Sunday, November 8Malwa News
Shadow

Tag: top news

इंडोनेशिया में तीन दिवसीय अंतरराष्ट्रीय गीता महोत्सव का आगाज

Haryana, Hindi
चंडीगढ़, 12 सितंबर- इंडोनेशिया के बाली संसद सभागार में तीन दिवसीय छठे अंतरराष्ट्रीय गीता महोत्सव का आगाज  हुआ। इंडोनेशिया के बाली में शुक्रवार को श्रीमद्भगवद् गीता को विराजित किया गया।इसी के साथ गीता महिमा और भारत-इंडोनेशिया के प्राचीन सांस्कृतिक और आध्यात्मिक संबंधों को और प्रगाढ़ बनाने के लिए विचार मंथन हुआ। इस कार्यक्रम की अध्यक्षता बाली के वाइस चेयरमैन (डीपीआरडी)के वाइस गवर्नर नोवासेवी पुत्रा, मुख्य वक्ता गीता मनीषी स्वामी ज्ञानानंद महाराज,मुख्यातिथि हरियाणा के पर्यटन मंत्री अरविंद शर्मा,विदेश मंत्रालय दक्षिण क्षेत्र की सचिव डा.नीना मल्होत्रा,बाली विधायक प्रोफेसर सोमवीर,बाली में भारत के सीजीआई शशांक विक्रम,बाली के विधायक बुद्धि उत्तमा, विधायक राकी, विधायक मेदू पार्ता मौजूद रहे। बाली में भारतीय दूतावास के अधिकारी लवलेश के अलावा,इंग्लैंड,ऑस्ट्रेलिया,स्पेन और...

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਰਾਸ਼ਟਰੀ ਰਾਜਮਾਰਗ ਦੀ ਮੁਰੰਮਤ ’ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

Local
ਹੁਸ਼ਿਆਰਪੁਰ, 12 ਸਤੰਬਰ-                ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਰਾਸ਼ਟਰੀ ਰਾਜਮਾਰਗ ਦੀਆਂ ਸੜਕਾਂ ਦੀ ਮੁਰੰਮਤ ਅਤੇ ਲੋਕ ਨਿਰਮਾਣ ਵਿਭਾਗ ਦੇ ਚੱਲ ਰਹੇ ਕੰਮਾਂ ਦਾ ਵਿਸ਼ੇਸ਼ ਤੌਰ 'ਤੇ ਜਾਇਜ਼ਾ ਲਿਆ ਗਿਆ।                 ਵਿਧਾਇਕ ਜਿੰਪਾ ਨੇ ਕਿਹਾ ਕਿ ਮੰਗੂਵਾਲ ਤੋਂ ਹੁਸ਼ਿਆਰਪੁਰ ਸਰਹੱਦ ਅਤੇ ਸਾਧੂ ਆਸ਼ਰਮ ਤੋਂ ਵਣਖੰਡੀ ਤੱਕ ਊਨਾ ਰੋਡ 'ਤੇ ਸੜਕ ਦੀ ਹਾਲਤ ਬਹੁਤ ਮਾੜੀ ਹੈ, ਜਿਸ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਰਾਸ਼ਟਰੀ ਰਾਜਮਾਰਗ ਅਥਾਰਟੀ ਦੇ ਅਧਿਕਾਰੀਆਂ ਨੂੰ ਇਨ੍ਹਾਂ ਸੜਕਾਂ ਦੀ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਆਵਾਜਾਈ ਸੁਚਾਰੂ ਢੰਗ ਨਾਲ ਚੱਲ ਸਕੇ ਅਤੇ ਲੋਕਾਂ ਨੂੰ ਰਾਹਤ ਮਿਲ ਸਕੇ।       &nb...

