ਬਰਿੰਦਰ ਕੁਮਾਰ ਗੋਇਲ ਵੱਲੋਂ ਫਿਰੋਜ਼ਪੁਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ
ਚੰਡੀਗੜ੍ਹ/ਫਿਰੋਜ਼ਪੁਰ/ਤਰਨ ਤਾਰਨ, 21 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਫਿਰੋਜ਼ਪੁਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਅਤੇ ਚੱਲ ਰਹੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਲਈ ਵਿਆਪਕ ਖੇਤਰੀ ਦੌਰੇ ਕੀਤੇ।
ਸ੍ਰੀ ਗੋਇਲ ਨੇ ਦਰਿਆਈ ਪਾਣੀ ਨਾਲ ਪ੍ਰਭਾਵਿਤ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਟੈਂਡੀ ਵਾਲਾ, ਗਜ਼ਨੀ ਵਾਲਾ ਅਤੇ ਧੀਰਾ ਘਾਰਾ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਪ੍ਰਭਾਵਿਤ ਪਿੰਡਾਂ ਦੇ ਪੀੜਤ ਪਰਿਵਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਕੈਬਨਿਟ ਮੰਤਰੀ ਨਾਲ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਕੁਮਾਰ ਦਹੀਯਾ, ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਤਰਨ ਤਾਰਨ ਦੇ ਦੌਰੇ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨਾਲ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਹਾਜ਼ਰ ਰਹੇ, ਜਿੱਥੇ ਉਨ੍ਹਾਂ ਨੇ ਹਰੀਕੇ ਹੈੱਡਵਰਕਸ ਤੋਂ ਨਿਵਾਣ ਵੱਲ ਦਰਿਆ ਸਤਲੁਜ ‘ਤੇ ਬਣੇ ਧ...