
ਭਗਵੰਤ ਮਾਨ ਨੇ ਕਰ ਦਿੱਤਾ ਸੁਖਬੀਰ ਬਾਦਲ ‘ਤੇ ਧਾਵਾ
ਫ਼ਿਰੋਜ਼ਪੁਰ, 27 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਫ਼ਿਰੋਜ਼ਪੁਰ 'ਚ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ। ਮਾਨ ਨੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਦੇ ਵੱਖ-ਵੱਖ ਖੇਤਰਾਂ ਵਿੱਚ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ਕਾਕਾ ਬਰਾੜ ਨੂੰ ਜਿਤਾਉਣ ਦੀ ਅਪੀਲ ਕੀਤੀ।
ਰੋਡ ਸ਼ੋਅ ਦੌਰਾਨ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਸੁਖਬੀਰ ਬਾਦਲ 'ਤੇ ਜੰਮ ਕੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਹਾਰ ਦੇ ਡਰੋਂ ਮੈਦਾਨ ਛੱਡ ਕੇ ਭੱਜ ਗਏ ਹਨ। ਉਹ ਜਾਣਦੇ ਹਨ ਕਿ ਪੰਜਾਬ ਦੇ ਲੋਕ ਉਨ੍ਹਾਂ ਨੂੰ ਮੁੜ ਕਦੇ ਮੌਕਾ ਨਹੀਂ ਦੇਣਗੇ। ਇਸ ਲਈ ਉਨ੍ਹਾਂ ਨੇ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਬਾਦਲ ਪਰਿਵਾਰ ਅਕਾਲੀ ਦਲ ਦੇ ਨੁਮਾਇੰਦਿਆਂ ਵਜੋਂ ਕਈ ਵਾਰ ਕੇਂਦਰ ਸਰਕਾਰ ਦਾ ਹਿੱਸਾ ਰਿਹਾ ਹੈ ਪਰੰਤੂ ਇਨ੍ਹਾਂ ਲੋਕਾਂ ਨੇ ਕਦੇ ਵੀ ਪੰਜਾਬ ਦੇ ਹੱਕਾਂ ਲਈ ਕੋਈ ਆਵਾਜ਼ ਨਹੀਂ ਉਠਾਈ। ਇਨ੍ਹਾਂ ਨੇ ਹਮੇਸ਼ਾ ਆਪਣਾ ਫ਼ਾਇਦਾ ਹੀ ਦੇਖਿਆ ਅਤੇ ਪੰਜਾਬ ਦੇ ਹੱਕਾਂ ਨੂੰ ਅਣਗੌਲਿਆ ਕੀਤਾ। ਇਸ ਲਈ ਜਨਤਾ ਨੇ ਉਨ੍ਹਾਂ ਨੂੰ ਉਨ੍ਹ...