ਪੰਜਾਬ ਪੁਲਿਸ ਵੱਲੋਂ ਅਣਅਧਿਕਾਰਤ ਕੈਂਪ ਲਗਾ ਕੇ ਨਿੱਜੀ ਡੇਟਾ ਇਕੱਠਾ ਕਰਨ ਸਬੰਧੀ ਦੋਸ਼ਾਂ ਦੀ ਜਾਂਚ ਸ਼ੁਰੂ
ਚੰਡੀਗੜ੍ਹ, 20 ਅਗਸਤ: ਪੰਜਾਬ ਪੁਲਿਸ ਵੱਲੋਂ ਉਨ੍ਹਾਂ ਕੈਂਪਾਂ ਦੀ ਜਾਂਚ ਲਈ ਕਈ ਟੀਮਾਂ ਬਣਾਈਆਂ ਗਈਆਂ ਹਨ ਜੋ ਕਥਿਤ ਤੌਰ 'ਤੇ ਸਰਕਾਰੀ ਯੋਜਨਾਵਾਂ ਦੇ ਨਾਮ 'ਤੇ ਵਿਅਕਤੀਆਂ ਦੀ ਨਿੱਜੀ ਜਾਣਕਾਰੀ ਇਕੱਠੀ ਕਰ ਰਹੇ ਹਨ।
ਇਹ ਜਾਂਚ ਅਣਅਧਿਕਾਰਤ ਵਿਅਕਤੀਆਂ ਵੱਲੋਂ ਕੈਂਪ ਲਗਾ ਕੇ ਨਾਗਰਿਕਾਂ ਦੀ ਨਿੱਜੀ ਜਾਣਕਾਰੀ ਇਕੱਠੀ ਕਰਨ ਸਬੰਧੀ ਮਿਲੀਆਂ ਸ਼ਿਕਾਇਤਾਂ ਉਪਰੰਤ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਵਿਅਕਤੀਆਂ ਦੇ ਨਿੱਜੀ ਡੇਟਾ ਚੋਰੀ ਕੀਤਾ ਜਾ ਸਕਦਾ ਹੈ ਅਤੇ ਉਨ੍ਹਾਂ ਨੂੰ ਬੈਂਕ ਧੋਖਾਧੜੀ ਦਾ ਸ਼ਿਕਾਰ ਬਣਾਇਆ ਜਾ ਸਕਦਾ ਹੈ। ਇਹ ਵੀ ਦੱਸਿਆ ਗਿਆ ਹੈ ਕਿ ਇਨ੍ਹਾਂ ਕੈਂਪਾਂ ਵਿੱਚ ਫਾਰਮ ਭਰੇ ਜਾ ਰਹੇ ਹਨ।
ਜ਼ਿਲ੍ਹਾ ਪੁਲਿਸ ਅਧਿਕਾਰੀਆਂ ਵੱਲੋਂ ਜਾਂਚ ਟੀਮਾਂ ਨੂੰ ਸਬੰਧਤ ਵਿਅਕਤੀਆਂ ਤੋਂ ਪੁੱਛਗਿੱਛ ਕਰਨ, ਕੈਂਪ ਲਗਾਉਣ ਵਾਲੀਆਂ ਕਥਿਤ ਥਾਵਾਂ ਦਾ ਦੌਰਾ ਕਰਨ ਅਤੇ ਕਾਨੂੰਨ ਅਨੁਸਾਰ ਜਾਂਚ ਕਰਨ ਦੀ ਹਦਾਇਤ ਕੀਤੀ ਗਈ ਹੈ।
ਪੰਜਾਬ ਪੁਲਿਸ ਦੇ ਬੁਲਾਰੇ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਨਿੱਜੀ ਡਾਟਾ, ਜਿਸ ਵਿੱਚ ਆਧਾਰ ਕਾਰਡ ਆਦਿ ਸ਼ਾਮਲ ਹਨ, ਅਣਅਧਿਕਾਰਤ ਵਿਅਕਤੀਆਂ ਨਾਲ ਸਾਂਝਾ ਨਾ ਕ...