8 ਕਿਲੋ 262 ਗ੍ਰਾਮ ਅਫੀਮ, 2 ਕਿਲੋ 437 ਗ੍ਰਾਮ ਚਰਸ, 35 ਗ੍ਰਾਮ ਨਸ਼ੀਲਾ ਪਾਊਡਰ, 5 ਮੋਬਾਇਲ ਫੋਨ ਤੇ 3610 ਰੁਪਏ, 6750 ਐਮ.ਐਲ. ਨਜ਼ਾਇਜ਼ ਸ਼ਰਾਬ ਬਰਾਮਦ
ਰੂਪਨਗਰ, 02 ਨਵੰਬਰ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਨਾਨਕ ਸਿੰਘ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ" ਤਹਿਤ ਜ਼ਿਲ੍ਹਾ ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਮੁਕੱਦਮਿਆਂ ਵਿੱਚ ਨਸ਼ਾ ਕਰਨ ਦੇ ਆਦੀ 1 ਵਿਅਕਤੀ ਸਮੇਤ ਕੁੱਲ 8 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਆਕਤੀਆਂ ਪਾਸੋਂ 8 ਕਿਲੋ 262 ਗ੍ਰਾਮ ਅਫੀਮ, 2 ਕਿਲੋ 437 ਗ੍ਰਾਮ ਚਰਸ, 35 ਗ੍ਰਾਮ ਨਸ਼ੀਲਾ ਪਾਊਡਰ, 5 ਮੋਬਾਇਲ ਫੋਨ ਅਤੇ 3610/- ਰੁਪਏ ਬ੍ਰਾਮਦ ਕੀਤੇ ਗਏ ਅਤੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 6750 ਐਮ.ਐਲ. ਨਜ਼ਾਇਜ਼ ਸ਼ਰਾਬ ਬ੍ਰਾਮਦ ਕੀਤੀ ਗਈ ਅਤੇ ਉਸ ਖਿਲਾਫ ਐਕਸਾਇਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ।
ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ...








