ ਵੱਲੋਂ ਨਿਰੰਤਰ ਕੀਤੀ ਜਾਂਦੀ ਰਹੀ। ਇਹ ਵਿਸ਼ੇਸ਼ ਸ਼ਬਦ ਕੀਰਤਨ ਕਾਲਜ ਦੀ 140ਵੀਂ ਵਰ੍ਹੇਗੰਢ ਦੇ ਸਬੰਧ ਵਿੱਚ ਆਯ...
ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦਾ ਅਸਲੀ ਚਿਹਰਾ ਕੀਤਾ ਬੇਨਕਾਬ: ਕੁਲਦੀਪ ਸਿੰਘ ਧਾਲੀਵਾਲ

ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦਾ ਅਸਲੀ ਚਿਹਰਾ ਕੀਤਾ ਬੇਨਕਾਬ: ਕੁਲਦੀਪ ਸਿੰਘ ਧਾਲੀਵਾਲ

Punjab Politics
ਚੰਡੀਗੜ੍ਹ, 14 ਫਰਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸੀ ਆਗੂ ਗੁਰਕੀਰਤ ਸਿੰਘ ਉਰਫ਼ ਕਾਲੂ ਦੇ ਬਟਾਲਾ ਵਿੱਚ ਕਥਿਤ ਤੌਰ 'ਤੇ ਹੈਰੋਇਨ ਲੈਂਦੇ ਫੜੇ ਜਾਣ ਅਤੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਹੋਣ ਤੋਂ ਬਾਅਦ ਕਾਂਗਰਸ 'ਤੇ ਤਿੱਖਾ ਹਮਲਾ ਕੀਤਾ ਹੈ। ਇਸ 'ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ 'ਆਪ' ਪੰਜਾਬ ਦੇ ਮੁਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਗੁਰਕੀਰਤ ਕਾਲੂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਕਰੀਬੀ ਸਾਥੀ ਮੰਨਿਆ ਜਾਂਦਾ ਹੈ ਅਤੇ ਦੋਵਾਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਧਾਲੀਵਾਲ ਨੇ ਕਿਹਾ ਕਿ ਕਾਂਗਰਸੀ ਆਗੂ ਹਰ ਗੱਲ 'ਤੇ ਲੈਕਚਰ ਦਿੰਦੇ ਰਹਿੰਦੇ ਹਨ, ਪਰ ਉਨ੍ਹਾਂ ਦੇ ਆਪਣੇ ਬੰਦੇ ਨਸ਼ਿਆਂ ਨਾਲ ਫੜੇ ਜਾ ਰਹੇ ਹਨ। ਇਹ ਕਾਂਗਰਸ ਦਾ ਅਸਲੀ ਚਿਹਰਾ ਨੰਗਾ ਕਰਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ‘ਆਪ’ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਜੰਗ ਵਿੱਢੀ ਹੋਈ ਹੈ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਧਾਲੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਚਾਹੇ ਕੋਈ ਵੱਡਾ ਹੋਵੇ ਜਾਂ ਛੋਟਾ, ਜੋ ਵੀ ਨਸ਼ਾ ਵੇਚੇਗਾ ਜਾਂ ਨਸ਼...
ਭਾਰਤ ਦਾ ਸੰਵਿਧਾਨ ਸਾਰੇ ਵਰਗਾਂ ਨੂੰ ਬਰਾਬਰ ਸੁਰੱਖਿਆ ਪ੍ਰਦਾਨ ਕਰਦੈ : ਜਸਵੀਰ ਸਿੰਘ ਗੜ੍ਹੀ

