
ਹਰਜਿੰਦਰ ਧਾਮੀ ਮੁੜ ਬਣੇ ਸ਼੍ਰੋਮਣੀ ਕਮੇਟੀ ਪ੍ਰਧਾਨ
ਸ੍ਰੀ ਅੰਮ੍ਰਿਤਸਰ ਸਾਹਿਬ, 28 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਅੱਜ ਹੋਈ ਚੋਣ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਅਤੇ ਉਹ ਮੁੜ ਪ੍ਰਧਾਨ ਚੁਣੇ ਗਏ। ਇਸ ਚੋਣ ਦੌਰਾਨ ਹਰਜਿੰਦਰ ਸਿੰਘ ਧਾਮੀ ਨੂੰ 107 ਵੋਟਾਂ ਪਈਆਂ ਜਦਕਿ ਉਨ੍ਹਾਂ ਦੀ ਵਿਰੋਧੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਕੇਵਲ 33 ਵੋਟਾਂ ਹੀ ਹਾਸਲ ਹੋਈਆਂ।
ਇਸ ਵਾਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵਿਵਾਦਾਂ ਵਿਚ ਘਿਰੇ ਹੋਣ ਕਾਰਨ ਸ਼੍ਰੋਮਣੀ ਕਮੇਟੀ ਦੀ ਚੋਣ ਨੂੰ ਬਹੁਤ ਹੀ ਅਹਿਮ ਮੰਨਿਆ ਜਾ ਰਿਹਾ ਸੀ।
ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿੱਤ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਦੁਪਹਿਰ 12 ਵਜੇ ਅਰਦਾਸ ਕਰਨ ਪਿਛੋਂ ਵੋਟਿੰਗ ਹੋਈ। ਇਸ ਦੌਰਾਨ ਹਰਜਿੰਦਰ ਸਿੰਘ ਨੂੰ 107 ਵੋਟਾਂ ਮਿਲੀਆਂ ਅਤੇ ਬੀਬੀ ਜਗੀਰ ਕੌਰ ਨੂੰ 33 ਵੋਟਾ ਮਿਲੀਆਂ। ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੁੱਲ 148 ਮੈਂਬਰ ਹਨ। ਇਸ ਤੋਂ ਪਹਿਲਾਂ ਬੀਬੀ ਜਗੀਰ ਕੌਰ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ 125 ਮੈਂਬਰਾਂ ਦਾ ਸਹਿਯੋਗ ਪ੍ਰਾਪਤ ਹੈ। ...