Saturday, April 4Malwa News
Shadow

Tag: punjabi news

ਲੱਕੀ ਓਬਰਾਏ ਕਤਲ ਕੇਸ: ਡੀਜੀਪੀ ਗੌਰਵ ਯਾਦਵ ਨੇ ਵਾਰਦਾਤ ਵਾਲੀ ਥਾਂ ਦਾ ਲਿਆ ਜਾਇਜ਼ਾ; ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਦਾ ਦਿੱਤਾ ਭਰੋਸਾ

ਲੱਕੀ ਓਬਰਾਏ ਕਤਲ ਕੇਸ: ਡੀਜੀਪੀ ਗੌਰਵ ਯਾਦਵ ਨੇ ਵਾਰਦਾਤ ਵਾਲੀ ਥਾਂ ਦਾ ਲਿਆ ਜਾਇਜ਼ਾ; ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਦਾ ਦਿੱਤਾ ਭਰੋਸਾ

Hot News
ਚੰਡੀਗੜ੍ਹ/ਜਲੰਧਰ, 6 ਫਰਵਰੀ:=ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਆਮ ਆਦਮੀ ਪਾਰਟੀ (ਆਪ) ਦੇ ਕਾਰਜਕਾਰੀ ਸਤਵਿੰਦਰਪਾਲ ਸਿੰਘ ਉਰਫ਼ ਲੱਕੀ ਓਬਰਾਏ ਦੇ ਕਤਲ ਸਬੰਧੀ ਚੱਲ ਰਹੀ ਜਾਂਚ ਦਾ ਜਾਇਜ਼ਾ ਲੈਣ ਲਈ ਨੇ ਅੱਜ ਜਲੰਧਰ ਵਿਖੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ  ਉੱਚ-ਪੱਧਰੀ ਮੀਟਿੰਗ ਕੀਤੀ। ਉਨ੍ਹਾਂ ਨੇ ਖੁਦ ਵਾਰਦਾਤ ਵਾਲੀ ਥਾਂ ’ਤੇ ਜਾ ਕੇ ਮੌਕੇ ਦਾ ਜਾਇਜ਼ਾ ਵੀ ਲਿਆ। ਵਾਰਦਾਤ ਵਾਲੀ ਥਾਂ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ  ਡੀਜੀਪੀ ਨੇ, ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਦ੍ਰਿੜ ਇਰਾਦੇ ਨੂੰ ਦੁਹਰਾਉਂਦਿਆਂ ਕਿਹਾ ਕਿ ਇਸ ਅਪਰਾਧ ਦੇ ਦੋਸ਼ੀਆਂ ਨੂੰ ਜਲਦ ਕਾਬੂ ਕਰਕੇ ਕਾਨੂੰਨ ਅਨੁਸਾਰ ਮਿਸਾਲੀ ਸਜ਼ਾ ਦਿਵਾਈ ਜਾਵੇਗੀ। ਇਸ ਦੌਰਾਨ ਉਨ੍ਹਾਂ ਦੇ ਨਾਲ ਜਲੰਧਰ ਦੇ ਪੁਲਿਸ ਕਮਿਸ਼ਨਰ (ਸੀਪੀ) ਧਨਪ੍ਰੀਤ ਕੌਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ‘‘ਮੁੱਖ ਮੰਤਰੀ ਸਾਹਿਬ ਨਿੱਜੀ ਤੌਰ ’ਤੇ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਲਗਾਤਾਰ ਘਟਨਾਕ੍ਰਮ ਬਾਰੇ ਅਪਡੇਟ ਦਿੱਤੇ ਜਾ ਰਹੇ ਹਨ’’।  ...
ਗੈਂਗਸਟਰਾਂ ‘ਤੇ ਵਾਰ’ ਦਾ 18ਵਾਂ ਦਿਨ: ਪੰਜਾਬ ਪੁਲਿਸ ਨੇ 601ਥਾਵਾਂ ‘ਤੇ ਕੀਤੀ ਛਾਪੇਮਾਰੀ; 208 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 18ਵਾਂ ਦਿਨ: ਪੰਜਾਬ ਪੁਲਿਸ ਨੇ 601ਥਾਵਾਂ ‘ਤੇ ਕੀਤੀ ਛਾਪੇਮਾਰੀ; 208 ਕਾਬੂ

