Friday, April 3Malwa News
Shadow

Tag: punjabi news

ਗਰਾਊਂਡ ਜ਼ੀਰੋ ‘ਤੇ ਪਹੁੰਚ ਕੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਦੇ ਪ੍ਰਬੰਧਾਂ ਦੀ ਵਿਸਤ੍ਰਿਤ ਸਮੀਖਿਆ

ਗਰਾਊਂਡ ਜ਼ੀਰੋ ‘ਤੇ ਪਹੁੰਚ ਕੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਦੇ ਪ੍ਰਬੰਧਾਂ ਦੀ ਵਿਸਤ੍ਰਿਤ ਸਮੀਖਿਆ

Hot News
ਮਾਲੇਰਕੋਟਲਾ, 11 ਫਰਵਰੀ:-        ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਤੋਂ 15 ਫਰਵਰੀ ਤੱਕ ਸਥਾਨਕ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਆਯੋਜਿਤ ਹੋਣ ਵਾਲੇ ਤਿੰਨ ਰੋਜ਼ਾ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਸਬੰਧੀ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਐਸ.ਐਸ.ਪੀ ਗਗਨ ਅਜੀਤ ਸਿੰਘ ਵੱਲੋਂ ਗਰਾਊਂਡ ਜ਼ੀਰੋ ‘ਤੇ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੌਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐਸ.ਪੀ ਗੁਰਸ਼ਰਨਜੀਤ ਸਿੰਘ, ਐਸ.ਡੀ.ਐਮ ਗੁਰਮੀਤ ਕੁਮਾਰ ਬਾਂਸਲ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।            ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਵੱਡੇ ਸੱਭਿਆਚਾਰਕ ਅਤੇ ਸਮਾਜਿਕ ਸਮਾਗਮ ਨੂੰ ਸ਼ਾਂਤੀਪੂਰਵਕ, ਸੁਚਾਰੂ ਅਤੇ ਯਾਦਗਾਰ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸੁਰੱਖਿਆ, ਸਫ...
ਜ਼ਿਲ੍ਹਾ ਪ੍ਰਸ਼ਾਸਨ ਸਹੂਲਤਾਂ ਮੁਹਈਆ ਕਰਾਉਣ ਲਈ ਵਚਨਬੱਧ, ਲੋਕ ਵੀ ਦੇਣ ਸਹਿਯੋਗ: ਹਰਪ੍ਰੀਤ ਸਿੰਘ

