ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ
ਜਲੰਧਰ, 10 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੇ ਸਕੂਲ ਆਫ਼ ਐਮੀਨੈਂਸ ਇੱਕ ਸ਼ਕਤੀਸ਼ਾਲੀ ਸਰੋਤ ਵਜੋਂ ਉਭਰ ਰਹੇ ਹਨ ਜੋ ਵਿਦਿਆਰਥੀਆਂ ਦੇ ਭਵਿੱਖ ਨੂੰ ਨਵੀਂ ਨੁਹਾਰ ਦੇਣ ਦੇ ਨਾਲ-ਨਾਲ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਦੀ ਉਡਾਣ ਭਰਨ ਲਈ ਨਵੇਂ ਖੰਭ ਦੇ ਰਹੇ ਹਨ। ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗਰੀਬੀ ਅਤੇ ਸਮਾਜ ਵਿਚਲੀਆਂ ਸਮਾਜਿਕ ਅਸਮਾਨਤਾਵਾਂ ਨੂੰ ਖਤਮ ਕਰਨ ਦਾ ਇੱਕੋ ਇੱਕ ਸਾਧਨ ਸਿੱਖਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਿਸ਼ਵ ਪੱਧਰੀ ਸੰਸਥਾਵਾਂ ਦਾ ਨਿਰਮਾਣ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਹਰ ਕੋਨੇ ਤੋਂ ਪ੍ਰਤਿਭਾ ਨੂੰ ਉੱਭਰਨ ਅਤੇ ਸਫ਼ਲ ਹੋਣ ਦਾ ਮੌਕਾ ਮਿਲ ਸਕਣਾ ਯਕੀਨੀ ਬਣਾਇਆ ਜਾ ਸਕੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਭਰ ‘ਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਹ ਹਾਈ-ਟੈਕ ਸਕੂਲ ਅਤ...








