Friday, April 3Malwa News
Shadow

Tag: punjabi news

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਲਗਾਏ ਜਾ ਰਹੇ ਕੈਂਪਾਂ ਦਾ ਲੋਕ ਲੈਣ ਲਾਹਾ-ਡਿਪਟੀ ਕਮਿਸ਼ਨਰ ਨਵਜੋਤ ਕੌਰ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਲਗਾਏ ਜਾ ਰਹੇ ਕੈਂਪਾਂ ਦਾ ਲੋਕ ਲੈਣ ਲਾਹਾ-ਡਿਪਟੀ ਕਮਿਸ਼ਨਰ ਨਵਜੋਤ ਕੌਰ

Local
ਮਾਨਸਾ, 13 ਫਰਵਰੀ:- ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸੁਖਾਲੇ ਮਾਹੌਲ ਵਿਚ ਲੋਕਾਂ ਨੂੰ ਸਹੂਲਤ ਪ੍ਰਦਾਨ ਕੀਤੀ ਜਾਵੇ ਤਾਂ ਜੋ ਕੋਈ ਵੀ ਨਾਗਰਿਕ ਇਸ ਲੋਕ ਭਲਾਈ ਸਕੀਮ ਤੋਂ ਵਾਂਝਾ ਨਾ ਰਹੇ। ਇਹ ਹਦਾਇਤ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਸਬੰਧਤ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਅਤੇ ਵਿਧਾਇਕ ਸਰਦੂਲਗੜ੍ਹ ਸ. ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਮੌਜੂਦਗੀ ਵਿਚ ਜ਼ਿਲ੍ਹੇ 'ਚ ਬਣ ਰਹੇ ਸਿਹਤ ਕਾਰਡਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਮੌਕੇ ਕੀਤੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਯੋਜਨਾ ਦੇ ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ  ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਮਾਨਸਾ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ 26 ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਕਾਰਡ ਬਣਵਾਉਣ ਦੀ ਸਹੂਲਤ ਪ੍ਰਦਾਨ ਕਰਨਾ ਹੈ ਤਾਂ ਜੋ ਕਿਸੇ ਨੂੰ ਵੀ ਦੂਰ-ਦੁਰਾਡੇ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਡਿਪਟੀ ਕਮਿਸ਼ਨਰ ਨ...
ਸਕੂਲ ਬੱਸਾਂ ਦੀ ਵਿਸ਼ੇਸ਼ ਜਾਂਚ, ਨਿਯਮਾਂ ਦੀ ਉਲੰਘਣਾ ‘ਤੇ ਸਖ਼ਤ ਕਾਰਵਾਈ

ਸਕੂਲ ਬੱਸਾਂ ਦੀ ਵਿਸ਼ੇਸ਼ ਜਾਂਚ, ਨਿਯਮਾਂ ਦੀ ਉਲੰਘਣਾ ‘ਤੇ ਸਖ਼ਤ ਕਾਰਵਾਈ

Hot News
ਹੁਸ਼ਿਆਰਪੁਰ, 13 ਫਰਵਰੀ :-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਅਨੁਸਾਰ ਆਰਟੀਓ ਅਮਨਦੀਪ ਕੌਰ ਘੁੰਮਣ ਵੱਲੋਂ ਜ਼ਿਲ੍ਹੇ ਵਿੱਚ ਸਕੂਲ ਬੱਸਾਂ ਦੀ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਉਦੇਸ਼ 'ਸੇਫ਼ ਸਕੂਲ ਵਾਹਨ ਯੋਜਨਾ' ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਅਤੇ ਵਿਦਿਆਰਥੀਆਂ ਲਈ ਸੁਰੱਖਿਅਤ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਹੈ।ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਵਿਸ਼ੇਸ਼ ਚੈਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ।ਆਰਟੀਓ ਅਮਨਦੀਪ ਕੌਰ ਘੁੰਮਣ ਨੇ ਦੱਸਿਆ ਕਿ ਮੁਹਿੰਮ ਦੌਰਾਨ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ, ਜਿਸ ਵਿੱਚ ਬੱਸਾਂ ਦੇ ਫਿਟਨੈਸ ਸਰਟੀਫਿਕੇਟ, ਡਰਾਈਵਰ ਲਾਇਸੈਂਸ, ਕੰਡਕਟਰਾਂ ਦੀ ਮੌਜੂਦਗੀ, ਫਸਟ ਏਡ ਬਾਕਸ, ਅੱਗ ਬੁਝਾਉਣ ਵਾਲੇ ਯੰਤਰ, ਸਪੀਡ ਗਵਰਨਰ, ਸੀਸੀਟੀਵੀ ਕੈਮਰੇ ਅਤੇ ਜੀਪੀਐਸ ਸਿਸਟਮ ਆਦਿ ਦੀ ਜਾਂਚ ਕੀਤੀ ਗ...
ਬਜ਼ੁਰਗਾਂ ਦਾ ਸਨਮਾਨ ਅਤੇ ਦੇਖਭਾਲ ਸਾਡੀ ਨੈਤਿਕ ਜ਼ਿੰਮੇਵਾਰੀ – ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ

ਬਜ਼ੁਰਗਾਂ ਦਾ ਸਨਮਾਨ ਅਤੇ ਦੇਖਭਾਲ ਸਾਡੀ ਨੈਤਿਕ ਜ਼ਿੰਮੇਵਾਰੀ – ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ

Hot News
ਤਰਨ ਤਾਰਨ, 13 ਫਰਵਰੀ :-           ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਤਰਨ ਤਾਰਨ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਤਰਨ ਤਾਰਨ ਵਿਖੇ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਅਤੇਨੂੰ ਸਨਮਾਨ ਸਮਾਰੋਹ ਕਰਵਾਇਆ ਗਿਆ। ਕੈਬਨਿਟ ਮੰਤਰੀ ਜੇਲ੍ਹਾਂ ਅਤੇ ਟਰਾਂਸਪੋਰਟ ਵਿਭਾਗ ਲਾਲਜੀਤ ਸਿੰਘ ਭੁੱਲਰ ਨੇ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਅਤੇ ਹੋਰ ਅਹਿਮ ਸ਼ਖਸੀਅਤਾਂ ਵੀ ਇਸ ਮੌਕੇ ਮੌਕੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੀਆਂ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਬਜ਼ੁਰਗਾਂ ਦਾ ਸਨਮਾਨ, ਦੇਖਭਾਲ ਅਤੇ ਸੁਰੱਖਿਆ ਸਾਡੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ ਅਤੇ ਸਨਮਾਨਜਨਕ ਜੀਵਨ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ...
ਹੋਲਾ ਮਹੱਲਾ ਮੌਕੇ ਸ਼ਰਧਾਲੂਆਂ ਲਈ 2 ਥਾਵਾਂ ਤੇ ਟਰਾਲੀ ਸਿਟੀ ਦਾ ਹੋਵੇਗਾ ਨਿਰਮਾਣ- ਹਰਜੋਤ ਬੈਂਸ