Hot News
ਚੰਡੀਗੜ੍ਹ, 6 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 18ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 601 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ  20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੇ 18ਵੇਂ ਦਿਨ, ਪੁਲਿਸ ਟੀਮਾਂ ਨੇ 208 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ 10  ਜ਼ਿੰਦਾ ਕਾਰਤੂਸਾਂ ਸਮੇਤ ਚਾਰ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆ...
ਸਰਕਾਰੀ ਕਾਲਜ ਰੋਪੜ ਵਿਖੇ ਰੋਟਰੀ ਕਲੱਬ ਰੂਪਨਗਰ ਵੱਲੋਂ ਬ੍ਰੈਸਟ ਕੈਂਸਰ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ

ਸਰਕਾਰੀ ਕਾਲਜ ਰੋਪੜ ਵਿਖੇ ਰੋਟਰੀ ਕਲੱਬ ਰੂਪਨਗਰ ਵੱਲੋਂ ਬ੍ਰੈਸਟ ਕੈਂਸਰ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ

Local
ਰੂਪਨਗਰ, 06 ਫਰਵਰੀ: ਸਰਕਾਰੀ ਕਾਲਜ ਰੋਪੜ ਵਿਖੇ ਰੋਟਰੀ ਕਲੱਬ ਰੂਪਨਗਰ ਵੱਲੋਂ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਕਾਲਜ ਦੇ ਰੈੱਡ ਰਿਬਨ ਕਲੱਬ ਅਤੇ ਐਚ.ਈ.ਆਈ.ਐਸ. ਵਿਭਾਗ ਦੇ ਸਹਿਯੋਗ ਨਾਲ ਬ੍ਰੈਸਟ ਕੈਂਸਰ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ।  ਪ੍ਰੋਗਰਾਮ ਦੀ ਸ਼ੁਰੂਆਤ ਪ੍ਰੋ. ਮੀਨਾ ਕੁਮਾਰੀ ਵੱਲੋਂ ਆਏ ਹੋਏ ਮਹਿਮਾਨਾਂ ਦੇ ਸਵਾਗਤ ਨਾਲ ਕੀਤੀ ਗਈ ਅਤੇ ਰੋਟਰੀ ਕਲੱਬ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੀ ਸ਼ਲਾਘਾ ਕੀਤੀ ਗਈ।  ਇਸ ਪ੍ਰੋਗਰਾਮ ਦੇ ਮੌਕੇ ਮੁੱਖ ਵਕਤਾ ਰੋਟੇਰੀਅਨ ਡਾ. ਮਨਪ੍ਰੀਤ ਕੌਰ ਨੇ ਬ੍ਰੈਸਟ ਕੈਂਸਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਕੈਂਸਰ ਦੇ ਲੱਛਣ, ਸਮੇਂ ਸਿਰ ਜਾਂਚ ਦੀ ਮਹੱਤਤਾ, ਸਵੈ-ਜਾਂਚ, ਸ਼ੁਰੂਆਤੀ ਪੜਾਅ ‘ਚ ਪਛਾਣ ਅਤੇ ਇਲਾਜ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਕਿਹਾ ਕਿ ਡਰ ਜਾਂ ਝਿਜਕ ਕਾਰਨ ਜਾਂਚ ਟਾਲਣੀ ਨਹੀਂ ਚਾਹੀਦੀ ਅਤੇ ਸਿਹਤਮੰਦ ਜੀਵਨਸ਼ੈਲੀ, ਸੰਤੁਲਿਤ ਖੁਰਾਕ ਤੇ ਨਿਯਮਿਤ ਮੈਡੀਕਲ ਚੈਕਅੱਪ ਅਪਣਾਉਣੇ ਚਾਹੀਦੇ ਹਨ।  ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਰੈੱਡ ਰਿਬਨ ਕਲੱਬ ਦੇ ਡਾ. ਅਨੂ ...
ਘੱਟ ਖਰਚੇ ਉੱਤੇ ਨਵੀ ਤਕਨੀਕ ਦੀ ਖੇਤੀ ਮਸ਼ੀਨਰੀ ਕਿਸਾਨਾਂ ਦੀ ਆਮਦਨ ‘ਚ ਸਹਾਈ: ਡਿਪਟੀ ਕਮਿਸ਼ਨਰ

