Sunday, November 8Malwa News
Shadow

Tag: top news

ਕੇਂਦਰੀ ਮੰਤਰੀ ਦੇ ਰੋਪੜ ਦੌਰੇ ਦੌਰਾਨ ਆਪ ਵਿਧਾਇਕ ਨੇ ਮੰਗਿਆ ਹੜ੍ਹ ਪੀੜਤਾਂ ਦਾ ਪੁਰਾਣਾ ਬਕਾਇਆ

Hot News
ਰੋਪੜ, 14 ਸਤੰਬਰ : ਅੱਜ ਕੇਂਦਰੀ ਮੰਤਰੀ ਐਲ ਮੁਰੂਗਨ ਨੇ ਰੋਪੜ ਇਲਾਕੇ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਦੌਰਾਨ ਇਲਾਕੇ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਹਲਕੇ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਦਿਨੇਸ਼ ਚੱਢਾ ਨੇ ਕੇਂਦਰੀ ਰਾਜ ਮੰਤਰੀ ਨੂੰ ਇਲਾਕੇ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ।ਹਲਕਾ ਵਿਧਾਇਕ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਇਲਾਕੇ ਦੀਆਂ ਸੜਕਾਂ ਅਤੇ ਹੋਰ ਇਨਫਰਾਸਟਰੱਕਚਰ ਦਾ ਪ੍ਰਬੰਧ ਪੂਰੀ ਤਰਾਂ ਨਹੀਂ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਸਾਲ 2023 ਵਿਚ ਹੜ੍ਹ ਆਏ ਸੀ ਅਤੇ ਉਸ ਮੌਕੇ ਟੁੱਟੀਆਂ ਸੜਕਾਂ ਅਜੇ ਤੱਕ ਨਵੀਆਂ ਨਹੀਂ ਬਣਾਈਆਂ ਜਾ ਸਕੀਆਂ। ਉਨ੍ਹਾਂ ਨੇ ਕਿਹਾ ਕਿ ਇਹ ਇਲਾਕਾ ਆਸ ਪਾਸ ਦੇ ਸਾਰੇ ਰਾਜਾਂ ਦੀ ਮਾਰ ਝੱਲਦਾ ਹੈ, ਪਰ ਕੇਂਦਰ ਸਰਕਾਰ ਵਲੋਂ ਇਸ ਇਲਾਕੇ ਨੂੰ ਬਣਦੀਆਂ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ।ਵਿਧਾਇਕ ਦਿਨੇਸ਼ ਚੱਢਾ ਨੇ ਮੰਤਰੀ ਤੋਂ ਮੰਗ ਕੀਤੀ ਕਿ ਰਾਜ ਸਰਕਾਰ ਦਾ ਬਕਾਇਆ ਰਹਿੰਦਾ 60 ਹਜਾਰ ਕਰੋੜ ਰੁਪਿਆ ਤੁਰੰਤ ਜਾਰੀ ਕੀਤਾ ਜਾਵੇ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਪ੍ਰਧਾਨ ਮੰਤਰੀ ਨੂੰ ਪੱਤਰ...

