Monday, March 30Malwa News
Shadow

Tag: top news

ਪਟਾਕੇ ਵੇਚਣ ਦੇ ਆਰਜ਼ੀ ਲਾਇਸੰਸ ਲੈਣ ਲਈ 18 ਤੋਂ 26 ਸਤੰਬਰ ਤੱਕ ਸੇਵਾ ਕੇਂਦਰਾਂ ‘ਚ ਜਮ੍ਹਾ ਹੋਣਗੀਆਂ ਅਰਜ਼ੀਆਂ : ਆਸ਼ਿਕਾ ਜੈਨ

ਪਟਾਕੇ ਵੇਚਣ ਦੇ ਆਰਜ਼ੀ ਲਾਇਸੰਸ ਲੈਣ ਲਈ 18 ਤੋਂ 26 ਸਤੰਬਰ ਤੱਕ ਸੇਵਾ ਕੇਂਦਰਾਂ ‘ਚ ਜਮ੍ਹਾ ਹੋਣਗੀਆਂ ਅਰਜ਼ੀਆਂ : ਆਸ਼ਿਕਾ ਜੈਨ

Local
ਹੁਸ਼ਿਆਰਪੁਰ, 16 ਸਤੰਬਰ :-         ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਇਸ ਸਾਲ ਵੀ ਦੀਵਾਲੀ ਦੇ ਤਿਉਹਾਰ ਲਈ ਰਿਟੇਲ ਵਿਚ ਪਟਾਕੇ ਵੇਚਣ ਲਈ ਅਸਥਾਈ ਲਾਇਸੰਸ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸਥਾਈ ਲਾਇਸੰਸ ਡਰਾਅ ਪ੍ਰਕਿਰਿਆ ਰਾਹੀਂ ਜਾਰੀ ਕੀਤੇ ਜਾਣਗੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਅਸਥਾਈ ਲਾਇਸੰਸ ਜਾਰੀ ਕਰਨ ਲਈ ਅਰਜ਼ੀਆਂ ਸਬ-ਡਵੀਜ਼ਨਾਂ ਵਿਚ ਸਥਿਤ ਸੇਵਾ ਕੇਂਦਰਾਂ ਰਾਹੀਂ ਪ੍ਰਾਪਤ ਕੀਤੀਆਂ ਜਾਣਗੀਆਂ ਅਤੇ ਅਸਥਾਈ ਲਾਇਸੰਸ ਪ੍ਰਾਪਤ ਕਰਨ ਵਿਚ ਦਿਲਚਸਪੀ ਰੱਖਣ ਵਾਲੇ ਵਿਅਕਤੀ 18 ਤੋਂ 26 ਸਤੰਬਰ ਸ਼ਾਮ 5 ਵਜੇ ਤੱਕ ਆਪਣੇ ਸਬੰਧਤ ਸਬ-ਡਵੀਜ਼ਨ ਦੇ ਨਿਰਧਾਰਤ ਸੇਵਾ ਕੇਂਦਰ ਵਿਚ ਅਰਜ਼ੀ ਦੇ ਸਕਦੇ ਹਨ। ਇਸ ਲਈ ਹਰੇਕ ਅਰਜ਼ੀ ਲਈ ਸੇਵਾ ਕੇਂਦਰ ਵੱਲੋਂ 100 ਰੁਪਏ ਦੀ ਸੇਵਾ ਫੀਸ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਬਿਨੈਕਾਰ  ਆਪਣੀ ਅਰਜ਼ੀ ਦੇ ਨਾਲ ਇਕ ਸਵੈ-ਘੋਸ਼ਣਾ ਫਾਰਮ, ਦੋ ਪਾਸਪੋਰਟ ਆਕਾਰ ਦੀਆਂ ਫੋਟੋਆਂ ਅਤੇ ਰਿਹਾਇਸ਼ ਦੇ ਸਬੂਤ ਦੀ ਇਕ ਕਾਪੀ ਨੱਥੀ ਕਰਨਾ ਯਕੀਨੀ ਬਣਾਉਣਾ। ਉਨ੍ਹਾਂ ਕਿਹਾ ਕਿ ਅਰਜ਼ੀਆਂ ਦੀ ਪੜਤਾਲ 1 ਅਕਤੂਬਰ ਨੂੰ ਕੀਤ...
ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

