ਜਾਗਤ ਜੋਤ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ ‘ਤੇ ਮਾਲਵਿੰਦਰ ਕੰਗ ਨੇ ਕਿਹਾ- ਐਕਟ ਦਾ ਮਕਸਦ ਸਿਰਫ਼ ਸ਼ਰਾਰਤੀ ਅਨਸਰਾਂ ਨੂੰ ਸਜ਼ਾ ਦੇਣਾ ਹੈ, ਸ਼ਰਧਾਲੂਆਂ ਨੂੰ ਪਰੇਸ਼ਾਨ ਕਰਨਾ ਜਾਂ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖਲ ਦੇਣਾ ਨਹੀਂ
*ਚੰਡੀਗੜ੍ਹ, 30 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦਾ ਬੇਅਦਬੀ ਵਿਰੋਧੀ ਕਾਨੂੰਨ ਸਿਰਫ਼ ਉਨ੍ਹਾਂ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਹੈ ਜੋ ਜਾਣਬੁੱਝ ਕੇ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਦਾ ਸਿੱਖ ਧਾਰਮਿਕ ਮਾਮਲਿਆਂ, ਸਿੱਖ ਰਹਿਤ ਮਰਿਆਦਾ, ਜਾਂ ਧਾਰਮਿਕ ਸੰਸਥਾਵਾਂ ਦੇ ਅਧਿਕਾਰਾਂ ਵਿੱਚ ਦਖਲ ਦੇਣ ਦਾ ਕੋਈ ਇਰਾਦਾ ਨਹੀਂ ਹੈ।
ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੰਗ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਇਹ ਕਾਨੂੰਨ ਸਿੱਖ ਸੰਗਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਦੇ ਜਵਾਬ ਵਿੱਚ ਲੈ ਕੇ ਆਈ ਹੈ, ਤਾਂ ਜੋ ਬੇਅਦਬੀ ਦੀਆਂ ਬਾਰ-ਬਾਰ ਵਾਪਰ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਇੱਕ ਮਜ਼ਬੂਤ ਕਾਨੂੰਨੀ ਢਾਂਚਾ ਤਿਆਰ ਕੀਤਾ ਜਾ ਸਕੇ ਅਤੇ ਦੋਸ਼ੀ ਸਜ਼ਾ ਤੋਂ ਬਚ ਨਾ ਸਕਣ।
ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਵੱਲੋਂ ਬਿੱਲ ਨੂੰ ਸਰਬਸੰਮਤੀ ਨਾਲ ਪਾਸ ਕੀਤੇ ਜਾਣ ਤੋਂ ਬਾਅਦ, ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੇ ਕੁ...





