ਪੰਜਾਬ ਪੁਲਿਸ ਨੇ ਪਾਕਿ-ਅਧਾਰਤ ਮਾਡਿਊਲ ਦਾ ਪਰਦਾਫਾਸ਼ ਕਰਕੇ ਇੱਕ ਹੋਰ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਈਡੀ ਅਤੇ ਪਿਸਤੌਲ ਸਮੇਤ ਮੁਲਜ਼ਮ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 11 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ 'ਤੇ ਅਧਾਰਤ ਇੱਕ ਕਾਰਵਾਈ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਪਾਕਿਸਤਾਨ ਦੀ ਹਮਾਇਤ ਵਾਲੇ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਇਸ ਕਾਰਵਾਈ 'ਚ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਤੋਂ ਰਿਮੋਟ ਕੰਟਰੋਲ ਸਮੇਤ ਮਟੈਲਿਕ ਕੇਸ ਵਿੱਚ ਪੈਕ ਇੱਕ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਅਤੇ ਗੋਲੀ-ਸਿੱਕੇ ਸਮੇਤ ਇੱਕ ਵਿਦੇਸ਼ੀ ਪਿਸਤੌਲ ਬਰਾਮਦ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸ਼ੁਭਮ ਕੁਮਾਰ ਉਰਫ਼ ਸ਼ੁਭਮ ਸ੍ਰੀਵਾਸਤਵ ਵਜੋਂ ਹੋਈ ਹੈ, ਜੋ ਸੀਤਾਪੁਰ, ਉੱਤਰ ਪ੍ਰਦੇਸ਼ ਦੇ ਪਿੰਡ ਸਰੋਸਾ ਦਾ ਰਹਿਣ ਵਾਲਾ ਹੈ।
ਦੱਸਣਯੋਗ ਹੈ ਕਿ ਇਹ ਸਫ਼ਲਤਾ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਆਈ.ਐਸ.ਆਈ. ਦੀ ਹ...








