ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ 64.6 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋੰ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 18 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਨਾਰਕੋ-ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਕਾਊਂਟਰ ਇੰਟੈਲੀਜੈਂਸ ਵਿੰਗ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਯੂਨਿਟ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਮੁਲਜ਼ਮਾਂ ਨੂੰ 64.62 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਅਵਾਨ ਵਾਸਾਊ ਦੇ ਵਸਨੀਕ ਸਰਵਣ ਸਿੰਘ ਉਰਫ਼ ਗੁੱਜਰ ਅਤੇ ਅੰਮ੍ਰਿਤਸਰ ਦੇ ਪਿੰਡ ਦਿਆਲ ਰੰਗੜ ਦੇ ਰਹਿਣ ਵਾਲੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਵਜੋਂ ਹੋਈ ਹੈ। ਪੁਲਿਸ ਟੀਮ ਨੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਦੀ ਮਾਰੂਤੀ ਸਵਿਫਟ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰਦੇ ...