ਜ਼ਿਲ੍ਹਾ ਪ੍ਰਸ਼ਾਸਨ ਸਹੂਲਤਾਂ ਮੁਹਈਆ ਕਰਾਉਣ ਲਈ ਵਚਨਬੱਧ, ਲੋਕ ਵੀ ਦੇਣ ਸਹਿਯੋਗ: ਹਰਪ੍ਰੀਤ ਸਿੰਘ

Hot News
ਬਰਨਾਲਾ, 11 ਫਰਵਰੀ-         ਬਰਨਾਲਾ ਸ਼ਹਿਰ ਵਿੱਚ ਟ੍ਰੈਫ਼ਿਕ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਅਹਿਮ ਮੀਟਿੰਗ ਕੀਤੀ ਗਈ।   ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਅਤੇ ਟ੍ਰੈਫ਼ਿਕ ਪੁਲੀਸ ਅਧਿਕਾਰੀਆਂ ਨੂੰ ਵੱਧ ਟ੍ਰੈਫ਼ਿਕ ਵਾਲੇ ਖੇਤਰਾਂ 'ਤੇ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ। ਓਨ੍ਹਾਂ ਸਹਾਇਕ ਕਮਿਸ਼ਨਰ ਨਗਰ ਨਿਗਮ ਨੂੰ ਅੰਡਰ ਬ੍ਰਿਜ ਤੋਂ ਅੱਗੇ ਨਵੇਂ ਸਿਨੇਮੇ ਕੋਲ ਲਾਈਟਾਂ ਸਬੰਧੀ ਅਤੇ ਜੌੜੇ ਪੰਪਾਂ ਤੋਂ ਸ਼ਕਤੀ ਕਲਾਂ ਮੰਦਰ ਨੇੜੇ ਰੇਲਵੇ ਸਟੇਸ਼ਨ ਤੱਕ ਡੀਵਾਈਡਰ ਸਬੰਧੀ ਐਸਟੀਮੇਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਓਨ੍ਹਾਂ ਮਾਰਕੀਟ ਕਮੇਟੀ ਨੂੰ ਗੱਡਾਖਾਨਾ ਚੌਕ ਦੀ ਪਾਰਕਿੰਗ ਨੂੰ ਹੋਰ ਬਿਹਤਰ ਬਣਾਉਣ ਦੇ ਨਿਰਦੇਸ਼ ਦਿੱਤੇ।ਓਨ੍ਹਾਂ ਵੱਖ ਵੱਖ ਵਿਦਿਅਕ ਅਦਾਰਿਆਂ ਨੇੜੇ ਟ੍ਰੈਫ਼ਿਕ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਅਤੇ ਬੈਰੀਕੇਡਿੰਗ/ਸਪੀਡ ਬਰੇਕਰ ਬਣਾਉਣ ਸਬੰਧੀ ਨਿਰਦੇਸ਼ ਦਿੱਤੇ ਗਏ।ਇਸ ਮੌਕੇ ਉਨ੍ਹਾਂ ਨਗਰ ਨਿਗਮ ਅਤੇ ਟ੍ਰੈਫਿਕ ਪੁਲੀਸ ਨੂੰ ਟ੍ਰੈਫ਼ਿਕ ਨੇਮਾਂ ਦੀ ਪਾਲਣਾ ਕਰਵਾਉਣ, ਸਮੇਂ ਸਮੇਂ 'ਤੇ ਸਬੰਧਤ ਧਿਰਾਂ ...
‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਚੰਡੀਗੜ੍ਹ, 11 ਫਰਵਰੀ*:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿਖੇ 13 ਤੋਂ 15 ਮਾਰਚ, 2026 ਨੂੰ ਹੋ ਰਹੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਇਸ ਨੂੰ ਫੈਸਲਾਕੁੰਨ ਕਦਮ ਦੱਸਿਆ ਜੋ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਬੁਲੰਦੀਆਂ ’ਤੇ ਪਹੁੰਚਾਏਗਾ।ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ 13 ਤੋਂ 15 ਮਾਰਚ, 2026 ਨੂੰ ਮੋਹਾਲੀ ਵਿਖੇ ਹੋਵੇਗਾ ਜੋ ਸੂਬੇ ਵਿੱਚ ਉਦਯੋਗਿਕ ਤਰੱਕੀ ਨੂੰ ਵੱਡਾ ਹੁਲਾਰਾ ਦੇਵੇਗਾ। ਪੰਜਾਬ ਪਹਿਲਾਂ ਹੀ ਆਲਮੀ ਪੱਧਰ ’ਤੇ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰਿਆ ਹੈ।” ਉਨ੍ਹਾਂ ਕਿਹਾ, “ਇਹ ਇਤਿਹਾਸਕ ਸੰਮੇਲਨ ਉਦਯੋਗਿਕ ਤਰੱਕੀ ਨੂੰ ਵੱਡਾ ਹੁਲਾਰਾ ਦੇਣ ਲਈ ਸੂਬੇ ਦੀ ਤਕਦੀਰ ਘੜਨ ਵਿੱਚ ਸਿਹਤਮੰਦ ਮੰਚ ਮੁਹੱਈਆ ਕਰਵਾਏਗਾ।”ਸਮੂਹਿਕ ਵਿਚਾਰ-ਵਟਾਂਦਰੇ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, "ਅੰਤਰਰਾਸ਼ਟਰੀ ਉਦਯੋਗਿਕ ਦਿੱਗਜ਼ਾਂ ਨਾਲ ਲੰਮੀ ਵਿਚਾਰ-ਚਰਚਾ ਤੋਂ ਬਾਅਦ ਸੂਬੇ ਦੀ ਸਨਅਤ ਲਈ ਉਦਯੋਗ-ਪੱ...
ਗੁਰਮੀਤ ਸਿੰਘ ਖੁੱਡੀਆਂ ਨੇ 13 ਖੇਤੀਬਾੜੀ ਸਬ-ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ 13 ਖੇਤੀਬਾੜੀ ਸਬ-ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Breaking News