Hot News
ਚੰਡੀਗੜ੍ਹ/ਨਵੀਂ ਦਿੱਲੀ, 16 ਸਤੰਬਰ,-  ਹਾਲ ਵਿਚ ਆਏ ਹੜਾਂ ਕਾਰਨ ਪੰਜਾਬ ਦੇ 2185 ਪਿੰਡਾਂ ਵਿਚ 5 ਲੱਖ ਏਕੜ ਖੇਤਰ ਵਿਚ ਫਸਲਾਂ ਦੀ ਹੋਈ ਤਬਾਹੀ ਦਾ ਹਵਾਲਾ ਦਿੰਦਿਆਂ  ਪੰਜਾਬ ਦੇ ਖੇਤੀਬਾੜ੍ਹੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਦੇ ਸਰਹੱਦੀ ਜਿਲਿਆਂ ਵਿਚ ਖੇਤੀਬਾੜ੍ਹੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਕੇਂਦਰ ਸਰਕਾਰ ਨੂੰ ਕੌਮੀ ਖੇਤੀ ਵਿਕਾਸ ਯੋਜਨਾ (ਆਰ.ਕੇ.ਵੀ.ਵਾਈ) ਤਹਿਤ ਵਾਧੂ ਵਿੱਤੀ ਸਹਾਇਤਾ ਲਈ 151 ਕਰੋੜ ਤੁਰੰਤ ਜਾਰੀ ਕਰਨ ਦੀ ਅਪੀਲ ਕੀਤੀ ਹੈ।ਅੱਜ ਇਥੋਂ ਦੇ ਪੂਸਾ ਭਵਨ ਵਿਖੇ ਕੇਂਦਰੀ ਖੇਤੀਬਾੜ੍ਹੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਦੀ ਪ੍ਰਧਾਨਗੀ ਹੇਠ ਹੋਈ ਹਾੜ੍ਹੀ ਦੀਆਂ ਫਸਲਾਂ ਸਬੰਧੀ ਕੌਮੀ ਖੇਤੀਬਾੜ੍ਹੀ ਕਾਨਫਰੰਸ -2025 ਨੂੰ ਸੰਬੋਧਨ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਹਾਲੀਆ ਹੜਾਂ ਸਦਕਾ ਖੇਤੀਬਾੜ੍ਹੀ ਅਧੀਨ ਰਕਬੇ ਅਤੇ ਖੜੀਆਂ ਫਸਲਾਂ ਦੀ ਵੱਡੇ ਪੈਮਾਨੇ ਤੇ ਤਬਾਹੀ ਹੋਈ ਹੈ। ਸਰਹੱਦੀ ਜਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਪਠਾਨਕੋਟ, ਕਪੂਰਥਲਾ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸਭ ਤੋਂ ਵਧੇਰੇ ਪ੍ਰਭਾਵਿਤ ਹੋਏ ਹਨ ਅਤੇ ਇਥੇ ਜ਼ਮੀਨਾਂ ਵਿਚ 5-5 ਫੁੱਟ ਤੱਕ...
ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪੰਜਾਬ ਸਰਕਾਰ ਨੇ ਲਾਏ ਸਿਹਤ ਕੈਂਪ, ਪਹਿਲੇ ਦਿਨ 51 ਹਜ਼ਾਰ ਲੋਕਾਂ ਦਾ ਹੋਇਆ ਇਲਾਜ

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪੰਜਾਬ ਸਰਕਾਰ ਨੇ ਲਾਏ ਸਿਹਤ ਕੈਂਪ, ਪਹਿਲੇ ਦਿਨ 51 ਹਜ਼ਾਰ ਲੋਕਾਂ ਦਾ ਹੋਇਆ ਇਲਾਜ

