Wednesday, August 19Malwa News
Shadow

Tag: punjabi news

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਫਿਰੋਜ਼ਪੁਰ ਤੋਂ ਦੁਬਈ ਲਈ ਮਿਰਚ ਦੀ 15 ਟਨ ਪਹਿਲੀ ਖੇਪ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਫਿਰੋਜ਼ਪੁਰ ਤੋਂ ਦੁਬਈ ਲਈ ਮਿਰਚ ਦੀ 15 ਟਨ ਪਹਿਲੀ ਖੇਪ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

Local
ਫਿਰੋਜ਼ਪੁਰ, 21 ਅਪ੍ਰੈਲ 2026.-   ਮਿਰਚ ਦੀ ਕਾਸ਼ਤ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕੀਤੇ ਜਾਂਦੇ ਯਤਨਾਂ ਸਦਕਾ ਸਾਰਾਗੜ੍ਹੀ ਫਾਰਮਰਜ਼ ਪ੍ਰੋਡਿਊਸਰ ਕੰਪਨੀ ਲਿਮਟਿਡ ਦੇ ਕਿਸਾਨਾਂ ਦੇ ਸਹਿਯੋਗ ਨਾਲ ਪਹਿਲੀ ਵਾਰ ਹਰੀ ਮਿਰਚ ਦੀ 15 ਟਨ ਦੀ ਪਹਿਲੀ ਖੇਪ ਨੂੰ ਪਿੰਡ ਹਕੂਮਤ ਸਿੰਘ ਵਾਲਾ ਤੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਹਰੀ ਝੰਡੀ ਦੇ ਕੇ ਦੁਬਈ ਲਈ ਰਵਾਨਾ ਕੀਤਾ ਗਿਆ|             ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੋਈ ਹੈ ਕਿ ਪੰਜਾਬ ਵਿੱਚ ਪੈਦਾ ਹੋਈ ਹਰੀ ਮਿਰਚ ਨੂੰ ਭਾਰਤ ਤੋਂ ਬਾਹਰ ਦੁਬਈ ਭੇਜਿਆ ਜਾ ਰਿਹਾ ਹੈ| ਉਹਨਾਂ ਕਿਹਾ ਕਿ ਪੰਜਾਬ ਦੀ ਮਿਰਚ ਬਾਹਰਲੇ ਦੇਸ਼ਾਂ ਵਿੱ...
ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ  ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ  ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

Hot News
ਚੰਡੀਗੜ੍ਹ, 21 ਅਪ੍ਰੈਲ :- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਮਾਰਚ ਮਹੀਨੇ ਦੌਰਾਨ 9 ਵੱਖ-ਵੱਖ ਟਰੈਪ ਕੇਸਾਂ ਵਿੱਚ 9 ਸਰਕਾਰੀ ਅਧਿਕਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 19 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 2 ਵਿਜੀਲੈਂਸ ਇੰਕੁਆਰੀਆਂ ਵੀ ਦਰਜ ਕੀਤੀ ਗਈਆਂ ਅਤੇ ਸਰਕਾਰੀ ਅਧਿਕਾਰੀ ਵਿਰੁੱਧ ਇੱਕ ਆਮਦਨ ਤੋਂ ਵੱਧ ਸੰਪਤੀ ਦਾ ਕੇਸ ਵੀ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ 34 ਮੁਲਜ਼ਮਾਂ ਵਿਰੁੱਧ 4 ਅਪਰਾਧਿਕ ਮਾਮਲੇ ਦ...
ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