ਘੱਟ ਖਰਚੇ ਉੱਤੇ ਨਵੀ ਤਕਨੀਕ ਦੀ ਖੇਤੀ ਮਸ਼ੀਨਰੀ ਕਿਸਾਨਾਂ ਦੀ ਆਮਦਨ ‘ਚ ਸਹਾਈ: ਡਿਪਟੀ ਕਮਿਸ਼ਨਰ

Hot News
ਮਾਨਸਾ, 6 ਫਰਵਰੀ:- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕਿਸਾਨਾਂ ਪਾਸੋਂ ਸਮੈਮ (ਸਬ ਮਿਸ਼ਨ ਆਨ ਐਗਰੀਕਲਚਰ ਮੈਕੇਨਾਈਜੇਸ਼ਨ) ਅਤੇ ਸੀ.ਡੀ.ਪੀ. (ਕਰਾਪ ਡਾਈਵਰਸੀਫਿਕੇਸ਼ਨ ਪ੍ਰੋਗਰਾਮ) ਸਕੀਮ ਸਾਲ 2025—26 ਦੌਰਾਨ ਖੇਤੀਬਾੜੀ ਨਾਲ ਸਬੰਧਤ ਵੱਖ ਵੱਖ ਮਸ਼ੀਨਾ 'ਤੇ ਸਬਸਿਡੀ ਮੁਹੱਈਆ ਕਰਵਾਉਣ ਲਈ 04 ਦਸੰਬਰ 2025 ਤੱਕ ਆਨਲਾਇਨ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ।ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਵੱਲੋਂ ਕਿਸਾਨਾਂ ਦੀ ਹਾਜ਼ਰੀ ਵਿੱਚ ਅਪਲਾਈ ਹੋਈਆਂ ਅਰਜ਼ੀਆਂ ਦੇ ਬਿਨੈਕਾਰਾਂ ਦਾ ਡਰਾਅ ਕੱਢ ਕੇ ਸੀਨੀਅਰਤਾ ਸੂਚੀ ਤਿਆਰ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਰਾਅ ਕੱਢਣ ਦਾ ਮੁੱਖ ਮੰਤਵ ਹੈ ਕਿ ਨਿਰੋਲ ਮੈਰਿਟ ਦੇ ਆਧਾਰ ’ਤੇ ਕਿਸਾਨਾਂ ਨੂੰ ਸਬਸਿਡੀ ਮਿਲ ਸਕੇ । ਸਕੀਮ ਦਾ ਮੁੱਖ ਮੰਤਵ ਕਿਸਾਨਾਂ ਨੂੰ ਘੱਟ ਖਰਚੇ 'ਤੇ ਨਵੀ ਤਕਨੀਕ ਦੀ ਖੇਤੀ ਮਸ਼ੀਨਰੀ ਮੁਹੱਈਆਂ ਕਰਵਾ ਕੇ ਉਹਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਮੁੱਖ ਖੇਤੀਬਾੜੀ ਅਫਸਰ ਡਾ. ਹਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਨ੍ਹਾਂ ਸਕੀਮ...
ਪਿੰਡ ਮਿੱਡਾ ‘ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਲਈ ਹੈਲਥ ਕਾਰਡ ਬਣਾਉਣ ਦੀ ਸ਼ੁਰੂਆਤ – ਖੁੱਡੀਆਂ

ਪਿੰਡ ਮਿੱਡਾ ‘ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਲਈ ਹੈਲਥ ਕਾਰਡ ਬਣਾਉਣ ਦੀ ਸ਼ੁਰੂਆਤ – ਖੁੱਡੀਆਂ