Hot News
ਚੰਡੀਗੜ੍ਹ, 16 ਸਤੰਬਰ 2025 ਪੰਜਾਬ 'ਚ ਹੜ੍ਹਾਂ ਤੋਂ ਬਾਅਦ ਹਾਲਾਤ ਮੁਸ਼ਕਲ ਸਨ, ਪਰ ਸਰਕਾਰ ਨੇ ਇੱਕ ਪਲ ਦੀ ਵੀ ਦੇਰੀ ਨਹੀਂ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਅਸਲੀ ਲੀਡਰਸ਼ਿਪ ਓਹੀ ਹੁੰਦੀ ਹੈ, ਜੋ ਚੁਣੌਤੀ ਨੂੰ ਜ਼ਿੰਮੇਵਾਰੀ ਸਮਝ ਕੇ ਮੈਦਾਨ 'ਚ ਉਤਰਦੀ ਹੈ ਅਤੇ ਪੰਜਾਬ ਦੀ ਮਿੱਟੀ ਨਾਲ, ਹਰ ਪਿੰਡ, ਹਰ ਗਲੀ ਅਤੇ ਹਰ ਘਰ ਦੇ ਨਾਲ ਖੜ੍ਹੀ ਹੁੰਦੀ ਹੈ। 15 ਸਤੰਬਰ ਦੀ ਸਿਹਤ ਵਿਭਾਗ ਦੀ ਰਿਪੋਰਟ ਦੱਸਦੀ ਹੈ ਕਿ ਮਾਨ ਸਰਕਾਰ ਸਿਰਫ ਰਾਹਤ ਨਹੀਂ, ਭਰੋਸੇ ਦੀ ਉਦਾਹਰਣ ਪੇਸ਼ ਕਰ ਰਹੀ ਹੈ। 2303 ਪਿੰਡਾਂ ਵਿੱਚ ਸ਼ੁਰੂ ਕੀਤੀ ਗਈ ਵਿਸ਼ੇਸ਼ ਸਿਹਤ ਮੁਹਿੰਮ ਨੇ ਪੂਰੇ ਸੂਬੇ ਵਿੱਚ ਇੱਕ ਨਵੀਂ ਉਮੀਦ ਜਗਾਈ ਹੈ। ਹੁਣ ਤੱਕ 2016 ਪਿੰਡਾਂ ਵਿੱਚ ਹੈਲਥ ਕੈਂਪ ਲੱਗ ਚੁੱਕੇ ਹਨ, ਜਿੱਥੇ 51,612 ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਮੌਕੇ 'ਤੇ ਹੀ ਇਲਾਜ ਅਤੇ ਦਵਾਈਆਂ ਦਿੱਤੀਆਂ ਗਈਆਂ। ਇਹ ਉਹ ਲੋਕ ਹਨ ਜੋ ਹੜ੍ਹਾਂ ਤੋਂ ਬਾਅਦ ਬੇਸਹਾਰਾ ਸਨ, ਪਰ ਅੱਜ ਰਾਹਤ ਦੇ ਨਾਲ ਇਹ ਵੀ ਮਹਿਸੂਸ ਕਰ ਰਹੇ ਹਨ ਕਿ ਸਰਕਾਰ ਉਨ੍ਹਾਂ ਲਈ ਹੈ ਅਤੇ ...
ਸ਼੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਵਿਖੇ ਹਿੰਦੀ ਵਿਭਾਗ ਵੱਲੋਂ “ਮੇਰਾ ਯੁਵਾ ਭਾਰਤ” ਦੇ ਸਹਿਯੋਗ ਨਾਲ ਮਨਾਇਆ ਗਿਆ ਹਿੰਦੀ ਦਿਵਸ

ਸ਼੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਵਿਖੇ ਹਿੰਦੀ ਵਿਭਾਗ ਵੱਲੋਂ “ਮੇਰਾ ਯੁਵਾ ਭਾਰਤ” ਦੇ ਸਹਿਯੋਗ ਨਾਲ ਮਨਾਇਆ ਗਿਆ ਹਿੰਦੀ ਦਿਵਸ

Local
ਤਰਨ ਤਾਰਨ, 16 ਸਤੰਬਰ- ਉਪ ਨਿਰਦੇਸ਼ਕ ਮੈਡਮ ਜਸਲੀਨ ਕੌਰ ਦੀ ਅਗਵਾਈ ਹੇਠ ਅੱਜ ਸ਼੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ, ਤਰਨ ਤਾਰਨ ਵਿਖੇ ਹਿੰਦੀ ਵਿਭਾਗ ਵੱਲੋਂ "ਮੇਰਾ ਯੁਵਾ ਭਾਰਤ" ਦੇ ਸਹਿਯੋਗ ਨਾਲ ਹਿੰਦੀ ਦਿਵਸ ਮਨਾਇਆ ਗਿਆ। ਇਸ ਦੌਰਾਨ "ਜਜਬਾਤ-ਏ-ਹਿੰਦੀ" ਵਿਸ਼ੇ ਤੇ ਸੈਮੀਨਾਰ ਵੀ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਤਰਨ ਤਾਰਨ ਦੇ ਸਥਾਈ ਵਨ ਸਟੈਪ ਸੈਂਟਰ ਦੀ ਪ੍ਰਬੰਧਕ ਸ਼੍ਰੀਮਤੀ ਅਨੀਤਾ ਸ਼ਰਮਾ ਮੁੱਖ ਮਹਿਮਾਨ ਵਜੋਂ ਹਾਜ਼ਰ ਰਹੀ। ਕਾਲਜ ਦੇ ਹਿੰਦੀ ਵਿਭਾਗ ਦੀ ਪ੍ਰੋਫੈਸਰ. ਡਾ. ਮਨਪ੍ਰੀਤ ਕੌਰ ਨੇ ਸਾਰੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਹਿੰਦੀ ਦੀ ਮਹੱਤਤਾ ਨਾਲ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਕਵਿਤਾ ਪਾਠ, ਭਾਸ਼ਣ ਮੁਕਾਬਲੇ ਗੀਤ ਗਾਇਨ,  ਨਾਚ,  ਪੋਸਟਰ ਮੇਕਿੰਗ, ਸਲੋਗਨ ਲਿਖਣ ਅਤੇ ਰੰਗੋਲੀ ਵਰਗੇ ਕਈ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਮੁੱਖ ਮਹਿਮਾਨ ਸ਼੍ਰੀਮਤੀ ਅਨੀਤਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਹਿੰਦੀ ਦੀ ਵਿਕਾਸ ਯਾਤਰਾ ਬਾਰੇ ਜਾਣੂ ਕਰਦਿਆਂ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਹਿ...
ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਵੱਲੋਂ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ

ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਵੱਲੋਂ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ

Local
ਪੱਟੀ, (ਤਰਨ ਤਾਰਨ), 16 ਸਤੰਬਰ:- ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਅੱਜ ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਵੱਲੋਂ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਦੌਰਾਨ ਕੈਬਨਿਟ ਮੰਤਰੀ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਰਾਧਲਕੇ, ਰਾਮ ਸਿੰਘ ਵਾਲਾ ਅਤੇ ਮੁੱਠਿਆਂਵਾਲਾ ਆਦਿ ਵਿਖੇ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਸਫਾਈ ਮੁਹਿੰਮ ਉਨ੍ਹਾਂ ਚਿਰ ਤੱਕ ਜਾਰੀ ਰਹੇਗੀ, ਜਦ ਤੱਕ ਸਾਰੇ ਹੜ੍ਹ ਪ੍ਰਭਾਵਿਤ ਖੇਤਰ ਸਾਫ਼ ਨਹੀਂ ਹੋ ਜਾਂਦੇ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਰਾਜ ਦੇ ਸਾਰੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਸ਼ੁਰੂ ਹੋ ਚੁੱਕੀ ਹੈ।ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਭਾਵਿਤ ਪਿੰਡਾਂ ਵਿੱਚ ਲਗਾਤਾਰ ਫਾਗਿੰਗ ਅਤੇ ਐਂਟੀ ਲਾਰਵਾ ਸਪਰੇਅ ਕਰਵਾਈ ਜਾ ਰਹੀ ਹੈ।ਇਸ ਦੌਰਾਨ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਹਰੇਕ ਪਿੰਡ ਦੇ ਪੰਚ-ਸਰਪੰਚ ਨੂੰ ਆਪਣੀ ਗ੍ਰਾਮ ਪੰਚਾਇਤ ਵਿੱਚ ਤੁਰੰਤ ਸਫ਼ਾਈ ਮੁਹਿੰਮ ਸ਼ੁਰੂ ਕਰਨ ਦੀ ਅ...
ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

