Sunday, March 22Malwa News
Shadow

Tag: top news

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ “ਪੰਜਾਬ ਸਖੀ ਸ਼ਕਤੀ ਮੇਲਾ – ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ” ਦਾ ਕੀਤਾ ਉਦਘਾਟਨ

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ “ਪੰਜਾਬ ਸਖੀ ਸ਼ਕਤੀ ਮੇਲਾ – ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ” ਦਾ ਕੀਤਾ ਉਦਘਾਟਨ

Hot News
ਸ੍ਰੀ ਮੁਕਤਸਰ ਸਾਹਿਬ, 23 ਫਰਵਰੀ:-ਜ਼ਿਲ੍ਹਾ ਉਦਯੋਗ ਕੇਂਦਰ, ਸ੍ਰੀ ਮੁਕਤਸਰ ਸਾਹਿਬ (ਉਦਯੋਗ ਅਤੇ ਵਣਜ ਵਿਭਾਗ ਪੰਜਾਬ) ਅਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ, ਸ੍ਰੀ ਮੁਕਤਸਰ ਸਹਿਬ ਵੱਲੋਂ ਸ਼੍ਰੀ ਅਭਿਜੀਤ ਕਪਲਿਸ਼ ਮਾਣਯੋਗ ਡਿਪਟੀ ਕਮਸ਼ਿਨਰ, ਸ੍ਰੀ ਮੁਕਤਸਰ ਸਾਹਿਬ ਯੋਗ ਅਗਵਾਈ ਹੇਠ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਰੈਂਪ (ਰੇਜ਼ਿੰਗ ਐਂਡ ਐਕਸਲਰੇਟਿੰਗ ਐੱਮ.ਐੱਸ.ਐੱਮ.ਈ ਪਰਫ਼ੋਂਮਿਸ) ਸਕੀਮ ਅਧੀਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਮਹਿਲਾ ਉੱਦਮੀਆਂ, ਸਵੈ ਸਹਾਇਤਾ ਸਮੂਹਾਂ (SHGs) ਅਤੇ ਸੂਖਮ ਲਘੂ ਅਤੇ ਮੱਧਮ ਉਦਯੋਗਿਕ ਯੂਨਿਟਾਂ ਨੂੰ ਪ੍ਰੋਤਸਾਹਨ ਦੇਣ ਲਈ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਮਹਿਲਾ ਹਾਟ/ਟ੍ਰੇਡ ਫੇਅਰ/ਮੇਲਾ “ਪੰਜਾਬ ਸਖੀ ਸ਼ਕਤੀ ਮੇਲਾ - ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ” ਦਾ ਉਦਘਾਟਨ ਹਲਕਾ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮਹਿਲਾਵਾਂ ਦੇ ਆਰਥਿਕ ਅਤੇ ਸਮਾਜਿਕ ਸਸ਼ਕਤੀਕਰਨ ਲਈ ਇਸ ਤਰ੍ਹਾਂ ਦੇ ਮੇਲੇ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ...
ਖਾਲਸਾਈ ਸ਼ਾਨ ਦਾ ਪ੍ਰਤੀਕ ਹੋਲਾ ਮਹੱਲਾ ਸਿੰਗਲ ਯੂਜ਼ ਪਲਾਸਟਿਕ ਮੁਕਤ ਬਣਾਉਣ ਦੀ ਅਪੀਲ

