ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਵਿੱਚ ਆਯੋਜਿਤ ਰਾਜਪੱਧਰੀ ਪੀਐਮ ਕਿਸਾਨ ਉਤਸਵ ਦਿਵਸ ਮੁੱਖ ਮਹਿਮਾਨ ਵਜੋ ਕੀਤੀ ਸ਼ਿਰਕਤ
ਚੰਡੀਗੜ੍ਹ, 13 ਮਾਰਚ- ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਅਸਮ ਦੇ ਗੁਹਾਟੀ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 22ਵੀਂ ਕਿਸਤ ਤਹਿਤ ਦੇਸ਼ ਦੇ 9 ਕਰੋੜ 32 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 18 ਹਜਾਰ 640 ਕਰੋੜ ਰੁਪਏ ਦੀ ਰਕਮ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ। ਇਸ ਵਿੱਚ ਹਰਿਆਣਾ ਦੇ 15 ਲੱਖ 86 ਹਜਾਰ ਕਿਸਾਨਾਂ ਦੇ ਖਾਤਿਆਂ ਵਿੱਚ 328 ਕਰੋੜ ਰੁਪਏ ਦੀ ਰਕਮ ਪਾਈ ਗਈ।
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਦੇ ਪੀਡਬਲਿਯੂਡੀ ਰੇਸਟ ਹਾਊਸ ਵਿੱਚ ਆਯੋਜਿਤ ਰਾਜ ਪੱਧਰੀ ਪੀਐਮ ਕਿਸਾਨ ਉਤਸਵ ਦਿਵਸ 'ਤੇ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ ਅਤੇ ਆਨਲਾਇਨ ਰਾਹੀਂ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਪ੍ਰੋਗਰਾਮ ਦਾ ਲਾਇਵ ਪ੍ਰਸਾਰਣ ਦੇਖਿਆ। ਇਸ ਮੌਕੇ 'ਤੇ ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ...