Breaking News
ਚੰਡੀਗੜ੍ਹ, 16 ਸਤੰਬਰ:- ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਇੱਕ ਮਹੱਤਵਪੂਰਨ ਸੁਧਾਰ ਪਹਿਲਕਦਮੀ ਦੇ ਹਿੱਸੇ ਵਜੋਂ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.) ਦਾ ਉਦਘਾਟਨ ਕੀਤਾ, ਜਿਸ ਤਹਿਤ ਸੂਬੇ ਭਰ ਦੀਆਂ 11 ਜੇਲ੍ਹਾਂ ਵਿੱਚ ਆਈ.ਟੀ.ਆਈਜ਼ ਸਥਾਪਤ ਕੀਤੇ ਗਏ ਹਨ। ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਦੇ ਜੇਲ੍ਹ ਵਿਭਾਗ ਨੇ 9 ਕੇਂਦਰੀ ਜੇਲ੍ਹਾਂ ਅਤੇ 2 ਮਹਿਲਾ ਜੇਲ੍ਹਾਂ ਵਿੱਚ ਇਹ ਆਈ.ਟੀ.ਆਈਜ਼ ਸਥਾਪਤ ਕੀਤੇ ਹਨ। ਜੇਲ੍ਹ ਮੰਤਰੀ ਨੇ ਕਿਹਾ ਕਿ ਇਸ ਹੁਨਰ ਵਿਕਾਸ ਮੁਹਿੰਮ ਤਹਿਤ ਲਗਭਗ 2500 ਕੈਦੀ ਸਿਖਲਾਈ ਪ੍ਰਾਪਤ ਕਰਨਗੇ, ਜਿਨ੍ਹਾਂ ਵਿੱਚੋਂ 1000 ਲੰਬੇ ਸਮੇਂ ਦੇ ਕੋਰਸ ਕਰਨਗੇ ਅਤੇ 1500 ਥੋੜ੍ਹੇ ਸਮੇਂ ਦੇ ਕੋਰਸਾਂ ਦੀ ਸਿਖਲਾਈ ਲੈਣਗੇ। ਉਨ੍ਹਾਂ ਕਿਹਾ ਕਿ ਇਹ ਆਈ.ਟੀ.ਆਈਜ਼ ਕੈਦੀਆਂ ਨੂੰ ਉਨ੍ਹਾਂ ਦੀ ਰਿਹਾਈ ਤੋਂ ਬਾਅਦ ਸਨਮਾਨਜਨਕ ਜੀਵਨ ਵਾਸਤੇ ਤਿਆਰ ਕਰਨ ਦੇ ਉਦੇਸ਼ ਨਾਲ ਕਿੱਤਾਮੁਖੀ ਸਿੱਖਿਆ ਪ੍ਰਦਾਨ ਕਰਨਗੀਆਂ। ਇਹ ਸੰਸਥਾਵਾਂ ਪਲੰਬਿ...
ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ ‘ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ ‘ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

Hot News
ਚੰਡੀਗੜ੍ਹ, 16 ਸਤੰਬਰ:- ਭਾਰਤੀ ਏਅਰਟੈੱਲ ਲਿਮਟਿਡ ਨੂੰ ਨਿਸ਼ਾਨਾ ਬਣਾ ਕੇ ਕੀਤੀ ਜਾ ਰਹੀ 5ਜੀ ਟੈਲੀਕਾਮ ਬੁਨਿਆਦੀ ਢਾਂਚਿਆਂ ਦੀਆਂ ਹੋ ਰਹੀਆਂ ਚੋਰੀਆਂ 'ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 61 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 95 ਐਫ.ਆਈ.ਆਰਜ਼ ਦਰਜ ਕੀਤੀਆਂ ਹਨ, ਜਿਸ ਨਾਲ ਦੂਰਸੰਚਾਰ ਸੇਵਾਵਾਂ ਵਿੱਚ ਵਿਆਪਕ ਰੁਕਾਵਟ ਨੂੰ ਦੂਰ ਕੀਤਾ ਗਿਆ ਹੈ। ਉੱਚ-ਮੁੱਲ ਵਾਲੇ 5ਜੀ ਬੁਨਿਆਦੀ ਢਾਂਚੇ ਨਾਲ ਸਬੰਧਤ ਚੋਰੀਆਂ ਦੀਆਂ ਰਿਪੋਰਟਾਂ ਉਪਰੰਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਆਦੇਸ਼ਾਂ 'ਤੇ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਗਿਆ। ਚੇਅਰਮੈਨ ਡੀਆਈਜੀ ਰਾਜਪਾਲ ਸੰਧੂ ਦੀ ਅਗਵਾਈ ਵਾਲੀ ਐਸ.ਆਈ.ਟੀ. ਨੇ ਦੋਸ਼ੀਆਂ ਨੂੰ ਫੜਨ ਅਤੇ ਚੋਰੀ ਹੋਏ ਉਪਕਰਣਾਂ ਦੀ ਬਰਾਮਦਗੀ ਲਈ ਜ਼ਿਲ੍ਹਾ ਪੁਲਿਸ ਇਕਾਈਆਂ ਨਾਲ ਨੇੜਿਓਂ ਤਾਲਮੇਲ ਕੀਤਾ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਐਸਆਈਟੀ ਦੇ ਚੇਅਰਮੈਨ ਡੀਆਈਜੀ ਰਾਜਪਾਲ ਸੰਧੂ ਨੇ ਕਿਹਾ ਕਿ ਮੁਲਜ਼ਮਾਂ ਵੱਲੋਂ ਖਾਸ ਤੌਰ 'ਤੇ ਉੱਚ-ਮੁੱਲ ਵਾਲੇ ਜੀਯੂਸੀ-1 ਕਾਰਡਾਂ (ਬੇਸ ਬੈਂਡ ਯੂਨਿਟਾਂ) ...
ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ ‘ਤੇ ਪੈਣ ਲੱਗੀ ਜ਼ਿੰਦਗੀ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ ‘ਤੇ ਪੈਣ ਲੱਗੀ ਜ਼ਿੰਦਗੀ