ਖਾਲਸਾਈ ਸ਼ਾਨ ਦਾ ਪ੍ਰਤੀਕ ਹੋਲਾ ਮਹੱਲਾ ਸਿੰਗਲ ਯੂਜ਼ ਪਲਾਸਟਿਕ ਮੁਕਤ ਬਣਾਉਣ ਦੀ ਅਪੀਲ

Hot News
ਸ੍ਰੀ ਅਨੰਦਪੁਰ ਸਾਹਿਬ 23 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਅਗਵਾਈ ਹੇਠ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਰੂਪਨਗਰ ਅਤੇ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਸਾਂਝੇ ਤੌਰ ’ਤੇ ਹੋਲਾ ਮਹੱਲਾ ਮੌਕੇ ਗੁਰੂ ਨਗਰੀ ਨੂੰ ਸਿੰਗਲ ਯੂਜ਼ ਪਲਾਸਟਿਕ ਮੁਕਤ ਬਣਾਉਣ ਲਈ ਵਿਸ਼ਾਲ ਜਾਗਰੂਕਤਾ ਮੁਹਿੰਮ ਚਲਾਈ ਗਈ।ਇਸ ਮੁਹਿੰਮ ਦੌਰਾਨ ਵਿਪਨ ਜਿੰਦਲ ਐਕਸ਼ਨ, ਸ਼ੁਭਮ ਪੁਰੀ ਐਸ.ਡੀ.ਓ, ਗੁਰਦੀਪ ਸਿੰਘ ਕਾਰਜ ਸਾਧਕ ਅਫਸਰ, ਮੁਕੇਸ਼ ਸ਼ਰਮਾ ਸੈਨੇਟਰੀ ਸੁਪਰਡੈਂਟ, ਮਦਨ ਲਾਲ ਸੈਨੇਟਰੀ ਇੰਸਪੈਕਟਰ, ਐਡਵੋਕੇਟ ਮਨਦੀਪ ਸਿੰਘ ਪ੍ਰੋਗਰਾਮ ਕੋਆਰਡੀਨੇਟਰ ਅਤੇ ਕੈਪਟਨ ਦਲਜੀਤ ਸਿੰਘ ਖਮੇੜਾ ਦੀ ਟੀਮ ਨੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਨੇੜੇ, ਸਬਜ਼ੀ ਮੰਡੀ, ਸ੍ਰੀ ਗੁਰੂ ਰਵਿਦਾਸ ਚੌਂਕ, ਕਚਹਿਰੀ ਰੋਡ, ਚੋਈ ਬਾਜ਼ਾਰ ਅਤੇ ਨਵੀਂ ਆਬਾਦੀ ਸਮੇਤ ਵੱਖ-ਵੱਖ ਬਾਜ਼ਾਰਾਂ ਵਿੱਚ ਜਾ ਕੇ ਵਪਾਰੀਆਂ, ਦੁਕਾਨਦਾਰਾਂ, ਰੇਹੜੀ–ਫੜੀ ਅਤੇ ਖੋਖਾ ਮਾਰਕੀਟ ਨਾਲ ਜੁੜੇ ਲੋਕਾਂ ਨੂੰ ਸਿੰਗਲ ਯੂਜ਼ ਪਲਾ...
ਸਪੀਕਰ ਨੇ ਵਿਦਿਆਰਥੀ ਰਣਵੀਰ ਸਿੰਘ ਸਚਦੇਵਾ ਨੂੰ ਏ.ਆਈ. ਤਕਨਾਲੋਜੀ ਵਿੱਚ ਯੋਗਦਾਨ ਪਾਉਣ ਲਈ  ਸ਼ੁਭਕਾਮਨਾਵਾਂ ਦਿੱਤੀਆਂ

ਸਪੀਕਰ ਨੇ ਵਿਦਿਆਰਥੀ ਰਣਵੀਰ ਸਿੰਘ ਸਚਦੇਵਾ ਨੂੰ ਏ.ਆਈ. ਤਕਨਾਲੋਜੀ ਵਿੱਚ ਯੋਗਦਾਨ ਪਾਉਣ ਲਈ  ਸ਼ੁਭਕਾਮਨਾਵਾਂ ਦਿੱਤੀਆਂ