ਭਾਜਪਾ ਔਖੀ ਘੜੀ ਵਿਚ ਵੀ ਲਾਸ਼ਾ ਤੇ ਸਿਆਸਤ ਕਰ ਰਹੀ ਹੈ- ਵਿੱਤ ਮੰਤਰੀ

Hot News
ਚੰਡੀਗੜ੍ਹ / ਨੰਗਲ 13 ਸਤੰਬਰ - ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਔਖੀ ਘੜੀ ਮੌਕੇ ਵੀ ਭਾਜਪਾ ਲਾਸ਼ਾ ਤੇ ਸਿਆਸਤ ਕਰ ਰਹੀ ਹੈ, ਜੇਕਰ ਕੇਂਦਰ ਸਰਕਾਰ ਕੋਲ 12 ਹਜ਼ਾਰ ਕਰੋੜ ਦੇ ਆਂਕੜੇ ਹਨ ਤਾ ਉਹ ਜਨਤਕ ਕਰਨ ਕਿਉਕਿ ਅਸੀ ਪੰਜਾਬ ਸਰਕਾਰ ਦੇ ਆਂਕੜੇ ਜਾਰੀ ਕਰ ਚੁੱਕੇ ਹਾਂ।    ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਸੇਸ਼ ਦੌਰੇ ਦੌਰਾਨ ਉਹ ਹਲਕਾ ਵਿਧਾਇਕ ਸ.ਹਰਜੋਤ ਸਿੰਘ ਬੈਂਸ ਦੇ ਨਾਲ ਪ੍ਰਭਾਵਿਤ ਖੇਤਰਾਂ ਵਿਚ ਪਹੁੰਚ ਕੇ ਹੋਏ ਨੁਕਸਾਨ ਦਾ ਜਾਇਜਾ ਲੈ ਰਹੇ ਸਨ। ਉਨ੍ਹਾਂ ਨੇ ਪ੍ਰਭਾਵਿਤ ਪਰਿਵਾਰਾ ਨੂੰ ਮਿਲ ਕੇ ਕਿਹਾ ਕਿ ਹਰ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ, ਲੋਕਾਂ ਦੇ ਮਕਾਨਾਂ, ਪਸ਼ੂ ਧੰਨ, ਫਸਲਾਂ ਦੇ ਨੁਕਸਾਨ ਦਾ ਮੁਆਵਜਾ ਦਿੱਤਾ ਜਾਵੇਗਾ। ਸੜਕਾਂ, ਪੁਲਾਂ ਦੀ ਉਸਾਰੀ ਮੁੜ ਕਰਵਾਈ ਜਾਵੇਗੀ, ਜਿਹੜੇ ਪਿੰਡਾਂ ਵਿੱਚ ਹੜ੍ਹਾਂ ਕਾਰਨ ਵੱਧ ਨੁਕਸਾਨ ਹੋਇਆ ਹੈ, ਉਨ੍ਹਾਂ ਪਿੰਡਾਂ ਦਾ ਸਰਵੇ ਹੋ ਰਿਹਾ ਹੈ, ਵਿਸੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ, ਹਰ ਨੁਕਸਾਨ ਲਈ ਪੰਜਾਬ ਦੇ ਮੁੱਖ ਮੰਤਰੀ ਸੰਜੀਦਾਂ ਹਨ ਤੇ ਲੋਕਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਪੰਜਾ...

ਹਰਦੀਪ ਸਿੰਘ ਮੁੰਡੀਆਂ ਵੱਲੋਂ ਮਾਲ ਅਧਿਕਾਰੀਆਂ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਤੇਜ਼ ਗਿਰਦਾਵਰੀ ਪ੍ਰਕਿਰਿਆ ਯਕੀਨੀ ਬਣਾਉਣ ਦੇ ਨਿਰਦੇਸ਼

Hot News
ਚੰਡੀਗੜ੍ਹ, 13 ਸਤੰਬਰ:- ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਸੂਬੇ ਭਰ ਵਿੱਚ ਅੱਜ ਤੋਂ ਵਿਸ਼ੇਸ਼ ਗਿਰਦਾਵਰੀ ਸ਼ੁਰੂ ਹੋ ਗਈ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਪ੍ਰਕਿਰਿਆ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਨਤੀਜਾ-ਮੁਖੀ ਢੰਗ ਨਾਲ ਨੇਪਰੇ ਚਾੜ੍ਹਨ ਤਾਂ ਜੋ ਕੋਈ ਵੀ ਪ੍ਰਭਾਵਿਤ ਪਰਿਵਾਰ ਬਣਦਾ ਮੁਆਵਜ਼ਾ ਪ੍ਰਾਪਤ ਕਰਨ ਤੋਂ ਵਾਂਝਾ ਨਾ ਰਹੇ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਮੁਹਿੰਮ ਜੰਗੀ ਪੱਧਰ 'ਤੇ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਪੰਜਾਬ ਦੇ ਹਰ ਹੜ੍ਹ ਪੀੜਤ ਨੂੰ 45 ਦਿਨਾਂ ਦੇ ਅੰਦਰ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੀ ਪ੍ਰਕਿਰਿਆ ਪੂਰੀ ਈਮਾਨਦਾਰੀ ਅਤੇ ਜਵਾਬਦੇਹੀ ਨਾਲ ਨੇਪਰੇ ਚਾੜ੍ਹੀ ਜਾਵੇ। ਉਨ੍ਹਾਂ ਕਿਹਾ ਕਿ ਇਹ ਮੁਆਵਜ਼ਾ ਕੋਈ ਅਹਿਸਾਨ ਨਹੀਂ ਹੈ, ਸਗੋਂ ਪ੍ਰਭਾਵਿਤ ਲੋਕਾਂ ਦਾ ਬਣਦਾ ਹੱਕ...