ਹੋਲਾ ਮਹੱਲਾ ਮੌਕੇ ਸ਼ਰਧਾਲੂਆਂ ਲਈ 2 ਥਾਵਾਂ ਤੇ ਟਰਾਲੀ ਸਿਟੀ ਦਾ ਹੋਵੇਗਾ ਨਿਰਮਾਣ- ਹਰਜੋਤ ਬੈਂਸ

Hot News
ਸ੍ਰੀ ਅਨੰਦਪੁਰ ਸਾਹਿਬ 13 ਫਰਵਰੀ: ਦੇਸ਼ ਵਿਦੇਸ਼ ਤੋਂ ਹੋਲਾ ਮਹੱਲਾ 2026 ਮਨਾਉਣ ਲਈ ਲੱਖਾਂ ਦੀ ਤਾਦਾਦ ਵਿੱਚ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਪੁਖਤਾ ਪ੍ਰਬੰਧ ਯਕੀਨੀ ਕਰਨ ਲਈ ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਇਸ ਵਾਰ ਸੰਗਤਾਂ ਦੀ ਸਹੂਲਤ ਲਈ ਮੇਲਾ ਖੇਤਰ ਵਿੱਚ ਟੈਂਟ ਸਿਟੀ, ਟਰਾਲੀ ਸਿਟੀ, ਈ-ਰਿਕਸ਼ਾ ਵਿਵਸਥਿਤ ਢੰਗ ਨਾਲ ਮੁਹੱਇਆ ਕਰਵਾਏ ਜਾ ਰਹੇ ਹਨ।  ਉਨ੍ਹਾਂ ਨੇ ਕਿਹਾ ਕਿ ਇਸ ਵਾਰ ਹੋਲਾ ਮਹੱਲਾ ਮੌਕੇ ਵਿਸ਼ਵ ਪ੍ਰਸਿੱਧ ਵਿਰਾਸਤ ਏ ਖਾਲਸਾ ਯਾਦਗਾਰ ਵਿੱਚ ਆਤਿਸ਼ਬਾਜੀ ਦੇ ਅਲੋਕਿਕ ਦ੍ਰਿਸ਼ ਵਿਖਾਈ ਦੇਣਗੇ। ਗੁਰੂ ਨਗਰੀ ਦਾ ਕੋਨਾ ਕੋਨਾ ਸੁੰਦਰ ਲਾਈਟਾਂ ਨਾਲ ਰੁਸ਼ਨਾਇਆ ਜਾਵੇਗਾ।    ਸ੍ਰ.ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਦੇ ਧਿਆਨ ਵਿਚ ਆਇਆ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸਰਾਵਾਂ ਹੋਣ ਦੇ ਬਾਵਜੂਦ ਵੀ ਸ਼ਰਧਾਲੂਆਂ ਨੂੰ ਰਹਿਣ ਵਿਚ ਕਾਫੀ ਦਿੱਕਤ ਆਉਦੀ ਹੈ ਅਤੇ ਇਸ ਦੇ ਨਾਲ ਹੀ ਵੱਡੀ ਗਿਣਤੀ ਵਿਚ ਸ਼ਰਧਾਲੂ ਆਪਣੀਆਂ ਟਰੈਕਟਰ ਟਰਾਲੀਆਂ ਨੂੰ ਸ...
ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ

Hot News
ਚੰਡੀਗੜ੍ਹ, 13 ਫਰਵਰੀ 2026- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਦੀ ਸਬ-ਕਮੇਟੀ ਨੇ ਅੱਜ ਇਥੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਾਲ ਭਰ ਦੇ ਵਿਸਤ੍ਰਿਤ ਰੋਡਮੈਪ ਨੂੰ ਅੰਤਿਮ ਰੂਪ ਦੇਣ ਲਈ ਆਪਣੀ ਦੂਜੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਇਨ੍ਹਾਂ ਸਮਾਗਮਾਂ ਨੂੰ ਵਿਸ਼ਵ ਪੱਧਰ 'ਤੇ ਲੈ ਕੇ ਜਾਣ ਅਤੇ ਗੁਰੂ ਸਾਹਿਬ ਦੇ ਬਰਾਬਰੀ, ਮਾਨਵਤਾ ਅਤੇ ਭਗਤੀ ਦੇ ਸੰਦੇਸ਼ ਨੂੰ ਰਾਜ ਦੇ ਹਰ ਕੋਨੇ ਅਤੇ ਇਸ ਤੋਂ ਬਾਹਰ ਤੱਕ ਪਹੁੰਚਾਉਣ ਦਾ ਪੱਕਾ ਅਹਿਦ ਲਿਆ ਗਿਆ। ਮੀਟਿੰਗ ਦੌਰਾਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਅਤੇ ਵਿਸ਼ੇਸ਼ ਇਨਵਾਇਟੀ ਪਵਨ ਟੀਨੂੰ ਨੇ ਮਹੀਨਾਵਾਰ ਪ੍ਰੋਗਰਾਮਾਂ ਦੇ ਪ੍ਰਬੰਧਾ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਪ੍ਰੋਗਰਾਮਾਂ ਵਿੱਚ ਅਧਿਆਤਮਿਕ ਸ਼ਰਧਾ, ਵਿਦਿਅਕ ਪ੍ਰਸਾਰ ਅਤੇ ਸਮਾਜ ਭਲਾਈ ਪਹਿਲਕਦਮੀਆਂ ਦਾ ਸੰਤੁਲਿਤ ਸੁਮੇਲ ਹੋਵੇ। ਸਮਾ...
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

Breaking News
ਚੰਡੀਗੜ੍ਹ, 13 ਫਰਵਰੀ, 2026:-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਜਸਪਾਲ ਸਿੰਘ ਅਤੇ ਰਿਸ਼ਵ ਗਰਗ ਅਤੇ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਟਰੇਡ ਅਸਿਸਟੈਂਟ ਅੰਤਰਪ੍ਰੀਤ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਫੋਕਲ ਪੁਆਇੰਟ, ਲੁਧਿਆਣਾ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਫੋਕਲ ਪੁਆਇੰਟ, ਲੁਧਿਆਣਾ ਵਿਖੇ ਇੱਕ ਪ੍ਰੋਡਕਸ਼ਨ ਯੂਨਿਟ ਚਲਾਉਂਦਾ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੇ ਯੂਨਿਟ ਦੇ ਸਬੰਧ ਵਿੱਚ ਉਤਪਾਦਨ ਸਰਟੀਫਿਕੇਟ ਦੀ ਸਹੀ ਮਿਤੀ ਲਈ ਅਰਜ਼ੀ ਦਿੱਤੀ ਅਤੇ ਇਹ ਸਰਟੀਫਿਕੇਟ ਜਾਰੀ ਕਰਨ ਬਦਲੇ ਉਕਤ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਤੋਂ 45000 ਰੁਪਏ ...
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜੀਟਲ ਮੁਲਾਂਕਣ ਪ੍ਰਣਾਲੀ ਲਾਗੂ ਕਰੇਗਾ: ਹਰਜੋਤ ਸਿੰਘ ਬੈਂਸ

ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜੀਟਲ ਮੁਲਾਂਕਣ ਪ੍ਰਣਾਲੀ ਲਾਗੂ ਕਰੇਗਾ: ਹਰਜੋਤ ਸਿੰਘ ਬੈਂਸ

Breaking News
*ਚੰਡੀਗੜ੍ਹ, 13 ਫ਼ਰਵਰੀ:*-ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਮੁਲਾਂਕਣ ਪ੍ਰਕਿਰਿਆ ਵਿੱਚ ਵੱਡਾ ਬਦਲਾਅ ਲਿਆਉਣ ਜਾ ਰਹੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਆਨ-ਸਕਰੀਨ ਮਾਰਕਿੰਗ ਪ੍ਰਣਾਲੀ ਲਾਗੂ ਕਰਨ ਦੀ ਤਿਆਰੀ ਮੁਕੰਮਲ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਕਦਮ ਨਾਲ ਪੰਜਾਬ ਦੇਸ਼ ਦੇ ਉਨ੍ਹਾਂ ਮੋਹਰੀ ਸੂਬਿਆਂ ਵਿੱਚ ਸ਼ੁਮਾਰ ਹੋ ਜਾਵੇਗਾ, ਜਿੱਥੇ ਪੂਰੀ ਤਰ੍ਹਾਂ ਡਿਜੀਟਲ ਮੁਲਾਂਕਣ ਪ੍ਰਣਾਲੀ ਅਪਣਾਈ ਜਾ ਰਹੀ ਹੈ। ਇਸ ਪ੍ਰਾਜੈਕਟ ਬਾਰੇ ਜਾਣਕਾਰੀ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਪ੍ਰਣਾਲੀ ਨਾਲ ਅਧਿਆਪਕ ਸਕੈਨ ਕੀਤੀਆਂ ਉੱਤਰ ਪੱਤਰੀਆਂ ਦਾ ਕੰਪਿਊਟਰ ‘ਤੇ ਮੁਲਾਂਕਣ ਕਰ ਸਕਣਗੇ ਅਤੇ ਸਾਫ਼ਟਵੇਅਰ ਰਾਹੀਂ ਅੰਕਾਂ ਦੀ ਗਿਣਤੀ ਆਪਣੇ ਆਪ ਹੋਵੇਗੀ ਜਿਸ ਨਾਲ ਨਤੀਜੇ ਤੇਜ਼ ਅਤੇ ਸਹੀ ਤਰੀਕੇ ਨਾਲ ਜਾਰੀ ਹੋਣਗੇ। ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਪ੍ਰਣਾਲੀ ਨੇ ਤੁਰੰਤ ਅਤੇ ਸਟੀਕ ਮੁਲਾਂਕਣ ਕਰਕੇ ਆਪਣੀ ਯੋਗਤਾ ਪਹਿਲਾਂ ਹੀ ਸਾਬਤ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਤੰਬਰ 2025 ਦੀ ਸਪਲੀਮੈਂਟਰੀ...
ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ ਮਸਲਿਆਂ ਦੇ ਹੱਲ ਦੀ ਪ੍ਰਕਿਰਿਆ ਤੇਜ਼

ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ ਮਸਲਿਆਂ ਦੇ ਹੱਲ ਦੀ ਪ੍ਰਕਿਰਿਆ ਤੇਜ਼

Breaking News
ਚੰਡੀਗੜ੍ਹ, 13 ਫਰਵਰੀ 2026-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਿੱਤ ਅਤੇ ਸਿੱਖਿਆ ਵਿਭਾਗਾਂ ਨੂੰ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ ਮਸਲਿਆਂ ਦੇ ਹੱਲ ਲਈ ਇੱਕ ਹੰਗਾਮੀ ਸਾਂਝੀ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੁਹਰਾਇਆ ਕਿ ਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ ਹੈ। ਇਹ ਨਿਰਦੇਸ਼ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਇੱਕ ਵਿਸਤ੍ਰਿਤ ਮੀਟਿੰਗ ਤੋਂ ਬਾਅਦ ਜਾਰੀ ਕੀਤੇ ਗਏ, ਜਿੱਥੇ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣਾ ਪੱਖ ਪੂਰੇ ਵੇਰਵੇ ਸਹਿਤ ਪੇਸ਼ ਕੀਤਾ। ਯੂਨੀਅਨ ਦੇ ਵਫ਼ਦ ਦੀਆਂ ਗੱਲਾਂ ਨੂੰ ਬੜੇ ਧੀਰਜ ਅਤੇ ਧਿਆਨ ਨਾਲ ਸੁਣਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਵੱਲੋਂ ਉਠਾਏ ਗਏ ਮਸਲੇ ਗੰਭੀਰ ਅਤੇ ਸਮਾਂਬੱਧ ਵਿਚਾਰ ਦੇ ਹੱਕਦਾਰ ਹਨ। ਮੈਂ ਵਿੱਤ ਅਤੇ ਸਿੱਖਿਆ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਇੱਕ ਹੰਗਾਮੀ ਸਾਂਝੀ ਮੀਟਿੰਗ ਕਰਨ ਤਾਂ ਜੋ ਸਾਰੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਹੋਰ ਦੇਰੀ ਦੇ ਨਿਪਟਾਇਆ ਜਾ ਸਕੇ।” ...
‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਕੈਂਪਾਂ ਵਿੱਚ ਲਗਭਗ 9,000 ਸੀਨੀਅਰ ਨਾਗਰਿਕ ਹੋਏ ਰਜਿਸਟਰਡ: ਡਾ. ਬਲਜੀਤ ਕੌਰ

‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਕੈਂਪਾਂ ਵਿੱਚ ਲਗਭਗ 9,000 ਸੀਨੀਅਰ ਨਾਗਰਿਕ ਹੋਏ ਰਜਿਸਟਰਡ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 13 ਫਰਵਰੀ 2026:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੀਨੀਅਰ ਨਾਗਰਿਕਾਂ ਦੀ ਸਿਹਤ, ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਮੀਨੀ ਪੱਧਰ 'ਤੇ ਕੀਤੇ ਜਾ ਰਹੇ ਉਪਰਾਲਿਆਂ ਰਾਹੀਂ ਉਨ੍ਹਾਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਲਗਾਤਾਰ ਹੋਰ ਮਜ਼ਬੂਤ ਕਰ ਰਹੀ ਹੈ। 'ਸਾਡੇ ਬਜ਼ੁਰਗ, ਸਾਡਾ ਮਾਣ' ਮੁਹਿੰਮ ਸੂਬਾ ਪੱਧਰੀ ਪਹੁੰਚ ਦੇ ਵੇਰਵੇ ਸਾਂਝੇ ਕਰਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੀ ਬਜ਼ੁਰਗ ਆਬਾਦੀ ਦਾ ਸਨਮਾਨ ਅਤੇ ਸਹਾਇਤਾ ਕਰਨ ਪ੍ਰਤੀ ਸੂਬਾ ਸਰਕਾਰ ਦੀ ਲੋਕ-ਪੱਖੀ ਪਹੁੰਚ ਨੂੰ ਦਰਸਾਉਂਦੀ ਹੈ। ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੀਨੀਅਰ ਨਾਗਰਿਕਾਂ ਨੂੰ ਸਮਾਜ ਦੀ ਕੀਮਤੀ ਸੰਪਤੀ ਮੰਨਦੀ ਹੈ ਅਤੇ ਉਨ੍ਹਾਂ ਦੀ ਸਿਹਤ, ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ 'ਤੇ ਪ੍ਰਭਾਵੀ ਅਤੇ ਲੋਕ-ਕੇਂਦ੍ਰਿਤ ਕਦਮ ਚੁੱਕ ਰਹੀ ਹੈ। 'ਸਾਡੇ ਬਜ਼ੁਰਗ, ਸਾਡਾ ਮਾਣ' ਮੁਹਿੰਮ ਤਹਿਤ, ...
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵਾਪਸ ; ਹਵਾਈ ਅੱਡਿਆਂ ਤੇ ਸੁਰੱਖਿਆ ਜਾਂਚਾਂ ਬਾਰੇ ਮੁੜ ਚਰਚਾ ਛਿੜੀ

ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵਾਪਸ ; ਹਵਾਈ ਅੱਡਿਆਂ ਤੇ ਸੁਰੱਖਿਆ ਜਾਂਚਾਂ ਬਾਰੇ ਮੁੜ ਚਰਚਾ ਛਿੜੀ

Global News
ਚੰਡੀਗੜ੍ਹ, 12 ਫਰਵਰੀ : ਸਿੱਖ ਸੰਸਥਾਵਾਂ ਵੱਲੋਂ ਸਵਾਗਤ ਕੀਤੇ ਗਏ ਪਰ ਲੰਬੇ ਸਮੇਂ ਤੋਂ ਕੀਤੀਆਂ ਜਾ ਰਹੀਆਂ ਸ਼ਿਕਾਇਤਾਂ ਨੂੰ ਉਜਾਗਰ ਕਰਨ ਵਾਲੇ ਇਕ ਪਹਿਲੂ ਦੇ ਮੱਦੇਨਜ਼ਰ ਮੁੰਬਈ ਹਵਾਈ ਅੱਡੇ ਦੇ ਕਸਟਮਜ਼ ਅਧਿਕਾਰੀਆਂ ਨੇ ਪਿਛਲੇ ਸਮਿਆਂ ਦੌਰਾਨ ਜ਼ਬਤ ਕੀਤੀਆਂ 35 ਕਿਰਪਾਨਾਂ ਗਾਤਰਿਆਂ ਸਮੇਤ ਸਿੱਖ ਕੌਮ ਦੇ ਪ੍ਰਤੀਨਿਧੀਆਂ ਨੂੰ ਬੁੱਧਵਾਰ ਨੂੰ ਵਾਪਸ ਸੌਂਪ ਦਿੱਤੀਆਂ। ਇਹ ਕਾਰਵਾਈ ਉਸ ਵੇਲੇ ਹੋਈ ਹੈ ਜਦੋਂ ਵੱਖ-ਵੱਖ ਸਿੱਖ ਸੰਸਥਾਵਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਤਾਰ ਇਹ ਮਸਲਾ ਉਠਾਇਆ ਜਾਂਦਾ ਰਿਹਾ ਹੈ ਕਿ ਭਾਰਤੀ ਹਵਾਈ ਅੱਡਿਆਂ ਦੀਆਂ ਸੁਰੱਖਿਆ ਜਾਂਚਾਂ ਅਕਸਰ ਹੀ ਸੰਵਿਧਾਨਕ ਤੌਰ ਤੇ ਪ੍ਰਾਪਤ ਧਾਰਮਿਕ ਅਜ਼ਾਦੀ ਨਾਲ ਟਕਰਾਉਂਦੀਆਂ ਹਨ।ਕਸਟਮ ਕਰਮਚਾਰੀਆਂ ਨੇ ਇਹ ਧਾਰਮਿਕ ਵਸਤੂਆਂ ਵੱਖ-ਵੱਖ ਸਮਿਆਂ ਤੇ ਅੰਮ੍ਰਿਤਧਾਰੀ ਸਿੱਖ ਯਾਤਰੀਆਂ ਤੋਂ ਸੁਰੱਖਿਆ ਜਾਂਚ ਦੌਰਾਨ ਇਸ ਕਰਕੇ ਕਬਜ਼ੇ ਵਿੱਚ ਲੈ ਲਈਆਂ ਗਈਆਂ ਸਨ ਕਿਉਂਕਿ ਉਨ੍ਹਾਂ ਵੱਲੋਂ ਧਾਰਨ ਕੀਤੀਆਂ ਇਹ ਛੋਟੀਆਂ ਕਿਰਪਾਨਾਂ ਨਿਰਧਾਰਿਤ ਹਵਾਈ ਮਾਪਦੰਡਾਂ ਜਾਂ ਨਾਲ ਲਿਜਾਣ ਸਬੰਧੀ ਨਿਯਮਾਂ ਦੇ ਅਨੁਕੂਲ ਨਹੀਂ ਸਨ। ਕਿਰਪਾਨ, ਜਿਸਨੂੰ ਅੰਮ੍ਰਿ...