Hot News
ਚੰਡੀਗੜ੍ਹ 23 ਫਰਵਰੀ :-ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਠ ਸਾਲਾ ਰਣਵੀਰ ਸਿੰਘ ਸਚਦੇਵਾ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਅਧਾਰਤ ਤਕਨਾਲੋਜੀਆਂ ਵਿੱਚ ਯੋਗਦਾਨ ਪਾਉਣ ਲਈ ਵਧਾਈ ਦਿੱਤੀ ਅਤੇ ਉਸਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪ੍ਰਮਾਤਮਾ ਉਸਦੇ ਭਵਿੱਖ ਦੇ ਸੁਪਨੇ ਪੂਰੇ ਕਰੇ ਅਤੇ ਉਹ ਆਪਣੀ ਜ਼ਿੰਦਗੀ ਵਿੱਚ ਕਾਮਯਾਬੀ ਦੇ ਸਿਖਰ ’ਤੇ ਪਹੁੰਚੇ । ਉਨ੍ਹਾਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਜੇਕਰ ਉਹ ਮਿਆਰੀ ਸਿੱਖਿਆ ਪ੍ਰਾਪਤ ਕਰਦੇ ਹਨ ਤਾਂ ਸਾਡਾ ਦੇਸ਼ ਖੁਸ਼ਹਾਲ ਹੋਵੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਪੂਰਾ ਸਿੱਖ ਭਾਈਚਾਰਾ ਉਸ ’ਤੇ ਮਾਣ ਕਰਦਾ ਹੈ। ਇੰਡੀਆ ਏ.ਆਈ. ਇਮਪੈਕਟ ਸੰਮੇਲਨ ਵਿੱਚ ਹਿੱਸਾ ਲੈਂਦੇ ਹੋਏ ਵਿਦਿਆਰਥੀ ਰਣਵੀਰ ਸਿੰਘ ਸਚਦੇਵਾ ਨੇ ਕਿਹਾ ਕਿ ਉਹ ਪ੍ਰਾਚੀਨ ਭਾਰਤੀ ਫਿਲੋਸਫੀਜ਼ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਤਕਨਾਲੋਜੀਆਂ ਰਾਹੀਂ ਅਜੋਕੇ ਦੌਰ ਨਾਲ ਜੋੜ ਦਾ ਯਤਨ ਕਰ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਦੁਨੀਆ ਇਸਨੂੰ ਅਪਣਾਏਗੀ। ਉਹ ਏ.ਆਈ. ਰਾਹੀਂ ਸੰਚਾਲਿਤ ਤਕਨਾਲੋਜੀਆਂ ਵਿੱਚ ਯੋਗਦਾਨ ਪਾਉਣਾ  ਚਾਹੁੰਦਾ ਹੈ ਕਿਉਂਕਿ ਭ...
ਪੰਜਾਬ ਸਰਕਾਰ ਵੱਲੋਂ ਜਲਦ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਵੱਲੋਂ ਜਲਦ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ: ਡਾ. ਰਵਜੋਤ ਸਿੰਘ

Punjab News
ਚੰਡੀਗੜ੍ਹ, 23 ਫਰਵਰੀ:-ਪੰਜਾਬ ਸਰਕਾਰ ਵੱਲੋਂ ਜਲਦ ਹੀ ਜ਼ਿਲ੍ਹਾ ਵਾਰ ਐਨ.ਆਰ.ਆਈ ਮਿਲਣੀਆਂ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਇੱਥੇ ਐਨ.ਆਰ.ਆਈ. ਮਾਮਲਿਆਂ ਸਬੰਧੀ ਵਿਭਾਗੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦਿੱਤੀ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਐਨ.ਆਰ.ਆਈ ਮਿਲਣੀਆਂ ਦਾ ਆਯੋਜਨ ਲਗਾਤਾਰ ਕੀਤਾ ਜਾ ਰਿਹਾ ਹੈ ਅਤੇ ਇਸੇ ਦਿਸ਼ਾ ਵਿੱਚ ਚਾਲੂ ਸਾਲ ਦੌਰਾਨ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਐਨ.ਆਰ.ਆਈਜ਼ ਮਿਲਣੀਆਂ ਕਰਵਾਈਆਂ ਜਾਣਗੀਆਂ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਡਾ ਮੁੱਖ ਮਕਸਦ ਐਨ. ਆਰ. ਆਈਜ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਕੋਲ ਪਹੁੰਚ ਕੇ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਦੇ ਬੇਲੋੜੇ ਚੱਕਰ ਨਾ ਕੱਟਣੇ ਪੈਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਐਨ.ਆਰ.ਆਈਜ ਦੇ ਮਸਲੇ ਤੇ ਸ਼ਿਕਾਇਤਾਂ ਤੈਅ ਸਮੇਂ ਅੰਦਰ ਹੱਲ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਿਦੇਸ਼ਾਂ ਵ...
ਨਸ਼ਾ ਤਸਕਰੀ ਨਾਲ ਸਬੰਧਤ ਨੈੱਟਵਰਕ ਦੇ ਤਿੰਨ ਕਾਰਕੁੰਨ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ  ਸਮੇਤ ਅੰਮ੍ਰਿਤਸਰ ਤੋਂ ਕਾਬੂ