ਭਾਜਪਾ ਤੇ ਕਾਂਗਰਸ ਦੀ ਜੁਗਲਬੰਦੀ ਦਾ ਆਪ ਸਰਕਾਰ ਨੇ ਕੀਤਾ ਪਰਦਾਫਾਸ਼

Breaking News
ਚੰਡੀਗੜ੍ਹ, 12 ਸਤੰਬਰ : ਭਾਜਪਾ-ਕਾਂਗਰਸ ਦੀ ਝੂਠ ਦੀ ਜੁਗਲਬੰਦੀ ਬੇਨਕਾਬ, ਪੰਜਾਬ ਸਰਕਾਰ ਨੇ SDRF ਦਾ ਡਾਟਾ ਜਾਰੀ ਕਰ ਕੀਤਾ ਪਰਦਾਫਾਸ਼, 2022 ਤੋਂ ਹੁਣ ਤਕ ਸਿਰਫ 1,582 ਕਰੋੜ ਹੀ ਮਿਲੇ! ਮਾਨ ਸਰਕਾਰ ਨੇ ਰਾਜ ਆਪਦਾ ਪ੍ਰਤਿਕਿਰਿਆ ਕੋਸ਼ (SDRF) ਨੂੰ ਲੈ ਕੇ ਝੂਠਾ ਪ੍ਰਚਾਰ ਫੈਲਾਉਣ ਲਈ ਬੀਜੇਪੀ ਅਤੇ ਕਾਂਗਰਸ ਦੋਹਾਂ ਦੀ ਆਲੋਚਨਾ ਕੀਤੀ। ਪੰਜਾਬ ਵਿੱਚ ਆਪਦਾ ਰਾਹਤ ਫੰਡ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ਨੇ ਭਾਜਪਾ ਅਤੇ ਕਾਂਗਰਸ ਦੋਹਾਂ ਨੂੰ ਕਰਾਰਾ ਜਵਾਬ ਦਿੰਦੇ ਹੋਏ ਘੇਰ ਲਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਪੰਜਾਬ ਦੇ ਨਾਲ ਸੌਤੇਲਾ ਵਿਵਹਾਰ ਕਰ ਰਹੀ ਹੈ ਅਤੇ ਝੂਠਾ ਪ੍ਰਚਾਰ ਫੈਲਾ ਕੇ ਜਨਤਾ ਨੂੰ ਗੁਮਰਾਹ ਕਰ ਰਹੀ ਹੈ, ਉੱਥੇ ਹੀ ਕਾਂਗਰਸ ਵੀ ਬਿਨ੍ਹਾਂ ਸਬੂਤ ਇਲਜ਼ਾਮ ਲਗਾ ਕੇ ਸਿਰਫ਼ ਰਾਜਨੀਤਿਕ ਰੋਟੀਆਂ ਸੇਕ ਰਹੇ ਨੇ। ਮਾਨ ਸਰਕਾਰ ਨੇ ਸਾਫ਼ ਕੀਤਾ ਕਿ 2022 ਤੋਂ ਹੁਣ ਤਕ ਮਿਲੇ ਹਰ ਰੁਪਏ ਦਾ ਸਹੀ ਇਸਤੇਮਾਲ ਜਨਤਾ ਦੀ ਭਲਾਈ ਅਤੇ ਰਾਹਤ ਕਾਰਜਾਂ ਤੇ ਕੀਤਾ ਗਿਆ ਹੈ, ਪਰ ਵਿਪੱਖੀ ਦਲ ਮਿਲ ਕੇ ਪੰਜਾਬ ਦੇ ਹਕ ਦੀ ਲੜਾਈ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਕਰ ਰਹੇ ਹਨ। ਪੰਜਾਬ...

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਪੰਜ ਗ੍ਰਿਫ਼ਤਾਰ

Hot News
ਚੰਡੀਗੜ੍ਹ/ਅੰਮ੍ਰਿਤਸਰ, 12 ਸਤੰਬਰ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਪੰਜ ਕਾਰਕੁਨਾਂ ਨੂੰ ਛੇ ਆਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਭਿੱਟੇਵਾੜ ਦੇ ਜਸਕਰਨ ਸਿੰਘ, ਅੰਮ੍ਰਿਤਸਰ ਦੇ ਪਿੰਡ ਰੰਗਗੜ੍ਹ ਦੇ ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ ਦੇ ਬੋਪਾਰਾਏ ਦੇ ਗੁਰਵਿੰਦਰ ਸਿੰਘ, ਅੰਮ੍ਰਿਤਸਰ ਦੇ ਬੋਪਾਰਾਏ ਦੇ ਅਮਨਦੀਪ ਸਿੰਘ ਅਤੇ ਲੁਧਿਆਣਾ ਦੇ ਪਿੰਡ ਮਨਸੂਰਾ ਦੇ ਹਰਕੀਰਤ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਮੈਗਜ਼ੀਨਾ...

ਹੜ੍ਹ ਰਾਹਤ ਯਤਨਾਂ ਵਜੋਂ ਪੰਜਾਬ ਸਰਕਾਰ ਵੱਲੋਂ ਡਾਕਟਰੀ ਸਹਾਇਤਾ ਅਤੇ ਬੁਨਿਆਦੀ ਢਾਂਚੇ ਦੀ ਬਹਾਲੀ ‘ਤੇ ਜੋਰ

Hot News
ਚੰਡੀਗੜ੍ਹ, 12 ਸਤੰਬਰ- ਹਾਲ ਹੀ ਵਿੱਚ ਆਏ ਹੜ੍ਹਾਂ ਪ੍ਰਤੀ ਇੱਕਜੁੱਟ ਅਤੇ ਹਮਦਰਦੀ ਭਰੇ ਜਵਾਬ ਵਿੱਚ, ਪੰਜਾਬ ਸਰਕਾਰ ਨੇ ਤੇਜ਼ੀ ਨਾਲ ਰਾਹਤ ਪ੍ਰਦਾਨ ਕਰਨ, ਜ਼ਰੂਰੀ ਸੇਵਾਵਾਂ ਬਹਾਲ ਕਰਨ ਅਤੇ ਪ੍ਰਭਾਵਿਤ ਨਾਗਰਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਬਹੁ-ਮੰਤਰਾਲਾ ਯਤਨ ਆਰੰਭੇ ਹੋਏ ਹਨ। ਇਸੇ ਤਹਿਤ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਸਿੱਖਿਆ, ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ, ਅਤੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੋਬਾਈਲ ਮੈਡੀਕਲ ਯੂਨਿਟਾਂ ਤਾਇਨਾਤ ਕਰਨ, ਮਹੱਤਵਪੂਰਨ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ ਵਿੱਤੀ ਸਹਾਇਤਾ ਅਤੇ ਜ਼ਰੂਰੀ ਸਮਾਨ ਵੰਡ ਕੇ ਮੋਹਰੀ ਭੂਮਿਕਾ ਨਿਭਾਈ। ਡਾ. ਬਲਬੀਰ ਸਿੰਘ ਨੇ ਅਜਨਾਲਾ ਲਈ 15 ਨਵੀਆਂ ਐਂਬੂਲੈਂਸਾਂ ਨੂੰ ਦਿਖਾਈ ਹਰੀ ਝੰਡੀ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮਹੱਤਵਪੂਰਨ, ਨਿਰਵਿਘਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸ...

ਪੰਜਾਬ ਦੇ ਰਾਜਪਾਲ ਨੇ ਪੀਪੀਐਸਸੀ ਦੇ ਦੋ ਅਧਿਕਾਰਤ ਮੈਂਬਰਾਂ ਨੂੰ ਸਹੁੰ ਚੁਕਾਈ

Breaking News
ਚੰਡੀਗੜ੍ਹ, 12 ਸਤੰਬਰ:- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੇ ਦੋ ਨਵ-ਨਿਯੁਕਤ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਦੱਸਣਯੋਗ ਹੈ ਕਿ ਰਾਜਪਾਲ ਵੱਲੋਂ ਕਮਿਸ਼ਨ ਦੇ ਅਧਿਕਾਰਤ ਮੈਂਬਰਾਂ ਵਜੋਂ ਸੰਜੇ ਗਰਗ ਅਤੇ ਸਰਬਜੀਤ ਸਿੰਘ ਧਾਲੀਵਾਲ ਨੂੰ ਅਹੁਦੇ ਅਤੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਦੀ ਸਹੁੰ ਚੁਕਾਈ ਗਈ। ਮੋਗਾ ਦੇ ਰਹਿਣ ਵਾਲੇ ਸੰਜੇ ਗਰਗ ਸੇਵਾਮੁਕਤ ਪ੍ਰਿੰਸੀਪਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਮੋਹਾਲੀ ਦੇ ਸਰਬਜੀਤ ਸਿੰਘ ਧਾਲੀਵਾਲ ਸੇਵਾਮੁਕਤ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਜੋਂ ਸੇਵਾ ਨਿਭਾ ਚੁੱਕੇ ਹਨ। ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਦਾ ਸੰਚਾਲਨ ਕੀਤਾ। ਇਸ ਸਹੁੰ ਚੁੱਕ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਗੁਰਮੀਤ ਸਿੰਘ ਖੁੱਡੀਆਂ, ਚੇਅਰਮੈਨ ਪੀਪੀਐਸਸੀ ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ ਅਤੇ ਨਵ-ਨਿਯੁਕਤ ਮੈਂਬਰਾਂ ਦੇ ਪਰਿਵਾਰਕ ਮੈਂਬਰ ਅਤੇ ਸ਼ੁਭਚਿੰਤਕ ਸ਼ਾਮਲ ਸਨ।...