ਚੰਡੀਗੜ੍ਹ, 11 ਫਰਵਰੀ:-ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਅਤੇ ਜ਼ਮੀਨੀ ਪੱਧਰ 'ਤੇ ਸੇਵਾਵਾਂ ਦੇ ਵਿਸਥਾਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ 13 ਨਵ-ਨਿਯੁਕਤ ਖੇਤੀਬਾੜੀ ਸਬ-ਇੰਸਪੈਕਟਰਾਂ (ਏ.ਐਸ.ਆਈਜ਼) ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਏ.ਐਸ.ਆਈਜ਼. ਨੂੰ ਸਰਕਾਰ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਕਿਸਾਨਾਂ ਦਰਮਿਆਨ ਇੱਕ ਅਹਿਮ ਕੜੀ ਦੱਸਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਸੂਬੇ ਦੇ ਕਿਸਾਨਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਕਿਹਾ ਕਿ ਤੁਹਾਡਾ ਆਚਰਣ ਅਤੇ ਜ਼ਿੰਮੇਵਾਰੀ ਖੇਤੀਬਾੜੀ ਖੇਤਰ ਦੀ ਖੁਸ਼ਹਾਲੀ 'ਤੇ ਸਿੱਧਾ ਪ੍ਰਭਾਵ ਪਾਵੇਗੀ ਕਿਉਂਕਿ ਤੁਸੀਂ ਅੱਜ ਦੇਸ਼ ਦੇ 'ਅੰਨਦਾਤਾ' ਪ੍ਰਤੀ ਆਪਣੀ ਜ਼ਿੰਮੇਵਾਰੀ ਨਾਲ ਜੁੜ ਰਹੇ ਹੋ। ਖੇਤੀਬਾੜੀ ਵਿਭਾਗ ਵਿੱਚ ਮੁਲਾਜ਼ਮ ਸੇਵਾਵਾਂ ਦੇ ਵਿਸਥਾਰ 'ਤੇ ਸਰਕਾਰ ਵੱਲੋਂ ਦਿੱਤੇ ਜਾ ਰਹੇ ਨ...
ਪੰਜਾਬ ਸਰਕਾਰ ਨੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਦੇ ਨਾਅਰੇ ਨੂੰ ਮਜ਼ਬੂਤ ਕਰਦਿਆਂ 2025-26 ਵਿੱਚ ਬੁਢਾਪਾ ਪੈਨਸ਼ਨ ਸਕੀਮ ਤਹਿਤ 3,806 ਕਰੋੜ ਰੁਪਏ ਜਾਰੀ ਕੀਤੇ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਦੇ ਨਾਅਰੇ ਨੂੰ ਮਜ਼ਬੂਤ ਕਰਦਿਆਂ 2025-26 ਵਿੱਚ ਬੁਢਾਪਾ ਪੈਨਸ਼ਨ ਸਕੀਮ ਤਹਿਤ 3,806 ਕਰੋੜ ਰੁਪਏ ਜਾਰੀ ਕੀਤੇ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 11 ਫਰਵਰੀ 2026:-ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਨੂੰ ਨਾ ਸਿਰਫ਼ ਸਮਾਜ ਦਾ ਇੱਕ ਅਨਿੱਖੜਵਾਂ ਅੰਗ ਮੰਨਦੀ ਹੈ, ਸਗੋਂ ਆਪਣੀ ਜੀਵੰਤ ਵਿਰਾਸਤ ਅਤੇ ਮਾਣ ਵੀ ਮੰਨਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਵਿੱਤੀ ਸਾਲ 2025-26 ਦੌਰਾਨ ਜਨਵਰੀ 2026 ਤੱਕ ਬੁਢਾਪਾ ਪੈਨਸ਼ਨ ਯੋਜਨਾ ਤਹਿਤ 3,806 ਕਰੋੜ ਰੁਪਏ ਤੋਂ ਵੱਧ ਜਾਰੀ ਕਰਕੇ "ਸਾਡੇ ਬਜ਼ੁਰਗ, ਸਾਡਾ ਮਾਣ" ਦੇ ਨਾਅਰੇ ਨੂੰ ਅਮਲੀ ਰੂਪ ਦਿੱਤਾ ਹੈ। ਮੰਤਰੀ ਨੇ ਕਿਹਾ, "ਸੂਬੇ ਭਰ ਵਿੱਚ 23.62 ਲੱਖ ਤੋਂ ਵੱਧ ਯੋਗ ਬਜ਼ੁਰਗ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਸਕੀਮ ਅਧੀਨ ਨਿਯਮਤ ਤੌਰ 'ਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਹਰੇਕ ਯੋਗ ਬਜ਼ੁਰਗ ਨਾਗਰਿਕਾਂ ਨੂੰ 1500 ਰੁਪਏ ਦੀ ਮਹੀਨਾਵਾਰ ਪੈਨਸ਼ਨ ਦਿੱਤੀ ਜਾ ਰਹੀ ਹੈ, ਤਾਂ ਜੋ ਉਹ ਆਪਣੀ ਰੋਜ਼ਾਨਾ ਜ਼ਿੰਦਗੀ ਨੂੰ ਮਾਣ, ਸੁਰੱਖਿਆ ਅਤੇ ਆਜ਼ਾਦੀ ਨਾਲ ਜੀਅ ਸਕਣ।" ਨਿਰਵਿਘਨ ਢੰਗ ਨਾਲ ਪੈਨਸ਼ਨਾਂ ਪ੍ਰਦਾਨ ਕਰਨ ਪ੍ਰਤੀ ਸਰਕਾਰ ਦ...
ਸੁਰੱਖਿਅਤ ਇੰਟਰਨੈੱਟ ਦਿਵਸ: ਲੋਕ ਆਪਣੇ ਆਪ ਨੂੰ ਡਿਜੀਟਲ ਤੌਰ ‘ਤੇ ਸੁਰੱਖਿਅਤ ਰੱਖਣ, ਸ਼ੱਕੀ ਲਿੰਕ ‘ਤੇ ਕਲਿਕ ਨਾ ਕਰਨ: ਡੀਆਈਓ

