ਇਕ-ਇਕ ਕਰਕੇ ਕੇਂਦਰ ਸਰਕਾਰ ਪੰਜਾਬ ਦੇ ਸਾਰੇ ਫ਼ੰਡ ਰੋਕ ਰਹੀ ਹੈ
ਚੰਡੀਗੜ੍ਹ, 25 ਜੂਨ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਦੇ ਸਰਵ ਸਿੱਖਿਆ ਅਭਿਆਨ (ਐਸਐਸਏ) ਫ਼ੰਡ ਨੂੰ ਰੋਕਣ ਲਈ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖਾ ਹਮਲਾ ਕੀਤਾ ਹੈ। ਪਾਰਟੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਪਹਿਲਾਂ ਹੀ ਪੰਜਾਬ ਦੇ ਐਨਐਚਐਮ (ਨੈਸ਼ਨਲ ਹੈਲਥ ਮਿਸ਼ਨ) ਅਤੇ ਆਰਡੀਐਫ਼ (ਰੂਰਲ ਡਿਵੈਲਪਮੈਂਟ ਫ਼ੰਡ) ਨੂੰ ਰੋਕ ਦਿੱਤਾ ਹੈ ਅਤੇ ਹੁਣ ਉਨ੍ਹਾਂ ਨੇ ਪ੍ਰਾਇਮਰੀ ਸਕੂਲਾਂ ਵਿੱਚ ਬੱਚਿਆਂ ਦੀ ਪੜ੍ਹਾਈ ਲਈ ਜਾਣ ਵਾਲੇ ਪੈਸੇ ਨੂੰ ਵੀ ਰੋਕ ਦਿੱਤਾ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਭਾਜਪਾ ਪੰਜਾਬ ਦੇ ਵਿਕਾਸ ਨੂੰ ਰੋਕਣਾ ਚਾਹੁੰਦੀ ਹੈ।
ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਬੁਲਾਰੇ ਨੀਲ ਗਰਗ ਨੇ ਭਾਜਪਾ ਸਰਕਾਰ ‘ਤੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦਾ ਦੋਸ਼ ਲਾਇਆ ਅਤੇ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਅਤੇ ਭਾਜਪਾ ਆਗੂਆਂ ਨੂੰ ਸੂਬੇ ਦੇ ਬਕਾਇਆ ਫ਼ੰਡਾਂ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ। ਪ੍ਰੈਸ ਕਾਨਫ਼ਰੰਸ ਵਿੱਚ ਉਨ੍ਹਾਂ ਨਾਲ ‘ਆਪ’ ਦੇ ਬੁਲਾਰੇ ਬੱਬੀ ਬਾਦਲ ਅਤੇ ਯੂਥ ਆਗੂ ਜਸਮਨ ਗਿੱਲ ਵੀ ਮੌਜੂਦ ਸਨ।&...