ਹਰਜੋਤ ਸਿੰਘ ਬੈਂਸ ਵੱਲੋਂ ਭਵਿੱਖ ਵਿੱਚ ਹੜ੍ਹਾਂ ਦੀ ਮਾਰ ਤੋਂ ਬਚਾਅ ਲਈ ਕੇਂਦਰ ਸਰਕਾਰ ਤੋਂ ਸਰਸਾ ਅਤੇ ਸਵਾਂ ਨਦੀ ਨੂੰ ਚੈਨਲਾਈਜ਼ ਕਰਨ ਦੀ ਮੰਗ

Breaking News
ਚੰਡੀਗੜ੍ਹ, 13 ਸਤੰਬਰ:- ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕੇਂਦਰ ਸਰਕਾਰ ਨੂੰ ਸਰਸਾ ਅਤੇ ਸਵਾਂ ਨਦੀਆਂ ਦੇ ਚੈਨਲਾਈਜ਼ੇਸ਼ਨ ਦੀ ਮੰਗ ਕਰਦਿਆਂ ਸੂਬੇ ਵਿੱਚ ਹੜ੍ਹਾਂ ਕਾਰਨ ਵਾਰ-ਵਾਰ ਹੋ ਰਹੀ ਤਬਾਹੀ ਨੂੰ ਘਟਾਉਣ ਲਈ ਤੁਰੰਤ ਸਹਾਇਤਾ ਪ੍ਰਦਾਨ ਕਰਨ ਦੀ ਅਪੀਲ ਕੀਤੀ। ਇੱਕ ਵੀਡੀਓ ਸੰਦੇਸ਼ ਵਿੱਚ, ਸ. ਹਰਜੋਤ ਸਿੰਘ ਬੈਂਸ ਨੇ ਅੱਜ ਰੂਪਨਗਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਆਏ ਕੇਂਦਰੀ ਸੰਸਦੀ ਮਾਮਲਿਆਂ ਅਤੇ ਸੂਚਨਾ ਤੇ ਪ੍ਰਸਾਰਣ ਦੇ ਰਾਜ ਮੰਤਰੀ ਡਾ. ਐਲ. ਮੁਰੂਗਨ ਦਾ ਨਿੱਘਾ ਸਵਾਗਤ ਕੀਤਾ ਅਤੇ ਸਰਸਾ ਤੇ ਸਵਾਂ ਨਦੀਆਂ ਦੇ ਚੈਨਲਾਈਜ਼ੇਸ਼ਨ ਰਾਹੀਂ ਹੜ੍ਹਾਂ ਕਾਰਨ ਵਾਰ-ਵਾਰ ਹੋਣ  ਵਾਲੀ ਤਬਾਹੀ ਦੇ ਸਥਾਈ ਤੇ ਪੱਕੇ ਹੱਲ ਦੀ ਮੰਗ ਕੀਤੀ ਤਾਂ ਜੋ ਭਵਿੱਖ ਵਿੱਚ ਇਸ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਇਸ ਮਹੱਤਵਪੂਰਨ ਬੁਨਿਆਦੀ ਢਾਂਚੇ ਲਈ ਕੇਂਦਰ ਸਰਕਾਰ ਤੋਂ ਲੋੜੀਂਦੀਆਂ ਪ੍ਰਵਾਨਗੀਆਂ ਅਤੇ ਫੰਡ ਪ੍ਰਾਪਤ ਕਰਨ ਵਿੱਚ ਕੇਂਦਰੀ ਮੰਤਰੀ ਦੇ ਸਰਗਰਮ ਸਮਰਥਨ ਦੀ ਮੰਗ ਕੀਤੀ। ਸ. ਬੈਂਸ ਨੇ ਪੰਜਾਬ ਦੇ ਭਾਜਪਾ ਆਗੂ...

PSPCL ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦਾ “ਮੇਕ-ਓਵਰ” ਸ਼ੁਰੂ ਕਰੇਗਾ: ਪਾਵਰ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ

Breaking News
ਚੰਡੀਗੜ੍ਹ/ ਲੁਧਿਆਣਾ ਸਤੰਬਰ 13:- ਕੈਬਨਿਟ ਮੰਤਰੀ (ਪਾਵਰ) ਸੰਜੀਵ ਅਰੋੜਾ ਨੇ ਅੱਜ ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦੇ ਵਿਸਤਰੀਤ “ਮੇਕ-ਓਵਰ” ਦੀ ਘੋਸ਼ਣਾ ਕੀਤੀ। ਅਰੋੜਾ ਨੇ ਕਿਹਾ ਕਿ ਵੱਖ-ਵੱਖ ਚੋਣੀ ਮੀਟਿੰਗਾਂ ਦੌਰਾਨ ਇਹ ਲੋਕਾਂ ਦੀ ਮੁੱਖ ਮੰਗ ਰਹੀ ਹੈ। ਪਰੋਜੈਕਟ ਦਾ ਖਾਕਾPunjab State Power Corporation Limited (PSPCL) ਨੇ 13 ਪ੍ਰਮੁੱਖ ਮਿਊਨਿਸਿਪਲ ਕਾਰਪੋਰੇਸ਼ਨਾਂ ਦੇ 87 PSPCL ਸਬ-ਡਿਵਿਜ਼ਨਾਂ ਵਿੱਚ ਪਾਵਰ ਲਾਈਨਾਂ ਨੂੰ ਅੱਪਗ੍ਰੇਡ ਕਰਨ ਲਈ ਇਕ ਖਾਸ ਪ੍ਰੋਜੈਕਟ ਸ਼ੁਰੂ ਕੀਤਾ ਹੈ, ਜਿਸਦਾ ਲਕਸ਼ public safety ਵਧਾਉਣਾ, ਬਿਜਲੀ ਬੰਦੀਆਂ ਘਟਾਉਣਾ ਅਤੇ ਸ਼ਹਿਰਾਂ ਦੀ ਸਫ਼ਾਈ ਤੇ ਸੁੰਦਰਤਾ ਬਹਾਲ ਕਰਨੀ ਹੈ। ਮੁੱਖ ਹਿੱਸੇ1. PSPCL ਪੋਲਾਂ ਤੋਂ ਗੈਰ-ਬਿਜਲੀ ਵਾਲੀਆਂ ਤਾਰਾਂ ਹਟਾਉਣਾ: ਸਾਰੇ ਡਿਸ਼ ਕੇਬਲ, ਇੰਟਰਨੈਟ ਫਾਈਬਰ ਅਤੇ ਹੋਰ ਗੈਰ-PSPCL ਤਾਰ ਪੋਲਾਂ ਤੋਂ ਹਟਾਏ ਜਾਣਗੇ ਤਾਂ ਜੋ ਜਨਤਕ ਸੁਰੱਖਿਆ ਵਧੇ ਅਤੇ ਲਾਈਨਾਂ ਦੀ ਨਿਗਰਾਨੀ ਤੇ ਫੌਲਟ ਪਛਾਣ ਤੇਜ਼ ਹੋਵੇ।  2. ਥੱਲੇ ਲਟਕ ਰਹੀਆਂ ਬਿਜਲੀ ਲਾਈਨਾਂ ਨੂੰ ਉੱਚਾ ਕਰਨਾ: ਖ਼ਾਸ ਕਰਕੇ ਭਾਰੀ ਵਾਹਨਾਂ ਨਾਲ ਵਾਪਰਨ ਵਾਲੀਆਂ ਹਾ...

ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਦਿਨ-ਰਾਤ ਕਰ ਰਹੀ ਹੈ ਕੰਮ- ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 13 ਸਤੰਬਰ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕੋਈ ਵੀ ਚਿੰਤਾ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਉਨ੍ਹਾਂ ਦਾ ਜੋ ਵੀ ਨੁਕਸਾਨ ਹੋਇਆ ਹੈ, ਉਸ ਦੀ ਪੂਰੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ। ਸਾਰੇ ਕੈਬਨਿਟ ਮੰਤਰੀ ਅਤੇ ਸਮੁੱਚਾ ਪ੍ਰਸ਼ਾਸਨ ਹੜ੍ਹ ਪੀੜਤਾਂ ਦੀ ਸਹਾਇਤਾ ਵਿੱਚ ਜੁਟਿਆ ਹੋਇਆ ਹੈ ਅਤੇ ਸਥਿਤੀ ਪੂਰੀ ਤਰ੍ਹਾਂ ਆਮ ਹੋਣ ਤੱਕ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹਰ ਪ੍ਰਕਾਰ ਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਰਾਮ ਸਿੰਘ ਭੈਣੀ ਸਮੇਤ ਲਗਭਗ 20 ਪਿੰਡਾਂ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਸ ਜ਼ਮੀਨ ਦਾ ਵੀ ਮੁਆਵਜ਼ਾ ਦਿੱਤਾ ਜਾਵੇਗਾ ਜਿੱਥੇ ਕੋਈ ਫਸਲ ਦੀ ਬਿਜਾਈ ਨਹੀਂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ 'ਗਿਰਦਾਵਰੀ' ਦਾ ਕੰਮ ਪ੍ਰਗਤੀ ਅਧੀਨ ਹ...

ਹੜ੍ਹ ਪ੍ਰਭਾਵਿਤ ਪਿੰਡ 10 ਦਿਨਾਂ ਵਿੱਚ ਗਾਰ ਤੇ ਮਲਬੇ ਤੋਂ ਮੁਕਤ ਹੋਣਗੇ- ਮੁੱਖ ਮੰਤਰੀ

Breaking News
*ਚੰਡੀਗੜ੍ਹ, 13 ਸਤੰਬਰ*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਵਸੇਬਾ ਅਤੇ ਸਫਾਈ ਮੁਹਿੰਮ ਜੰਗੀ ਪੱਧਰ ’ਤੇ ਚਲਾਉਣ ਦਾ ਐਲਾਨ ਕੀਤਾ ਹੈ।ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬਹੁਤ ਸਾਰੇ ਇਲਾਕਿਆਂ ਵਿੱਚ ਹੁਣ ਹੜ੍ਹਾਂ ਦਾ ਪਾਣੀ ਘਟ ਰਿਹਾ ਹੈ ਪਰ ਪਿੰਡਾਂ ਤੇ ਕਸਬਿਆਂ ਵਿੱਚ ਗਾਰ ਤੇ ਗੰਦਗੀ ਬਹੁਤ ਫੈਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜਨ-ਜੀਵਨ ਲੀਹ ’ਤੇ ਆ ਰਿਹਾ ਹੈ ਜਿਸ ਕਰਕੇ ਇਨ੍ਹਾਂ ਇਲਾਕਿਆਂ ਦੀ ਸਫਾਈ ਦਾ ਕੰਮ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਸੂਬਾ ਸਰਕਾਰ 2300 ਪ੍ਰਭਾਵਿਤ ਪਿੰਡਾਂ ਅਤੇ ਵਾਰਡਾਂ ਵਿੱਚ ਵਿਆਪਕ ਪੱਧਰ ’ਤੇ ਸਫਾਈ ਕਰਨ ਦੀ ਮੁਹਿੰਮ ਦਾ ਆਗਾਜ਼ ਕਰਨ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਪਿੰਡ ਲਈ ਸਰਕਾਰ ਨੇ ਟੀਮਾਂ ਦਾ ਗਠਨ ਕੀਤਾ ਹੈ ਜਿਨ੍ਹਾਂ ਕੋਲ ਜੇ.ਸੀ.ਬੀ. ਮਸ਼ੀਨਾਂ, ਟਰੈਕਟਰ-ਟਰਾਲੀਆਂ ਅਤੇ ਲੇਬਰ ਦੀ ਵਿਵਸਥਾ ਹੋਵੇਗੀ। ਇਹ ਟੀਮਾਂ ਗਾਰ ਤੇ ਮਲਬਾ ਹਟਾਉਣਗੀਆਂ ਅਤੇ ਹਰੇਕ ਪਿੰਡ ਦੀ ਮੁਕੰਮਲ ਸਫਾਈ ਨੂੰ ਯਕੀਨੀ ਬਣਾਉਣਗੀਆਂ।ਮੁੱਖ ਮੰਤਰੀ ਨੇ ਖਦਸ਼ਾ ਪ੍ਰਗ...

