ਭਾਜਪਾ ਦਾ ਅਮਰੀਕਾ-ਭਾਰਤ ਸੌਦਾ ਪੰਜਾਬ ਦੇ ਕਿਸਾਨਾਂ ਨੂੰ ਤਬਾਹ ਕਰਨ ਅਤੇ ਭਾਰਤ ਦੀ ਖੇਤੀਬਾੜੀ ਨੂੰ ਅਮਰੀਕਾ ਨੂੰ ਵੇਚਣ ਦੀ ਸਾਜ਼ਿਸ਼ ਹੈ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ ,12 ਫਰਵਰੀ 2026- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਦੋਸ਼ ਲਾਇਆ ਕਿ ਉਸ ਨੇ ਕਥਿਤ 'ਭਾਰਤ-ਅਮਰੀਕਾ ਸੌਦੇ' ਰਾਹੀਂ ਪੰਜਾਬ ਦੇ ਕਿਸਾਨਾਂ ਨੂੰ ਬਰਬਾਦ ਕਰਨ ਅਤੇ ਭਾਰਤ ਦੀ ਖੇਤੀਬਾੜੀ ਨੂੰ ਅਮਰੀਕਾ ਕੋਲ ਵੇਚਣ ਦੀ 'ਵੱਡੀ ਯੋਜਨਾ ਅਤੇ ਸਾਜ਼ਿਸ਼' ਰਚੀ ਹੈ।
ਪਾਰਟੀ ਦਫ਼ਤਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਚੀਮਾ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਸਤਾ ਅਮਰੀਕੀ ਦੁੱਧ ਪਾਊਡਰ, ਪਨੀਰ, ਅਨਾਜ ਅਤੇ ਹੋਰ ਖੇਤੀ ਉਤਪਾਦ ਘੱਟ ਕੀਮਤਾਂ 'ਤੇ ਭਾਰਤ ਵਿੱਚ ਆਉਣੇ ਸ਼ੁਰੂ ਹੋ ਗਏ ਤਾਂ ਇਹ ਸਿੱਧੇ ਤੌਰ 'ਤੇ ਪੰਜਾਬ ਅਤੇ ਦੇਸ਼ ਭਰ ਦੇ ਕਿਸਾਨਾਂ ਨੂੰ ਕੁਚਲ ਦੇਵੇਗਾ। ਉਨ੍ਹਾਂ ਸਵਾਲ ਉਠਾਇਆ ਕਿਪੰਜਾਬ ਦੇ ਕਿਸਾਨ ਕਿੱਥੇ ਜਾਣਗੇ? ਦੇਸ਼ ਦਾ ਕਿਸਾਨ ਕਿੱਥੇ ਜਾਵੇਗਾ?
ਚੀਮਾ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਦਹਾਕਿਆਂ ਤੋਂ ਦੇਸ਼ ਦਾ ਪੇਟ ਭਰ ਰਿਹਾ ਹੈ ਅਤੇ ਪੰਜਾਬ ਨੇ ਪਿਛਲੇ ਲਗਭਗ 50 ਸਾਲਾਂ ਤੋਂ ਕਣਕ ਅਤੇ ਝੋਨੇ ਰਾਹੀਂ ਭਾਰਤ ਦੇ ਰਾਸ਼ਟਰੀ ਅੰਨ ਭੰਡਾਰ ਵਿੱਚ ਵੱਡਾ ਯੋਗਦਾਨ ਪ...








