Sunday, November 8Malwa News
Shadow

Tag: top news

श्रीकृष्ण जन्माष्टमी के अवसर पर मुख्यमंत्री श्री नायब सिंह सैनी ने कुरुक्षेत्र में आयोजित कार्यक्रम में की शिरकत

Haryana, Hindi
चंडीगढ़, 16 अगस्त- हरियाणा के मुख्यमंत्री श्री नायब सिंह सैनी ने प्रदेशवासियों को श्रीकृष्ण जन्माष्टमी पर्व की बधाई देते हुए कहा कि श्रीकृष्ण जन्माष्टमी का पर्व हमारी संस्कृति, संस्कारों के साथ जुड़ा है, जो हमें एकजुटता व भाईचारे का संदेश देता है।           मुख्यमंत्री शनिवार को कुरुक्षेत्र में गुर्जर धर्मशाला में श्रीकृष्ण जन्माष्टमी पर्व के उपलक्ष्य में आयोजित समारोह को संबोधित कर रहे थे।           अपने संदेश में मुख्यमंत्री ने कहा कि धर्मक्षेत्र-कुरुक्षेत्र वही भूमि है, जहां भगवान श्रीकृष्ण ने अर्जुन को गीता का उपदेश दिया था। गीता का वह ज्ञान, जो कर्म का महत्व, धर्म की रक्षा और सत्य की विजय का संदेश देता है, आज भी हमारे जीवन में प्रासंगिक है। &n...

ਫਾਜ਼ਿਲਕਾ ਦੇ ਵਿਧਾਇਕ ਨੇ ਹੜ੍ਹ ਪ੍ਰਭਾਵਿਤ ਪਿੰਡ ਰੇਤੇ ਵਾਲੀ ਭੈਣੀ, ਰਾਮ ਸਿੰਘ ਭੈਣੀ, ਗੁਲਾਬਾ ਭੈਣੀ ਤੇ ਤੇਜਾ ਰੁਹੇਲਾ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ

Local
ਫਾਜ਼ਿਲਕਾ 16 ਅਗਸਤ 2025….ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪਿਛਲੇ ਹਿੱਸਿਆ ਪਹਾੜਾਂ ਵਿੱਚ ਭਾਰੀ ਬਰਸਾਤਾਂ ਹੋਣ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਿਆ ਹੈ ਤੇ ਇਹ ਪਾਣੀ ਫਾਜ਼ਿਲਕਾ ਦੇ ਕਾਵਾਂਵਾਲੀ ਪੁੱਲ ਪਾਰ ਦੇ ਪਿੰਡਾਂ ਦੇ ਖੇਤਾਂ ਵਿੱਚ ਫਸਲਾਂ ਦਾ ਉਜਾੜਾ ਕਰਦਾ ਹੈ। ਇਨ੍ਹਾਂ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਉਹ ਅੱਜ ਪਿੰਡ ਕਾਵਾਂਵਾਲੀ ਪੁੱਲ ਪਾਰ ਪਿੰਡ ਰੇਤੇ ਵਾਲੀ ਭੈਣੀ, ਰਾਮ ਸਿੰਘ ਭੈਣੀ, ਗੁਲਾਬਾ ਭੈਣੀ, ਝੰਗੜ ਭੈਣੀ, ਤੇਜਾ ਰੁਹੇਲਾ, ਮਹਾਤਮ ਨਗਰ, ਦੋਨਾ ਨਾਨਕਾ ਸਮੇਤ ਹੋਰ ਪਿੰਡਾਂ ਵਿੱਚ ਪਹੁੰਦੇ ਹਨ।ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਕਾਵਾਂਵਾਲੀ ਪੁੱਲ ਵਿੱਚ ਪਾਣੀ ਦਾ ਵਹਾਅ ਵਧਣ ਕਾਫ਼ੀ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਬੀਤੀ ਦੇਰ ਸ਼ਾਮ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਕਾਵਾਂਵਾਲੀ ਪੁੱਲ ਵਿੱਚ ਕਲਾਲੀ ਫਸਣ ਕਾਰਨ ਪਾਣੀ ਹੋਰ ਜ਼ਿਆਦਾ ਪਿੰਡਾਂ ਦਾ ਨੁਕਸਾਨ ਕਰ ਰਿਹਾ ਹੈ ਤਾਂ ਉਨ੍ਹਾਂ ਤੁਰੰਤ ਸਬੰਧਿਤ ਵਿਭਾਗ ਨਾਲ ਗੱਲ ਕਰਕੇ ਜੇਸੀਬੀ ਭੇਜ ਕੇ ਕਲਾਲੀ ਕਢਵਾਈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਉਹ ...