Hot News
ਲੰਬੀ, 06 ਫਰਵਰੀ:- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਪੱਖੋਂ ਮਿਆਰੀ ਅਤੇ ਭਰੋਸੇਯੋਗ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਅਮਲੀ ਜਾਮਾ ਪਾਉਂਦਿਆਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਅਧੀਨ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਹਲਕੇ ਦੇ ਪਿੰਡ ਮਿੱਡਾ ਵਿਖੇ ਲਗਾਏ ਗਏ ਸਿਹਤ ਕੈਂਪ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ 50 ਹੈਲਥ ਕਾਰਡ ਤਿਆਰ ਕੀਤੇ ਗਏ, ਜਦਕਿ 70 ਲਾਭਪਾਤਰੀਆਂ ਦੀਆਂ ਅਪੋਇੰਟਮੈਂਟਾਂ ਬੁੱਕ ਕੀਤੀਆਂ ਗਈਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਹਰ ਘਰ ਤੱਕ ਪਹੁੰਚਾਉਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਕਿਸੇ ਵੀ ਪਰਿਵਾਰ ਨੂੰ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ, ਬਿਨਾਂ ਕਿਸੇ ਭੇਦਭਾਵ ਦੇ, ...
ਰਾਜਪਾਲ ਪੰਜਾਬ ਦੀ ਅਗਵਾਈ ਹੇਠ  ਫਾਜ਼ਿਲਕਾ ਜ਼ਿਲ੍ਹੇ ‘ਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ 11 ਤੇ 12 ਫ਼ਰਵਰੀ ਨੂੰ : ਅਮਰਪ੍ਰੀਤ ਕੌਰ ਸੰਧੂ

ਰਾਜਪਾਲ ਪੰਜਾਬ ਦੀ ਅਗਵਾਈ ਹੇਠ  ਫਾਜ਼ਿਲਕਾ ਜ਼ਿਲ੍ਹੇ ‘ਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ 11 ਤੇ 12 ਫ਼ਰਵਰੀ ਨੂੰ : ਅਮਰਪ੍ਰੀਤ ਕੌਰ ਸੰਧੂ

Hot News
ਫਾਜ਼ਿਲਕਾ, 06 ਫਰਵਰੀ- ਪੰਜਾਬ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰਾਜਪਾਲ ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਵੱਡੀ ਪਹਿਲਕਦਮੀ ਤਹਿਤ ਜ਼ਿਲ੍ਹਾ ਫਾਜ਼ਿਲਕਾ ਵਿੱਚ 11 ਤੇ 12 ਫ਼ਰਵਰੀ ਨੂੰ ‘ਨਸ਼ਿਆਂ ਵਿਰੁੱਧ ਪੈਦਲ ਯਾਤਰਾ’ ਕੱਢੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਪੈਦਲ ਯਾਤਰਾ ਦੀਆਂ ਅਗਾਉ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਵੱਲੋਂ ਮੁਕੰਮਲ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਰਾਜਪਾਲ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਦੌਰੇ ਅਤੇ ਪੈਦਲ ਯਾਤਰਾ ਸਬੰਧੀ ਤਿਆਰੀਆਂ ਨੂੰ ਸਮੇਂ ਰਹਿੰਦੇ ਮੁਕੰਮਲ ਕਰਨ ਨੂੰ ਲੈ ਕੇ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਤੀ 11 ਫਰਵਰੀ 2026 ਨੂੰ ਮਾਨਯੋਗ ਰਾਜਪਾਲ ਪੰਜਾਬ ਜੀ ਫਾਜ਼ਿਲਕਾ ਦੇ ਜੱਟਵਾਲੀ ਮੁੜ ਵਸੇਬਾ ਕੇਂਦਰ ਦਾ ਦੌਰਾ ਕਰਨਗੇ। ਇਸ ਉਪਰੰਤ ਸੰਜੀਵ ਸਿਨੇਮਾ ਫਾਜ਼ਿਲਕਾ ਤੋਂ ਘੰਟਾ ਘਰ ਫਾਜ਼ਿਲਕਾ...
ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਗੰਨਾ ਸੈਮੀਨਾਰ-100 ਤੋਂ ਵੱਧ ਕਿਸਾਨਾਂ ਨੇ ਲਿਆ ਹਿੱਸਾ

ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਗੰਨਾ ਸੈਮੀਨਾਰ-100 ਤੋਂ ਵੱਧ ਕਿਸਾਨਾਂ ਨੇ ਲਿਆ ਹਿੱਸਾ

Hot News
ਬਟਾਲਾ, 6 ਫਰਵਰੀ ( ) ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਮਿੱਲ ਦੇ ਜਨਰਲ ਮੈਨੇਜਰ ਸ੍ਰੀਮਤੀ ਕਿਰਨਦੀਪ ਕੌਰ ਬੋਪਾਰਾਏ ਦੀ ਅਗਵਾਈ ਹੇਠ ਗੰਨਾ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ 100 ਤੋਂ ਵੱਧ ਕਿਸਾਨਾਂ ਵੱਲੋਂ ਹਿੱਸਾ ਲਿਆ ਗਿਆ। ਇਸ ਮੌਕੇ ਗੰਨੇ ਦੀ ਕਾਸ਼ਤ ਨਾਲ ਸਬੰਧਤ ਇਸ ਸੈਮੀਨਾਰ ਵਿੱਚ ਡਾ: ਨਵਦੀਪ ਸਿੰਘ ਜਮਵਾਲ ਪਲਾਂਟ ਬਰੀਡਰ, ਡਾ: ਰਾਜਿੰਦਰ ਕੁਮਾਰ ਕੀਟ ਵਿਗਿਆਨੀ ਅਤੇ ਮੈਡਮ ਰੇਨੂੰ, ਸਹਾਇਕ ਗੰਨਾ ਵਿਕਾਸ ਅਫ਼ਸਰ ਅੰਮ੍ਰਿਤਸਰ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ। ਸੈਮੀਨਾਰ ਵਿੱਚ ਗੰਨੇ ਦੀਆਂ ਵੱਖ-ਵੱਖ ਕਿਸਮਾਂ ਦੀ ਕਾਸ਼ਤ ਅਤੇ ਗੰਨੇ ਦੀ ਖੇਤੀ ਦੇ ਮਸ਼ੀਨੀਕਰਨ ਬਾਰੇ ਵਿਸਥਾਰ-ਪੂਰਵਕ ਚਾਨਣਾ ਪਾਇਆ ਗਿਆ ਅਤੇ ਗੰਨੇ ਦੀ ਫਸ਼ਲ ਤੇ ਕੀੜੇ-ਮਕੌੜੇ ਅਤੇ ਬਿਮਾਰੀਆਂ ਦੇ ਹਮਲੇ ਦੀ ਪਛਾਣ ਕਰਨ ਅਤੇ ਇਸਦੀ ਰੋਕਥਾਮ ਬਾਰੇ ਵਿਸਥਾਰ- ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕਿਸਾਨਾਂ ਨੇ ਆਪਣੇ ਸੁਝਾਅ ਵੀ ਪੇਸ਼ ਕੀਤੇ। ਗੰਨੇ ਦੀ ਬਿਜਾਈ ਲਈ ਸੀਡ ਨਰਸਰੀਆਂ ਰਾਖਾਵੀਆਂ ਕਰਨ ਅਤੇ ਸਿੰਗਲ ਬੱਡ ਰਾਹੀ ' ਸੀਡ ਸੇਪਲਿੰਗ ਵਿਧੀ ਤਹਿਤ ਗੰਨੇ ਦੀਆਂ ਸੀਡ ਨਰਸਰੀਆਂ ਦੀ ਬਿਜਾਈ ਕਰਨ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਫੀਲ...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਮੀਡੀਆ ਅਤੇ ਚੋਣਾਂ ਬਾਰੇ ਵਿਸ਼ੇਸ਼ ਵਿਚਾਰ ਚਰਚਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਮੀਡੀਆ ਅਤੇ ਚੋਣਾਂ ਬਾਰੇ ਵਿਸ਼ੇਸ਼ ਵਿਚਾਰ ਚਰਚਾ

Breaking News
ਚੰਡੀਗੜ੍ਹ, 6 ਫਰਵਰੀ:- ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਅਨਿੰਦਿਤਾ ਮਿਤਰਾ ਨੇ ਅੱਜ ਪੰਜਾਬ ਯੂਨੀਵਰਸਿਟੀ ਦੇ ਜਨ ਸੰਚਾਰ ਦੇ 34 ਵਿਦਿਆਰਥੀਆਂ ਨਾਲ ਇੱਕ ਜਾਣਕਾਰੀ ਭਰਪੂਰ ਸੰਵਾਦ ਸੈਸ਼ਨ ਕੀਤਾ। ਇਸ ਸੈਸ਼ਨ ਨਾਲ ਵਿਦਿਆਰਥੀਆਂ ਨੂੰ ਵਿਸ਼ੇਸ਼ ਵਿਚਾਰ ਚਰਚਾ ਲਈ ਇੱਕ ਪਲੇਟਫਾਰਮ ਮਿਲਿਆ, ਜਿਸ ਵਿੱਚ ਉਨ੍ਹਾਂ ਨੇ ਵੋਟਰ ਜਾਗਰੂਕਤਾ, ਚੋਣ ਭਾਗੀਦਾਰੀ ਅਤੇ ਸਮਕਾਲੀ ਸੰਚਾਰ ਅਭਿਆਸਾਂ ਨਾਲ ਸਬੰਧਤ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ। ਇਹ ਸੈਸ਼ਨ ਉਤਸ਼ਾਹ ਅਤੇ ਉਤਸੁਕਤਾ ਭਰਪੂਰ ਰਿਹਾ। ਇਸ ਦੌਰਾਨ ਵਿਦਿਆਰਥੀਆਂ ਨੇ ਆਧੁਨਿਕ ਸੰਚਾਰ ਸਾਧਨਾਂ ਤੇ ਆਊਟਰੀਚ ਤਰੀਕਿਆਂ ਨੂੰ ਚੋਣਾਂ ਬਾਰੇ ਜਨਤਕ ਜਾਗਰੂਕਤਾ, ਖਾਸ ਕਰਕੇ ਨੌਜਵਾਨਾਂ ਅਤੇ ਪਹਿਲੀ ਵਾਰ ਵੋਟਰਾਂ ਵਿੱਚ ਵਧਾਉਣ ਲਈ ਕਿਵੇਂ ਵਰਤਿਆ ਜਾ ਸਕਦਾ ਹੈ, ਵਰਗੇ ਕਈ ਅਹਿਮ ਵਿਸ਼ੇ ‘ਤੇ ਵਿਆਪਕ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਵਿਦਿਆਰਥੀਆਂ ਨੇ ਹਰੇਕ ਵਰਗ ਦੇ ਲੋਕਾਂ ਤੱਕ ਪਹੁੰਚ ਵਿੱਚ ਮੀਡੀਆ ਅਤੇ ਡਿਜੀਟਲ ਪਲੇਟਫਾਰਮਾਂ ਦੀ ਅਹਿਮ ਭੂਮਿਕਾ ਬਾਰੇ ਵੀ ਚਰਚਾ ਕੀਤੀ। ਅਨਿੰਦਿਤਾ ਮਿਤਰਾ ਨੇ ਸਹੀ ਜਾਣਕਾਰੀ ਦਾ ਪ੍ਰਸਾਰ ਕਰਨ, ਜਨਤਕ ਵਿਚਾਰਾਂ ਨੂੰ ਸਹੀ ਆਕਾਰ ...
ਸੰਤ ਸਮਾਜ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਾਨਦਾਰ ਪ੍ਰਬੰਧਾਂ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ

ਸੰਤ ਸਮਾਜ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਾਨਦਾਰ ਪ੍ਰਬੰਧਾਂ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ

Breaking News
*ਖੁਰਾਲਗੜ੍ਹ, 6 ਫਰਵਰੀ*: ਸੰਤ ਸਮਾਜ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ’ਤੇ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਤੋਂ ਪ੍ਰਭਾਵਿਤ ਹੁੰਦਿਆਂ ਇਸ ਨੇਕ ਕਾਰਜ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਨਿਰਮਲ ਦਾਸ ਜੀ ਜੌੜੇ ਵਾਲੇ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਸਾਧੂ ਸੰਪਰਦਾ ਸੁਸਾਇਟੀ, ਪੰਜਾਬ ਸਰਕਾਰ ਖਾਸ ਕਰਕੇ ਮੁੱਖ ਮੰਤਰੀ ਨੂੰ ਵਿਆਪਕ ਪ੍ਰਬੰਧ ਕਰਨ ਲਈ ਵਧਾਈ ਦਿੰਦੀ ਹੈ। ਉਨ੍ਹਾਂ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਮਾਗਮਾਂ ਲਈ ਸਮੁੱਚੇ ਸੰਤ ਸਮਾਜ ਵੱਲੋਂ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਖੁਰਾਲਗੜ੍ਹ ਵਿਖੇ ਚਾਰ ਸਾਲ ਤੋਂ ਵੱਧ ਸਮਾਂ ਭਗਤੀ ਕਰਕੇ ਇਸ ਅਸਥਾਨ ਨੂੰ ਭਾਗ ਲਾਏ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਅੱਜ ਇਸ ਧਰਤੀ 'ਤੇ 649ਵਾਂ ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਓ.ਟੀ.ਐਸ-2025 ਦੀ ਸਫਲਤਾ ਦੀ ਸ਼ਲਾਘਾ; ਪੰਜਾਬ ਨੇ 110 ਕਰੋੜ ਰੁਪਏ ਵਸੂਲੇ ਅਤੇ ਅੰਤਿਮ ਮਿਤੀ ਵਿੱਚ ਕੀਤਾ ਵਾਧਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਓ.ਟੀ.ਐਸ-2025 ਦੀ ਸਫਲਤਾ ਦੀ ਸ਼ਲਾਘਾ; ਪੰਜਾਬ ਨੇ 110 ਕਰੋੜ ਰੁਪਏ ਵਸੂਲੇ ਅਤੇ ਅੰਤਿਮ ਮਿਤੀ ਵਿੱਚ ਕੀਤਾ ਵਾਧਾ

Breaking News
ਚੰਡੀਗੜ੍ਹ, 6 ਫਰਵਰੀ, 2026- ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 'ਯਕਮੁਸ਼ਤ ਨਿਬੇੜਾ ਸਕੀਮ, 2025' (ਓ.ਟੀ.ਐਸ-2025) ਦੀ ਵੱਡੀ ਸਫਲਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਕੀਮ ਰਾਹੀਂ ਹੁਣ ਤੱਕ ਜਿੱਥੇ ਸੂਬਾ ਸਰਕਾਰ ਨੂੰ 110 ਕਰੋੜ ਰੁਪਏ ਪ੍ਰਾਪਤ ਹੋ ਚੁੱਕੇ ਹਨ ਉਥੇ ਸੂਬੇ ਦੇ ਵਪਾਰੀ ਵਰਗ ਨੂੰ ਵੱਡੀ ਵਿੱਤੀ ਰਾਹਤ ਮਿਲੀ ਹੈ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 1 ਅਕਤੂਬਰ 2025 ਨੂੰ ਓ.ਟੀ.ਐਸ.-2025 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕਰ ਵਿਭਾਗ ਨੂੰ 7,654 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਸ ਦੇ ਨਤੀਜੇ ਵਜੋਂ 38,477 ਕਰੋੜ ਰੁਪਏ ਦੀ ਬੇਮਿਸਾਲ ਛੋਟ ਦਿੱਤੀ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਸਕੀਮ ਨੂੰ ਮਿਲਿਆ ਭਰਵਾਂ ਹੁੰਗਾਰਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਉਸ ਨੀਤੀ ਦੀ ਸਫਲਤਾ ਨੂੰ ਦਰਸਾਉਂਦਾ ਹੈ, ਜੋ ਲੰਬੀ ਮੁਕੱਦਮੇਬਾਜ਼ੀ ਨਾਲੋਂ ਸਵੈ-ਇੱਛੁਕ ਕਰਪਾਲਣਾ ਨੂੰ ਤਰਜੀਹ ਦਿੰਦੀ ਹੈ। ਸਬੰਧਤ ਉਦਯੋਗਿਕ ਜਥੇਬੰਦੀਆਂ ਦੇ ਸ...