ਸੁਰੱਖਿਅਤ ਇੰਟਰਨੈੱਟ ਦਿਵਸ: ਲੋਕ ਆਪਣੇ ਆਪ ਨੂੰ ਡਿਜੀਟਲ ਤੌਰ ‘ਤੇ ਸੁਰੱਖਿਅਤ ਰੱਖਣ, ਸ਼ੱਕੀ ਲਿੰਕ ‘ਤੇ ਕਲਿਕ ਨਾ ਕਰਨ: ਡੀਆਈਓ

Hot News
ਬਰਨਾਲਾ, 10 ਫਰਵਰੀ-    ਦਸ ਫਰਵਰੀ ਨੂੰ ਸੁਰੱਖਿਅਤ ਇੰਟਰਨੈੱਟ ਦਿਨ ਵਜੋਂ ਮਨਾਉਂਦਿਆਂ ਰਾਸ਼ਟਰੀ ਸੂਚਨਾ ਅਤੇ ਵਿਗਿਆਨ ਦਫ਼ਤਰ (ਐਨਆਈਸੀ ਬਰਨਾਲਾ) ਵੱਲੋਂ ਸੁਰੱਖਿਅਤ ਤਰੀਕੇ ਨਾਲ ਇੰਟਰਨੈੱਟ ਦੀ ਵਰਤੋਂ ਕਰਨ ਸਬੰਧੀ ਜਾਗਰੂਕਤਾ ਭਾਸ਼ਣ ਕਰਵਾਏ ਗਏ।ਇਸ ਸਬੰਧੀ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਅਤੇ ਸਕੂਲ ਆਫ਼ ਐਮੀਨੈਂਸ, ਬਰਨਾਲਾ ਵਿਖੇ ਜਾਗਰੂਕਤਾ ਭਾਸ਼ਣ ਕਰਵਾਏ ਗਏ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਸੂਚਨਾ ਅਤੇ ਵਿਗਿਆਨ ਅਫਸਰ ਸ੍ਰੀ ਜੋਨੀ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ 'ਚ ਜਿੱਥੇ ਮੋਬਾਈਲ ਫੋਨ ਇਕ ਲੋੜ ਬਣ ਚੁੱਕੀ ਹੈ ਉੱਥੇ ਇਹ ਵੀ ਜ਼ਰੂਰੀ ਹੈ ਕਿ ਅਸੀਂ ਇਸ ਦੀ ਵਰਤੋਂ ਸਮਝਦਾਰੀ ਅਤੇ ਸੰਜਮ ਨਾਲ ਕਰੀਏ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਮ ਦੇ ਸ਼ੱਕੀ ਲਿੰਕ ਉੱਤੇ ਕਲਿਕ ਨਹੀਂ ਕਰਨਾ ਚਾਹੀਦਾ ਅਤੇ ਕਿਸੇ ਵੀ ਮੋਬਾਈਲ ਐਪ ਨੂੰ ਇੰਸਟਾਲ ਕਰਦੇ ਸਮੇਂ ਬੇਲੋੜੀ ਪਰਮਿਸ਼ਨ ਨਾ ਦਿੱਤੀ ਜਾਵੇ। ਕਿਸੇ ਵੀ ਮਾਧਿਅਮ ਰਾਹੀਂ ਅਣਜਾਣ ਨੰਬਰਾਂ ਤੋਂ ਪ੍ਰਾਪਤ ਹੋਣ ਵਾਲੀ .apk ਫਾਈਲ ਨੂੰ ਇੰਸਟਾਲ ਨਾ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਆਪਣੀ ਸੰਵੇਦਨਸ਼ੀਲ ਜਾਣਕਾਰੀ ਜਿਵੇਂ ਕਿ ਓ ਟੀ ਪੀ, ਆਧਾਰ, ਪੈਨ ਜਾਂ ...
61 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਚੱਗੂਵਾਲ ਤੇ ਬਲੱਗਣ ਵਿੱਚ ਸੜਕਾਂ ਦਾ ਨਿਰਮਾਣ ਕਾਰਜਾਂ ਦੇ ਰੱਖੇ ਨੀਂਹ ਪੱਥਰ