Breaking News
ਚੰਡੀਗੜ੍ਹ, 21 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਗੁਰਜੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਨੂਰਵਾਲਾ ਰੋਡ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਨੂੰ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਦਰਜ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਜਦੋਂ ਉਹ ਆਪਣੇ ਪੁੱਤਰ ਨੂੰ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਮਿਲਣ ਗਈ ਤਾਂ ਉਸਦੇ ਪੁੱਤਰ ਨੇ ਦੱਸਿਆ ਕਿ ਪੁਲਿਸ ਨੇ ਉਸਨੂੰ ਬੇਰਹਿਮੀ ਨਾਲ ਕੁੱਟਿਆ ਹੈ ਅਤੇ ਉਸਦੀ ਸੋਨੇ ਦੀ ਅੰਗੂਠੀ ਅਤੇ ਚਾਂਦੀ ਦਾ ਬਰੇਸਲੇਟ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਇਸ ਸਬੰਧੀ ਮੁਲਜ਼ਮ ਇੰਸਪੈਕਟਰ ਨੇ ਸੋਨੇ ਦੀ ਅੰ...
ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਅੰਮ੍ਰਿਤਸਰ, 21 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ 7.050 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਦੋ ਕਾਰਟੇਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦੀਪਕ ਸਿੰਘ ਉਰਫ਼ ਦੀਪੂ (22) ਵਾਸੀ ਹਰਕ੍ਰਿਸ਼ਨ ਨਗਰ ਛੇਹਰਟਾ, ਅੰਮ੍ਰਿਤਸਰ; ਪ੍ਰਿੰਸ ਸਿੰਘ ਉਰਫ਼ ਪ੍ਰਿੰਸ ਵਾਸੀ ਪਿੰਡ ਕੋਹਾਲਾ, ਅੰਮ੍ਰਿਤਸਰ; ਰਜਿੰਦਰ ਸਿੰਘ ਉਰਫ਼ ਘੁੱਦੂ (23), ਰਣਦੀਪ ਸਿੰਘ ਉਰਫ਼ ਦਿਲ (19) ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ (21) ਵਜੋਂ ਹੋਈ ਹੈ, ਤਿੰਨੋਂ ਨਿਵਾਸੀ ਪਿੰਡ ਸੈਂਸਰਾ ਕਲਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸ ‘ਤੇ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

Breaking News
ਚੰਡੀਗੜ੍ਹ, 21 ਅਪ੍ਰੈਲ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮੁਲਾਜ਼ਮ ਅਤੇ ਵਰਕਰ ਯੂਨੀਅਨਾਂ ਦੇ ਵਫ਼ਦਾਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ, ਜਿੱਥੇ ਉਨ੍ਹਾਂ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਵਿਸਥਾਰ ਨਾਲ ਸੁਣਿਆ ਅਤੇ ਜਾਇਜ਼ ਮਸਲਿਆਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ। ਮੁਲਾਜ਼ਮਾਂ ਦੀ ਭਲਾਈ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਉਨ੍ਹਾਂ ਨੇ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਨ ਅਤੇ ਵਿੱਤੀ ਪ੍ਰਵਾਨਗੀ ਦੀ ਲੋੜ ਵਾਲੇ ਮਾਮਲਿਆਂ ਵਿੱਚ ਤਜਵੀਜ਼ਾਂ ਭੇਜਣ ਦੇ ਨਿਰਦੇਸ਼ ਦਿੱਤੇ। ਇਨ੍ਹਾਂ ਮੀਟਿੰਗਾਂ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਰਟ ਐਂਡ ਕਰਾਫਟ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ, ਲਾਲ ਝੰਡਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਅਤੇ ਡੈਮੋਕ੍ਰੇਟਿਕ ਮਿਡ ਡੇ ਮੀਲ ਕੁੱਕ ਫਰੰਟ ਦੇ ਵਫ਼ਦਾਂ ਨਾਲ ਵਿਸਤ੍ਰਿਤ ਗੱਲਬਾਤ ਕੀਤੀ। ਇਸ ਤੋਂ ਇਲਾਵਾ, ਓਵਰਏਜ ਬੇਰੁਜ਼ਗਾਰ ਅਧਿਆਪਕ ਯੂਨੀਅਨ ਅਤੇ ਪੰਜਾਬ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਵੀ ਵਿਆਪਕ ਵਿਚਾਰ-ਵਟਾਂਦਰਾ ਕੀਤਾ।  ਵਿੱਤ ਮੰਤਰੀ ਨੇ ਗੱਲਬਾਤ ਦੌਰਾਨ ਯੂਨੀਅਨ ਆਗੂਆਂ ਵੱਲੋਂ ਉਠ...
ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