ਨਸ਼ਾ ਤਸਕਰੀ ਨਾਲ ਸਬੰਧਤ ਨੈੱਟਵਰਕ ਦੇ ਤਿੰਨ ਕਾਰਕੁੰਨ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ  ਸਮੇਤ ਅੰਮ੍ਰਿਤਸਰ ਤੋਂ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 23 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਨਾਲ ਜੁੜੇ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ (ਕ੍ਰਿਸਟਲ ਮੇਥਾਮਫੇਟਾਮਾਈਨ) ਬਰਾਮਦ ਕਰਕੇ, ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ  ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਦੇ ਪਿੰਡ ਸੁਰਸਿੰਘ ਵਾਲਾ ਦੇ ਵਸਨੀਕ ਪ੍ਰਤਾਪ ਸਿੰਘ, ਅੰਮ੍ਰਿਤਸਰ ਦੇ ਪਿੰਡ ਕੋਹਾਲਾ ਦੇ ਵਸਨੀਕ ਅਜੈਪਾਲ ਸਿੰਘ ਅਤੇ ਅੰਮ੍ਰਿਤਸਰ ਦੇ ਪਿੰਡ ਖਿਆਲਾ ਕਲਾਂ ਦੇ ਵਸਨੀਕ ਜੋਬਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਦੋਸ਼ੀਆਂ ਦਾ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ (ਪੀਬੀ 02ਐਫ.ਈ. 1185) ਅਤੇ ਚਿੱਟੇ ਰੰਗ ਦੀ ਐਕਟਿਵਾ (ਪੀਬੀ02 ਈਟੀ 8995) ਵੀ ਜ਼ਬਤ ਕਰ ਲਿਆ ਹੈ, ਜ...
ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੀਆਂ ਸਮੂਹ ਐਸ.ਸੀ. ਮੁਲਾਜਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣੀਆਂ

ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੀਆਂ ਸਮੂਹ ਐਸ.ਸੀ. ਮੁਲਾਜਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣੀਆਂ

Breaking News
ਚੰਡੀਗੜ੍ਹ, 23 ਫਰਵਰੀ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਪੰਜਾਬ ਦੀਆਂ ਐਸ.ਸੀ ਮੁਲਾਜ਼ਮ ਜਥੇਬੰਦੀਆਂ ਦੀਆਂ ਸਮੱਸਿਆਵਾਂ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਲਾਗੂ ਕਰਵਾਉਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਹੱਲ ਕਰਵਾਉਣ ਲਈ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ। ਇਸ ਮੀਟਿੰਗ ਵਿੱਚ ਸੂਬੇ ਦੀਆਂ ਜ਼ਿਆਦਾਤਰ ਐਸ.ਸੀ. ਮੁਲਾਜ਼ਮ ਜਥੇਬੰਦੀਆਂ ਵੱਲੋਂ ਹਿੱਸਾ ਲਿਆ ਗਿਆ। ਜੱਥੇਬੰਦੀਆਂ ਦੇ ਪ੍ਰਤੀਨਿਧੀਆਂ ਨੇ ਮੀਟਿੰਗ ਦੌਰਾਨ ਰਾਖਵਾਂਕਰਨ/ਪ੍ਰਤੀਨਿਧਤਾ ਸਬੰਧੀ ਪੰਜਾਬ ਵਿੱਚ ਲਾਗੂ ਨਿਯਮਾਂ ਦਾ ਮੁੜ ਮੁਲਾਂਕਣ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਰਾਜ ਵਿੱਚ ਰਾਖਵਾਂਕਰਨ ਨੀਤੀ 1971 ਦੇ ਮਰਦਮਸ਼ੁਮਾਰੀ ਅਨੁਸਾਰ ਤੈਅ ਕੀਤੀ ਗਈ ਸੀ, ਜਿਸ ਵਿੱਚ 50 ਸਾਲ ਬੀਤਣ ਦੇ ਬਾਵਜੂਦ ਦੀ ਕੋਈ ਮੁਲਾਂਕਣ ਨਹੀਂ ਕੀਤਾ ਗਿਆ ਜਦਕਿ ਪੰਜਾਬ ਰਾਜ ਵਿੱਚ ਦਲਿਤ ਆਬਾਦੀ 38 ਫੀਸਦ ਤੋਂ ਜ਼ਿਆਦਾ ਹੋ ਗਈ ਹੈ। ਇਸ ਦੇ ਨਾਲ ਹੀ ਇਨ੍ਹਾਂ ਆਗੂਆਂ ਵੱਲੋਂ 85ਵੀਂ ਸੰਵਿਧਾਨਕ ਸੋਧ ਲਾਗੂ ਕਰਨ, 10-10-2014 ਨੂੰ ਜਾਰੀ ਕੀਤ...
ਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ: ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ

ਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ: ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ

Breaking News
ਚੰਡੀਗੜ੍ਹ, 23 ਫਰਵਰੀ- ਪੰਜਾਬ ਵਿੱਚ ਪਹਿਲੀ ਵਾਰ ਵਿਆਪਕ ਪੱਧਰ ‘ਤੇ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ‘ਮੇਰੀ ਰਸੋਈ’ ਯੋਜਨਾ ਦੀ ਸ਼ੁਰੂਆਤ ਦਾ ਐਲਾਨ ਕੀਤਾ, ਜਿਸ ਤਹਿਤ 40 ਲੱਖ ਪਰਿਵਾਰਾਂ ਨੂੰ ਅਪ੍ਰੈਲ ਤੋਂ ਤਿਮਾਹੀ ਆਧਾਰ ‘ਤੇ ਮੁਫ਼ਤ ਫੂਡ ਕਿੱਟਾਂ (ਰਾਸ਼ਨ ਕਿੱਟਾਂ) ਦੀ ਵੰਡ ਸ਼ੁਰੂ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਇਹ ਫੂਡ ਕਿੱਟਾਂ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਦਿੱਤੀ ਜਾਂਦੀ ਕਣਕ ਤੋਂ ਵੱਖਰੇ ਤੌਰ ‘ਤੇ ਪ੍ਰਦਾਨ ਕੀਤੀਆਂ ਜਾਣਗੀਆਂ।ਇਸ ਸਕੀਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ "ਲੋਕ ਭਲਾਈ ਸਕੀਮਾਂ ਲਈ ਸਰੋਤ ਜੁਟਾਉਣਾ ਚੰਗੀ ਤਰ੍ਹਾਂ ਜਾਣਦੀ ਹੈ, ਜੋ ਪੂਰੀ "ਇਮਾਨਦਾਰੀ ਅਤੇ ਦੂਰਅੰਦੇਸ਼ੀ ਨਾਲ ਚਲਦੀ ਹੈ। ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਹਰ ਬੱਚੇ ਲਈ ਪੌਸ਼ਟਿਕ ਖੁਰਾਕ ਯਕੀਨੀ ਬਣਾਉਣਾ ਸਿਰਫ਼ ਇੱਕ ਵਾਅਦਾ ਨਹੀਂ ਸਗੋਂ ਸਾਡਾ ਨੈਤਿਕ ਫਰਜ਼ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਲੋਕ-ਪੱਖੀ ਬਜਟ ਵਿੱਚ ਵੀ ਸਮਾਜ ਦੇ ਹਰ ਵਰਗ ਦ...
ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵਿਖੇ ‘ਟਿਪਸ’ ਵਰਕਸ਼ਾਪ ਦਾ ਆਯੋਜਨ

ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵਿਖੇ ‘ਟਿਪਸ’ ਵਰਕਸ਼ਾਪ ਦਾ ਆਯੋਜਨ

Health
ਫਰੀਦਕੋਟ: ਪੰਜਾਬ ਵਿੱਚ ਜਨਤਕ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਦਿਆਂ, ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ (GGSMCH), ਫਰੀਦਕੋਟ ਵਿਖੇ ਬੇਹੱਦ ਗੁੰਝਲਦਾਰ ਅਤੇ ਜਾਨ ਬਚਾਉਣ ਵਾਲੀ ਪ੍ਰਕਿਰਿਆ — ਟ੍ਰਾਂਸਜੁਗੂਲਰ ਇੰਟਰਾਹੇਪੇਟਿਕ ਪੋਰਟੋਸਿਸਟਮਿਕ ਸ਼ੰਟ (TIPS) — ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਉੱਨਤ ਇਲਾਜ, ਜਿਸ 'ਤੇ ਨਿੱਜੀ ਹਸਪਤਾਲਾਂ ਵਿੱਚ 5 ਲੱਖ ਰੁਪਏ ਤੋਂ ਵੱਧ ਦਾ ਖਰਚਾ ਆਉਂਦਾ ਹੈ, ਹੁਣ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ। ਇਸ ਨਾਲ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ ਵਿਸ਼ਵ ਪੱਧਰੀ ਜਿਗਰ ਦੇ ਇਲਾਜ ਦੀ ਸਹੂਲਤ ਹੁਣ ਸਰਕਾਰੀ ਪਹੁੰਚ ਵਿੱਚ ਆ ਗਈ ਹੈ।ਇਸ ਸੁਪਰ-ਸਪੈਸ਼ਲਿਟੀ ਇਲਾਜ ਦੀ ਸ਼ੁਰੂਆਤ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ, ਬਾਬਾ ਫ਼ਰੀਦ ਯੂਨੀਵਰਸਿਟੀ (BFUHS) ਦੇ ਵਾਈਸ ਚਾਂਸਲਰ ਪ੍ਰੋ. (ਡਾ.) ਰਾਜੀਵ ਸੂਦ ਨੇ ਕਿਹਾ ਕਿ ਇਹ ਮੀਲ ਪੱਥਰ ਯੂਨੀਵਰਸਿਟੀ ਦੀ ਉਸ ਵਚਨਬੱਧਤਾ ਨੂੰ ਦਰਸਾਉਂਦਾ ਹੈ ਜਿਸ ਤਹਿਤ ਅਤਿ-ਆਧੁਨਿਕ ਸਿਹਤ ਸਹੂਲਤਾਂ ਸਮਾਜ ਦੇ ਹਰ ਵਰਗ ਤੱਕ ਪਹੁੰਚਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਹੜੇ ਇਲਾਜ ਕਦੇ ਸਿਰਫ਼ ਕਾ...
राष्ट्र निर्माण में योगदान दे रहे अनदेखे नायकों को पहचान दिलाने का सशक्त मंच है मासिक रेडियो कार्यक्रम मन की बात- कैबिनेट मंत्री रणबीर गंगवा

राष्ट्र निर्माण में योगदान दे रहे अनदेखे नायकों को पहचान दिलाने का सशक्त मंच है मासिक रेडियो कार्यक्रम मन की बात- कैबिनेट मंत्री रणबीर गंगवा

Haryana, Hindi
चंडीगढ़, 22 फ़रवरी--हरियाणा के लोक निर्माण एवं जन स्वास्थ्य अभियांत्रिकी मंत्री श्री रणबीर गंगवा ने आज हिसार में मील गेट पर लोगों के साथ प्रधानमंत्री श्री नरेंद्र मोदी के लोकप्रिय मासिक रेडियो कार्यक्रम मन की बात को सामूहिक रूप से सुना। इस अवसर पर मंत्री श्री रणबीर गंगवा ने कहा कि ‘मन की बात’ कार्यक्रम देश के कोने-कोने में सकारात्मक ऊर्जा और प्रेरणा का संचार करता है। यह कार्यक्रम केवल संवाद का माध्यम नहीं, बल्कि समाज के उन अनदेखे नायकों को पहचान दिलाने का सशक्त मंच है, जो चुपचाप राष्ट्र निर्माण में योगदान दे रहे हैं। उन्होंने कहा कि प्रधानमंत्री द्वारा साझा किए गए विचार स्वच्छता, पर्यावरण संरक्षण, महिला सशक्तिकरण, युवा नवाचार, आत्मनिर्भर भारत, डिजिटल सशक्तिकरण और सामाजिक समरसता जैसे महत्वपूर्ण विषयों पर जन-जागरूकता बढ़ाते हैं। मंत्री ने कहा ...
महात्मा ज्योतिराव और माता सावित्री फुले ने अंधकार में शिक्षा का दीप जलाया: मुख्यमंत्री नायब सिंह सैनी

महात्मा ज्योतिराव और माता सावित्री फुले ने अंधकार में शिक्षा का दीप जलाया: मुख्यमंत्री नायब सिंह सैनी

Haryana, Hindi
चंडीगढ़, 22 फरवरी- हरियाणा के मुख्यमंत्री श्री नायब सिंह सैनी ने रविवार को दिल्ली के मंगोलपुरी में अंतरराष्ट्रीय सैनी भवन  का उद्घाटन किया। उन्होंने इस भवन में स्थापित की गई महात्मा बुद्ध, महात्मा ज्योतिराव फुले, माता सावित्री बाई फुले, महाराज शूर सैन की प्रतिमाओं का भी अनावरण किया। उन्होंने सावित्रीबाई ज्योतिराव फुले ट्रस्ट को 51 लाख रूपये देने की घोषणा भी की।  इस दौरान संबोधित करते हुए मुख्यमंत्री ने कहा कि महात्मा ज्योतिराव फुले और माता सावित्री बाई फुले ने अंधकार में शिक्षा का दीप जलाया। उन्होंने कहा कि यह समारोह उन विचारों, मूल्यों और आदर्शों का उद्घोष है, जिन्होंने भारतीय समाज को दिशा दी, नई चेतना पैदा की और सामाजिक न्याय, शिक्षा तथा समानता के मार्ग पर आगे बढ़ाया। यह गर्व का क्षण है कि मंगोलपुरी में हमारे महापुरुषों की...