ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸਿਰਫ਼ ਦਿਖਾਵਾ: ਕੁਲਦੀਪ ਧਾਲੀਵਾਲ
ਚੰਡੀਗੜ੍ਹ, 10 ਫਰਵਰੀ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਯਾਤਰਾ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੇ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲਗਾਤਾਰ ਯਾਤਰਾਵਾਂ ਕੱਢ ਰਹੀ ਹੈ। ਪਰ ਸਾਡੀ ਸਰਕਾਰ ਦੀ ਸਫਲਤਾ ਤੋਂ ਬੌਖਲਾ ਕੇ ਰਾਜਪਾਲ ਸਾਹਿਬ ਨੇ ਜੋ ਆਪਣੀ ਵੱਖਰੀ ਯਾਤਰਾ ਸ਼ੁਰੂ ਕੀਤੀ ਹੈ, ਉਸ ਦਾ ਤਰੀਕਾ ਅਤੇ ਉਸ ਵਿੱਚ ਸ਼ਾਮਲ ਲੋਕ ਕਈ ਗੰਭੀਰ ਸਵਾਲ ਖੜ੍ਹੇ ਕਰਦੇ ਹਨ।
ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿਖੇ ਇੱਕ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਸਪੱਸ਼ਟ ਕੀਤਾ ਕਿ ਅਸੀਂ ਨਸ਼ਿਆਂ ਖ਼ਿਲਾਫ਼ ਕਿਸੇ ਵੀ ਮੁਹਿੰਮ ਦੇ ਵਿਰੋਧੀ ਨਹੀਂ ਹਾਂ ਅਤੇ ਚਾਹੁੰਦੇ ਹਾਂ ਕਿ ਹਰ ਵਿਅਕਤੀ ਇਸ ਲੜਾਈ ਦਾ ਹਿੱਸਾ ਬਣੇ, ਪਰ ਰਾਜਪਾਲ ਦਾ ਉਨ੍ਹਾਂ ਲੋਕਾਂ ਨੂੰ ਨਾਲ ਲੈ ਕੇ ਚੱਲਣਾ ਨਿੰਦਣਯੋਗ ਹੈ ਜੋ ਖ਼ੁਦ...