Breaking News
ਚੰਡੀਗੜ੍ਹ, 21 ਅਪ੍ਰੈਲ- ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ ਲਈ ਵਿਸ਼ਵ-ਵਿਆਪੀ ਪਹੁੰਚ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਰਥਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੇ ਆਪਸੀ ਸੰਪਰਕ ਨੂੰ ਉਤਸ਼ਾਹਿਤ ਕਰਨ ਲਈ ਹੰਭਲਾ ਜਾਰੀ ਹੈ। ਚੇਅਰਪਰਸਨ ਮਿਸ ਐਡਿਥ ਨੋਰਡਮੈਨ ਦੀ ਅਗਵਾਈ ਵਾਲੇ ਨੀਦਰਲੈਂਡਜ਼ ਇੰਡੀਆ ਚੈਂਬਰ ਆਫ਼ ਕਾਮਰਸ ਐਂਡ ਟਰੇਡ ਨਾਲ ਰਣਨੀਤਕ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਅਤੇ ਨੀਦਰਲੈਂਡਜ਼ ਵਿਚਕਾਰ ਦੁਵੱਲੇ ਵਪਾਰਕ ਸਬੰਧਾਂ ਨੂੰ ਵਧਾਉਣ ਅਤੇ ਨਿਵੇਸ਼ ਪ੍ਰਵਾਹ ਨੂੰ ਉਤਸ਼ਾਹਿਤ ਕਰਨ ਦੀ ਵਕਾਲਤ ਕੀਤੀ। ਉਨ੍ਹਾਂ ਨੇ ਵੈਲਯੂ ਐਡੀਸ਼ਨ, ਬਰਾਮਦ ਆਧਾਰਤ ਵਿਕਾਸ ਅਤੇ ਵਿਸ਼ਵ ਸਪਲਾਈ ਚੇਨਾਂ ਨਾਲ ਤਾਲਮੇਲ, ਖ਼ਾਸ ਕਰ ਕੇ ਫੂਡ ਪ੍ਰੋਸੈਸਿੰਗ ਅਤੇ ਨਿਰਮਾਣ ਵਰਗੇ ਖੇਤਰਾਂ ਵਿੱਚ ਪੰਜਾਬ ਦੇ ਰਣਨੀਤਕ ਫੋਕਸ ਨੂੰ ਵੀ ਉਜਾਗਰ ਕੀਤਾ। ਭਗਵੰਤ ਸਿੰਘ ਮਾਨ ਨੇ ਐਨ.ਆਈ.ਸੀ.ਸੀ.ਟੀ. ਨੂੰ ਪੰਜਾਬ ਨੂੰ ਹਾਲੈਂਡ ਦੇ ਉੱਦਮਾਂ ਨਾਲ ਜੋੜਨ ਅਤੇ ਸੈਕਟਰ-ਵਿਸ਼ੇਸ਼ ਰੁਝੇਵਿਆਂ ਅਤੇ ਵਪਾਰਕ ਵਫ਼ਦਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ...
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

Breaking News
ਚੰਡੀਗੜ੍ਹ, 21 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਾਲੈਂਡ ਦੇ ਮਸ਼ਹੂਰ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਹਾਕੀ ਨੂੰ ਹੋਰ ਮਜ਼ਬੂਤ ਕਰਨ, ਖ਼ਾਸ ਕਰ ਕੇ ਵੱਕਾਰੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਤਿਆਰੀ ਲਈ ਉਨ੍ਹਾਂ ਦੀ ਮੁਹਾਰਤ ਦਾ ਲਾਹਾ ਲੈਣ ਦੀ ਪੇਸ਼ਕਸ਼ ਕੀਤੀ। ਵਿਸਤਾਰ ਨਾਲ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਹਾਕੀ ਅਤੇ ਖੇਡਾਂ ਦੇ ਵਿਆਪਕ ਵਾਤਾਵਰਨ ਬਾਰੇ ਚਰਚਾ ਕੀਤੀ, ਕੌਮੀ ਖੇਡ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਸਰਕਾਰ ਦੀ ਵਚਨਬੱਧਤਾ `ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਫਲੋਰਿਸ ਜਾਨ ਬੋਵਲੈਂਡਰ ਦੇ ਅਸਾਧਾਰਨ ਹੁਨਰ ਅਤੇ ਹਾਕੀ ਵਿੱਚ ਅਥਾਹ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਫਲੋਰਿਸ ਦਾ ਸ਼ਾਨਦਾਰ ਕਰੀਅਰ ਦੁਨੀਆ ਭਰ ਦੇ ਨੌਜਵਾਨ ਖਿਡਾਰੀਆਂ ਨੂੰ ਪ੍ਰੇਰਿਤ ਕਰਦਾ ਹੈ। ਉਲੰਪੀਅਨ ਬੋਵਲੈਂਡਰ ਨੂੰ ਪੰਜਾਬ ਆਉਣ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਦੇ ਹੁਨਰ ਨੂੰ ਹੋਰ ਤਰਾਸ਼ਣ ਲਈ ਪੰਜਾਬ ਇਸ ਗੱਲ ਦਾ ਇੱਛੁਕ ਹੈ ਕਿ ਫਲੋਰਿਸ ਪੰਜਾਬ ਦ...
ਪੁਡੂਚੇਰੀ ਦੇ ਉਪ-ਰਾਜਪਾਲ ਕੈਲਾਸ਼ਨਾਥਨ ਵੱਲੋਂ ਸਿੱਖਾਂ ਦੇ ਯੋਗਦਾਨ ਤੇ ਰਾਸ਼ਟਰ ਨਿਰਮਾਣ ‘ਚ ਭੂਮਿਕਾ ਦੀ ਸਰਾਹਨਾ

ਪੁਡੂਚੇਰੀ ਦੇ ਉਪ-ਰਾਜਪਾਲ ਕੈਲਾਸ਼ਨਾਥਨ ਵੱਲੋਂ ਸਿੱਖਾਂ ਦੇ ਯੋਗਦਾਨ ਤੇ ਰਾਸ਼ਟਰ ਨਿਰਮਾਣ ‘ਚ ਭੂਮਿਕਾ ਦੀ ਸਰਾਹਨਾ

Global News
ਪੁਡੂਚੇਰੀ, 20 ਅਪ੍ਰੈਲ 2026 : ਪੁਡੂਚੇਰੀ ਕੇਂਦਰੀ ਸਾਸ਼ਤ ਪ੍ਰਦੇਸ਼ ਦੇ ਉਪ-ਰਾਜਪਾਲ ਕੇ. ਕੈਲਾਸ਼ਨਾਥਨ ਨੇ ਐਤਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਉੱਥੋਂ ਦੇ ਗੁਰਦੁਆਰਾ ਸਾਹਿਬ ਵਿਖੇ ਸਿੱਖ ਸੰਗਤ ਨਾਲ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਾਵਨ ਮੌਕੇ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਪੁਡੂਚੇਰੀ, ਚੇਨਈ ਅਤੇ ਨੇੜਲੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਕੱਠੇ ਹੋਏ ਜਿਸ ਨਾਲ ਗਹਿਰੀ ਆਤਮਿਕਤਾ ਅਤੇ ਸਾਂਝੀ ਸਦਭਾਵਨਾ ਦਾ ਧਾਰਮਿਕ ਮਾਹੌਲ ਬਣਿਆ ਹੋਇਆ ਸੀ।ਸੰਗਤਾਂ ਨੂੰ ਸੰਬੋਧਨ ਕਰਦਿਆਂ ਉਪ-ਰਾਜਪਾਲ ਨੇ ਦੇਸ਼ ਦੀ ਤਰੱਕੀ ਅਤੇ ਵਿਕਾਸ ਵਿੱਚ ਸਿੱਖ ਕੌਮ ਵੱਲੋਂ ਪਾਏ ਮਹੱਤਵਪੂਰਨ ਯੋਗਦਾਨ ਦਾ ਜ਼ਿਕਰ ਕਰਦਿਆਂ ਸਿੱਖਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਿੱਖ ਕੌਮ ਦੀ ਸ਼ਾਨਦਾਰ ਵਿਰਾਸਤ, ਬਲਿਦਾਨਾਂ, ਸੇਵਾ ਭਾਵਨਾ ਅਤੇ ਦੇਸ਼ ਭਲਾਈ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕੀਤਾ। ਸੇਵਾ ਅਤੇ ਲੰਗਰ ਵਰਗੇ ਸਿੱਖ ਸਿਧਾਂਤਾਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੇ ਇਸ ਪ੍ਰਥਾ ਨੂੰ ਨਿਸ਼ਕਾਮ ਸੇਵਾ ਅਤੇ ਸਮਾਜਿਕ ਸਮਾਨਤਾ ਦੀ ਸਦੀਵੀ ਉਦਾਹਰਨ ਦੱਸਿਆ ਜੋ ਸਮਾਜ ਨੂੰ ਲਗਾਤਾਰ ਪ੍ਰੇਰਿਤ ਕਰਦੇ ਹਨ।ਗੁਰਦੁਆਰਾ...
ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

