ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਦੇ ਖ਼ਾਤਮੇ ਤੇ ਬਾਲ ਵਿਆਹ ਦੀ ਰੋਕਥਾਮ ਸਬੰਧੀ ਜਾਗਰੂਕਤਾ ਮੁਹਿੰਮ
ਹੁਸ਼ਿਆਰਪੁਰ, 15 ਦਸੰਬਰ :- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਨੀਰਜ ਗੋਇਲ ਦੀ ਅਗਵਾਈ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਵੱਖ-ਵੱਖ ਸਬ-ਡਵੀਜ਼ਨਾਂ ਦੇ ਪਿੰਡਾਂ ਵਿਚ ਨਸ਼ੇ ਦੇ ਖ਼ਾਤਮੇ ਸਬੰਧੀ ਵਿਆਪਕ ਜਨਤਕ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਇਹ ਪ੍ਰੋਗਰਾਮ ਨਸ਼ਾ ਛੁਡਾਊ ਕੇਂਦਰ, ਸਿਵਲ ਹਸਪਤਾਲ ਹੁਸ਼ਿਆਰਪੁਰ, ਸਾਂਝ ਕੇਂਦਰ/ਲੀਗਲ ਏਡ ਕਲੀਨਿਕ ਦਸੂਹਾ, ਸਾਂਝ ਕੇਂਦਰ ਮੁਕੇਰੀਆਂ ਅਤੇ ਵੱਖ-ਵੱਖ ਪਿੰਡਾਂ ਦੇ ਸਰਕਾਰੀ ਸਕੂਲਾਂ ਵਿੱਚ ਕਰਵਾਏ ਗਏ। ਇਨ੍ਹਾਂ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਕਾਰਾਤਮਕ ਜੀਵਨ ਕਦਰਾਂ-ਕੀਮਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਪੈਨਲ ਐਡਵੋਕੇਟਾਂ ਅਤੇ ਕਾਨੂੰਨੀ ਸਹਾਇਤਾ ਬਚਾਅ ਕੌਂਸਲਾਂ ਵੱਲੋਂ ਜਾਗਰੂਕਤਾ ਸੈਮੀਨਾਰਾਂ ...