ਭਾਰਤ ਦਾ ਸੰਵਿਧਾਨ ਸਾਰੇ ਵਰਗਾਂ ਨੂੰ ਬਰਾਬਰ ਸੁਰੱਖਿਆ ਪ੍ਰਦਾਨ ਕਰਦੈ : ਜਸਵੀਰ ਸਿੰਘ ਗੜ੍ਹੀ

Hot News
ਜਲੰਧਰ, 14 ਫਰਵਰੀ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਇਥੇ ਡਾ. ਅੰਬੇਡਕਰ ਭਵਨ ਵਿਖੇ ‘ਸੰਵਿਧਾਨ ’ਤੇ ਚਰਚਾ’ ਵਿੱਚ ਭਾਗ ਲੈਂਦਿਆਂ ਕਿਹਾ ਕਿ ਭਾਰਤ ਦਾ ਸੰਵਿਧਾਨ ਧਰਮ ਨਿਰਪੱਖਤਾ ਅਤੇ ਸਮਾਜ ਦੇ ਹਰ ਵਰਗ ਦੇ ਲੋਕਾਂ ਦੀ ਬਰਾਬਰੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਂਦਾ ਹੈ। ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ, ਜਿਨ੍ਹਾਂ ਨੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅਣਥਕ ਕੰਮ ਕੀਤਾ, ਨੂੰ ਯਾਦ ਕਰਦਿਆਂ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਡਾ. ਅੰਬੇਡਕਰ ਵੱਲੋਂ ਤਿਆਰ ਕੀਤਾ ਗਿਆ ਸੰਵਿਧਾਨ ਸਾਰੇ ਵਰਗਾਂ ਨੂੰ ਬਰਾਬਰ ਸੁਰੱਖਿਆ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਆਰਟੀਕਲ 14,15,16 ਅਤੇ 17 ਰਾਹੀਂ ਦਿੱਤੇ ਗਏ ਮੌਲਿਕ ਅਧਿਕਾਰ ਜਾਤੀ, ਧਰਮ, ਨਸਲ, ਜਨਮ ਸਥਾਨ ਅਤੇ ਲਿੰਗ ਦੇ ਵਿਤਕਰੇ ਨੂੰ ਖ਼ਤਮ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੀ ਇਸੇ ਅਨੁਸਾਰ ਕੰਮ ਕਰ ਰਿਹਾ ਹੈ। ਸ਼੍ਰੀ ਗੜ੍ਹੀ ਨੇ ਇਸ ਮੌਕੇ ਲੋਕਾਂ ਨੂੰ ਸੰਵਿਧਾਨ ਬਾਰੇ ਜਾਗਰੂਕ ਕਰਦਿਆ...
ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ ‘ਤੇ ਕੀਤੀ ਛਾਪੇਮਾਰੀ; 232 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ ‘ਤੇ ਕੀਤੀ ਛਾਪੇਮਾਰੀ; 232 ਕਾਬੂ

Hot News
ਚੰਡੀਗੜ੍ਹ, 14 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 25ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 702 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੇ 25ਵੇਂ ਦਿਨ, ਪੁਲਿਸ ਟੀਮਾਂ ਨੇ 232 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 3 ਹਥਿਆਰ ਬਰਾਮਦ ਕੀਤੇ। ਇਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 9244 ਹੋ ਗਈ ਹੈ। ਇਸ ...
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 14 ਫਰਵਰੀ:-ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਮਸੌਲ ਦੇ ਸਰਕਾਰੀ ਸਕੂਲ ਵਿੱਚ ਕੀਤੇ ਗਏ ਸ਼ਾਨਦਾਰ ਬਦਲਾਅ 'ਤੇ ਚਾਨਣਾ ਪਾਇਆ ਜੋ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਤੋਂ ਮਹਿਜ਼ 20 ਮਿੰਟ ਦੀ ਦੂਰੀ 'ਤੇ ਸਥਿਤ ਹੈ। ਸ. ਬੈਂਸ ਨੇ ਕਿਹਾ ਕਿ ਇਹ ਸਕੂਲ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਜਨਤਕ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ। ਲਗਭਗ ਦੋ ਸਾਲ ਪਹਿਲਾਂ ਸਕੂਲ ਦੀ ਹਾਲਤ ਨੂੰ ਯਾਦ ਕਰਦਿਆਂ, ਸਿੱਖਿਆ ਮੰਤਰੀ ਨੇ ਕਿਹਾ, "ਜਦੋਂ ਮੈਂ ਲਗਭਗ ਦੋ ਸਾਲ ਪਹਿਲਾਂ ਮਸੌਲ ਪਿੰਡ ਦੇ ਸਰਕਾਰੀ ਸਕੂਲ ਦਾ ਦੌਰਾ ਕੀਤਾ ਸੀ, ਤਾਂ ਸਕੂਲ ਦੀ ਹਾਲਤ ਬਹੁਤ ਹੀ ਤਰਸਯੋਗ ਸੀ। ਇਮਾਰਤ ਖਸਤਾ ਹਾਲਤ ਵਿੱਚ ਸੀ, ਕਲਾਸਰੂਮ ਟੁੱਟੇ ਹੋਏ ਸਨ ਅਤੇ ਵਿਦਿਆਰਥੀਆਂ ਨੂੰ ਪੜ੍ਹਨ ਅਤੇ ਲਿਖਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਮਸੌਲ ਪਿੰਡ ਕਦੇ ਆਪਣੇ ਸਰਕਾਰੀ ਸਕੂਲ ਦੀ ਤਰਸਯੋਗ ਹਾਲਤ ਕਾਰਨ ਅਖ਼ਬਾਰਾਂ ਅਤੇ ਟੈਲੀਵਿਜ਼ਨ ਚੈਨਲਾਂ ਦੀਆਂ ਸੁਰਖੀਆਂ ਵਿੱਚ ਰਹਿੰਦਾ ਸੀ...
ਧੂਰੀ ਬਾਈਪਾਸ ’ਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ 1.80 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਡਰੇਨ ਦਾ ਕੰਮ ਸ਼ੁਰੂ