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਚੇਅਰਮੈਨ ਰਮਨ ਬਹਿਲ ਦੇ ਨਾਲ ਗੁਰਦਾਸਪੁਰ ਵਿਖੇ ਅਰਬਨ ਅਸਟੇਟਾਂ ਦਾ ਦੌਰਾ

Local
ਗੁਰਦਾਸਪੁਰ, 16 ਅਗਸਤ (      ) - ਸੂਬੇ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਪੁੱਡਾ ਅਤੇ ਨਗਰ ਸੁਧਾਰ ਟਰੱਸਟਾਂ ਰਾਹੀਂ ਡਿਵੈਲਪ ਕੀਤੀਆਂ ਗਈਆਂ ਅਰਬਨ ਅਸਟੇਟਾਂ ਤੇ ਕਲੋਨੀਆਂ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਇਨ੍ਹਾਂ ਕਲੋਨੀਆਂ ਵਿੱਚ ਰਹਿਣ ਵਾਲੇ ਵਸਨੀਕਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ। ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਅੱਜ ਗੁਰਦਾਸਪੁਰ ਸ਼ਹਿਰ ਵਿਖੇ ਜੇਲ ਰੋਡ ਅਤੇ ਬਟਾਲਾ ਰੋਡ ਵਿਖੇ ਪੁੱਡਾ ਦੀਆਂ ਕਲੋਨੀਆਂ ਦਾ ਦੌਰਾ ਕਰਕੇ ਓਥੇ ਮਿਲ ਰਹੀਆਂ ਸਹੂਲਤਾਂ ਦਾ ਨਿਰੀਖਣ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਪੁੱਡਾ ਅੰਮ੍ਰਿਤਸਰ ਦੇ ਚੀਫ ਐਡਮਿਨਿਸਟਰੇਟਰ ਨਿਤੀਸ਼ ਜੈਨ ਆਈ.ਏ.ਐੱਸ. ਅਤੇ ਹੋਰ ਉੱਚ ਅਧਿਕਾਰੀਆਂ ਵੀ ਮੌਜੂਦ ਸਨ। ਗੁਰਦਾਸਪੁਰ ਦੀ ਬਟਾਲਾ ਰੋਡ ਸਥਿਤ ਅਰਬਨ ਸਟੇਟ ਕਲੋਨੀ ਜੋ 155 ਏਕੜ ਵਿੱਚ ਫੈਲੀ ਹੋਈ ਹੈ, ਵਿੱਚ ਸੜਕਾਂ ਦੀ ਹਾਲਤ ਅਤੇ ਬਿਜਲੀ ਸਪਲਾਈ ਸਬੰਧੀ ਕਲੋਨੀ ਵਾਸੀਆਂ ਵੱਲੋ...

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸ਼ਰਧਾਲੂਆਂ ਵਿੱਚ ਵਿਚਰ ਕੇ ਧੂਮਧਾਮ ਨਾਲ ਮਨਾਈ ਜਨਮ ਅਸ਼ਟਮੀ

