
ਭਗਵੰਤ ਮਾਨ ਨੇ ਦਿੱਤਾ ਸੁਰਜੀਤ ਪਾਤਰ ਦੀ ਅਰਥੀ ਨੂੰ ਮੋਢਾ
ਲੁਧਿਆਣਾ, 13 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੋਮਵਾਰ ਨੂੰ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨਘਾਟ ਵਿਖੇ ਉੱਘੇ ਪੰਜਾਬੀ ਕਵੀ ਡਾ. ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਏ। ਕਵੀ ਡਾ. ਸੁਰਜੀਤ ਸਿੰਘ ਪਾਤਰ ਦਾ ਲੁਧਿਆਣਾ ਵਿਖੇ ਪੂਰੇ ਰਾਜਕੀ ਸਨਮਾਨ ਨਾਲ ਸੰਸਕਾਰ ਕੀਤਾ ਗਿਆ।
ਡਾ. ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਉਨ੍ਹਾਂ ਦੇ ਘਰ ਤੋਂ ਮਾਡਲ ਟਾਊਨ ਸਥਿਤ ਸ਼ਮਸ਼ਾਨਘਾਟ ਤੱਕ ਕੱਢੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਸੁਰਜੀਤ ਪਾਤਰ ਜੀ ਦੀ ਅੰਤਿਮ ਯਾਤਰਾ ਵਿਚ ਪਹੁੰਚ ਕੇ ਉਨ੍ਹਾਂ ਦੀ ਅਰਥੀ ਨੂੰ ਮੋਢਾ ਦਿੱਤਾ। ਡਾ. ਸੁਰਜੀਤ ਸਿੰਘ ਪਾਤਰ ਦੇ ਪਰਿਵਾਰਿਕ ਮੈਂਬਰਾਂ ਭਗਵੰਤ ਮਾਨ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਭਗਵੰਤ ਮਾਨ ਡਾ.ਪਾਤਰ ਦੀ ਅਰਥੀ ਨੂੰ ਮੋਢਾ ਦਿੰਦੇ ਸਮੇਂ ਭਾਵੁਕ ਹੋ ਗਏ ਅਤੇ ਉਨ੍ਹਾਂ ਨੂੰ ਹੰਝੂਆਂ ਨਾਲ ਅੰਤਿਮ ਵਿਦਾਈ ਦਿੱਤੀ। ਲੋਕਾਂ ਨੇ ‘ਪਾਤਰ ਸਾਹਿਬ ਜ਼ਿੰਦਾਬਾਦ’ ਅਤੇ ‘ਪੰਜਾਬੀ ਮਾਂ ਬੋਲੀ ਦੀ ਰਾਖੀ ਜ਼ਿੰਦਾਬਾਦ’ ਦੇ ਨਾਅਰੇ ਲਾਏ। ਇਸ ਮੌਕੇ 'ਆਪ' ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਮੌਜੂਦ ਸਨ।
ਮੁੱਖ ਮੰਤਰੀ ਭਗਵੰ...