ਧੂਰੀ ਬਾਈਪਾਸ ’ਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ 1.80 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਡਰੇਨ ਦਾ ਕੰਮ ਸ਼ੁਰੂ

Punjab Development
ਧੂਰੀ, 14 ਫ਼ਰਵਰੀ:-ਧੂਰੀ ਵਾਸੀਆਂ ਦੀ ਵੱਡੀ ਮੰਗ ਨੂੰ ਪੂਰਾ ਕਰਦਿਆਂ ਅੱਜ ਧੂਰੀ ਸ਼ਹਿਰ ਦੇ ਬਾਈਪਾਸ ਦੇ ਪੁੱਲ ਤੋਂ ਉਤਰਦਿਆਂ ਨਾਨਕਸਰ ਗੁਰਦੁਆਰਾ ਸਾਹਿਬ ਤੋਂ ਮਾਲੇਰਕੋਟਲਾ ਚੌਕ ਤੱਕ ਬਰਸਾਤੀ ਪਾਣੀ ਦੀ ਸੁਚੱਜੀ ਨਿਕਾਸੀ ਲਈ ਸੜਕ ਦੇ ਦੋਵੇਂ ਪਾਸੇ ਕਰੀਬ 1 ਕਿਲੋਮੀਟਰ ਲੰਬੀ ਡਰੇਨ ਦੇ ਕੰਮ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਵੱਲੋਂ ਕਰਵਾਈ ਗਈ। ਇਸ ਡਰੇਨ ਦੇ ਨਿਰਮਾਣ, ਸੜਕ ਦੀ ਮੁਰੰਮਤ ਅਤੇ ਇੰਟਰਲਾਕ ਟਾਈਲਾਂ ਲਗਾਉਣ ’ਤੇ ਲਗਭਗ 1 ਕਰੋੜ 80 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਓ.ਐਸ.ਡੀ. ਸ. ਸੁਖਵੀਰ ਸਿੰਘ ਨੇ ਕਿਹਾ ਕਿ ਧੂਰੀ ਦੇ ਵਾਰਡ ਨੰਬਰ 18, 19, 20 ਅਤੇ 21 ਦੇ ਵਸਨੀਕਾਂ ਨੂੰ ਬਰਸਾਤ ਦੌਰਾਨ ਖੜਦੇ ਪਾਣੀ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਦੱਸਿਆ ਕਿ ਇਸ 'ਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਤੁਰੰਤ ਕਾਰਵਾਈ ਕਰਦਿਆਂ ਸੜਕ ਦੇ ਦੋਵੇਂ ਪਾਸੇ ਡਰੇਨ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਅਤੇ ਅੱਜ ਇਸ ਪ੍ਰੋਜੈਕਟ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਹੋਰ ਦੱਸਿਆ ਕਿ ਕਰੀਬ 1 ਕਿਲੋਮੀਟਰ ਲੰਬ...
ਵਿਧਾਇਕ ਬੱਗਾ ਨੇ ਆਪਣੇ ਹਲਕੇ ਦੀਆਂ ਗਲੀਆ ‘ਚ ਲਟਕਦੀਆਂ ਤਾਰਾਂ ਤੋਂ ਨਿਜਾਤ ਦਿਵਾਉਣ ਲਈ ਪਾਇਲਟ ਪ੍ਰੋਜੈਕਟ ਦਾ ਕੀਤਾ ਉਦਘਾਟਨ

ਵਿਧਾਇਕ ਬੱਗਾ ਨੇ ਆਪਣੇ ਹਲਕੇ ਦੀਆਂ ਗਲੀਆ ‘ਚ ਲਟਕਦੀਆਂ ਤਾਰਾਂ ਤੋਂ ਨਿਜਾਤ ਦਿਵਾਉਣ ਲਈ ਪਾਇਲਟ ਪ੍ਰੋਜੈਕਟ ਦਾ ਕੀਤਾ ਉਦਘਾਟਨ

Punjab Development
ਲੁਧਿਆਣਾ, 14 ਫਰਵਰੀ (000) - ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੀਆਂ ਗਲੀਆਂ ਵਿੱਚ ਲਟਕਦੀਆਂ ਤਾਰਾਂ ਦੀਆਂ ਉਲਝਣਾਂ ਤੋਂ ਲੋਕਾਂ ਨੂੰ ਰਾਹਤ ਪ੍ਰਧਾਨ ਕਰਵਾਉਣ ਲਈ ਪਾਇਲਟ ਪ੍ਰੋਜੈਕਟ ਦਾ ਉਦਘਾਟਨ ਸਥਾਨਕ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਉਪਕਾਰ ਨਗਰ ਤੋਂ ਕੀਤਾ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਸੀ.ਪੀ.ਸੀ.ਐਲ.) ਵੱਲੋਂ ਲੁਧਿਆਣਾ ਪੱਛਮੀ ਸਰਕਲ ਅਧੀਨ ਪੈਂਦੇ ਸਿਵਲ ਲਾਈਨ ਹਲਕੇ 'ਚ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਬੱਗਾ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਕੰਮ ਲਈ 98 ਲੱਖ, 26 ਹਜ਼ਾਰ 416 ਰੁਪਏ ਦੀ ਅਨੁਮਾਨਤ ਰਾਸ਼ੀ ਖਰਚਣ ਦਾ ਪ੍ਰਬੰਧ ਕੀਤਾ ਗਿਆ ਹੈ। ਉਪਕਾਰ ਨਗਰ ਇਲਾਕੇ ਵਿੱਚੋਂ ਖਿੱਲਰੀਆਂ ਅਤੇ ਲਟਕਦੀਆਂ ਤਾਰਾਂ ਨੂੰ ਤਰਤੀਬਵਾਰ ਹਟਾਉਣ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਇਲਾਕੇ ਦੀ ਹਰ ਗਲੀ-ਮੁੱਹਲੇ ਤੇ ਬਾਜਾਰਾਂ  ਵਿੱਚ ਉਲਝਿਆਂ ਤੇ ਬਿਖਰੀਆਂ ਤਾਰਾਂ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪੰਜਾਬ ਸਰਕਾਰ ਨੇ ਇਸ ਜਾਲ ਨੂੰ ਹਟਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ। ...
ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 14 ਫਰਵਰੀ:-ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਸਤਲੁਜ ਅਤੇ ਸਵਾਂ ਦਰਿਆਵਾਂ ਦੇ ਕੰਢੇ ਵਸਦੇ ਪਿੰਡਾਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਾਨਸੂਨ ਸੀਜ਼ਨ ਦੌਰਾਨ ਹੜ੍ਹਾਂ ਦੀ ਮਾਰ ਝੱਲਦੇ ਆ ਰਹੇ ਕਈ ਪ੍ਰਭਾਵਿਤ ਇਲਾਕਿਆਂ ਲਈ ਸਥਾਈ ਹੱਲ ਯਕੀਨੀ ਬਣਾਏ ਹਨ। ਇਸ ਅਹਿਮ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਸਤਲੁਜ ਤੇ ਸਵਾਂ ਦੇ ਕੰਢੇ ਰਹਿਣ ਵਾਲੇ ਵਸਨੀਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਸਰਕਾਰ ਨੇ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਦਾ ਐਲਾਨ ਕੀਤਾ ਹੈ ਤਾਂ ਜੋ ਮਾਨਸੂਨ ਦੌਰਾਨ ਹੜ੍ਹਾਂ ਦੀ ਮਾਰ ਝੱਲਦੇ ਆ ਰਹੇ ਕਈ ਸੰਵੇਦਨਸ਼ੀਲ ਪਿੰਡਾਂ ਨੂੰ ਸਥਾਈ ਤੌਰ 'ਤੇ ਸੁਰੱਖਿਅਤ ਬਣਾਇਆ ਜਾ ਸਕੇ।” ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਮੁੱਖ ਮੰਤਰੀ ਸ. ਭਗ...