Local
ਲਹਿਰਾ, 16 ਅਗਸਤ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ 'ਤੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਮੰਡੀ ਵਿਖੇ ਮੰਦਿਰ ਵਿੱਚ ਨਤਮਸਤਕ ਹੋਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਉਹ ਜਨਮ ਅਸ਼ਟਮੀ ਨੂੰ ਲੈ ਕੇ ਇੱਥੇ ਮੰਦਰ ਵਿਖੇ ਨਤਮਸਤਕ ਹੋਏ ਹਨ, ਜਿੱਥੇ ਜਨਮ ਅਸ਼ਟਮੀ ਧੂਮ ਧਾਮ ਨਾਲ ਮਨਾਈ ਜਾ ਰਹੀ ਹੈ ਤੇ ਭਜਨ ਮੰਡਲੀਆਂ ਵੱਲੋਂ ਭਜਨ ਸੁਣਾ ਕੇ ਹਾਜ਼ਰੀਨ ਸ਼ਰਧਾਲੂਆਂ ਨੂੰ ਨਿਹਾਲ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਰੇ ਧਰਮ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੇ ਹਨ ਤੇ ਸਾਨੂੰ ਇਹ ਸੁਨੇਹਾ ਮਨ ਵਿੱਚ ਵਸਾ ਕੇ ਜੀਵਨ ਬਤੀਤ ਕਰਨਾ ਚਾਹੀਦਾ ਹੈ ਤੇ ਨਾਲ ਹੀ ਲੋਕਾਂ ਦੀ ਵੱਧ ਤੋਂ ਵੱਧ ਸੇਵਾ ਕਰਨੀ ਚਾਹੀਦੀ ਹੈ। ਸ਼੍ਰੀ ਗੋਇਲ ਨੇ ਕਿਹਾ ਕਿ ਉਹ ਖੁਦ ਨੂੰ ਵੱਡੇ ਭਾਗਾਂ ਵਾਲੇ ਸਮਝਦੇ ਹਨ ਕਿ ਉਹਨਾਂ ਨੂੰ ਇੱਥੇ ਸਮਾਗਮ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਨੁਮਾਇੰਦੇ ਹਰ ਵੇਲੇ ਲੋਕਾਂ ਦੀ ਕਚਹਿਰੀ ਵਿੱਚ ਹਾਜ਼ਰ ...

ਪੰਜਾਬ ਸਰਕਾਰ ਵਲੋਂ ਹੜ੍ਹਾਂ ਬਾਰੇ ਜਿਲਾ ਪੱਧਰ ‘ਤੇ ਕੰਟਰੋਲ ਰੂਮ ਸਥਾਪਿਤ

Breaking News, Hot News
ਚੰਡੀਗੜ੍ਹ, 16 ਅਗਸਤ : ਪੰਜਾਬ ਸਰਕਾਰ ਨੇ ਸੂਬੇ ਵਿਚ ਹੜ੍ਹਾਂ ਦੀ ਸਥਿੱਤੀ ਨੂੰ ਦੇਖਦਿਆਂ ਸਖਤ ਪ੍ਰਬੰਧਾਂ ਦੇ ਆਦੇਸ਼ ਜਾਰੀ ਕੀਤੇ ਹਨ। ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਹਰ ਜਿਲੇ ਵਿਚ ਕੰਟਰੋਲ ਰੂਮ ਵੀ ਸਥਾਪਿਤ ਕੀਤੇ ਗਏ ਹਨ। ਜੇਕਰ ਕਿਸੇ ਵੀ ਇਲਾਕੇ ਵਿਚ ਕਿਸੇ ਵਿਅਕਤੀ ਨੂੰ ਹੜ੍ਹਾਂ ਬਾਰੇ ਕਿਸੇ ਵੀ ਤਰਾਂ ਦੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਇਨ੍ਹਾਂ ਕੰਟਰੋਲ ਰੂਮਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੰਟਰੋਲ ਰੂਮਾਂ ਰਾਹੀਂ ਮੁਸ਼ਕਲ ਵਿਚ ਘਿਰੇ ਹੋਏ ਲੋਕਾਂ ਨੂੰ ਤੁਰੰਤ ਰਾਹਮ ਪਹੁੰਚਾਈ ਜਾਵੇਗੀ।ਸਰਕਾਰ ਵਲੋਂ ਸਾਰੇ ਜਿਲਿਆਂ ਵਿਚ ਸਥਾਪਿਤ ਕੀਤੇ ਗਏ ਕੰਟਰੋਲ ਰੂਮਾਂ ਦੇ ਸੰਪਰਕ ਨੰਬਰਾਂ ਦੀ ਲਿਸਟ ਵੀ ਜਾਰੀ ਕੀਤੀ ਗਈ ਹੈ, ਜੋ ਇਸ ਤਰਾਂ ਹੈ :ਰੂਪਨਗਰ (ਰੋਪੜ): 01881-221157ਗੁਰਦਾਸਪੁਰ: 01874-266376 / 1800-180-1852ਪਠਾਨਕੋਟ: 01862-346944ਅੰਮ੍ਰਿਤਸਰ: 01832-229125ਤਰਨ ਤਾਰਨ: 01852-224107ਹੁਸ਼ਿਆਰਪੁਰ: 01882-220412ਲੁਧਿਆਣਾ: 0161-2520232ਜਲੰਧਰ: 0181-2224417 / 94176-57802ਐਸ.ਬੀ.ਐਸ. ਨਗਰ (ਨਵਾਂਸ਼ਹਿਰ): 01823-220645ਮਾਨਸਾ: 01652-229082ਸੰਗਰੂਰ: 01672-2341...
ਭਗਵੰਤ ਮਾਨ ਵਲੋਂ ਕੇਜਰੀਵਾਲ ਦੇ ਜਨਮ ਦਿਨ ‘ਤੇ ਵਧਾਈਆਂ

ਭਗਵੰਤ ਮਾਨ ਵਲੋਂ ਕੇਜਰੀਵਾਲ ਦੇ ਜਨਮ ਦਿਨ ‘ਤੇ ਵਧਾਈਆਂ

Hot News
ਚੰਡੀਗੜ੍ਹ, 16 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਐਕਸ 'ਤੇ ਪਾਈ ਗਈ ਪੋਸਟ ਵਿਚ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਮੇਰੇ ਵੱਡੇ ਭਰਾ ਹਨ ਅਤੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਬਹੁਤ ਬਹੁਤ ਮੁਬਾਰਕਾਂ। ਸ੍ਰ ਮਾਨ ਨੇ ਕਿਹਾ ਕਿ ਪ੍ਰਮਾਤਮਾ ਉਨ੍ਹਾਂ ਨੂੰ ਹਮੇਸ਼ਾਂ ਤੰਦਰੁਸਤੀ ਬਖਸ਼ੇ ਅਤੇ ਲੋਕਾਂ ਦੀ ਇਸੇ ਤਰਾਂ ਸੇਵਾ ਕਰਦੇ ਰਹਿਣ ਦਾ ਬਲ ਬਖਸ਼ੇ।ਪਾਰਟੀ ਸੂਤਰਾਂ ਅਨੁਸਾਰ ਸ੍ਰੀ ਅਰਵਿੰਦ ਕੇਜਰੀਵਾਲ ਦੇ ਜਨਮ ਦਿਨ ਮੌਕੇ ਪਾਰਟੀ ਦੇ ਵੱਖ ਵੱਖ ਆਗੂਆਂ ਵਲੋਂ ਅੱਜ ਜਸ਼ਨ ਮਨਾਏ ਜਾ ਰਹੇ ਹਨ ਅਤੇ ਸ੍ਰੀ ਕੇਜਰੀਵਾਲ ਨੂੰ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ।...

ਮੁੱਖ ਮੰਤਰੀ ਵੱਲੋਂ 26 ਪ੍ਰਸਿੱਧ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ

Breaking News
ਫ਼ਰੀਦਕੋਟ, 15 ਅਗਸਤ: ਸੁਤੰਤਰਤਾ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਯੋਗਦਾਨ ਪਾਉਣ ਵਾਲੀਆਂ 26 ਉੱਘੀਆਂ ਸ਼ਖ਼ਸੀਅਤਾਂ ਨੂੰ ਸਟੇਟ ਐਵਾਰਡ ਪ੍ਰਦਾਨ ਕੀਤੇ। ਇਸ ਤੋਂ ਇਲਾਵਾ ਚਾਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਅਤੇ 15 ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਲਾਮਿਸਾਲ ਕਾਰਗੁਜ਼ਾਰੀ ਲਈ ਮੁੱਖ ਮੰਤਰੀ ਮੈਡਲ ਦਿੱਤੇ ਗਏ।ਇਨ੍ਹਾਂ ਐਵਾਰਡੀਆਂ ਵਿੱਚ ਸਮਾਜ ਸੇਵੀ, ਕਲਾਕਾਰ, ਸਾਹਿਤਕਾਰ, ਕਵੀ, ਵਾਤਾਵਰਨ ਪ੍ਰੇਮੀ ਤੇ ਸਰਕਾਰੀ ਅਧਿਕਾਰੀ ਅਤੇ ਹੋਰ ਸ਼ਾਮਲ ਹਨ, ਜਿਨ੍ਹਾਂ ਵਡੇਰੇ ਜਨਤਕ ਹਿੱਤ ਵਿੱਚ ਆਪੋ-ਆਪਣੇ ਖ਼ੇਤਰਾਂ ਵਿੱਚ ਲਾਮਿਸਾਲ ਯੋਗਦਾਨ ਪਾਇਆ।ਇੱਥੇ ਸੁਤੰਤਤਰਾ ਦਿਵਸ ਮੌਕੇ ਸੂਬਾ ਪੱਧਰੀ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਜਿਨ੍ਹਾਂ ਅਹਿਮ ਸ਼ਖ਼ਸੀਅਤਾਂ ਨੂੰ ਸਰਟੀਫਿਕੇਟ ਤੇ ਐਵਾਰਡ ਦਿੱਤੇ, ਉਨ੍ਹਾਂ ਵਿੱਚ ਡਾ. ਅਨੁਪਮਾ ਗੁਪਤਾ (ਅੰਮ੍ਰਿਤਸਰ), ਮਾਸਟਰ ਤੇਗਬੀਰ ਸਿੰਘ (ਰੂਪਨਗਰ), ਸਰੂਪਇੰਦਰ ਸਿੰਘ (ਪਟਿਆਲਾ), ਰਤਨ ਲਾਲ ਸੋਨੀ (ਹੁਸ਼ਿਆਰਪੁਰ), ਡਾ. ਹਿਤੇਂਦਰ ਸੂਰੀ (ਫਤਹਿਗੜ੍ਹ ਸਾਹਿਬ), ਗੁਲਸ਼ਨ ਭਾ...

ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ‘ਚ ਲਹਿਰਾਇਆ ਤਿਰੰਗਾ

Hot News
ਚੰਡੀਗੜ੍ਹ/ਪਟਿਆਲਾ, 15 ਅਗਸਤ:                   ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਵਿਭਾਗਾਂ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਮੁੜ ਤੋਂ 'ਰੰਗਲਾ ਪੰਜਾਬ, ਹੱਸਦਾ-ਖੇਡਦਾ ਤੇ ਖੁਸ਼ਹਾਲ' ਸੂਬਾ ਬਣਨ ਦੀ ਰਾਹ 'ਤੇ ਤੇਜੀ ਨਾਲ ਅੱਗੇ ਵੱਧ ਰਿਹਾ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅੱਜ 79ਵੇਂ ਆਜ਼ਾਦੀ ਦਿਵਸ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਤਿਰੰਗਾ ਲਹਿਰਾਉਣ ਮਗਰੋਂ ਸੰਬੋਧਨ ਕਰ ਰਹੇ ਸਨ। ਇਸ ਮੌਕੇ ਹਰਭਜਨ ਸਿੰਘ ਈਟੀਓ ਨੇ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕਰਨ ਵਾਲੇ ਆਜ਼ਾਦੀ ਘੁਲਾਟੀਏ ਮੋਹਕਮ ਸਿੰਘ ਚੌਹਾਨ ਸਮੇਤ ਸੁਤੰਤਰਤਾ ਸੰਗਰਾਮੀਆਂ ਦੇ ਉਤਰਾਧਿਕਾਰੀਆਂ ਨੂੰ ਮਿਲਕੇ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਤੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ।               ਸਮਾਰੋਹ ਦੌਰਾਨ ਲੋਕ ਸਭਾ ਮੈਂਬਰ ਡਾ. ਧਰਮਵੀਰਾ ਗਾਂਧੀ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਗੁਰਲਾਲ ਘਨੌਰ ਤੇ ਕੁਲਵੰਤ ਸਿੰਘ ਬਾਜ਼ੀਗਰ, ਪੀਆਰਟੀਸੀ ਚੇਅਰਮੈ...

ਪੰਜਾਬ ਭਰ ਵਿੱਚ ਸੁਤੰਤਰਤਾ ਦਿਵਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦਾ ਵਿਸ਼ੇਸ਼ ਸਨਮਾਨ

Hot News
ਚੰਡੀਗੜ੍ਹ, 15 ਅਗਸਤ 2025: ਅੱਜ ਦੇਸ਼ ਦਾ 79ਵਾਂ ਸੁਤੰਤਰਤਾ ਦਿਵਸ ਸਾਰੇ ਪੰਜਾਬ ਵਿੱਚ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਜਿਲ੍ਹਿਆਂ ਵਿੱਚ ਰਾਜ ਪੱਧਰੀ ਸਮਾਗਮ ਆਯੋਜਿਤ ਕੀਤੇ ਗਏ। ਇਹਨਾਂ ਸਮਾਗਮਾਂ ਦੌਰਾਨ ਮੁੱਖ ਮੰਤਰੀ ਸਮੇਤ ਵੱਖ ਵੱਖ ਕੈਬਿਨਟ ਮੰਤਰੀਆਂ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ, ਗੈਲੈਂਟਰੀ ਅਵਾਰਡ ਜੇਤੂਆਂ ਅਤੇ ਉੱਘੇ ਸਾਬਕਾ ਸੈਨਿਕਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਰੱਖਿਆ ਸੇਵਾਵਾਂ ਭਲਾਈ, ਬਾਗ਼ਬਾਨੀ ਅਤੇ ਸੁਤੰਤਰਤਾ ਸੰਗਰਾਮੀ ਵਿਭਾਗਾਂ ਦੇ ਮੰਤਰੀ ਸ੍ਰੀ ਮੋਹਿੰਦਰ ਭਗਤ ਵੱਲੋਂ ਅੱਜ ਹੁਸ਼ਿਆਰਪੁਰ ਵਿਖੇ ਤਿਰੰਗਾ ਝੰਡਾ ਲਹਿਰਾਇਆ ਗਿਆ। ਸ੍ਰੀ ਭਗਤ ਵੱਲੋਂ ਪਹਿਲਾਂ ਹੀ ਵੱਖ ਵੱਖ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸਪਸ਼ਟ ਨਿਰਦੇਸ਼ ਦਿੱਤੇ ਗਏ ਸਨ ਕਿ ਇਸ ਮਹੱਤਵਪੂਰਨ ਦਿਨ ‘ਤੇ ਦੇਸ਼ ਲਈ ਆਪਣੀ ਜਾਨ ਨਿਛਾਵਰ ਕਰਨ ਵਾਲਿਆਂ ਦੇ ਪਰਿਵਾਰਾਂ ਅਤੇ ਵੀਰਤਾ ਦੇ ਪ੍ਰਤੀਕ ਸਾਬਕਾ ਸੈਨਿਕਾਂ ਨੂੰ ਸਰਕਾਰ ਵਿਸ਼ੇਸ਼ ਸਨਮਾਨਿਤ ਕੀਤਾ ਜਾਵੇ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ...

ਬਠਿੰਡਾ ਵਿਖੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਤਿਰੰਗਾ

Hot News
ਚੰਡੀਗੜ੍ਹ/ਬਠਿੰਡਾ, 15 ਅਗਸਤ:  ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ, ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਸ਼ਹੀਦ ਮਦਨ ਲਾਲ ਢੀਂਗਰਾ, ਸ਼ਹੀਦ ਲਾਲਾ ਲਾਜਪਤ ਰਾਏ, ਸ਼ਹੀਦ ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਜਲ ਸਰੋਤ, ਖਨਣ ਅਤੇ ਭੂਮੀ ਤੇ ਜਲ ਸੰਭਾਲ ਵਿਭਾਗ ਪੰਜਾਬ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਆਜ਼ਾਦੀ ਦੇ 79ਵੇਂ ਦਿਹਾੜੇ ਮੌਕੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਬਠਿੰਡਾ ਵਿਖੇ ਕੌਮੀ ਤਿਰੰਗਾ ਲਹਿਰਾਉਣ ਉਪਰੰਤ ਬਠਿੰਡਾ ਵਾਸੀਆਂ ਨੂੰ ਆਪਣਾ ਸੰਦੇਸ਼ ਦਿੰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ ...