ਪੰਜਾਬ ‘ਚ ਸਕਾਲਰਸ਼ਿਪ ਸਕੀਮ ਅਧੀਨ ਦਿਵਿਆਂਗ ਵਿਦਿਆਰਥੀ ਨੂੰ ਦਿੱਤੇ ਜਾ ਰਹੇ ਹਨ ਵਜ਼ੀਫ਼ੇ: ਡਾ. ਬਲਜੀਤ ਕੌਰ
ਚੰਡੀਗੜ੍ਹ, 11 ਜੂਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਮੰਤਵ ਨੂੰ ਪੂਰਾ ਕਰਨ ਲਈ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਦੀ ਰਹਿਨੁਮਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦਿਵਿਆਂਗ ਵਿਦਿਆਰਥੀਆਂ ਦੀ ਸਹਾਇਤਾ ਲਈ ਲਗਾਤਾਰ ਕੰਮ ਕਰ ਰਿਹਾ ਹੈ। ਪੰਜਾਬ ਰਾਜ ਵਿੱਚ ਸਕਾਲਰਸ਼ਿਪ ਸਕੀਮ ਫਾਰ ਕੈਂਡੀਡੇਟ ਹੈਂਡੀਕੈਪਡ ਬੁਆਇਜ ਐਂਡ ਗਰਲਜ਼ ਅਤੇ ਸਕਾਲਰਸ਼ਿਪ ਸਕੀਮ ਫਾਰ ਹੈਂਡੀਕੈਪ ਅਧੀਨ 12607 ਲਾਭਪਾਤਰੀਆਂ ਨੂੰ 3.08 ਕਰੋੜ ਰੁਪਏ ਅਤੇ ਰਾਸ਼ਟਰੀ ਸਕਾਲਰਸ਼ਿਪ ਟੂ ਹੈਂਡੀਕੈਪ ਸਕੀਮ ਤਹਿਤ 249 ਵਿਦਿਆਰਥੀਆਂ ਨੂੰ 39.71 ਲੱਖ ਰੁਪਏ ਦਾ ਲਾਭ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ ਪੰਜਾਬ ਰਾਜ ਵਿੱਚ ਸਕਾਲਰਸ਼ਿਪ ਸਕੀਮ ਫਾਰ ਕੈਂਡੀਡੇਟ ਹੈਂਡੀਕੈਪਡ ਬੁਆਇਜ ਐਂਡ ਗਰਲਜ਼ ਅਤੇ ਸਕਾਲਰਸ਼ਿਪ ਸਕੀਮ ਫਾਰ ਹੈਂਡੀਕੈਪ ਅਧੀਨ 12607 ਲਾਭਪਾਤਰੀਆਂ ਨੂੰ 3.08 ਕਰੋੜ ਰੁਪਏ ਦੇ ਵਜ਼ੀਫੇ ਦਿੱਤੇ ਗਏ ਹਨ।ਮੰਤਰੀ ਨੇ ਅੱਗੇ ਦੱਸਿਆ ਕਿ ਦਿਵਿਆਂਗ ਵਿ...