Punjab News
ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ ਅਤੇ ਹੁਣ ਤੱਕ ਹੋਈ 28 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ ‘ਚੋਂ 24 ਲੱਖ ਮੀਟਰਿਕ ਟਨ ਤੋਂ ਵੱਧ ਫਸਲ ਖਰੀਦੀ ਜਾ ਚੁੱਕੀ ਹੈ। ਦਾਣਾ ਮੰਡੀ ਵਿਖੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਸੰਬੰਧਤ ਅਧਿਕਾਰੀਆਂ ਸਮੇਤ ਪਹੁੰਚੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੇੜਲੇ ਪਿੰਡ ਬਸਤੀ ਦੇ ਕਿਸਾਨ ਜੈਲ਼ਾ ਦੀ ਢੇਰੀ ਦੀ ਖ਼ਰੀਦ ਕਰਵਾਉਂਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿਚ ਖ਼ਰੀਦ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਜਿਸ ਕਰਕੇ ਕਿਸਾਨਾਂ ਨੂੰ ਫ਼ਸਲ ਵੇਚਣ ਵਿਚ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ । ਉਨ੍ਹਾਂ ਕਿਹਾ ਕਿ ਕਣਕ ਦੀ ਖ਼ਰੀਦ ਬਦਲੇ ਘੱਟੋ-ਘੱਟ ਸਮਰਥਨ ਮੁੱਲ 2585 ਦੇ ਹਿਸਾਬ ਨਾਲ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿਚ 647 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ...
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ

Local
ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ  ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਇੱਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਪਲੇਸਮੈਂਟ ਅਫਸਰ ਸ੍ਰੀ ਦਲਜੀਤ ਸਿੰਘ ਬਰਾੜ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਅਜਾਇਲ ਫਿਊਚਰ ਕੰਪਨੀ ਵੱਲੋਂ ਵੈੱਲਨੈਸ ਐਡਵਾਇਜ਼ਰ ਦੀ ਅਸਾਮੀ ਲਈ ਇੰਟਰਵਿਊ ਕਰਵਾਏ ਗਏ। ਕੈਂਪ ਵਿੱਚ ਕੁੱਲ 87 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ। ਪਲੇਸਮੈਂਟ ਅਫਸਰ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਭਰਤੀ ਪ੍ਰਕਿਰਿਆ ਪੂਰੀ ਹੋਣ ਉਪਰੰਤ 51 ਯੋਗ ਪ੍ਰਾਰਥੀਆਂ ਦੀ ਚੋਣ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਪਲੇਸਮੈਂਟ ਕੈਂਪ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਿੱਚ ਮਦਦਗਾਰ ਸਾਬਤ ਹੋ ਰਹੇ ਹਨ।...