ਨੰਗਲ ਬਾਈਸਾਈਕਲ ਟਰੱਸਟ ਵੱਲੋਂ ਨੰਗਲ ਦੀ ਸੁੰਦਰਤਾ ਨੂੰ ਵਧਾਉਣ ਲਈ ਸ਼ਲਾਘਾਯੋਗ ਉਪਰਾਲਾ- ਹਰਜੋਤ ਸਿੰਘ ਬੈਂਸ
ਨੰਗਲ 08 ਫਰਵਰੀ: ਅੱਜ ਨੰਗਲ ਵਿੱਚ ਆਯੋਜਿਤ ਕਾਈਟ ਫੈਸਟੀਵਲ ਨੰਗਲ ਵਾਈ ਸਾਈਕਲ ਟਰੱਸਟ ਵੱਲੋਂ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਸ਼ਾਮਿਲ ਹੋਏ। ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਅਤੇ ਹਲਕਾ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਨੰਗਲ ਬਾਈਸਾਈਕਲ ਟੀਮ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਹ ਟੀਮ ਨੰਗਲ ਦਾ ਨਾਮ ਦੇਸ਼ ਭਰ ਵਿੱਚ ਰੌਸ਼ਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੰਗਲ ਦੀ ਕੁਦਰਤੀ ਖੂਬਸੂਰਤੀ ਅਤੇ ਸੈਰ-ਸਪਾਟੇ ਨੂੰ ਦੁਬਾਰਾ ਉਭਾਰਨ ਲਈ ਨੰਗਲ ਬਾਈਸਾਈਕਲ ਟੀਮ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਰਨ ਫੋਰ ਯੂਨੀਇਟੀ (ਮੈਰਾਥਨ) ਅਤੇ ਸਾਈਕਲਿੰਗ ਇਵੈਂਟ ਦਾ ਆਯੋਜਨ ਕੀਤਾ ਗਿਆ ਸੀ ਅਤੇ ਹੁਣ ‘ਕਾਈਟ ਫੈਸਟੀਵਲ ਨੰਗਲ’ ਰਾਹੀਂ ਸੈਂਕੜਿਆਂ ਦੀ ਗਿਣਤੀ ਵਿੱਚ ਨੌਜਵਾਨਾਂ ਨੇ ਭਾਗ ਲਿਆ। ਇਸ ਵਿੱਚ ਚੰਡੀਗੜ੍ਹ, ਊਨਾ, ਮਹਿਤਪੁਰ, ਹਿਮਾਚਲ ਪ੍ਰਦੇਸ਼ ਸਮੇਤ ਆਸ-ਪਾਸ ਦੇ ...








