Sunday, November 8Malwa News
Shadow

Tag: top news

ਮੁੱਖ ਮੰਤਰੀ ਨੇ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ

Hot News
ਫ਼ਰੀਦਕੋਟ, 15 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ ਅਤੇ ਲੋਕਾਂ ਨੂੰ ਸਤਿਕਾਰਯੋਗ ਸੂਫ਼ੀ ਸੰਤ ਦੇ ਨਕਸ਼ੇ-ਕਦਮਾਂ 'ਤੇ ਚੱਲਣ ਦੀ ਅਪੀਲ ਕੀਤੀ। ਬਾਬਾ ਸ਼ੇਖ ਫ਼ਰੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਮਹਾਨ ਰੂਹਾਨੀ ਆਗੂ, ਕਵੀ-ਪੈਗੰਬਰ ਅਤੇ ਭਾਰਤ ਵਿੱਚ ਸੂਫ਼ੀ ਪਰੰਪਰਾ ਦੇ ਬਾਨੀ ਦੱਸਿਆ। ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਜੀ ਨੂੰ ਪੰਜਾਬੀ ਕਵਿਤਾ ਦਾ ਪਿਤਾਮਾ ਮੰਨਿਆ ਜਾਂਦਾ ਹੈ ਅਤੇ ਪਿਆਰ, ਕਰੁਣਾ, ਬਰਾਬਰੀ, ਨਿਮਰਤਾ, ਭਾਈਚਾਰਾ ਅਤੇ ਆਜ਼ਾਦੀ 'ਤੇ ਕੇਂਦਰਿਤ ਉਨ੍ਹਾਂ ਦਾ ਫਲਸਫਾ ਸਦੀਵੀ ਅਤੇ ਵਿਸ਼ਵਵਿਆਪੀ ਤੌਰ 'ਤੇ ਪ੍ਰਸੰਗਿਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਬਾ ਸ਼ੇਖ ਫ਼ਰੀਦ ਦੀ ਬਾਣੀ, ਜਿਸ ਵਿੱਚ 112 ਸ਼ਲੋਕ ਅਤੇ ਚਾਰ ਸ਼ਬਦ ਸ਼ਾਮਲ ਹਨ, ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਕੀਤਾ ਸੀ। ਮੁੱਖ ਮੰਤਰੀ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਇੱਕ ਸਰਬ ਵਿਆਪੀ ਗ੍ਰੰਥ ਹੈ, ਜੋ ਸਾਰੇ ਧਰਮਾਂ ਦੀ ਨੁਮਾਇੰਦਗੀ ਕਰਦਾ ਹੈ ਅਤੇ ਗਿਆਨ ਦਾ ਵਿਸ਼ਾਲ...

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਲਹਿਰਾਇਆ ਤਿਰੰਗਾ

Hot News
ਚੰਡੀਗੜ੍ਹ/ਸ਼ਹੀਦ ਭਗਤ ਸਿੰਘ ਨਗਰ, 16 ਅਗਸਤ:ਸਥਾਨਕ ਆਈ.ਟੀ.ਆਈ ਗਰਾਊਂਡ ਵਿਖੇ 79ਵੇਂ ਆਜ਼ਾਦੀ ਦਿਹਾੜੇ ਦੇ ਮਨਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੌਮੀ ਝੰਡਾ ਲਹਿਰਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਮਹਾਨ ਆਜ਼ਾਦੀ ਘੁਲਾਟੀਆਂ, ਦੇਸ਼ ਭਗਤਾਂ ਅਤੇ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਨ ਲਈ ਵੱਡੇ ਪੱਧਰ ‘ਤੇ ਇਤਿਹਾਸਕ ਉਪਰਾਲੇ ਕਰ ਰਹੀ ਹੈ।ਕੈਬਨਿਟ ਮੰਤਰੀ ਨੇ ਪਹਿਲਾਂ ਖਟਕੜ ਕਲਾਂ ਵਿਖੇ ਪਹੁੰਚ ਕੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਦੇਸ਼ ਦੇ ਮਹਾਨ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਸਦਕਾ ਅੱਜ ਸਾਰਾ ਮੁਲਕ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ।ਆਈ.ਟੀ.ਆਈ ਵਿਖੇ ਪਹੁ...

ਮੁੱਖ ਮੰਤਰੀ ਵੱਲੋਂ 26 ਪ੍ਰਸਿੱਧ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ

Hot News
ਫ਼ਰੀਦਕੋਟ, 16 ਅਗਸਤ:ਸੁਤੰਤਰਤਾ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਯੋਗਦਾਨ ਪਾਉਣ ਵਾਲੀਆਂ 26 ਉੱਘੀਆਂ ਸ਼ਖ਼ਸੀਅਤਾਂ ਨੂੰ ਸਟੇਟ ਐਵਾਰਡ ਪ੍ਰਦਾਨ ਕੀਤੇ। ਇਸ ਤੋਂ ਇਲਾਵਾ ਚਾਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਅਤੇ 15 ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਲਾਮਿਸਾਲ ਕਾਰਗੁਜ਼ਾਰੀ ਲਈ ਮੁੱਖ ਮੰਤਰੀ ਮੈਡਲ ਦਿੱਤੇ ਗਏ।ਇਨ੍ਹਾਂ ਐਵਾਰਡੀਆਂ ਵਿੱਚ ਸਮਾਜ ਸੇਵੀ, ਕਲਾਕਾਰ, ਸਾਹਿਤਕਾਰ, ਕਵੀ, ਵਾਤਾਵਰਨ ਪ੍ਰੇਮੀ ਤੇ ਸਰਕਾਰੀ ਅਧਿਕਾਰੀ ਅਤੇ ਹੋਰ ਸ਼ਾਮਲ ਹਨ, ਜਿਨ੍ਹਾਂ ਵਡੇਰੇ ਜਨਤਕ ਹਿੱਤ ਵਿੱਚ ਆਪੋ-ਆਪਣੇ ਖ਼ੇਤਰਾਂ ਵਿੱਚ ਲਾਮਿਸਾਲ ਯੋਗਦਾਨ ਪਾਇਆ।ਇੱਥੇ ਸੁਤੰਤਤਰਾ ਦਿਵਸ ਮੌਕੇ ਸੂਬਾ ਪੱਧਰੀ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਜਿਨ੍ਹਾਂ ਅਹਿਮ ਸ਼ਖ਼ਸੀਅਤਾਂ ਨੂੰ ਸਰਟੀਫਿਕੇਟ ਤੇ ਐਵਾਰਡ ਦਿੱਤੇ, ਉਨ੍ਹਾਂ ਵਿੱਚ ਡਾ. ਅਨੁਪਮਾ ਗੁਪਤਾ (ਅੰਮ੍ਰਿਤਸਰ), ਮਾਸਟਰ ਤੇਗਬੀਰ ਸਿੰਘ (ਰੂਪਨਗਰ), ਸਰੂਪਇੰਦਰ ਸਿੰਘ (ਪਟਿਆਲਾ), ਰਤਨ ਲਾਲ ਸੋਨੀ (ਹੁਸ਼ਿਆਰਪੁਰ), ਡਾ. ਹਿਤੇਂਦਰ ਸੂਰੀ (ਫਤਹਿਗੜ੍ਹ ਸਾਹਿਬ), ਗੁਲਸ਼ਨ ਭਾਟੀਆ (ਅੰਮ੍ਰਿਤਸਰ), ਰ...

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਆਜ਼ਾਦੀ ਦਿਵਸ ਮੌਕੇ ਲਹਿਰਾਇਆ ਤਿਰੰਗਾ

Hot News
ਚੰਡੀਗੜ੍ਹ/ਫ਼ਿਰੋਜ਼ਪੁਰ 16 ਅਗਸਤ 2025.  ਅੱਜ ਸੁਤੰਤਰਤਾ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦਾ ਆਯੋਜਨ ਕੈਂਟ ਬੋਰਡ ਸਟੇਡੀਅਮ ਫਿਰੋਜ਼ਪੁਰ ਛਾਉਣੀ  ਵਿਖੇ ਕੀਤਾ ਗਿਆ, ਜਿਸ ਵਿਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਤੇ ਉਨ੍ਹਾਂ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਬੀ.ਐਸ.ਐਫ., ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡ, ਐਨ.ਸੀ.ਸੀ., ਸਕਾਊਟ ਤੇ ਗਾਈਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ। ਇਸ ਮੌਕੇ ਡਿਪਟੀ ਕਮਿਸ਼ਨਰ ਦੀਪਸਿਖ਼ਾ ਸ਼ਰਮਾ ਅਤੇ  ਸ. ਭੁਪਿੰਦਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।            ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਵਿਚ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਸੰਦੇਸ਼ ਵਿਚ ਮੁੱਖ ਮਹਿਮਾਨ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਨੇਕਾਂ ਸ਼ਹੀਦਾਂ,  ਸੁਤੰਤਰਤਾ ਸੰਗਰਾਮੀਆਂ ਦੀਆਂ ਅਦੁੱਤੀਆਂ ਕੁਰਬਾਨੀਆਂ/ ਸੰਘਰਸ਼ ਸਦਕਾ ਸਾਡਾ ਦੇਸ਼ ਆਜ਼...

ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ: ਸੰਜੀਵ ਅਰੋੜਾ

Breaking News
ਚੰਡੀਗੜ੍ਹ/ਸੰਗਰੂਰ, 16 ਅਗਸਤ 2025 ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸ. ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਸੰਘਰਸ਼ਾਂ ਸਦਕਾ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਇਥੇ ਪੁਲੀਸ ਲਾਈਨ ਸਟੇਡੀਅਮ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ ਸਕਦਾ ਮੁੱਖ ਮੰਤਰੀ ਬਣੇ ਸ. ਭਗਵੰਤ ਸਿੰਘ ਮਾਨ ਨੇ ਜਿੱਥੇ ਆਪਣੇ ਅਹੁਦੇ ਦੀ ਸਹੁੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਚੁੱਕੀ, ਉੱਥੇ ਹੀ ਇਹ ਫੈਸਲਾ ਕੀਤਾ ਕਿ ਸਰਕਾਰੀ ਦਫਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ...

श्री कृष्ण जन्माष्टमी पर गौशालाओं को मुख्यमंत्री की सौगात, कुरुक्षेत्र की 19 गौशालाओं को 1.80 करोड़ रुपये की चारा अनुदान राशि की जारी

Haryana, Hindi
चंडीगढ़, 16 अगस्त– श्री कृष्ण जन्माष्टमी के पावन अवसर पर मुख्यमंत्री श्री नायब सिंह सैनी ने कुरुक्षेत्र जिले की 19 गौशालाओं के लिए 1 करोड़ 80 लाख रुपए की चारा अनुदान राशि जारी की। इस अवसर पर मुख्यमंत्री ने कहा कि हरियाणा सरकार द्वारा प्रदेश की 605 गौशालाओं के लिए 88 करोड़ 50 लाख रुपये की चारा अनुदान राशि जारी की जाएगी।           मुख्यमंत्री ने शनिवार को गीता ज्ञान संस्थान, कुरुक्षेत्र में आयोजित गोशाला चारा अनुदान वितरण समारोह को संबोधित करते हुए श्रीकृष्ण जन्माष्टमी के पावन पर्व की शुभकामनाएं दी। कार्यक्रम में मुख्यमंत्री ने गीता एवं आयुर्वेद शोध का विमोचन किया। इससे पहले उन्होंने श्री कृष्ण कृपा गौशाला में जाकर गायों को गुड़ व चारा खिलाकर गाय की पूजा अर्चना की व...

‘ਯੁੱਧ ਨਸ਼ਿਆਂ ਵਿਰੁੱਧ’ ਦੇ 168ਵੇਂ ਦਿਨ ਪੰਜਾਬ ਪੁਲਿਸ ਵੱਲੋਂ 301 ਥਾਵਾਂ ‘ਤੇ ਛਾਪੇਮਾਰੀ; 38 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 16 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 168ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 301 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 28 ਐਫਆਈਆਰਜ਼ ਦਰਜ ਕਰਕੇ 38 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 168 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 25,909 ਹੋ ਗਈ ਹੈ। ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 620 ਗ੍ਰਾਮ ਹੈਰੋਇਨ ਅਤੇ 1612 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ ਹਨ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜ...

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ  ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Local
ਕੋਟਕਪੂਰਾ 16 ਅਗਸਤ 2025 ( ): ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਆਪਣੇ ਨਿਵਾਸ ਸਥਾਨ ਪਿੰਡ ਸੰਧਵਾਂ ਵਿਖੇ  ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਉਹਨਾਂ ਨੇ ਸਭ ਤੋਂ ਪਹਿਲਾਂ ਹਲਕਾ ਨਿਵਾਸੀਆਂ ਨੂੰ ਜਨਮ ਅਸ਼ਟਮੀ  ਦੀ ਵਧਾਈ ਦਿੱਤੀ। ਸ. ਸੰਧਵਾ ਨੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਹਲਕੇ ਦੇ ਵੱਖ-ਵੱਖ ਇਲਾਕਿਆਂ ਤੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਮੌਕੇ ਤੇ ਹੀ ਹੱਲ ਕੀਤਾ ਗਿਆ ਅਤੇ ਬਾਰੀ ਰਹਿੰਦੀਆਂ ਮੁਸ਼ਕਿਲਾਂ ਦੇ ਹੱਲ ਲਈ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਰਹਿੰਦੇ ਸਮੇਂ ਵਿਚ ਬਾਕੀ ਦੀਆਂ  ਮੁਸ਼ਕਿਲਾਂ ਜੋ ਹੈ ਉਹਨਾਂ ਦੇ ਹੱਲ ਲਈ ਵੀ ਰਸਤਾ ਲੱਭ ਕੇ ਉਹਨਾਂ ਨੂੰ ਵੀ ਜਲਦ ਤੋਂ ਹੱਲ ਕਰ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਵੱਲੋਂ ਚੁਣੀ ਗਈ ਲੋਕਾਂ ਦੀ ਆਪਣੀ ਸਰਕਾਰ ਹੈ। ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸਕਿਲਾਂ ਦੇ ਹੱਲ ਲਈ ਲੋਕ ਮਿਲਣੀ ਪ੍ਰੋਗਰਾਮ ਲਗਾਤਾਰ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ...

ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਐਸ ਸੀ ਵਿੰਗ ਦੇ ਨਵੇਂ ਆਹੁਦੇਦਾਰਾਂ ਦਾ ਐਲਾਨ

Breaking News
ਚੰਡੀਗੜ੍ਹ, 16 ਅਗਸਤ : ਆਮ ਆਦਮੀ ਪਾਰਟੀ ਪੰਜਾਬ ਵਲੋਂ ਪਾਰਟੀ ਦੇ ਪੰਜਾਬ ਐਸ.ਸੀ. ਵਿੰਗ ਦੇ ਆਹੁਦੇਦਾਰਾਂ ਦਾ ਐਲਾਨ ਕੀਤਾ ਗਿਆ। ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮੁਨੀਸ਼ ਸਿਸੋਦੀਆ ਵਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਆਮ ਆਦਮੀ ਪਾਰਟੀ ਦੇ ਪੰਜਾਬ ਐਸ ਸੀ ਵਿੰਗ ਦੇ 39 ਆਹੁਦੇਦਾਰਾਂ ਦਾ ਐਲਾਨਿ ਕੀਤਾ ਗਿਆ।ਪਾਰਟੀ ਵਲੋਂ ਜਾਰੀ ਕੀਤੀ ਗਈ ਸੂਚੀ ਹੇਠ ਲਿਖੇ ਅਨੁਸਾਰ ਹੈ।...

हरियाणा को आज मिलेगी दो बड़ी सड़क परियोजनाओं की सौगात, प्रधानमंत्री नरेंद्र मोदी करेंगे लोकार्पण

Haryana, Hindi
चंडीगढ़, 16 अगस्त – हरियाणा के सड़क ढांचे को नई गति देने के उद्देश्य से प्रधानमंत्री श्री नरेंद्र मोदी 17 अगस्त को प्रदेश को दो बड़ी सड़क परियोजनाओं की सौगात देंगे। सोनीपत और बहादुरगढ़ को जोड़ने वाले लगभग 2,000 करोड़ रुपये की लागत से निर्मित दो नए 4-लेन संपर्क मार्गों से इन क्षेत्रों में कनेक्टिविटी बेहतर होगी।           मुख्यमंत्री श्री नायब सिंह सैनी ने आज यहां आयोजित प्रेस वार्ता को संबोधित करते हुए बताया कि प्रधानमंत्री 17 अगस्त को दिल्ली के रोहिणी से लगभग 11 हजार करोड़ रुपये लागत की 6 सड़क परियोजनाओं का उद्घाटन करेगे। इनमें से दो परियोजनाएं हरियाणा से जुड़ी हैं। इनसे एन.सी.आर. क्षेत्र को ट्रैफिक जाम और कनेक्टिविटी की चुनौतियों से मुक्ति मिलेगी।   &nbs...