ਭਿਆਨਕ ਹੜ੍ਹ ਤੋਂ ਬਾਅਦ ਪੰਜਾਬ ਨੂੰ ਵਾਪਸ ਪਟੜੀ ’ਤੇ ਲਿਆਉਣ ਲਈ ਮਾਨ ਸਰਕਾਰ ਨੇ ਚਲਾਈ ਨਵੀਂ ਮੁਹਿੰਮ

Hot News
ਚੰਡੀਗੜ੍ਹ, 13 ਸਤੰਬਰ : ਪੰਜਾਬ ਨੂੰ ਦੁਬਾਰਾ ਪਟੜੀ ’ਤੇ ਲਿਆਉਣ ਲਈ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਨੇ ਇੱਕ ਵੱਡੀ ਮੁਹਿੰਮ ਛੇੜ ਦਿੱਤੀ ਹੈ। ਹੜ੍ਹ ਦਾ ਪਾਣੀ ਕਈ ਇਲਾਕਿਆਂ ਤੋਂ ਉਤਰ ਚੁਕਿਆ ਹੈ, ਪਰ ਪਿੰਡ-ਪਿੰਡ ਵਿੱਚ ਅਜੇ ਵੀ ਰੇਤ, ਗੰਦਗੀ ਅਤੇ ਮਲਬਾ ਫੈਲਿਆ ਹੋਇਆ ਹੈ। ਜਨ-ਜੀਵਨ ਨੂੰ ਪਹਿਲਾਂ ਵਾਂਗ ਕਰਨ ਲਈ ਅਤੇ ਬੀਮਾਰੀਆਂ ਤੋਂ ਬਚਾਅ ਲਈ ਸਰਕਾਰ ਨੇ ਸਫਾਈ ਤੋਂ ਲੈ ਕੇ ਸਿਹਤ ਅਤੇ ਕਿਸਾਨਾਂ ਦੀ ਮਦਦ ਤੱਕ ਦਾ ਵਿਆਪਕ ਪਲਾਨ ਬਣਾਇਆ ਹੈ। ਮਾਨ ਸਰਕਾਰ ਨੇ ਕਿਹਾ ਹੈ ਕਿ 2300 ਤੋਂ ਜ਼ਿਆਦਾ ਪਿੰਡ ਅਤੇ ਵਾਰਡ ਵਿੱਚ ਸਫਾਈ ਦੀ ਮਹਾ-ਮੁਹਿੰਮ ਚਲੇਗੀ। ਹਰ ਪਿੰਡ ਵਿੱਚ ਜੇਸੀਬੀ, ਟਰੈਕਟਰ-ਟਰਾਲੀ ਅਤੇ ਮਜ਼ਦੂਰਾਂ ਦੀਆਂ ਟੀਮਾਂ ਭੇਜੀਆਂ ਜਾ ਰਹੀਆਂ ਹਨ। ਇਹ ਟੀਮਾਂ ਮਲਬਾ ਅਤੇ ਰੇਤ ਹਟਾਉਣਗੀਆਂ, ਮਰੇ ਹੋਏ ਜਾਨਵਰਾਂ ਨੂੰ ਨਸ਼ਟ ਕਰਨਗੀਆਂ ਅਤੇ ਇਸ ਤੋਂ ਬਾਅਦ ਹਰ ਪਿੰਡ ਵਿੱਚ ਫਾਗਿੰਗ ਹੋਵੇਗੀ ਤਾਂ ਜੋ ਕੋਈ ਬੀਮਾਰੀ ਨਾ ਫੈਲੇ। ਇਸ ਕੰਮ ਲਈ ₹100 ਕਰੋੜ ਦਾ ਫੰਡ ਰੱਖਿਆ ਗਿਆ ਹੈ। ਹਰ ਪਿੰਡ ਨੂੰ ਤੁਰੰਤ ₹1 ਲੱਖ ਦਿੱਤੇ ਗਏ ਹਨ ਅਤੇ ਜ਼ਰੂਰਤ ਪੈਣ ’ਤੇ ਵਾਧੂ ਪੈਸੇ ਵੀ ਮਿਲਣਗੇ। ਸਰਕਾਰ ਦਾ ਟੀਚਾ ਹੈ ਕਿ 24 ਸਤੰਬਰ ਤ...