English, Hot News
ਚੰਡੀਗੜ੍ਹ, 16 ਸਤੰਬਰ:- ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹਾਂ ਕਾਰਨ ਪਿੰਡਾਂ ਵਿੱਚ ਆਈ ਗੰਦਗੀ ਨੂੰ ਸਾਫ਼ ਕਰਨ ਅਤੇ ਪ੍ਰਭਾਵਿਤ ਖੇਤਰਾਂ ਵਿੱਚ ਬੀਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਸ਼ੁਰੂ ਕੀਤੀ ਗਈ ਸਫ਼ਾਈ, ਫੌਗਿੰਗ ਅਤੇ ਛਿੜਕਾਅ ਦੇ ਕਾਰਜ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਜ਼ਿੰਦਗੀ ਮੁੜ ਲੀਹ 'ਤੇ ਆਉਣ ਲੱਗੀ ਹੈ।ਇਸ ਦੇ ਨਾਲ ਹੀਪੰਜਾਬ ਕੈਬਨਿਟ ਦੇ ਵੱਖ-ਵੱਖ ਮੰਤਰੀਆਂ ਵੱਲੋਂ ਅੱਜ ਦੌਰਾ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸ਼ੁਰੂ ਕੀਤੇ ਗਏ ਰਾਹਤ ਕਾਰਜਾਂ ਦਾ ਨਿਰੀਖਣ ਕੀਤਾ ਗਿਆ। ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਉਪ੍ਰੇਸ਼ਨ ਰਾਹਤ ਤਹਿਤ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡ ਤਾਰਾਪੁਰ ਅਤੇ ਕੀਰਤਪੁਰ ਸਾਹਿਬ ਵਿਖੇ ਚਲ ਰਿਹਾ ਰਾਹਤਾਂ ਕਾਰਜਾਂ ਅਤੇ  ਸ਼ਿਵਾਲਿਕ ਦੀਆਂ ਪਹਾੜੀਆਂ ਦੇ ਨਾਲ ਲੱਗਦੇ ਨੀਮ ਪਹਾੜੀ ਖੇਤਰ ਤੋ ਖੱਡ ਵਿਚ ਆ ਰਹੇ ਬਰਸਾਤ ਦੇ ਪਾਣੀ ਨਾਲ ਇਸ ਇਲਾਕੇ ਦੇ ਰਿਹਾਇਸ਼ੀ ਘਰਾਂ ਦਾ ਖਾਰ ਲੱਗਣ ਨਾਲ ਹੋਏ ਨੁਕਸਾਨ ਦਾ ਜਾਇਜਾ ਲਿਆ। ਸ.  ਬੈਂਸ ਨੇ ਇਤਿਹਾਸਕ ਗੁਰਦੁਆਰਾ ਬਾਬਾ ਗੁਰਦਿੱਤ...
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