61 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਚੱਗੂਵਾਲ ਤੇ ਬਲੱਗਣ ਵਿੱਚ ਸੜਕਾਂ ਦਾ ਨਿਰਮਾਣ ਕਾਰਜਾਂ ਦੇ ਰੱਖੇ ਨੀਂਹ ਪੱਥਰ

Hot News
ਗੁਰਦਾਸਪੁਰ, 10 ਫਰਵਰੀ ( ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ‘ਰੰਗਲਾ ਪੰਜਾਬ’ ਸਕੀਮ ਅਧੀਨ ਹਲਕਾ ਗੁਰਦਾਸਪੁਰ ਅੰਦਰ ਵਿਕਾਸ ਕਾਰਜ ਜਾਰੀ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਯਕੀਨੀ ਬਣਾਇਆ ਗਿਆ ਹੈ। ਪਿੰਡਾਂ ਵਿੱਚ ਨਿਰੰਤਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵਲੋਂ ਅੱਜ ਪਿੰਡ ਚੱਗੂਵਾਲ ਵਿਖੇ 40 ਲੱਖ ਰੁਪਏ ਅਤੇ ਪਿੰਡ ਬਲੱਗਣ ਵਿਖੇ 21.5 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਬਣਾਉਣ ਦੇ ਨੀਂਹ ਪੱਥਰ ਰੱਖੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਖੇਤਰ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਪੰਜਾਬ ਮੁੜ ਤੋਂ ਵਿਕਾਸ ਦੇ ਰਾਹ ‘ਤੇ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਸ੍ਰੀ ਰਮਨ ਬਹਿਲ ਨੇ ਹਲਕੇ ਅੰਦਰ ਕਰਵਾਏ ਜਾ ਰਹੇ ਲਗਾਤਾਰ ਵਿਕਾਸ ਵਿਕਾਸ ਕਾਰਜਾਂ ਲਈ ਉਹ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਅਤੇ ਗੁਰਦਾਸ...
ਦੂਜਾ ਦਿਨ ਜ਼ਿਲ੍ਹੇ ‘ਚ ‘ਆਪ੍ਰੇਸ਼ਨ ਪ੍ਰਹਾਰ-2’ ਤਹਿਤ ਵਿਸ਼ੇਸ਼ ਕਾਰਡਨ ਐਂਡ ਸਰਚ ਮੁਹਿੰਮ ਮੁਹਿੰਮ ਦਾ ਆਗਾਜ

ਦੂਜਾ ਦਿਨ ਜ਼ਿਲ੍ਹੇ ‘ਚ ‘ਆਪ੍ਰੇਸ਼ਨ ਪ੍ਰਹਾਰ-2’ ਤਹਿਤ ਵਿਸ਼ੇਸ਼ ਕਾਰਡਨ ਐਂਡ ਸਰਚ ਮੁਹਿੰਮ ਮੁਹਿੰਮ ਦਾ ਆਗਾਜ

Local
ਮਾਲੇਰਕੋਟਲਾ, 10 ਫਰਵਰੀ:-                   ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਈ.ਜੀ. (ਜੀ.ਆਰ.ਪੀ.) ਬਲਜੋਤ ਸਿੰਘ ਰਾਠੋਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦਾ ਨੈਟਵਰਕ ਤੋੜਨ ਲਈ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਆਰੰਭੀ ਗਈ ਹੈ।                    ਉਨ੍ਹਾਂ ਦੱਸਿਆ ਕਿ ਇਸ ਆਪ੍ਰੇਸ਼ਨ ਅਧੀਨ 72 ਘੰਟਿਆਂ ਲਈ ਵਿਸ਼ੇਸ਼ ਕਾਰਡਨ ਐਂਡ ਸਰਚ ਆਪ੍ਰੇਸ਼ਨ ਚਲਾਇਆ ਗਿਆ ਹੈ। ਇਸ ਕਾਰਵਾਈ ਤਹਿਤ ਐੱਸ.ਪੀ. (ਪੀ.ਬੀ.ਆਈ.) ਰਾਜਵਿੰਦਰ ਸਿੰਘ ਅਤੇ ਐੱਸ.ਪੀ. (ਡੀ) ਸੱਤਪਾਲ ਸ਼ਰਮਾ ਅਤੇ ਡੀ ਐੱਸ ਪੀਸ਼ ਦੀ ਅਗਵਾਈ ਹੇਠ 48 ਘੰਟਿਆਂ ਦੇ ਅੰਦਰ-ਅੰਦਰ ਜ਼ਿਲ੍ਹੇ ਦੀਆਂ ਵੱਖ-ਵੱਖ ਸੰਵੇਦਨਸ਼ੀਲ ਥਾਵਾਂ ’ਤੇ ਛਾਪੇਮਾਰੀ ਕਰਦਿਆਂ 61 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ 1 ਭਗੌੜੇ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ।          &nb...
“ਸਮਾਰਟ ਟੈਕ, ਸੁਰੱਖਿਅਤ ਵਿਕਲਪ – ਏਆਈ ਦੀ ਸੁਰੱਖਿਅਤ ਅਤੇ ਜ਼ਿੰਮੇਵਾਰ ਵਰਤੋਂ” ਵਿਸ਼ੇ ਤਹਿਤ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ

“ਸਮਾਰਟ ਟੈਕ, ਸੁਰੱਖਿਅਤ ਵਿਕਲਪ – ਏਆਈ ਦੀ ਸੁਰੱਖਿਅਤ ਅਤੇ ਜ਼ਿੰਮੇਵਾਰ ਵਰਤੋਂ” ਵਿਸ਼ੇ ਤਹਿਤ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ

Local
ਰੂਪਨਗਰ, 10 ਫਰਵਰੀ: "ਸਮਾਰਟ ਟੈਕ, ਸੁਰੱਖਿਅਤ ਵਿਕਲਪ - ਏਆਈ ਦੀ ਸੁਰੱਖਿਅਤ ਅਤੇ ਜ਼ਿੰਮੇਵਾਰ ਵਰਤੋਂ" ਵਿਸ਼ੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ (ਲੜਕੀਆਂ) ਵਿਖੇ ਅੱਜ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ। ਐਨਆਈਸੀ ਟੀਮ ਇੰਜੀਨੀਅਰ ਬੱਬਰਜੀਤ ਸਿੰਘ ਵੱਲੋਂ ਵਿਦਿਆਰਥੀਆ ਨਾਲ ਇੱਕ ਪੀਪੀਟੀ ਸਾਂਝੀ ਕੀਤੀ ਗਈ ਜਿਸ ਵਿੱਚ ਉਨ੍ਹਾਂ ਵੱਲੋਂ ਸਾਈਬਰ ਸੁਰੱਖਿਆ ਅਤੇ ਇੰਟਰਨੈਟ ਧੋਖਾਧੜੀ ਬਾਰੇ ਦੱਸਿਆ ਗਿਆ।  ਉਨ੍ਹਾਂ ਦੱਸਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਜਿੱਥੇ ਹਰ ਕੰਮ ਆਨਲਾਈਨ ਹੋ ਰਿਹਾ ਹੈ, ਉੱਥੇ ਸਾਈਬਰ ਸੁਰੱਖਿਆ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਬਣ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਨਾਗਰਿਕਾਂ ਨੂੰ ਆਪਣੇ ਡਾਟਾ ਦੀ ਸੁਰੱਖਿਆ ਲਈ ਜਾਗਰੂਕ ਕਰਨ ਦੀ ਲੋੜ ਬੇਹੱਦ ਮਹੱਤਵਪੂਰਨ ਬਣ ਚੁੱਕੀ ਹੈ। ਐਨਆਈਸੀ ਟੀਮ ਇੰਜੀਨੀਅਰ ਨੇ ਦੱਸਿਆ ਕਿ ਸਾਈਬਰ ਅਪਰਾਧ ਜਿਵੇਂ ਕਿ ਠੱਗੀ, ਹੈਕਿੰਗ, ਡਾਟਾ ਚੋਰੀ, ਫਿਸ਼ਿੰਗ ਅਤੇ ਵਾਇਰਸ ਹਮਲੇ ਰੋਜ਼ਾਨਾ ਵੱਧ ਰਹੇ ਹਨ। ਉਨ੍ਹਾਂ ਦੱਸਿਆ ਕਿ ਖਾਸ ਕਰਕੇ ਨੌਜਵਾਨਾਂ ਅਤੇ ਬਿਜ਼ਨੈਸਮੈਨਾ ਨੂੰ ਟਾਰਗਟ ਕੀਤਾ ਜਾ ਰਿਹਾ...
ਜ਼ਿਲ੍ਹੇ ‘ਚ ਅਪਰਾਧ ‘ਤੇ ਫੈਸਲਾਕੁੰਨ ਪ੍ਰਹਾਰ, 450 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ, 63 ਗ੍ਰਿਫ਼ਤਾਰ

ਜ਼ਿਲ੍ਹੇ ‘ਚ ਅਪਰਾਧ ‘ਤੇ ਫੈਸਲਾਕੁੰਨ ਪ੍ਰਹਾਰ, 450 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ, 63 ਗ੍ਰਿਫ਼ਤਾਰ

Local
ਹੁਸ਼ਿਆਰਪੁਰ, 10 ਫਰਵਰੀ:- ਏਡੀਜੀਪੀ ਇੰਟਰਨਲ ਸਿਕਿਓਰਿਟੀ ਸ਼ਿਵ ਕੁਮਾਰ ਵਰਮਾ ਨੇ ਅੱਜ ਐਸਐਸਪੀ ਸੰਦੀਪ ਕੁਮਾਰ ਮਲਿਕ ਦੀ ਮੌਜੂਦਗੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਜ਼ਿਲ੍ਹੇ ਵਿਚ ਆਪ੍ਰੇਸ਼ਨ ਪ੍ਰਹਾਰ 2.0 ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜੋ ਕਿ 9 ਫਰਵਰੀ ਤੋਂ 12 ਫਰਵਰੀ ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾ 20 ਤੋਂ 22 ਜਨਵਰੀ ਤੱਕ ਚਲਾਏ ਗਏ ਅਪਰੇਸ਼ਨ ਪ੍ਰਹਾਰ 1.0 ਦੌਰਾਨ ਸ਼ਾਨਦਾਰ ਸਫਲਤਾ ਮਿਲੀ ਸੀ, ਜਿਸਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ। ਇਸੇ ਲੜੀ ਵਿੱਚ ਆਪ੍ਰੇਸ਼ਨ ਪ੍ਰਹਾਰ 2.0 ਹੁਣ ਵਧੇਰੇ ਮਜ਼ਬੂਤ ਯੋਜਨਾਬੰਦੀ ਅਤੇ ਰਣਨੀਤੀ ਨਾਲ ਚਲਾਇਆ ਜਾ ਰਿਹਾ ਹੈ।ਏਡੀਜੀਪੀ ਵਰਮਾ ਨੇ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਸਰਗਰਮ ਗੈਂਗਸਟਰਾਂ, ਭਗੌੜਿਆਂ, ਕਤਲ ਅਤੇ ਹੋਰ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨਾ ਹੈ। ਇਸ ਮੁਹਿੰਮ  ਲਈ 450 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ 60 ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ, ਜੋ ਵੱਖ-ਵੱਖ ਥਾਣਿਆਂ ਅਤੇ ਸਬ-ਡਵੀਜ਼ਨਾਂ ਅਧੀਨ ਲਗਾ...