हरियाणा रोडवेज की बसों के एक्सीडेंट होने के मामलों की जांच हेतु किया जाएगा कमेटी का गठन – परिवहन मंत्री

Haryana, Hindi
चंडीगढ़, 13 सितंबर - हरियाणा के परिवहन मंत्री श्री अनिल विज ने आज कहा कि हरियाणा रोडवेज की बसों के एक्सीडेंट होने के मामलों की जांच के लिए कमेटी का गठन किया जाएगा और इस कमेटी में तकनीकी अधिकारियों के साथ-साथ पुलिस के जांच अधिकारी को भी शामिल किया जाएगा। श्री विज ने आज सिरसा में हरियाणा रोडवेज की बस से ट्रैक्टर-ट्राली के टकराने के कारण दो औरतों की मृत्यु होने पर कडा संज्ञान लेते हुए परिवहन विभाग के अतिरिक्त मुख्य सचिव को जांच करने के आदेश दिए। उन्होंने निर्देशित करते हुए कहा कि रोडवेज बसों के साथ होने वाली दुर्घटनाओं के संबंध में जांच करने की भविष्य में प्रैक्टिस सेट कर दी जाए, ताकि जांच में जो भी दोषी होगा उसके खिलाफ कार्यवाही की जाएगी। उन्होंने कहा कि भविष्य में जब भी इस प्रकार की दुर्घटनाएं हरियाणा रोडवेज की बस के साथ होगी तो उसकी जांच जरूर की जाएगी। इन दुर्घटनाओं के ब...

यमुना नदी के तटबंधों को और अधिक मजबूत किया जाए : वी. सोमन्ना

Haryana, Hindi
चंडीगढ़ , 13 सितम्बर- भारत सरकार के रेल एवं जल शक्ति राज्य मंत्री श्री वी. सोमन्ना ने शनिवार को सिंचाई  विभाग के अधिकारियों के साथ यमुनानगर जिला में हथनीकुंड बैराज का निरीक्षण कर वहां पानी के बहाव की स्थिति का जायजा लिया। केंद्रीय मंत्री ने कहा कि हाल ही में हुई भारी वर्षा के कारण यमुना नदी के तटबंधों के आस-पास कई स्थानों पर भूमि कटाव एवं जलभराव की स्थिति उत्पन्न हुई है। उन्होंने अधिकारियों को स्पष्ट निर्देश दिए कि यमुना नदी के तटबंधों को और अधिक मजबूत किया जाए ताकि भविष्य में किसी भी प्रकार की क्षति को रोका जा सके। उन्होंने कहा कि ग्रामीणों और किसानों की सुरक्षा एवं हित सरकार की सर्वोच्च प्राथमिकता है और केंद्र तथा राज्य सरकार मिलकर हर संभव सहायता सुनिश्चित करेंगी। राज्य मंत्री ने ग्रामीणों से संवाद करते हुए कहा कि अधिक वर्षा के कारण जिनका फसल या संपत्ति का नुकसान हुआ...