Breaking News
ਚੰਡੀਗੜ੍ਹ, 16 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਸਿਹਤ ਜਾਂਚ ਅਤੇ ਇਲਾਜ ਦੇ ਮਾਮਲੇ ਵਿੱਚ ਰਾਹਤ ਦੇਣ ਲਈ ਆਪਣੇ ਯਤਨ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਇੱਥੇ ਅੱਜ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਹੜ੍ਹਾਂ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਵਿਆਪਕ ਨੁਕਸਾਨ ਹੋਇਆ ਹੈ ਅਤੇ ਹੁਣ ਜਦੋਂ ਪਾਣੀ ਉਤਰਨਾ ਸ਼ੁਰੂ ਹੋ ਗਿਆ ਹੈ ਤਾਂ ਮਨੁੱਖਾਂ ਤੇ ਪਸ਼ੂਆਂ ਵਿਚਾਲੇ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਮਨੁੱਖਾਂ ਤੇ ਪਸ਼ੂਆਂ ਵਿਚਕਾਰ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਵੱਡੇ ਪੱਧਰ ਉੱਤੇ ਹੰਭਲਾ ਮਾਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਲਗਾਏ ਗਏ ਸਿਹਤ ਜਾਂਚ ਕੈਂਪਾਂ ਤੋਂ ਹੁਣ ਤੱਕ ਤਕਰੀਬਨ 1.50 ਲੱਖ ਲੋਕਾਂ ਨੂੰ ਲਾਭ ਪਹੁੰਚਿਆ ਹੈ। ਕੈਂਪਾਂ ਵਿੱਚ ਬੁਖ਼ਾਰ, ਪੇਚਸ਼, ਚਮੜੀ ਦੀ ਲਾਗ ਅਤੇ ਹੋਰ ਬਿਮਾਰੀਆਂ ਦਾ ਵੱਡੇ ਪੱਧਰ ਉੱਤੇ ਪਤਾ ਲੱਗਿਆ ਹ...
ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

Breaking News
ਚੰਡੀਗੜ੍ਹ, 16 ਸਤੰਬਰ: ਸੂਬੇ ਵਿੱਚ ਅਗਾਮੀ ਜਨਗਣਨਾ ਸਬੰਧੀ ਕਾਰਜਾਂ ਦੀ ਸਮੀਖਿਆ ਅਤੇ ਤਿਆਰੀਆਂ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੀ ਸੂਬਾ ਪੱਧਰੀ ਜਨਗਣਨਾ ਤਾਲਮੇਲ ਕਮੇਟੀ (ਐਸ.ਐਲ.ਸੀ.ਸੀ.ਸੀ.) ਵੱਲੋਂ ਅੱਜ ਮੁੱਖ ਸਕੱਤਰ ਪੰਜਾਬ ਸ੍ਰੀ ਕੇ.ਏ.ਪੀ. ਸਿਨਹਾ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਆਪਣੀ ਪਲੇਠੀ ਮੀਟਿੰਗ ਬੁਲਾਈ ਗਈ। ਮੀਟਿੰਗ ਦੌਰਾਨ ਸਥਾਨਕ ਸਰਕਾਰਾਂ, ਮਾਲ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਯੋਜਨਾਬੰਦੀ, ਵਿੱਤ ਅਤੇ ਸਕੂਲ ਸਿੱਖਿਆ ਵਿਭਾਗਾਂ ਦੇ ਵਧੀਕ ਮੁੱਖ ਸਕੱਤਰਾਂ ਅਤੇ ਪ੍ਰਮੁੱਖ ਸਕੱਤਰਾਂ ਸਮੇਤ ਸੀਨੀਅਰ ਅਧਿਕਾਰੀ ਮੌਜੂਦ ਸਨ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲਿਆ। ਮੀਟਿੰਗ ਦੌਰਾਨ, ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਨੂੰ ਪੰਜਾਬ ਵਿੱਚ ਜਨਗਣਨਾ ਨਾਲ ਸਬੰਧਤ ਗਤੀਵਿਧੀਆਂ ਲਈ ਨੋਡਲ ਅਫਸਰ ਨਾਮਜ਼ਦ ਕੀਤਾ ਗਿਆ ਹੈ ਅਤੇ ਪਹਿਲੀ ਮੀਟਿੰਗ ਜਨਗਣਨਾ ਸੰਚਾਲਨ, ਪੰਜਾਬ ਦੇ ਡਾਇਰੈਕਟਰ ਡਾ. ਨਵਜੋਤ ਖੋਸਾ ਵੱਲੋਂ ਬੁਲਾਈ ਗਈ, ...