45 ਦਿਨਾ ਵਿੱਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ: ਸੀਐਮ ਮਾਨ

Breaking News
ਚੰਡੀਗੜ੍ਹ, 12 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ 45 ਦਿਨਾਂ ਦੇ ਅੰਦਰ ਸੂਬੇ ਦੇ ਸਾਰੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣਾ ਯਕੀਨੀ ਬਣਾਏਗੀ।ਇੱਥੇ ਆਪਣੀ ਸਰਕਾਰੀ ਰਿਹਾਇਸ਼ 'ਤੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਦਾ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇਗੀ ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਮੁਆਵਜ਼ਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੌਕੇ ਮੁਆਵਜ਼ਾ ਲੈਣ ਵਿੱਚ ਕਈ ਸਾਲ ਲੱਗ ਜਾਂਦੇ ਸਨ ਅਤੇ ਫਸਲਾਂ ਬਰਬਾਦ ਹੋਣ ਨਾਲ ਪਹਿਲਾਂ ਹੀ ਦੁਖੀ ਲੋਕਾਂ ਨੂੰ ਮੁਆਵਜ਼ੇ ਲਈ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰ ਹੋਣਾ ਪੈਂਦਾ ਸੀ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੀੜਤ ਲੋਕਾਂ ਨੂੰ ਮੁਆਵਜ਼ਾ ਛੇਤੀ ਤੋਂ ਛੇਤੀ ਦੇਣਾ ਸਭ ਤੋਂ ਜ਼ਰੂਰੀ ਹੈ। ਉਨ੍ਹਾਂ ਕਿਹਾ, “ਕਿਸਾਨ ਦਾ ਪੁੱਤ ਹੋਣ ਦੇ ਨਾਤੇ ਮੈਂ ਕਿ...

ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ : ਸਿਰਫ਼ 1600 ਕਰੋੜ ਦੇ ਕੇ PM ਮੋਦੀ ਨੇ ਪੰਜਾਬੀਆਂ ਦੇ ਜ਼ਖ਼ਮਾਂ ‘ਤੇ ਛਿੜਕਿਆ ਲੂਣ

Hot News
ਚੰਡੀਗੜ੍ਹ, 13 ਸਤੰਬਰ : ਹੜ੍ਹਾਂ ਦੀ ਭਿਆਨਕ ਸਥਿਤੀ ਵਿਚੋਂ ਲੰਘ ਰਿਹਾ ਪੰਜਾਬ ਅੱਜ ਦੇਸ਼ ਦੇ ਸਭ ਤੋਂ ਵੱਡੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਲੋਕ ਬੇਘਰ ਹੋ ਰਹੇ ਹਨ, ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋ ਗਈਆਂ ਹਨ ਤੇ ਉਦਯੋਗ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹਨ। ਇਸ ਮੁਸ਼ਕਲ ਸਮੇਂ ਪੰਜਾਬੀਆਂ ਨੂੰ ਉਮੀਦ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਹਨਾਂ ਦੇ ਦਰਦ ਨੂੰ ਸਮਝਣਗੇ ਅਤੇ ਵੱਡਾ ਰਾਹਤ ਪੈਕੇਜ ਦੇਣਗੇ। ਪਰ ਗੁਰਦਾਸਪੁਰ ਆ ਕੇ PM ਮੋਦੀ ਨੇ ਸਿਰਫ਼ ₹1,600 ਕਰੋੜ ਦਾ ਐਲਾਨ ਕੀਤਾ। ਇਸ ਤੋਂ ਵੀ ਵੱਧ ਦੁੱਖਦਾਈ ਗੱਲ ਉਹਨਾਂ ਦੀ “ਹਿੰਦੀ ਨਹੀਂ ਆਉਂਦੀ?” ਵਾਲੀ ਟਿੱਪਣੀ ਸੀ, ਜਿਸ ਨਾਲ ਨਾ ਸਿਰਫ਼ ਪੰਜਾਬ ਦੇ ਜ਼ਖ਼ਮਾਂ ‘ਤੇ ਨਮਕ ਛਿੜਕਿਆ ਗਿਆ ਸਗੋਂ ਪੰਜਾਬੀ ਮਾਂ-ਬੋਲੀ ਦਾ ਵੀ ਅਪਮਾਨ ਕੀਤਾ | ਪੰਜਾਬ ਦੇ ਮਾਲ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਜਦੋਂ ਦੱਸਿਆ ਕਿ ਇਹ ਰਾਹਤ ਰਕਮ ਬਹੁਤ ਘੱਟ ਹੈ ਤਾਂ ਮੋਦੀ ਜੀ ਨੇ ਹੱਸ ਕੇ ਕਿਹਾ — “ਹਿੰਦੀ ਨਹੀਂ ਆਉਂਦੀ?, 1600 ਕਰੋੜ ਐਲਾਨ ਕਰ ਦਿੱਤਾ।” ਇਸ ‘ਤੇ ਮੁੰਡੀਆਂ ਨੇ ਸਾਫ਼ ਜਵਾਬ ਦਿੱਤਾ ਕਿ “ਹਿੰਦੀ ਤਾਂ ਆਉਂਦੀ ਹੈ, ਪਰ ਪੈਸੇ ਘੱਟ ਹਨ।”ਇਹ ਘ...

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਰਕਾਰ ਤੇ ਸਮਾਜ ਸੇਵੀਆਂ ਦੇ ਯਤਨਾਂ ਨਾਲ ਮਿਲੀ ਰਾਹਤ, ਮੰਤਰੀ ਸੌਂਦ ਨੇ ਨਿਭਾਈ ਮੁੱਖ ਭੂਮਿਕਾ

Hot News
ਫਾਜ਼ਿਲਕਾ, 12 ਸਤੰਬਰ : ਫਾਜ਼ਿਲਕਾ ਜ਼ਿਲ੍ਹੇ ਵਿੱਚ ਹਾਲ ਦੇ ਹੜ੍ਹਾਂ ਨੇ ਆਮ ਲੋਕਾਂ ਨੂੰ ਬਹੁਤ ਮੁਸ਼ਕਲ ਵਿੱਚ ਪਾਇਆ ਹੈ। ਪਾਣੀ ਦੇ ਤੇਜ਼ ਵਹਾਅ ਤੇ ਲਗਾਤਾਰ ਮੀਂਹ ਕਰਕੇ ਪਿੰਡਾਂ ਤੇ ਪੰਚਾਇਤਾਂ ਪਾਣੀ ਵਿੱਚ ਡੁੱਬ ਗਈਆ, ਜਿਸ ਨਾਲ ਪਿੰਡਾਂ ਦੇ ਲੋਕਾਂ ਨੂੰ ਸਭ ਤੋਂ ਜ਼ਿਆਦਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮੁੱਖ ਮੰਤਰੀ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਨੇ ਹਾਲਤ ਕਾਬੂ ਕਰਨ ਲਈ ਦਿਨ-ਰਾਤ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਮੁਸੀਬਤ ਦੇ ਸਮੇਂ ਸਰਕਾਰ ਤੇ ਸਮਾਜਸੇਵੀ ਸੰਗਠਨਾਂ ਨੇ ਮਿਲ ਕੇ ਰਾਹਤ ਕਾਰਜਾਂ ਨੂੰ ਤੇਜ਼ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਫਾਜ਼ਿਲਕਾ ਵਿਧਾਨਸਭਾ ਖੇਤਰ ਵਿੱਚ ਕੁੱਲ 12 ਪਿੰਡ ਤੇ 20 ਪੰਚਾਇਤਾਂ ਪੂਰੀ ਤਰ੍ਹਾਂ ਹੜ੍ਹ ਦੀ ਲਪੇਟ ਵਿੱਚ ਆ ਗਈਆਂ ਹਨ। ਖੇਤਾਂ ਵਿੱਚ ਖੜ੍ਹੀ ਫਸਲ ਨਸ਼ਟ ਹੋ ਗਈ ਅਤੇ ਘਰਾਂ ਦੇ ਨਾਲ-ਨਾਲ ਸੜਕਾਂ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ। ਸਥਾਨਕ ਵਿਧਾਇਕ ਨਰਿੰਦਰ ਪਾਲ ਸਿੰਘ ਨੇ ਖੁਦ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਹਰ ਪੱਧਰ ’ਤੇ ਪ੍ਰਸ਼ਾਸਨ ਨੂੰ ਦਿਸ਼ਾ-ਨਿਰਦੇਸ਼ ਦੇ ਕੇ, ਰਾਹਤ ਕਾਰਜਾਂ ਨੂੰ ਤੇਜ਼ੀ ਨਾਲ ਸੰਭਾਲਿਆ ਅਤੇ ਲੋਕਾਂ ਦੀ ਤੁਰੰਤ ਮਦਦ ਵੀ ...

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਬੈਂਕਾਂ ਰਾਹੀਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ ਸ਼ੁਰੂ

Hot News
ਚੰਡੀਗੜ੍ਹ, 11 ਸਤੰਬਰ : ਪਰਾਲੀ ਸਾੜਨ ਦੇ ਮੁੱਦੇ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਣ ਅਤੇ ਟਿਕਾਊ ਖੇਤੀ ਨੂੰ ਹੋਰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਹਿਕਾਰੀ ਬੈਂਕਾਂ ਰਾਹੀਂ ਸੋਧੀ ਹੋਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ ਸ਼ੁਰੂ ਕੀਤੀ ਹੈ। ਕਿਸਾਨਾਂ ਅਤੇ ਸਹਿਕਾਰੀ ਸਭਾਵਾਂ ਨੂੰ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਖਰੀਦਣ ਵਿੱਚ ਸਹਾਇਤਾ ਕਰਨ ਦੇ ਮਕਸਦ ਨਾਲ ਤਿਆਰ ਕੀਤੀ ਗਈ ਇਹ ਯੋਜਨਾ ਹਵਾ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਮੁੱਖ ਭੂਮਿਕਾ ਨਿਭਾਉਣ ਦੇ ਨਾਲ-ਨਾਲ ਪੇਂਡੂ ਭਾਈਚਾਰਿਆਂ ਲਈ ਨਵੇਂ ਮੌਕੇ ਪੈਦਾ ਕਰੇਗੀ। ਇਸ ਪਹਿਲਕਦਮੀ ਨੂੰ ਵਿੱਤ ਕਮਿਸ਼ਨਰ ਸਹਿਕਾਰਤਾ ਸੁਮੇਰ ਸਿੰਘ ਗੁਰਜਰ ਅਤੇ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਗਿਰੀਸ਼ ਦਿਆਲਨ ਦੀ ਅਗਵਾਈ ਹੇਠ ਮਨਜ਼ੂਰੀ ਦਿੱਤੀ ਗਈ ਹੈ ਜਿਸ ਵਿੱਚ ਖੇਤੀਬਾੜੀ ਖੇਤਰ ਵਿੱਚ ਭਾਈਵਾਲਾਂ ਦੀ ਵਿਆਪਕ ਭਾਗੀਦਾਰੀ ਨੂੰ ਯਕੀਨੀ ਬਣਾਇਆ ਗਿਆ ਹੈ। ਇਸ ਯੋਜਨਾ ਦੀਆਂ ਮੁੱਖ ਵਿਸ਼ੇਸ਼ਤਾਵਾਂ ਵਿੱਚ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ...