Wednesday, November 4Malwa News
Shadow

Tag: Punjabi

ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਾਪਾਨ ਦੀ ਹਾਕੀ ਟੀਮ ਮੁਹਾਲੀ ਪੁੱਜੀ

ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਾਪਾਨ ਦੀ ਹਾਕੀ ਟੀਮ ਮੁਹਾਲੀ ਪੁੱਜੀ

Breaking News
ਐਸਏਐਸ ਨਗਰ (ਮੁਹਾਲੀ ), 23 ਅਕਤੂਬਰ: ਜਾਪਾਨ ਦੀ 18 ਮੈਂਬਰੀ ਪੁਰਸ਼ ਹਾਕੀ ਟੀਮ, 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਮੋਹਾਲੀ ਵਿਖੇ ਹੋਣ ਵਾਲੀ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਹਿੱਸਾ ਲੈਣ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਮੁਹਾਲੀ ਵਿਖੇ ਪਹੁੰਚੀ। ਖੇਡ ਵਿਭਾਗ ਦੇ ਅਧਿਕਾਰੀਆਂ ਵੱਲੋਂ ਟੀਮ ਦਾ ਹਵਾਈ ਅੱਡੇ 'ਤੇ ਢੋਲ ਦੀ ਤਾਲ ਉਤੇ ਭੰਗੜੇ, ਰਵਾਇਤੀ ਹਾਰਾਂ ਅਤੇ ਪੰਜਾਬੀ ਮਹਿਮਾਨ ਨਿਵਾਜ਼ੀ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਮੋਹ-ਭਿੱਜੇ ਸਵਾਗਤ ਤੋਂ ਖੁਸ਼ ਹੋਏ ਮਹਿਮਾਨ ਖਿਡਾਰੀਆਂ ਨੇ ਮੇਜ਼ਬਾਨਾਂ ਦਾ ਧੰਨਵਾਦ ਕੀਤਾ ਅਤੇ ਹਾਕੀ ਦੇ ਮੱਕੇ ਵਜੋਂ ਜਾਣੀ ਜਾਂਦੀ ਧਰਤੀ ਪੰਜਾਬ ਵਿੱਚ ਖੇਡਣ ਲਈ ਉਤਸ਼ਾਹ ਜ਼ਾਹਿਰ ਕੀਤਾ। ਟੂਰਨਾਮੈਂਟ ਲਈ ਜਾਪਾਨ ਦੀ ਟੀਮ ਵਿੱਚ ਯਾਮਾਦਾ ਸ਼ੋਟਾ, ਤਨਾਕਾ ਸੇਰੇਨ, ਵਾਤਨਬੇ ਜੂਨ, ਮਾਤਸੁਮੋਟੋ ਕਾਜ਼ੂਮਾਸਾ, ਨਾਗਾਈ ਯੁਮਾ, ਯਾਮਾਸ਼ਿਤਾ ਮਨਾਬੂ, ਫੁਜੀਸ਼ਿਮਾ ਰਾਏਕੀ (ਕਪਤਾਨ), ਨਾਗਯੋਸ਼ੀ ਕੇਨ, ਸੈਤੋ ਹੀਰੋ, ਕਾਸ਼ੀਵਾਗੀ ਰੇਨ, ਤਨਾਕਾ ਸੁਬਾਸਾ, ਓਕਾ ਰਯੋਮਾ, ਕਾਵਾਮੁਰਾ ਯੂਸੁਕੇ, ਕੁਰੋਦਾ ਕਿਸ਼ੋ (ਗੋਲਕੀਪਰ), ਯਾਮਾਨਾਕਾ ਮੋਟੋਯਾ, ਓਚਾਈ ਹਾਰ...
ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

Hot News
ਚੰਡੀਗੜ੍ਹ , 17 ਜੂਨ: ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਨੌਜਵਾਨਾਂ ਲਈ ਕਰੀਅਰ ਦੇ ਮੌਕਿਆਂ ਦਾ ਵਿਸਥਾਰ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਪ੍ਰੋਬੇਸ਼ਨਰੀ ਅਫ਼ਸਰ (ਬੈਂਕ) ਅਤੇ ਅਸਿਸਟੈਂਟ ਐਡਮਿਨਿਸਟ੍ਰੇਟਿਵ ਅਫ਼ਸਰ (ਐਲ.ਆਈ.ਸੀ./ਜੀ.ਆਈ.ਸੀ.) ਪ੍ਰੀਖਿਆ-2026 ਲਈ ਮੁਫ਼ਤ ਕੋਚਿੰਗ ਦੇਣ ਦਾ ਐਲਾਨ ਕੀਤਾ ਹੈ। ਇਸ ਪਹਿਲ ਨਾਲ ਯੋਗ ਉਮੀਦਵਾਰ ਮਹਿੰਗੀਆਂ ਕੋਚਿੰਗ ਫ਼ੀਸਾਂ ਦੇ ਬੋਝ ਤੋਂ ਬਿਨਾਂ ਪ੍ਰਮੁੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਹੋਣਹਾਰ ਨੌਜਵਾਨਾਂ ਨੂੰ ਗੁਣਵੱਤਾ ਭਰਪੂਰ ਕੋਚਿੰਗ, ਮਾਹਿਰ ਮਾਰਗਦਰਸ਼ਨ ਅਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਬੈਂਕਿੰਗ ਅਤੇ ਬੀਮਾ ਖੇਤਰ ਵਿੱਚ ਆਪਣਾ ਸਫ਼ਲ ਕਰੀਅਰ ਬਣਾ ਸਕਣ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬ...