Sunday, November 8Malwa News
Shadow

Tag: top news

ਅੰਮ੍ਰਿਤਸਰ ਵਿਖੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਅੰਮ੍ਰਿਤਸਰ, 20 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਵਿਦੇਸ਼ੀ ਹੈਂਡਲਰ ਹਰਪਾਲ ਸਿੰਘ ਦੁਆਰਾ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸਦੇ ਕਬਜ਼ੇ ਵਿੱਚੋਂ 5.032 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਪਵਨਦੀਪ ਸਿੰਘ, ਵਾਸੀ  ਬਹਿੜਵਾਲ, ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਵਨਦੀਪ ਨੇ ਦੱਸਿਆ ਕਿ ਉਹ ਆਪਣੇ ਵਿਦੇਸ਼ ਅਧਾਰਤ ਹੈਂਡਲਰ ਹਰਪਾਲ ਸਿੰਘ, ਜੋ ਕਿ ਅੰਮ੍ਰਿਤਸਰ ਦੇ ਪਿੰਡ ਕੋਹਾਲਾ ਦਾ ਵਾਸੀ ਹੈ ਅਤੇ ਇਸ ਸਮੇਂ ਅਮਰੀਕਾ ਵਿੱਚ ਰਹਿ ਰਿਹਾ ਹੈ, ਦੇ ਨਿਰਦੇਸ਼ਾਂ 'ਤੇ ਕੰਮ ਕਰ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਭੇਜੀਆਂ ਤਿੰਨ ਐਂਬੂਲੈਂਸਾਂ

Breaking News
ਚੰਡੀਗੜ੍ਹ/ਸੰਗਰੂਰ, 20 ਸਤੰਬਰ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਸਨੀਕਾਂ ਨੂੰ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਰੈਸਟ ਹਾਊਸ, ਸੰਗਰੂਰ ਤੋਂ ਤਿੰਨ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਦੇ ਆਦੇਸ਼ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਡਾਕਟਰਾਂ, ਨਰਸਾਂ ਅਤੇ ਫਾਰਮਾਸਿਸਟਾਂ ਨਾਲ ਲੈਸ ਐਂਬੂਲੈਂਸਾਂ ਹੜ੍ਹ ਤੋਂ ਬਾਅਦ ਦੀਆਂ ਸਿਹਤ ਚੁਣੌਤੀਆਂ ਦਾ ਹੱਲ ਕਰਨਗੀਆਂ ਅਤੇ ਲੋਕਾਂ ਨੂੰ ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਹੋਰ ਬਿਮਾਰੀਆਂ ਤੋਂ ਬਚਾਉਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਐਂਬੂਲੈਂਸਾਂ ਰਾਹੀਂ ਅਗਲੇ 15 ਦਿਨਾਂ ਲਈ ਮੁਫ਼ਤ ਡਾਕਟਰੀ ਜਾਂਚ ਅਤੇ ਦਵਾਈਆਂ ਪ੍ਰਦਾਨ ਕੀਤੀਆਂ ਜਾਣਗੀਆਂ, ਅਤੇ ਗੰਭੀਰ ਮਾਮਲਿਆਂ ਵਿੱਚ, ਮਰੀਜ਼ਾਂ ਨੂੰ ਅਗਲੇ ਇਲਾਜ ਲਈ ਨੇੜਲੇ ਸਿਹਤ ਕੇਂਦਰਾਂ ਵਿੱਚ ਭੇਜਿਆ ਜਾਵੇਗਾ। ਇਸ ਮੌਕੇ ਗੱਲਬਾਤ ਕਰਦਿਆਂ ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾ...

ਪੰਜਾਬ ਸਰਕਾਰ ਦੇ SSF ਨੇ ਬਚਾਈਆਂ 37,000 ਤੋਂ ਵੱਧ ਜਾਨਾਂ , ਸੜਕ ਹਾਦਸਿਆਂ ਵਿੱਚ ਆਈ 78% ਦੀ ਕਮੀ

Punjab Development
ਚੰਡੀਗੜ੍ਹ, 20 ਸਤੰਬਰ : ਇਹ ਪੰਜਾਬ ਦੀਆਂ ਸੜਕਾਂ ਦੀ ਕਹਾਣੀ ਹੈ, ਜੋ ਕਦੇ ਡਰ ਅਤੇ ਅਨਿਸ਼ਚਿਤਤਾ ਨਾਲ ਭਰੀਆਂ ਹੋਈਆਂ ਸਨ। ਰੋਜ਼ਾਨਾ ਅਖ਼ਬਾਰਾਂ ਦੀਆਂ ਸੁਰਖੀਆਂ ਸੜਕ ਹਾਦਸੇ ਦੀ ਦੁਖਦਾਈ ਕਹਾਣੀ ਦੱਸਦੀਆਂ ਸਨ। ਸੜਕਾਂ 'ਤੇ ਹਾਦਸਿਆਂ ਦੀ ਵਧਦੀ ਗਿਣਤੀ ਡੂੰਘੀ ਚਿੰਤਾ ਦਾ ਵਿਸ਼ਾ ਬਣ ਗਈ ਸੀ। ਔਸਤਨ, ਹਰ ਰੋਜ਼ ਸੜਕ ਹਾਦਸਿਆਂ ਵਿੱਚ 15 ਤੋਂ 16 ਕੀਮਤੀ ਜਾਨਾਂ ਜਾਂਦੀਆਂ ਸਨ। ਇਹ ਮੌਤਾਂ ਸਿਰਫ਼ ਇੱਕ ਗਿਣਤੀ ਨਹੀਂ ਸਨ, ਸਗੋਂ ਕਈ ਪਰਿਵਾਰਾਂ ਦੇ ਸੁਪਨਿਆਂ ਦੇ ਚਕਨਾਚੂਰ ਹੋਣ, ਇੱਕ ਮਾਂ ਦੀ ਖਾਲੀ ਗੋਦ ਅਤੇ ਇੱਕ ਬੱਚੇ ਦੇ ਪਿਤਾ ਦਾ ਪਰਛਾਵਾਂ ਉਨ੍ਹਾਂ ਦੇ ਸਿਰ ਤੋਂ ਹਟਣ ਦਾ ਕਾਰਨ ਸਨ। ਇਸ ਦਰਦ ਨੂੰ ਮਹਿਸੂਸ ਕਰਦੇ ਹੋਏ, ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਇੱਕ ਇਨਕਲਾਬੀ ਕਦਮ ਚੁੱਕਿਆ। ਉਨ੍ਹਾਂ ਨੇ ਸਿਰਫ਼ ਐਲਾਨ ਹੀ ਨਹੀਂ ਕੀਤੇ, ਸਗੋਂ ਜ਼ਮੀਨੀ ਪੱਧਰ 'ਤੇ ਕਾਰਵਾਈ ਦਾ ਪ੍ਰਦਰਸ਼ਨ ਵੀ ਕੀਤਾ। ਇਸ ਦਿਸ਼ਾ ਵਿੱਚ ਦੋ ਵੱਡੇ ਅਤੇ ਮਹੱਤਵਪੂਰਨ ਔਜ਼ਾਰ ਤਾਇਨਾਤ ਕੀਤੇ ਗਏ ਸਨ: ਸੜਕ ਸੁਰੱਖਿਆ ਬਲ (SSF) ਅਤੇ 'ਫਰਿਸ਼ਤੇ' ਸਕੀਮ। ਇਹ ਦੋਵੇਂ ਯੋਜਨਾਵਾਂ, ਹੱਥ ਮਿਲਾ ਕੇ ਕੰਮ ਕਰ ਰਹੀਆਂ ਹਨ, ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿ...

ਮਿਸ਼ਨ ਚੜ੍ਹਦੀਕਲਾ’ ਨਾਲ ਮਾਨ ਸਰਕਾਰ ਨੇ ਰੱਖੀ ਪਾਰਦਰਸ਼ਤਾ ਦੀ ਨਵੀਂ ਨੀਂਹ, ਸਿਰਫ਼ 24 ਘੰਟਿਆਂ ‘ਚ 1000 ਤੋਂ ਵੱਧ ਲੋਕਾਂ ਨੇ ਕੀਤਾ ਦਾਨ

Breaking News
ਚੰਡੀਗੜ੍ਹ, 19 ਸਤੰਬਰ : ਪੰਜਾਬ, ਜੋ ਹਮੇਸ਼ਾ ਪੂਰੇ ਦੇਸ਼ ਦਾ ਢਿੱਡ ਭਰਦਾ ਰਿਹਾ ਹੈ, ਇਸ ਵਾਰ ਭਿਆਨਕ ਹੜ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਿਹਾ ਹੈ। ਇਸ ਔਖੇ ਸਮੇਂ ਵਿੱਚ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ 'ਮਿਸ਼ਨ ਚੜ੍ਹਦੀਕਲਾ' ਸ਼ੁਰੂ ਕੀਤਾ ਹੈ। ਇਹ ਮੁਹਿੰਮ ਸਿਰਫ਼ ਰਾਹਤ ਪਹੁੰਚਾਉਣ ਤੱਕ ਹੀ ਸੀਮਤ ਨਹੀਂ ਹੈ, ਬਲਕਿ ਇਹ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਮੁੜ ਵਸੇਬੇ, ਮੁੜ-ਨਿਰਮਾਣ ਅਤੇ ਵਿਕਾਸ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਦਾ ਇੱਕ ਮਿਸ਼ਨ ਹੈ। ਇਸ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਅਤੇ ਵਿਦੇਸ਼ਾਂ ਵਿੱਚ ਵਸੇ ਪੰਜਾਬੀ ਭਾਈਚਾਰੇ (ਐਨਆਰਆਈ) ਨੂੰ ਇੱਕਜੁੱਟ ਕਰਨਾ ਹੈ ਤਾਂ ਜੋ ਉਹ ਆਪਣੇ ਯੋਗਦਾਨ ਨਾਲ ਪੰਜਾਬ ਨੂੰ ਫਿਰ ਤੋਂ ਮਜ਼ਬੂਤ, ਸੁਰੱਖਿਅਤ ਅਤੇ ਖੁਸ਼ਹਾਲ ਬਣਾ ਸਕਣ। ਇਸ ਮਿਸ਼ਨ ਤਹਿਤ ਜੋ ਵੀ ਯੋਗਦਾਨ ਮਿਲਦਾ ਹੈ, ਉਹ 'ਰੰਗਲਾ ਪੰਜਾਬ ਵਿਕਾਸ ਫੰਡ' ਵਿੱਚ ਜਮ੍ਹਾਂ ਕੀਤਾ ਜਾਂਦਾ ਹੈ। ਪੰਜਾਬ ਸਰਕਾਰ ਨੇ ਕਿਸੇ ਵੀ ਐਮਰਜੈਂਸੀ ਜਾਂ ਸੰਕਟ ਨਾਲ ਨਜਿੱਠਣ ਲਈ ਰੰਗਲਾ ਪੰਜਾਬ ਸੁਸਾਇਟੀ ਦੀ ਸਥਾਪਨਾ ਕੀਤੀ ਹੈ। ਇਹ ਫੰਡ ਪੂਰੀ ਤਰ੍ਹਾਂ ਸਵੈ-ਇੱਛੁਕ ਯੋਗਦਾਨਾਂ 'ਤੇ ਅਧਾਰਿਤ ...
ਮਾਨ ਸਰਕਾਰ ਦੀ ਐਂਬੂਲੈਂਸ ਸੇਵਾ! ਹਰ ਹਾਲ ਵਿੱਚ ਜਨਤਾ ਦੀ ਜਾਨ ਬਚਾਉਣ ਲਈ ਤਿਆਰ

ਮਾਨ ਸਰਕਾਰ ਦੀ ਐਂਬੂਲੈਂਸ ਸੇਵਾ! ਹਰ ਹਾਲ ਵਿੱਚ ਜਨਤਾ ਦੀ ਜਾਨ ਬਚਾਉਣ ਲਈ ਤਿਆਰ

Punjab Development
ਚੰਡੀਗੜ੍ਹ, 19 ਸਤੰਬਰ : ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਜਨਤਾ ਦੇ ਹਿੱਤ ਤੋਂ ਵੱਧ ਉਨ੍ਹਾਂ ਲਈ ਕੁਝ ਨਹੀਂ ਹੈ। ਐਮਰਜੈਂਸੀ ਹੋਵੇ ਜਾਂ ਆਫ਼ਤ, ਪੰਜਾਬ ਦੀ ਐਂਬੂਲੈਂਸ ਸੇਵਾ ਹਰ ਸਮੇਂ ਲੋਕਾਂ ਦੀ ਜ਼ਿੰਦਗੀ ਬਚਾਉਣ ਲਈ ਤਿਆਰ ਹੈ। ਪਿਛਲੇ ਸਾਲ ਤੋਂ ਹੁਣ ਤੱਕ ਸਰਕਾਰ ਨੇ ਰਾਜ ਵਿੱਚ ਵੱਡੀ ਗਿਣਤੀ ਵਿੱਚ ਆਧੁਨਿਕ, ਜੀਪੀਐਸ ਨਾਲ ਲੈਸ ਐਂਬੂਲੈਂਸਾਂ ਨੂੰ ਸੇਵਾ ਵਿੱਚ ਲਿਆਂਦਾ ਹੈ। ਜੁਲਾਈ 2024 ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ 58 ਨਵੀਆਂ ਹਾਈ-ਟੈਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾਈ ਸੀ ਅਤੇ ਇਸੇ ਸਾਲ ਜੂਨ 2025 ਵਿੱਚ 46 ਹੋਰ ਬਹੁਤ ਹੀ ਆਧੁਨਿਕ ਐਂਬੂਲੈਂਸਾਂ ਨੂੰ ਰਾਜ ਦੇ ਬੇੜੇ ਵਿੱਚ ਜੋੜਿਆ ਗਿਆ। ਇਸ ਨਾਲ ਪੰਜਾਬ ਵਿੱਚ ਕੁੱਲ 371 ਸਰਕਾਰੀ ਐਂਬੂਲੈਂਸਾਂ ਹਰ ਜ਼ਿਲ੍ਹੇ ਅਤੇ ਕਸਬੇ ਵਿੱਚ ਮਰੀਜ਼ਾਂ ਨੂੰ ਤੁਰੰਤ ਮਦਦ ਪਹੁੰਚਾ ਰਹੀਆਂ ਹਨ। ਸਰਕਾਰ ਨੇ ਨਿਸ਼ਚਿਤ ਸਮਾਂ ਸੀਮਾ ਵੀ ਸਖ਼ਤੀ ਨਾਲ ਲਾਗੂ ਕੀਤੀ ਹੈ ਸ਼ਹਿਰੀ ਖੇਤਰਾਂ ਵਿੱਚ 15 ਮਿੰਟ ਅਤੇ ਪੇਂਡੂ ਖੇਤਰਾਂ ਵਿੱਚ 20 ਮਿੰਟ ਦੇ ਅੰਦਰ ਐਂਬੂਲੈਂਸ ਦੀ ਉਪਲਬਧਤਾ ਯਕੀਨੀ ਬਣਾਈ ਗਈ ਹੈ। ਸਿਰਫ਼ ਜਨਵਰੀ ਤੋਂ ਜੁਲ...
ਮਾਨ ਸਰਕਾਰ ਦੀ ‘ਜੀਵਨਜੋਤ’ ਨਾਲ ਰੌਸ਼ਨ ਹੋਇਆ ਬਚਪਨ! ਪੰਜਾਬ ਬਣ ਰਿਹਾ ਦੇਸ਼ ਲਈ ‘ਐਂਟੀ-ਬੈਗਿੰਗ’ ਮਾਡਲ, 367 ਬੱਚਿਆਂ ਦੀ ਜ਼ਿੰਦਗੀ ਵਿੱਚ ਸਿੱਖਿਆ ਦਾ ਚਾਨਣ

ਮਾਨ ਸਰਕਾਰ ਦੀ ‘ਜੀਵਨਜੋਤ’ ਨਾਲ ਰੌਸ਼ਨ ਹੋਇਆ ਬਚਪਨ! ਪੰਜਾਬ ਬਣ ਰਿਹਾ ਦੇਸ਼ ਲਈ ‘ਐਂਟੀ-ਬੈਗਿੰਗ’ ਮਾਡਲ, 367 ਬੱਚਿਆਂ ਦੀ ਜ਼ਿੰਦਗੀ ਵਿੱਚ ਸਿੱਖਿਆ ਦਾ ਚਾਨਣ

Punjab Development
ਚੰਡੀਗੜ੍ਹ, 19 ਸਤੰਬਰ : ਜਿੱਥੇ ਕਦੇ ਪੰਜਾਬ ਦੀਆਂ ਗਲੀਆਂ ਅਤੇ ਚੌਂਕ-ਚੌਰਾਹਿਆਂ 'ਤੇ ਮਾਸੂਮ ਬੱਚੇ ਕਟੋਰਾ ਫੜੀ ਖੜ੍ਹੇ ਦਿਖਾਈ ਦਿੰਦੇ ਸਨ, ਅੱਜ ਉੱਥੇ ਹੀ ਬੱਚੇ ਕਿਤਾਬਾਂ, ਸੁਪਨਿਆਂ ਅਤੇ ਸਨਮਾਨ ਨਾਲ ਅੱਗੇ ਵੱਧ ਰਹੇ ਹਨ। ਇਹ ਬਦਲਾਅ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ "ਪ੍ਰੋਜੈਕਟ ਜੀਵਨਜੋਤ" ਕਾਰਨ ਸੰਭਵ ਹੋਇਆ ਹੈ, ਜੋ 'ਰੰਗਲਾ ਪੰਜਾਬ' ਦੇ ਸੁਪਨੇ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਇੱਕ ਇਤਿਹਾਸਕ ਕਦਮ ਹੈ। ਪੰਜਾਬ ਸਰਕਾਰ ਨੇ ਜੁਲਾਈ 2024 ਵਿੱਚ ਇਸ ਇਤਿਹਾਸਕ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਸੀ। ਇਸ ਦਾ ਪਹਿਲਾ ਪੜਾਅ ਜੂਨ 2025 ਤੱਕ ਚੱਲਿਆ। ਇਸ ਦੌਰਾਨ 753 ਛਾਪੇਮਾਰੀ ਮੁਹਿੰਮਾਂ ਚਲਾਈਆਂ ਗਈਆਂ ਅਤੇ 367 ਬੱਚਿਆਂ ਨੂੰ ਭੀਖ ਮੰਗਣ ਦੀ ਹਾਲਤ ਵਿੱਚੋਂ ਬਾਹਰ ਕੱਢਿਆ ਗਿਆ। ਇਨ੍ਹਾਂ ਵਿੱਚੋਂ 350 ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਕੋਲ ਸੁਰੱਖਿਅਤ ਵਾਪਸ ਭੇਜਿਆ ਗਿਆ ਅਤੇ 17 ਬੱਚਿਆਂ ਨੂੰ ਬਾਲ ਦੇਖਭਾਲ ਸੰਸਥਾਵਾਂ ਵਿੱਚ ਰੱਖਿਆ ਗਿਆ। ਲਗਭਗ 183 ਬੱਚਿਆਂ ਨੂੰ ਸਕੂਲਾਂ ਵਿੱਚ ਦਾਖਲਾ ਮਿਲਿਆ, 30 ਨੂੰ ਸਪਾਂਸਰਸ਼ਿਪ ਯੋਜਨਾ ਨਾਲ ਜੋੜਿਆ ਗਿਆ ਅਤੇ 8 ਛੋਟੇ ਬੱਚਿਆਂ ਨੂੰ ਆਂਗਨਵਾੜ...

“ਯੁੱਧ ਨਸ਼ਿਆਂ ਵਿਰੁੱਧ”: 202ਵੇਂ ਦਿਨ, ਪੰਜਾਬ ਪੁਲਿਸ ਨੇ 7.6 ਕਿਲੋਗ੍ਰਾਮ ਹੈਰੋਇਨ, 12 ਕਿਲੋਗ੍ਰਾਮ ਅਫੀਮ ਸਮੇਤ 93 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

Hot News
ਚੰਡੀਗੜ੍ਹ, 19 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 202ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 377 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 76 ਐਫਆਈਆਰਜ਼ ਦਰਜ ਕਰਕੇ 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 202 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30,201 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 7.6 ਕਿਲੋਗ੍ਰਾਮ ਹੈਰੋਇਨ, 12 ਕਿਲੋਗ੍ਰਾਮ ਅਫੀਮ, 1687 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 15860 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ...

ਐਸ.ਸੀ.ਕਮਿਸਨ ਦੇ ਚੇਅਰਮੈਨ ਵਲੋਂ ਅੱਜ ਕੀਤਾ ਜਾਵੇਗਾ ਪਿੰਡ ਧਲੇਤਾ ਦੌਰਾ

Hot News
ਚੰਡੀਗੜ੍ਹ, 19 ਸਤੰਬਰ:- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਜ਼ਿਲ੍ਹੇ ਦੇ ਧਲੇਤਾ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਗੁਰੂਦਵਾਰਾ ਦੀ ਜ਼ਮੀਨ ਉੱਤੇ ਸਿਵਲ ਪ੍ਰਸ਼ਾਸ਼ਨ ਵਲੋਂ ਪੁਲਿਸ ਪ੍ਰਸ਼ਾਸ਼ਨ ਦੀ ਸਹਾਇਤਾ ਨਾਲ ਕਬਜਾ ਕਰਨ ਸਬੰਧੀ ਮਾਮਲੇ ਨੂੰ ਸੁਲਝਾਉਣ ਦੇ ਮਕਸਦ ਨਾਲ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵਲੋਂ ਮਿਤੀ 20 ਸਤੰਬਰ 2025 ਨੂੰ ਦੌਰਾ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਅਤੇ ਪੁਲਿਸ ਮੁਖੀ ਜਿਲ੍ਹਾ ਜਲੰਧਰ ਦਿਹਾਤੀ ਤੋਂ ਰਿਪੋਰਟ ਤਲਬ ਕੀਤੀ ਸੀ। ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵਲੋਂ ਪਿੰਡ ਧਲੇਤਾ ਦੇ ਜ਼ਮੀਨ ਵਿਵਾਦ ਮਾਮਲੇ ਨੂੰ ਸੁਲਝਾਉਣ ਦੇ ਮਕਸਦ ਨਾਲ ਇਹ ਦੌਰਾ ਕਰਨ ਦਾ ਫ਼ੈਸਲਾ ਕੀਤਾ ਹੈ ਤਾਂ ਜ਼ੋ ਲੋਕਾਂ ਦਾ ਆਪਸੀ ਭਾਈਚਾਰਕ ਸਾਂਝ ਬਣੀ ਰਹੇ।...

ਦਰਿਆਵਾਂ ਦੇ ਪਾੜ ਪੂਰਨ ਦੇ ਕੰਮਾਂ ‘ਚ ਹੋਰ ਤੇਜ਼ੀ ਲਿਆਂਦੀ ਜਾਵੇ: ਬਰਿੰਦਰ ਕੁਮਾਰ ਗੋਇਲ ਵੱਲੋਂ ਅਧਿਕਾਰੀਆਂ ਨੂੰ ਹਦਾਇਤ

Hot News
ਚੰਡੀਗੜ੍ਹ, 19 ਸਤੰਬਰ:*ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਅਧਿਕਾਰੀਆਂ ਨੂੰ ਦਰਿਆਵਾਂ ਦੇ ਪਾੜਾਂ ਨੂੰ ਪੂਰਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਇਥੇ ਹੰਗਾਮੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਚੱਲ ਰਹੇ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸੂਬੇ ਭਰ ਵਿੱਚ ਬੰਨ੍ਹਾਂ ਦੇ ਪਾੜਾਂ ਨੂੰ ਪੂਰਨ ਅਤੇ ਸੰਵੇਦਨਸ਼ੀਲ ਹਿੱਸਿਆਂ ਨੂੰ ਮਜ਼ਬੂਤ ਕਰਨ ਲਈ ਵਿੱਢੇ ਕਾਰਜਾਂ ਬਾਰੇ ਵੀ ਜਾਣਕਾਰੀ ਲਈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਰਿਪੋਰਟ ਹੋਏ 44 ਪਾੜਾਂ ਵਿੱਚੋਂ ਜ਼ਿਆਦਾਤਰ ਪਾੜ ਪਹਿਲਾਂ ਹੀ ਪੂਰੇ ਜਾ ਚੁੱਕੇ ਹਨ ਜਦੋਂ ਕਿ ਬਾਕੀ ਪਾੜਾਂ ਨੂੰ ਪੂਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜੇਕਰ ਭਵਿੱਖ ਵਿੱਚ ਪਾਣੀ ਦਾ ਵੱਧ ਵਹਾਅ ਆਉਂਦਾ ਹੈ ਤਾਂ ਵਿਭਾਗ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਬਰ-ਤਿਆਰ ਰਹੇ। ਉਨ੍ਹਾਂ ਅੱਗੇ ਕਿਹਾ ਕਿ ਇਸ ਔਖੀ ਘੜੀ ਵਿੱਚ ਇਹ ਬੇਹੱਦ ਜ਼ਰੂਰੀ ਹੈ ਕਿ ਇਨ੍ਹਾਂ ਕਾਰਜਾਂ ਲਈ ਵਿਭਾਗ ਦੇ ਸਾਰੇ ਸਰੋਤ ਜੁਟਾਏ ਜਾਣ ਅਤੇ ਇਸ...

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

Hot News
ਚੰਡੀਗੜ੍ਹ/ਲੁਧਿਆਣਾ, 19 ਸਤੰਬਰ:- ਸੜਕੀ ਸੰਪਰਕ ਵਧਾਉਣ ਅਤੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰਾਜੈਕਟਾਂ ਵਿੱਚ ਭਾਮੀਆਂ ਖ਼ੁਰਦ ਤੋਂ ਸ਼ੰਕਰ ਕਾਲੋਨੀ ਸੜਕ, ਭਾਮੀਆਂ ਸੜਕ ਤੋਂ ਤਾਜਪੁਰ ਸੜਕ, ਜੇਲ ਰੋਡ, ਉੱਚੀ ਮੰਗਲੀ ਤੋਂ ਐਲ.ਸੀ ਸੜਕ, ਗੋਬਿੰਦਗੜ੍ਹ ਤੋਂ ਉੱਚੀ ਮੰਗਲੀ ਅਤੇ ਜੀ.ਟੀ ਰੋਡ ਤੋਂ ਪਹੁੰਚ ਸੜਕ ਸ਼ਾਮਲ ਹਨ। ਸ. ਮੁੰਡੀਆਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਲੋਕਾਂ ਨੂੰ ਵਿਸ਼ਵ-ਪੱਧਰੀ ਸੜਕ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਦੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਕਿਹਾ, "ਇਹ ਪ੍ਰਾਜੈਕਟ ਸੜਕੀ ਸੰਪਰਕ ਵਧਾਉਣ, ਵੱਖ-ਵੱਖ ਸਥਾਨਾਂ ਤੱਕ ਪਹੁੰਚ ਵਿੱਚ ਹੋਰ ਸੁਧਾਰ ਲਿਆਉਣ ਅਤੇ ਲੋਕਾਂ ਦੀ ਸੁਚਾਰੂ ਯਾਤਰਾ ਨੂੰ ਯਕੀਨੀ ਬਣਾਉਣ ਲਈ ਤਿਆਰ ਕੀਤੇ ਗਏ ਹਨ।" ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਇਨ੍ਹਾਂ ਪ੍ਰਾਜੈਕਟਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ...