
70 ਕਰੋੜ ਦੀ ਲਾਗਤ ਨਾਲ ਬਣੇਗਾ ਰੇਲਵੇ ਓਵਰ ਬ੍ਰਿਜ
ਤਰਨ ਤਾਰਨ, 22 ਸਤੰਬਰ : ਅੰਮ੍ਰਿਤਸਰ ਤੋਂ ਤਰਨ ਤਾਰਨ ਪੁਰਾਣੀ ਰੋਡ ‘ਤੇ ਵੱਧ ਰਹੀ ਟਰੈਫਿਕ ਸਮੱਸਿਆ ਦੇ ਮੱਦੇਨਜ਼ਰ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅੱਜ ਇਥੇ ਵਿਧਾਇਕ ਡਾ ਕਸ਼ਮੀਰ ਸਿੰਘ ਸੋਹਲ ਦੀ ਹਾਜਰੀ ਵਿੱਚ ਏ-25 ਰੇਲਵੇ ਲਾਈਨ (ਕੱਕਾ ਕੰਡਿਆਲਾ ਰੇਲਵੇ ਲਾਈਨ) ‘ਤੇ ਚਾਰ ਮਾਰਗੀ ਓਵਰ ਬ੍ਰਿਜ ਦਾ ਨੀਹ ਪੱਥਰ ਰੱਖਿਆ ਗਿਆ।
ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਇਤਿਹਾਸਿਕ ਨਗਰੀ ਤਰਨ ਤਰਨ ਵਿਖੇ ਟਰੈਫਿਕ ਦੀ ਸਮੱਸਿਆ ਕਾਫੀ ਵੱਧਦੀ ਜਾ ਰਹੀ ਸੀ ਅਤੇ ਲੱਖਾਂ ਹੀ ਸ਼ਰਧਾਲੂ ਸ਼੍ਰੀ ਦਰਬਾਰ ਸਾਹਿਬ ਤਰਨ ਤਰਨ ਵਿਖੇ ਨਤਮਸਤਕ ਹੋਣ ਲਈ ਆਉਂਦੇ ਸਨ। ਪਰ ਟਰੈਫਿਕ ਸਮੱਸਿਆ ਦੇ ਕਾਰਨ ਉਹਨਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਹਨਾਂ ਕਿਹਾ ਕਿ ਚਾਰ ਮਾਰਗੀ ਰੇਲਵੇ ਓਵਰ ਬ੍ਰਿਜ ਬਣਨ ਤੇ ਤਕਰੀਬਨ 70 ਕਰੋੜ ਰੁਪਏ ਦਾ ਖਰਚਾ ਆਵੇਗਾ ਅਤੇ ਬ੍ਰਿਜ 770 ਮੀਟਰ ਲੰਬਾ ਤੇ 5.5 ਮੀਟਰ ਚੌੜਾ ਹੋਵੇਗਾ। ਮੰਤਰੀ ਈਟੀਓ ਨੇ ਦੱਸਿਆ ਕਿ ਤਕਰੀਬਨ ਡੇਢ ਸਾਲ ਦੇ...